< Job 21 >
1 Y respondió Job, y dijo:
੧ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
2 Oíd atentamente mi palabra, y sea esto por vuestros consuelos.
੨“ਗੌਰ ਨਾਲ ਮੇਰੀ ਗੱਲ ਸੁਣੋ, ਅਤੇ ਇਹੋ ਤੁਹਾਡੀ ਤਸੱਲੀ ਹੋਵੇ।
3 Soportádme, y yo hablaré; y después que hubiere hablado, escarnecéd.
੩ਮੈਨੂੰ ਥੋੜ੍ਹਾ ਸਹਿ ਲਓ ਤਾਂ ਜੋ ਮੈਂ ਬੋਲਾਂ, ਅਤੇ ਮੇਰੇ ਬੋਲਣ ਤੋਂ ਬਾਅਦ ਤੁਸੀਂ ਠੱਠਾ ਕਰਿਓ!
4 ¿Hablo yo a algún hombre? y si es así, ¿por qué no se angustiará mi espíritu?
੪“ਕੀ ਮੈਂ ਕਿਸੇ ਮਨੁੱਖ ਨੂੰ ਸ਼ਿਕਾਇਤ ਕਰਦਾ ਹਾਂ? ਫੇਰ ਮੇਰਾ ਆਤਮਾ ਬੇਚੈਨ ਕਿਉਂ ਨਾ ਹੋਵੇ?
5 Mirádme, y espantáos, y ponéd la mano sobre la boca.
੫ਮੇਰੀ ਵੱਲ ਵੇਖੋ ਅਤੇ ਹੈਰਾਨ ਹੋ ਜਾਓ, ਅਤੇ ਆਪਣਾ ਹੱਥ ਆਪਣੇ ਮੂੰਹ ਤੇ ਰੱਖੋ।
6 Que cuando yo me acuerdo, me asombro; y toma temblor mi carne.
੬ਜਦ ਮੈਂ ਯਾਦ ਕਰਦਾ ਹਾਂ ਤਾਂ ਮੈਂ ਘਬਰਾ ਜਾਂਦਾ ਹਾਂ, ਅਤੇ ਕੰਬਣੀ ਮੇਰੇ ਸਰੀਰ ਨੂੰ ਫੜ੍ਹ ਲੈਂਦੀ ਹੈ!
7 ¿Por qué viven los impíos, y se envejecen, y aun crecen en riquezas?
੭ਦੁਸ਼ਟ ਕਿਉਂ ਜੀਉਂਦੇ ਰਹਿੰਦੇ ਹਨ, ਸਗੋਂ ਬੁੱਢੇ ਵੀ ਹੋ ਜਾਂਦੇ ਅਤੇ ਮਾਲ-ਧਨ ਵਿੱਚ ਵੀ ਬਲਵਾਨ ਹੋ ਜਾਂਦੇ ਹਨ?
8 Su simiente con ellos, compuesta delante de ellos; y sus renuevos delante de sus ojos.
੮ਉਹਨਾਂ ਦਾ ਵੰਸ਼ ਉਹਨਾਂ ਦੇ ਸਨਮੁਖ, ਅਤੇ ਉਹਨਾਂ ਦੀ ਔਲਾਦ ਉਹਨਾਂ ਦੀਆਂ ਅੱਖਾਂ ਦੇ ਅੱਗੇ ਦ੍ਰਿੜ੍ਹ ਹੋ ਜਾਂਦੀ ਹੈ।
9 Sus casas seguras de temor, ni hay sobre ellos azote de Dios.
੯ਉਹਨਾਂ ਦੇ ਘਰ ਭੈਅ ਰਹਿਤ ਅਤੇ ਸਲਾਮਤ ਹਨ, ਅਤੇ ਪਰਮੇਸ਼ੁਰ ਦਾ ਡੰਡਾ ਉਹਨਾਂ ਨੂੰ ਨਹੀਂ ਪੈਂਦਾ।
10 Sus toros engendran y no yerran: paren sus vacas y no amueven.
੧੦ਉਹਨਾਂ ਦਾ ਸਾਨ੍ਹ ਗੱਭਣ ਕਰ ਦਿੰਦਾ ਹੈ ਅਤੇ ਨਾਕਾਮ ਨਹੀਂ ਹੁੰਦਾ, ਉਹਨਾਂ ਦੀਆਂ ਗਾਂਵਾਂ ਸੂੰਦੀਆਂ ਹਨ ਅਤੇ ਉਹਨਾਂ ਦਾ ਗਰਭ ਨਹੀਂ ਡਿੱਗਦਾ।
