< Salmos 10 >
1 ¿Por qué estás lejos, Jehová? ¿ por qué te escondes en los tiempos de la angustia?
੧ਹੇ ਯਹੋਵਾਹ, ਤੂੰ ਦੂਰ ਕਿਉਂ ਖੜ੍ਹਾ ਰਹਿੰਦਾ ਹੈ? ਬਿਪਤਾ ਦੇ ਵੇਲੇ ਤੂੰ ਆਪਣੇ ਆਪ ਨੂੰ ਕਿਉਂ ਲੁਕਾਉਂਦਾ ਹੈ?
2 Con arrogancia el malo persigue al pobre; sean tomados en los pensamientos que pensaron.
੨ਦੁਸ਼ਟ ਆਪਣੇ ਹੰਕਾਰ ਵਿੱਚ ਮਸਕੀਨਾਂ ਦੇ ਪਿਛੇ ਪੈ ਜਾਂਦਾ ਹੈ, ਜਿਹੜੀਆਂ ਜੁਗਤਾਂ ਉਨ੍ਹਾਂ ਨੇ ਸੋਚੀਆਂ ਉਨ੍ਹਾਂ ਵਿੱਚ ਉਹ ਆਪ ਫਸ ਜਾਣ!
3 Por cuanto se alabó el malo del deseo de su alma: y diciendo bien del robador, blasfema de Jehová.
੩ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ-ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ।
4 El malo por la altivez de su rostro no busca a Dios: no hay Dios en todos sus pensamientos.
੪ਦੁਸ਼ਟ ਆਪਣੇ ਹੰਕਾਰ ਦੇ ਕਾਰਨ ਪਰਮੇਸ਼ੁਰ ਨੂੰ ਨਹੀਂ ਭਾਲੇਗਾ, ਉਸ ਦਾ ਵਿਚਾਰ ਇਹ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ।
5 Sus caminos atormentan en todo tiempo: altura son tus juicios delante de él: en todos sus enemigos resopla.
੫ਉਸ ਦੀ ਚਾਲ ਹਰ ਵੇਲੇ ਸਥਿਰ ਹੁੰਦੀ ਹੈ ਤੇਰੇ ਨਿਆਂ ਉਸ ਦੀ ਸਮਝ ਤੋਂ ਉੱਚੇ ਹਨ, ਉਹ ਆਪਣੇ ਸਾਰੇ ਵਿਰੋਧੀਆਂ ਉੱਤੇ ਫੁੰਕਾਰੇ ਮਾਰਦਾ ਹੈ।
6 Dice en su corazón: No seré movido de generación a generación, porque no fui en mal.
੬ਉਹ ਆਪਣੇ ਮਨ ਵਿੱਚ ਆਖਦਾ ਹੈ ਕਿ ਮੈਂ ਕਦੇ ਨਾ ਡੋਲਾਂਗਾ ਪੀੜ੍ਹੀਓਂ ਪੀੜ੍ਹੀ ਮੈਂ ਦੁੱਖ ਵਿੱਚ ਨਾ ਡੋਲਾਂਗਾ।
7 De maldición hinchió su boca, y de engaños y fraude: debajo de su lengua molestia y maldad.
੭ਉਹ ਦਾ ਮੂੰਹ ਸਰਾਪ, ਛਲ ਅਤੇ ਅਨ੍ਹੇਰ ਨਾਲ ਭਰਿਆ ਹੋਇਆ ਹੈ, ਉਹ ਦੀ ਜੀਭ ਦੇ ਹੇਠ ਸ਼ਰਾਰਤ ਅਤੇ ਬਦੀ ਹੈ।
8 Está en las asechanzas de las aldeas; en los escondrijos mata al inocente: sus ojos están mirando por el pobre.
੮ਉਹ ਪਿੰਡਾਂ ਦੇ ਓਹਲਿਆਂ ਵਿੱਚ ਬੈਠਦਾ ਹੈ, ਉਹ ਗੁਪਤ ਥਾਵਾਂ ਵਿੱਚ ਨਿਰਦੋਸ਼ਾਂ ਦਾ ਘਾਤ ਕਰਦਾ ਹੈ, ਉਹ ਦੀਆਂ ਅੱਖੀਆਂ ਅਨਾਥਾਂ ਦੀ ਤਾਕ ਵਿੱਚ ਲੱਗੀਆਂ ਹੋਈਆਂ ਹਨ।
9 Asecha de encubierto, como el león desde su cama: asecha para arrebatar al pobre: arrebata al pobre trayéndole en su red.
