< Salmos 23 >

1 Jehová es mi pastor; no me faltará.
ਦਾਊਦ ਦਾ ਭਜਨ। ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।
2 En lugares de yerba me hará yacer: junto a aguas de reposo me pastoreará.
ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।
3 Hará volver mi alma: guiarme ha por sendas de justicia por su nombre.
ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ।
4 Aunque ande en valle de sombra de muerte, no temeré algún mal, porque tú estarás conmigo: tu vara, y tu cayado ellos me confortarán.
ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
5 Adornarás mesa delante de mí en presencia de mis angustiadores: ungiste mi cabeza con aceite; mi copa está revertiendo.
ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ।
6 Ciertamente el bien y la misericordia me seguirán todos los días de mi vida: y en la casa de Jehová reposaré por luengos días.
ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!

< Salmos 23 >