11 Echan sus chiquitos como manada de ovejas, y sus hijos andan saltando.
੧੧ਉਹ ਆਪਣੇ ਨਿਆਣੇ ਇੱਜੜ ਵਾਂਗੂੰ ਬਾਹਰ ਘੱਲਦੇ ਹਨ, ਅਤੇ ਉਹਨਾਂ ਦੇ ਬੱਚੇ ਨੱਚਦੇ ਹਨ।
12 A son de tamboril y de vihuela saltan; y se huelgan al son del órgano.
੧੨ਉਹ ਡੱਫ਼ ਤੇ ਬਰਬਤ ਨਾਲ ਗਾਉਂਦੇ ਹਨ, ਅਤੇ ਬੀਨ ਦੀ ਅਵਾਜ਼ ਨਾਲ ਖੁਸ਼ੀ ਮਨਾਉਂਦੇ ਹਨ।
13 Gastan sus días en bien, y en un momento descienden a la sepultura. (Sheol )
੧੩ਉਹ ਆਪਣੇ ਦਿਨ ਸੁੱਖ ਨਾਲ ਕੱਟਦੇ ਹਨ, ਪਰ ਇੱਕ ਪਲ ਵਿੱਚ ਹੀ ਸ਼ਾਂਤੀ ਨਾਲ ਅਧੋਲੋਕ ਨੂੰ ਉਤਰ ਜਾਂਦੇ ਹਨ! (Sheol )
14 Y dicen a Dios: Apártate de nosotros, que no queremos el conocimiento de tus caminos.
੧੪ਫੇਰ ਵੀ ਉਹ ਪਰਮੇਸ਼ੁਰ ਨੂੰ ਆਖਦੇ ਹਨ, ਸਾਥੋਂ ਦੂਰ ਹੋ, ਅਸੀਂ ਤੇਰੇ ਰਾਹਾਂ ਨੂੰ ਜਾਣਨਾ ਨਹੀਂ ਚਾਹੁੰਦੇ!
15 ¿Quién es el Todopoderoso para que le sirvamos? ¿y de qué nos aprovechará que oremos a él?
੧੫ਸਰਬ ਸ਼ਕਤੀਮਾਨ ਕੌਣ ਹੈ ਜੋ ਅਸੀਂ ਉਹ ਦੀ ਉਪਾਸਨਾ ਕਰੀਏ, ਅਤੇ ਸਾਨੂੰ ਕੀ ਲਾਭ ਜੋ ਅਸੀਂ ਉਹ ਦੇ ਅੱਗੇ ਬੇਨਤੀ ਕਰੀਏ?
16 He aquí, que su bien no está en su mano: el consejo de los impíos lejos esté de mí.
੧੬ਵੇਖੋ, ਕੀ ਉਹਨਾਂ ਦੀ ਖੁਸ਼ਹਾਲੀ ਉਹਨਾਂ ਦੇ ਹੱਥ ਵਿੱਚ ਨਹੀਂ, ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੀ ਰਹੇ।
17 ¡Oh cuántas veces la antorcha de los impíos es apagada; y viene sobre ellos su contrición; y con su ira Dios les reparte dolores!
੧੭“ਦੁਸ਼ਟਾਂ ਦਾ ਦੀਵਾ ਕਿੰਨੀ ਵਾਰੀ ਬੁੱਝ ਜਾਂਦਾ, ਅਤੇ ਉਹਨਾਂ ਦੀ ਬਿਪਤਾ ਉਹਨਾਂ ਉੱਤੇ ਆ ਪੈਂਦੀ ਹੈ, ਜਦ ਪਰਮੇਸ਼ੁਰ ਕ੍ਰੋਧ ਕਰਕੇ ਉਹਨਾਂ ਦੇ ਹਿੱਸੇ ਵਿੱਚ ਦੁੱਖ ਵੰਡਦਾ ਹੈ।
18 Serán como la paja delante del viento, y como el tamo que arrebata el torbellino.
੧੮ਉਹ ਪੌਣ ਦੀ ਉਡਾਈ ਹੋਈ ਤੂੜੀ ਵਾਂਗੂੰ ਹਨ, ਅਤੇ ਕੱਖ ਵਾਂਗੂੰ ਹਨ, ਜਿਸ ਨੂੰ ਵਾਵਰੋਲਾ ਉਡਾ ਕੇ ਲੈ ਜਾਂਦਾ ਹੈ।
