< Números 12 >
1 Y habló María y Aarón contra Moisés por causa de la mujer Etiopisa que había tomado; porque él había tomado mujer Etiopisa.
੧ਮੂਸਾ ਨੇ ਇੱਕ ਕੂਸ਼ੀ ਇਸਤਰੀ ਨਾਲ ਵਿਆਹ ਕਰ ਲਿਆ ਸੀ। ਇਸ ਲਈ ਮਿਰਯਮ ਅਤੇ ਹਾਰੂਨ, ਉਸ ਕੂਸ਼ੀ ਇਸਤਰੀ ਨਾਲ ਵਿਆਹ ਕਰਵਾਉਣ ਦੇ ਕਾਰਨ ਮੂਸਾ ਦੀ ਬੁਰਾਈ ਕਰਨ ਲੱਗੇ,
2 Y dijeron: ¿Solamente por Moisés ha hablado Jehová? ¿No ha hablado también por nosotros? Y oyó Jehová.
੨ਉਨ੍ਹਾਂ ਨੇ ਆਖਿਆ ਕਿ ਭਲਾ, ਯਹੋਵਾਹ ਨੇ ਮੂਸਾ ਨਾਲ ਹੀ ਗੱਲਾਂ ਕੀਤੀਆਂ ਹਨ ਅਤੇ ਸਾਡੇ ਨਾਲ ਗੱਲਾਂ ਨਹੀਂ ਕੀਤੀਆਂ? ਯਹੋਵਾਹ ਨੇ ਉਹਨਾਂ ਦੀਆਂ ਇਹ ਗੱਲਾਂ ਨੂੰ ਸੁਣਿਆ,
3 Y aquel varón Moisés era muy manso, más que todos los hombres, que eran sobre la tierra.
੩ਹੁਣ ਮੂਸਾ ਸਾਰਿਆਂ ਆਦਮੀਆਂ ਨਾਲੋਂ ਜਿਹੜੇ ਧਰਤੀ ਉੱਤੇ ਵੱਸਦੇ ਸਨ, ਬਹੁਤ ਹੀ ਹਲੀਮ ਸੁਭਾਅ ਦਾ ਸੀ।
4 Y luego dijo Jehová a Moisés y a Aarón, y a María: Salíd vosotros tres al tabernáculo del testimonio. Y salieron ellos tres.
੪ਫੇਰ ਯਹੋਵਾਹ ਨੇ ਇਕਦਮ ਮੂਸਾ, ਹਾਰੂਨ ਅਤੇ ਮਿਰਯਮ ਨੂੰ ਆਖਿਆ, ਤੁਸੀਂ ਤਿੰਨੋਂ ਮੰਡਲੀ ਦੇ ਤੰਬੂ ਕੋਲ ਆ ਜਾਓ, ਤਦ ਉਹ ਤਿੰਨੇ ਬਾਹਰ ਗਏ।
5 Entonces Jehová descendió en la columna de la nube, y púsose a la puerta del tabernáculo, y llamó a Aarón y a María, y salieron ellos ambos.
੫ਤਦ ਯਹੋਵਾਹ ਬੱਦਲ ਦੇ ਥੰਮ੍ਹ ਵਿੱਚ ਉਤਰਿਆ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹਾ ਹੋ ਗਿਆ ਅਤੇ ਹਾਰੂਨ ਅਤੇ ਮਿਰਯਮ ਨੂੰ ਸੱਦਿਆ ਤਾਂ ਉਹ ਦੋਵੇਂ ਬਾਹਰ ਆਏ।
6 Y él les dijo: Oíd ahora mis palabras: Si tuviereis profeta de Jehová, yo le apareceré en visión, en sueños hablaré con él.
੬ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ।
7 Mi siervo Moisés no es así: en toda mi casa es fiel.
੭ਪਰ ਮੇਰਾ ਦਾਸ ਮੂਸਾ ਇਹੋ ਜਿਹਾ ਨਹੀਂ। ਉਹ ਮੇਰੇ ਸਾਰੇ ਘਰ ਵਿੱਚ ਵਿਸ਼ਵਾਸਯੋਗ ਹੈ।
8 Boca a boca hablaré con él, y de vista: y no por figuras o semejanza verá a Jehová: ¿por qué pues no hubisteis temor de hablar contra mi siervo Moisés?
੮ਮੈਂ ਉਹ ਦੇ ਨਾਲ ਆਹਮੋ-ਸਾਹਮਣੇ ਖੁੱਲ੍ਹ ਕੇ ਗੱਲਾਂ ਕਰਾਂਗਾ, ਬੁਝਾਰਤਾਂ ਵਿੱਚ ਨਹੀਂ ਅਤੇ ਉਹ ਯਹੋਵਾਹ ਦਾ ਸਰੂਪ ਵੇਖੇਗਾ। ਫੇਰ ਤੁਸੀਂ ਮੇਰੇ ਦਾਸ ਮੂਸਾ ਦੇ ਵਿਰੁੱਧ ਬੋਲਣ ਤੋਂ ਕਿਉਂ ਨਾ ਡਰੇ?