੯ਜਿਵੇਂ ਬੱਬਰ ਸ਼ੇਰ ਆਪਣੇ ਘੁਰਨੇ ਵਿੱਚ, ਉਸੇ ਤਰ੍ਹਾਂ ਉਹ ਆਪਣੇ ਗੁਪਤ ਥਾਵਾਂ ਵਿੱਚ ਬੈਠਾ ਰਹਿੰਦਾ ਹੈ, ਉਹ ਮਸਕੀਨਾਂ ਨੂੰ ਫੜ੍ਹਨ ਲਈ ਛਹਿ ਵਿੱਚ ਬੈਠਦਾ ਹੈ, ਉਹ ਮਸਕੀਨ ਨੂੰ ਆਪਣੇ ਜਾਲ਼ ਵਿੱਚ ਫੜ੍ਹ ਲੈਂਦਾ ਹੈ।
10 Encógese, abájase, y cae en sus fuerzas multitud de afligidos.
੧੦ਉਹ ਦਾਬਾ ਮਾਰ ਕੇ ਝੁੱਕ ਜਾਂਦਾ ਹੈ, ਅਨਾਥ ਉਹ ਦੇ ਬਲ ਵਾਲੇ ਹੱਥਾਂ ਨਾਲ ਡਿੱਗ ਪੈਂਦੇ ਹਨ।
11 Dice en su corazón: Dios está olvidado, ha encubierto su rostro, nunca lo vio.
੧੧ਉਸ ਆਪਣੇ ਮਨ ਵਿੱਚ ਆਖਿਆ ਹੈ ਜੋ ਪਰਮੇਸ਼ੁਰ ਭੁੱਲ ਗਿਆ ਹੈ, ਉਸ ਨੇ ਆਪਣਾ ਮੂੰਹ ਛਿਪਾਇਆ ਹੈ, ਉਹ ਕਦੀ ਵੀ ਨਾ ਵੇਖੇਗਾ।
12 Levántate, o! Jehová Dios, alza tu mano: no te olvides de los pobres.
੧੨ਉੱਠ, ਹੇ ਯਹੋਵਾਹ! ਹੇ ਪਰਮੇਸ਼ੁਰ, ਆਪਣਾ ਹੱਥ ਚੁੱਕ, ਮਸਕੀਨਾਂ ਨੂੰ ਨਾ ਵਿਸਾਰ।
13 ¿Por qué ensaña el malo a Dios? dijo en su corazón: No inquirirás.
੧੩ਦੁਸ਼ਟ ਨੇ ਕਿਉਂ ਪਰਮੇਸ਼ੁਰ ਨੂੰ ਤੁੱਛ ਜਾਣਿਆ ਹੈ, ਅਤੇ ਆਪਣੇ ਮਨ ਵਿੱਚ ਆਖਿਆ ਕਿ ਤੂੰ ਪੁੱਛ-ਗਿੱਛ ਨਹੀਂ ਕਰੇਂਗਾ?
14 Tú has visto: porque tú miras el trabajo, y el enojo, para dar en tus manos: a ti se remite el pobre; al huérfano tú fuiste ayudador.
੧੪ਤੂੰ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਤੇ ਡਾਹ ਉੱਤੇ ਨਿਗਾਹ ਰੱਖਦਾ ਹੈ, ਕਿ ਆਪਣੇ ਹੀ ਹੱਥ ਵਿੱਚ ਲੈ ਲਵੇ, ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈ।
15 Quebranta el brazo del depravado y del maligno: buscarás su maldad, y no la hallarás.
੧੫ਦੁਸ਼ਟ ਦੀ ਬਾਂਹ ਭੰਨ ਸੁੱਟ! ਦੁਸ਼ਟ ਦੀ ਬਦੀ ਨੂੰ ਭਾਲ ਜਦ ਤੱਕ ਕੁਝ ਹੋਰ ਨਾ ਲੱਭੇ।
16 Jehová, Rey eterno y perpetuo; de su tierra fueron destruidas las gentes.
੧੬ਯਹੋਵਾਹ ਜੁੱਗੋ-ਜੁੱਗ ਪਾਤਸ਼ਾਹ ਹੈ। ਪਰਾਈਆਂ ਕੌਮਾਂ ਉਸ ਦੇ ਦੇਸ ਵਿੱਚੋਂ ਨਸ਼ਟ ਹੋ ਗਈਆਂ।
17 El deseo de los humildes oíste, o! Jehová: tú dispones su corazón, y haces atento tu oído:
੧੭ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਹਨਾਂ ਦੇ ਮਨਾਂ ਨੂੰ ਦ੍ਰਿੜ੍ਹ ਕਰੇਂਗਾ, ਤੂੰ ਆਪਣਾ ਕੰਨ ਲਾਏਗਾ
18 Para juzgar al huérfano y al pobre; no volverá más a quebrantar el hombre de la tierra.
੧੮ਤਾਂ ਜੋ ਤੂੰ ਯਤੀਮ ਅਤੇ ਸਤਾਏ ਹੋਏ ਦਾ ਨਿਆਂ ਕਰੇਂ, ਜੋ ਇਨਸਾਨ ਜਿਹੜਾ ਮਿੱਟੀ ਦਾ ਹੈ ਫਿਰ ਕਦੀ ਅਨ੍ਹੇਰ ਨਾ ਕਰੇ।