19 Dios guardará para sus hijos su violencia; y le dará su pago, para que conozca.
੧੯ਤੁਸੀਂ ਆਖਦੇ ਹੋ, ਕਿ ਪਰਮੇਸ਼ੁਰ ਉਹ ਦੀ ਬਦੀ ਨੂੰ ਉਹ ਦੇ ਬੱਚਿਆਂ ਲਈ ਰੱਖ ਛੱਡਦਾ ਹੈ, ਉਹ ਹੀ ਉਸ ਦਾ ਬਦਲਾ ਉਹ ਨੂੰ ਦੇਵੇ ਜੋ ਉਹ ਜਾਣ ਲਵੇ।
20 Verán sus ojos su quebranto; y beberá de la ira del Todopoderoso.
੨੦ਉਹ ਦੀਆਂ ਅੱਖਾਂ ਆਪਣੀ ਹੀ ਬਰਬਾਦੀ ਨੂੰ ਵੇਖਣ, ਅਤੇ ਉਹ ਸਰਬ ਸ਼ਕਤੀਮਾਨ ਦੇ ਕ੍ਰੋਧ ਦੇ ਪਿਆਲੇ ਵਿੱਚੋਂ ਪੀਵੇ।
21 Porque ¿qué deleite tendrá él de su casa después de sí, siendo cortado el número de sus meses?
੨੧ਉਹ ਨੂੰ ਆਪਣੇ ਬਾਅਦ ਆਪਣੇ ਘਰਾਣੇ ਲਈ ਕੀ ਖੁਸ਼ੀ ਹੁੰਦੀ ਹੈ, ਜਦੋਂ ਉਸ ਨੂੰ ਦਿੱਤੇ ਹੋਏ ਮਹੀਨਿਆਂ ਦੀ ਗਿਣਤੀ ਮੁੱਕ ਜਾਂਦੀ ਹੈ?
22 ¿Enseñará él a Dios sabiduría, juzgando él las alturas?
੨੨“ਕੀ ਕੋਈ ਪਰਮੇਸ਼ੁਰ ਨੂੰ ਸਿੱਖਿਆ ਦੇਵੇਗਾ? ਉਹ ਤਾਂ ਉੱਚਿਆਂ-ਉੱਚਿਆਂ ਦਾ ਨਿਆਂ ਕਰਦਾ ਹੈ।
23 Este morirá en la fortaleza de su hermosura todo quieto y pacífico.
੨੩ਕੋਈ ਆਪਣੀ ਪੂਰੀ ਸ਼ਕਤੀ ਵਿੱਚ ਮਰ ਜਾਂਦਾ ਹੈ, ਜਦ ਉਸ ਨੂੰ ਚੈਨ ਸੀ ਅਤੇ ਉਸਦਾ ਸੁੱਖ ਸੰਪੂਰਨ ਸੀ।
24 Sus pechos están llenos de leche, y sus huesos serán regados de tuétano.
੨੪ਉਹ ਦੀਆਂ ਦੋਹਨੀਆਂ ਦੁੱਧ ਨਾਲ ਭਰੀਆਂ ਹੋਈਆਂ ਹਨ, ਅਤੇ ਉਹ ਦੀਆਂ ਹੱਡੀਆਂ ਦਾ ਗੁੱਦਾ ਤਰ ਰਹਿੰਦਾ ਹੈ,