9 Entonces el furor de Jehová se encendió en ellos y se fue;
੯ਤਦ ਯਹੋਵਾਹ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ ਅਤੇ ਉਹ ਚੱਲਿਆ ਗਿਆ।
10 Y la nube se apartó del tabernáculo: y he aquí que María era leprosa como la nieve: Y miró Aarón a María, y he aquí que estaba leprosa.
੧੦ਜਦ ਬੱਦਲ ਤੰਬੂ ਦੇ ਉੱਤੋਂ ਉੱਠ ਗਿਆ ਤਾਂ ਵੇਖੋ ਮਿਰਯਮ ਕੋੜ੍ਹਨ ਅਤੇ ਬਰਫ਼ ਵਾਂਗੂੰ ਚਿੱਟੀ ਹੋ ਗਈ ਅਤੇ ਹਾਰੂਨ ਨੇ ਮਿਰਯਮ ਨੂੰ ਦੇਖਿਆ ਕਿ ਉਹ ਕੋੜ੍ਹਨ ਹੋ ਗਈ ਸੀ!
11 Y dijo Aarón a Moisés: Ay señor mío, no pongas ahora sobre nosotros pecado; porque locamente lo hemos hecho, y hemos pecado.
੧੧ਉਪਰੰਤ ਹਾਰੂਨ ਨੇ ਮੂਸਾ ਨੂੰ ਆਖਿਆ, ਹੇ ਮੇਰੇ ਸੁਆਮੀ ਜੀ, ਇਹ ਪਾਪ ਸਾਡੇ ਉੱਤੇ ਨਾ ਲਾਓ ਜੋ ਅਸੀਂ ਇਹ ਮੂਰਖਤਾਈ ਕੀਤੀ ਹੈ।
12 No sea ella ahora como el que sale muerto del vientre de su madre consumida la mitad de su carne.
੧੨ਮਿਰਯਮ ਨੂੰ ਮਰੇ ਹੋਏ ਜਿਹਾ ਨਾ ਰਹਿਣ ਦੇ, ਜਿਸ ਦਾ ਸਰੀਰ ਜਮਾਂਦਰੂ ਹੀ ਅੱਧਾ ਗਲਿਆ ਹੋਇਆ ਹੋਵੇ।
13 Entonces Moisés clamó a Jehová, diciendo: Ruégote, oh Dios, que la sanes ahora.
੧੩ਤਦ ਮੂਸਾ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਕਿ ਹੇ ਪਰਮੇਸ਼ੁਰ, ਮੇਰੀ ਮਿੰਨਤ ਹੈ, ਉਹ ਨੂੰ ਚੰਗਾ ਕਰ।
14 Jehová respondió a Moisés: ¿Pues si su padre escupiendo hubiera escupido en su cara, no se avergonzaría por siete días? sea echada fuera del real por siete días; y después se juntará.
੧੪ਯਹੋਵਾਹ ਨੇ ਮੂਸਾ ਨੂੰ ਆਖਿਆ, ਜੇ ਉਹ ਦੇ ਪਿਤਾ ਨੇ ਨਿਰਾ ਉਹ ਦੇ ਮੂੰਹ ਉੱਤੇ ਹੀ ਥੁੱਕਿਆ ਹੁੰਦਾ ਤਾਂ ਕੀ ਉਹ ਨੂੰ ਸੱਤਾਂ ਦਿਨਾਂ ਤੱਕ ਸ਼ਰਮ ਨਾ ਆਉਂਦੀ? ਇਸ ਲਈ ਉਹ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੇ ਅਤੇ ਉਹ ਮੁੜ੍ਹ ਅੰਦਰ ਨਾ ਆਵੇ।
15 Así María fue echada del real siete días, y el pueblo no pasó a delante hasta que María se juntó.
੧੫ਇਸ ਲਈ ਮਿਰਯਮ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੀ, ਅਤੇ ਜਦ ਤੱਕ ਮਿਰਯਮ ਵਾਪਸ ਨਾ ਆਈ ਲੋਕਾਂ ਨੇ ਕੂਚ ਨਾ ਕੀਤਾ।
16 Y después movió el pueblo de Jaserot, y asentaron el campo en el desierto de Farán.
੧੬ਇਸ ਦੇ ਬਾਅਦ ਇਸਰਾਏਲ ਨੇ ਹਸੇਰੋਥ ਤੋਂ ਕੂਚ ਕੀਤਾ ਅਤੇ ਪਾਰਾਨ ਦੀ ਉਜਾੜ ਵਿੱਚ ਡੇਰੇ ਲਾਏ।