< Salmos 24 >
1 De Jehová es la tierra y su plenitud: el mundo, y los que en él habitan.
੧ਦਾਊਦ ਦਾ ਭਜਨ। ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ।
2 Porque él la fundó sobre los mares: y sobre los ríos la afirmó.
੨ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ।
3 ¿Quién subirá al monte de Jehová? ¿y quién estará en el lugar de su santidad?
੩ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ?
4 El limpio de manos, y limpio de corazón: el que no tomó en vano mi alma, ni juró con engaño.
੪ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸਹੁੰ ਨਹੀਂ ਖਾਧੀ।
5 Recibirá bendición de Jehová: y justicia del Dios de salud.
੫ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ।
6 Esta es la generación de los que le buscan: de los que buscan tu rostro, es a saber, Jacob. (Selah)
੬ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ। ਸਲਹ।
7 Alzád, o! puertas, vuestras cabezas, y alzáos vosotras puertas eternas, y entrará el Rey de gloria.
੭ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਸਦੀਪਕ ਕਾਲ ਦੇ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
8 ¿Quién es este Rey de gloria? Jehová el fuerte, valiente; Jehová el valiente en batalla.
੮ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਯਹੋਵਾਹ ਸਮਰੱਥੀ ਅਤੇ ਬਲੀ, ਯਹੋਵਾਹ ਯੁੱਧ ਵਿੱਚ ਬਲੀ ਹੈ।
9 Alzád, o! puertas, vuestras cabezas, y alzáos vosotras puertas eternas, y entrará el Rey de gloria.
੯ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦਿ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
10 ¿Quién es este Rey de gloria? Jehová de los ejércitos, él es el Rey de gloria. (Selah)
੧੦ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਸੈਨਾਂ ਦਾ ਯਹੋਵਾਹ, ਉਹੋ ਜਲਾਲ ਦਾ ਪਾਤਸ਼ਾਹ ਹੈ। ਸਲਹ।