25 Y estotro morirá con amargo ánimo, y no comerá con bien.
੨੫ਅਤੇ ਕੋਈ ਆਪਣੀ ਜਾਨ ਦੀ ਕੁੜੱਤਣ ਵਿੱਚ ਮਰ ਜਾਂਦਾ, ਅਤੇ ਕੋਈ ਸੁੱਖ ਨਹੀਂ ਭੋਗਦਾ ਹੈ।
26 Juntamente yacerán sobre la tierra, y gusanos los cubrirán.
੨੬ਉਹ ਦੋਵੇਂ ਮਿੱਟੀ ਵਿੱਚ ਮਿਲ ਜਾਂਦੇ ਹਨ, ਅਤੇ ਕੀੜੇ ਉਹਨਾਂ ਨੂੰ ਢੱਕ ਲੈਂਦੇ ਹਨ।
27 He aquí, que yo conozco vuestros pensamientos, y las imaginaciones que contra mí forjáis.
੨੭“ਵੇਖੋ, ਮੈਂ ਤੁਹਾਡੇ ਖਿਆਲਾਂ ਨੂੰ ਜਾਣਦਾ ਹਾਂ, ਅਤੇ ਉਹਨਾਂ ਜੁਗਤੀਆਂ ਨੂੰ ਵੀ ਜਿਹਨਾਂ ਨਾਲ ਤੁਸੀਂ ਮੇਰੇ ਵਿਰੁੱਧ ਜ਼ੁਲਮ ਕਰਦੇ ਹੋ।
28 Porque decís: ¿Qué es de la casa del príncipe? ¿y qué es de la tienda de las moradas de los impíos?
੨੮ਤੁਸੀਂ ਤਾਂ ਕਹਿੰਦੇ ਹੋ ਪਤਵੰਤੇ ਦਾ ਘਰ ਕਿੱਥੇ ਹੈ, ਅਤੇ ਉਹ ਤੰਬੂ ਕਿੱਥੇ ਜਿਸ ਵਿੱਚ ਦੁਸ਼ਟ ਵੱਸਦੇ ਸਨ?
29 ¿No habéis preguntado a los que pasan por los caminos, cuyas señas no negaréis?
੨੯ਕੀ ਤੁਸੀਂ ਕਦੀ ਰਾਹ ਚੱਲਣ ਵਾਲਿਆਂ ਕੋਲੋਂ ਨਹੀਂ ਪੁੱਛਿਆ, ਅਤੇ ਉਹਨਾਂ ਦੇ ਨਿਸ਼ਾਨਾਂ ਨੂੰ ਨਹੀਂ ਪਹਿਚਾਣਦੇ ਹੋ,
30 Que el malo es guardado del día de la contrición, del día de las iras son llevados.
੩੦ਭਈ ਬੁਰਿਆਰ ਤਾਂ ਬਿਪਤਾ ਦੇ ਦਿਨ ਲਈ ਰੱਖਿਆ ਜਾਂਦਾ ਹੈ, ਉਹ ਕਹਿਰ ਦੇ ਦਿਨ ਲਈ ਲਿਆਇਆ ਜਾਂਦਾ ਹੈ?
31 ¿Quién le denunciará en su cara su camino? ¿y de lo que él hizo, quién le dará el pago?
੩੧ਕੌਣ ਉਹ ਦੇ ਰਾਹ ਨੂੰ ਉਹ ਦੇ ਸਨਮੁਖ ਦੱਸੇਗਾ, ਅਤੇ ਕੌਣ ਉਹ ਦੇ ਕੀਤੇ ਦਾ ਬਦਲਾ ਉਹ ਨੂੰ ਦੇਵੇਗਾ?
32 Porque él ya será llevado a los sepulcros, y en el montón permanecerá.
੩੨ਉਹ ਕਬਰ ਵਿੱਚ ਪਹੁੰਚਾਇਆ ਜਾਂਦਾ ਹੈ, ਅਤੇ ਉਹ ਦੀ ਕਬਰ ਉੱਤੇ ਪਹਿਰਾ ਦਿੱਤਾ ਜਾਂਦਾ ਹੈ।
33 Los terrones del arroyo le serán ya dulces; y tras de él será llevado todo hombre, y antes de él no hay número.
੩੩ਵਾਦੀ ਦੇ ਡਲੇ ਉਹ ਨੂੰ ਚੰਗੇ ਲੱਗਦੇ ਹਨ, ਜਿਵੇਂ ਉਸ ਤੋਂ ਪਹਿਲਾਂ ਅਣਗਿਣਤ ਲੋਕ ਜਾ ਚੁੱਕੇ ਹਨ, ਤਿਵੇਂ ਹੀ ਉਹ ਦੇ ਬਾਅਦ ਦੇ ਸਭ ਮਨੁੱਖ ਵੀ ਚਲੇ ਜਾਣਗੇ।
34 ¿Cómo pues me consoláis en vano, pues vuestras respuestas quedan por mentira?
੩੪“ਫੇਰ ਤੁਸੀਂ ਮੈਨੂੰ ਫੋਕੀਆਂ ਤਸੱਲੀਆਂ ਕਿਉਂ ਦਿੰਦੇ ਹੋ, ਕਿਉਂ ਜੋ ਤੁਹਾਡੇ ਉੱਤਰਾਂ ਵਿੱਚ ਤਾਂ ਬੇਈਮਾਨੀ ਹੀ ਪਾਈ ਜਾਂਦੀ ਹੈ?”