< Salmos 41 >
1 Bienaventurado el que entiende sobre el pobre; en el día malo le libre Jehová.
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਧੰਨ ਹੈ ਉਹ ਜਿਹੜਾ ਗਰੀਬ ਦੀ ਸੁੱਧ ਲੈਂਦਾ ਹੈ, ਯਹੋਵਾਹ ਉਹ ਨੂੰ ਬੁਰਿਆਈ ਦੇ ਵੇਲੇ ਛੁਡਾਵੇਗਾ।
2 Jehová le guarde, y le dé vida; sea bienaventurado en la tierra, y no le entregues a la voluntad de sus enemigos.
੨ਯਹੋਵਾਹ ਉਹ ਦੀ ਪਾਲਣਾ ਕਰੇਗਾ ਅਤੇ ਉਹ ਨੂੰ ਜਿਉਂਦਿਆਂ ਰੱਖੇਗਾ, ਅਤੇ ਉਹ ਧਰਤੀ ਉੱਤੇ ਧੰਨ ਹੋਵੇਗਾ। ਤੂੰ ਉਹ ਨੂੰ ਉਹ ਦੇ ਵੈਰੀਆਂ ਦੀ ਇੱਛਿਆ ਉੱਤੇ ਨਾ ਛੱਡੇਂਗਾ।
3 Jehová le sustentará sobre la cama de dolor; toda su cama revolviste en su enfermedad.
੩ਯਹੋਵਾਹ ਉਹ ਦੀ ਬਿਮਾਰੀ ਦੇ ਬਿਸਤਰ ਉੱਤੇ ਉਹ ਨੂੰ ਸੰਭਾਲੇਗਾ। ਤੂੰ ਉਹ ਦੀ ਬਿਮਾਰੀ ਦੇ ਵੇਲੇ ਉਹਦਾ ਸਾਰਾ ਬਿਸਤਰਾ ਉਲਟਾ ਕੇ ਵਿਛਾਵੇਂਗਾ।
4 Yo dije: Jehová, ten misericordia de mí; sana a mi alma, porque he pecado contra ti.
੪ਮੈ ਆਖਿਆ, ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਮੇਰੀ ਜਾਨ ਨੂੰ ਚੰਗਿਆਂ ਕਰ, ਮੈਂ ਤੇਰਾ ਪਾਪ ਜੋ ਕੀਤਾ ਹੈ।
5 Mis enemigos dicen mal de mí: ¿Cuándo morirá, y perecerá su nombre?
੫ਮੇਰੇ ਵੈਰੀ ਮੇਰੇ ਵਿਰੁੱਧ ਬੁਰਾ ਕਹਿੰਦੇ ਹਨ, ਕਿ ਉਹ ਕਦੋਂ ਮਰੇਗਾ ਅਤੇ ਉਹਦਾ ਨਾਮ ਕਦੋਂ ਮਿਟੇਗਾ?
6 Y si me venía a ver, hablaba mentira: su corazón le amontonaba iniquidad: salido fuera, hablaba.
੬ਅਤੇ ਜਦ ਕਦੇ ਉਹ ਮੇਰੇ ਵੇਖਣ ਨੂੰ ਆਉਂਦਾ ਹੈ ਉਹ ਐਂਵੇਂ ਗੱਪਾਂ ਮਾਰਦਾ ਹੈ। ਉਸਦਾ ਮਨ ਉਸ ਦੀ ਬਦੀ ਨਾਲ ਬਦੀ ਜੋੜਦਾ ਹੈ ਅਤੇ ਫੇਰ ਉਹ ਬਾਹਰ ਜਾ ਕੇ ਦੱਸਦਾ ਫਿਰਦਾ ਹੈ।
7 Congregados murmuraban contra mí todos los que me aborrecían; contra mí pensaban mal para mí.
੭ਮੇਰੇ ਸਭ ਵੈਰ ਰੱਖਣ ਵਾਲੇ ਮਿਲ ਕੇ ਮੇਰੇ ਵਿਰੁੱਧ ਚੁਗਲੀ ਕਰਦੇ ਹਨ, ਮੇਰੇ ਵਿਰੁੱਧ ਉਹ ਉਪਾਓ ਲੱਭਦੇ ਹਨ।
8 Cosa pestilencial, dicen, se ha pegado en él; y el que cayó en cama, no volverá a levantarse.
੮ਉਹ ਬੋਲਦੇ ਹਨ ਕਿ ਉਸ ਨੂੰ ਕੋਈ ਬੁਰਾ ਰੋਗ ਲੱਗਾ ਹੋਇਆ ਹੈ, ਹੁਣ ਉਹ ਡਿੱਗਿਆ ਜੋ ਹੈ ਸੋ ਮੁੜ ਉੱਠੇਗਾ ਨਹੀਂ।
9 Aun el varón de mi paz, en quien confiaba; el que comía mi pan, engrandeció contra mí el calcañar.
੯ਸਗੋਂ ਮੇਰਾ ਸਾਥੀ ਜਿਸ ਦੇ ਉੱਤੇ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।
10 Mas tú Jehová, ten misericordia de mí, y házme levantar; y pagárles he.
੧੦ਪਰ ਤੂੰ ਹੇ ਯਹੋਵਾਹ, ਮੇਰੇ ਉੱਤੇ ਦਯਾ ਕਰਕੇ ਮੈਨੂੰ ਖੜ੍ਹਾ ਕਰ, ਕਿ ਮੈਂ ਉਨ੍ਹਾਂ ਕੋਲੋਂ ਬਦਲਾ ਲਵਾਂ।
11 En esto conocí que te he agradado, porque mi enemigo no triunfará contra mí.
੧੧ਇਸ ਤੋਂ ਮੈਂ ਜਾਣਦਾ ਹਾਂ ਕਿ ਤੂੰ ਮੈਥੋਂ ਪਰਸੰਨ ਹੈਂ, ਜੋ ਮੇਰਾ ਵੈਰੀ ਮੇਰੇ ਉੱਤੇ ਜੈ ਕਾਰ ਨਹੀਂ ਗਜਾਉਂਦਾ।
12 Y yo en mi integridad me has sustentado: y me has hecho estar delante de ti para siempre.
੧੨ਪਰ ਮੈਨੂੰ ਮੇਰੀ ਸਿਧਿਆਈ ਵਿੱਚ ਤੂੰ ਸੰਭਾਲਦਾ ਹੈਂ, ਅਤੇ ਸਦਾ ਆਪਣੇ ਸਨਮੁਖ ਰੱਖਦਾ ਹੈਂ।
13 Bendito sea Jehová, el Dios de Israel, de siglo a siglo. Amén, y Amén.
੧੩ਆਦ ਤੋਂ ਅੰਤ ਤੱਕ ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ, ਆਮੀਨ, ਫਿਰ ਆਮੀਨ।