< Salmos 66 >
1 Dé alabanza a Dios toda la tierra.
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਭਜਨ, ਗੀਤ। ਹੇ ਧਰਤੀ ਦੇ ਸਾਰੇ ਲੋਕੋ, ਪਰਮੇਸ਼ੁਰ ਦੇ ਲਈ ਲਲਕਾਰੋ,
2 Cantád la gloria de su nombre: ponéd gloria en su alabanza.
੨ਉਹ ਦੇ ਨਾਮ ਦੀ ਮਹਿਮਾ ਦੇ ਭਜਨ ਕੀਰਤਨ ਕਰੋ, ਉਹ ਦੀ ਮਹਿਮਾ ਦੀ ਉਸਤਤ ਕਰੋ!
3 Decíd a Dios: ¡Cuán terrible eres en tus obras! por la multitud de tu fortaleza se te sujetarán fingidamente todos tus enemigos.
੩ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ! ਤੇਰੀ ਮਹਾਂ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ!
4 Toda la tierra te adorará, y cantarán a ti: cantarán a tu nombre. (Selah)
੪ਸਾਰੀ ਧਰਤੀ ਦੇ ਲੋਕ ਤੈਨੂੰ ਮੱਥਾ ਟੇਕਣਗੇ ਤੇ ਤੈਨੂੰ ਗਾਉਣਗੇ, ਓਹ ਤੇਰੇ ਨਾਮ ਦੇ ਭਜਨ ਗਾਉਣਗੇ। ਸਲਹ।
5 Veníd, y ved las obras de Dios: terrible en hechos sobre los hijos de los hombres.
੫ਆਓ, ਪਰਮੇਸ਼ੁਰ ਦੇ ਕੰਮਾਂ ਨੂੰ ਵੇਖੋ, ਆਦਮ ਵੰਸ਼ੀਆਂ ਦੀ ਵੱਲ ਉਹ ਦੀ ਕਰਨੀ ਭਿਆਨਕ ਹੈ।
6 Volvió la mar en seco: por el río pasaron a pie; allí nos alegramos en él.
੬ਉਹ ਨੇ ਸਮੁੰਦਰ ਨੂੰ ਥਲ ਬਣਾ ਦਿੱਤਾ, ਓਹ ਦਰਿਆ ਵਿੱਚੋਂ ਸੁੱਕੇ ਪੈਰੀਂ ਲੰਘ ਗਏ, ਉੱਥੇ ਅਸੀਂ ਉਹ ਦੇ ਵਿੱਚ ਨਿਹਾਲ ਹੋਏ।
7 El se enseñorea con su fortaleza para siempre: sus ojos atalayan sobre las naciones: los rebeldes no serán ellos ensalzados. (Selah)
੭ਉਹ ਆਪਣੀ ਸਮਰੱਥਾ ਨਾਲ ਸਦਾ ਤੱਕ ਰਾਜ ਕਰਦਾ ਹੈ, ਉਹ ਦੀਆਂ ਅੱਖਾਂ ਕੌਮਾਂ ਵੱਲ ਲੱਗੀਆਂ ਰਹਿੰਦੀਆਂ ਹਨ, ਆਕੀ ਲੋਕ ਸਿਰ ਨਾ ਚੁੱਕਣਗੇ!। ਸਲਹ।
8 Bendecíd pueblos a nuestro Dios: y hacéd oír la voz de su loor.
੮ਹੇ ਲੋਕੋ, ਸਾਡੇ ਪਰਮੇਸ਼ੁਰ ਨੂੰ ਮੁਬਾਰਕ ਆਖੋ, ਉਹ ਦੇ ਜਸ ਦੇ ਸ਼ਬਦ ਸੁਣਾਓ,
9 El que puso nuestra alma en vida: y no permitió que resbalasen nuestros pies.
੯ਜਿਸ ਨੇ ਸਾਡੀ ਜਾਨ ਨੂੰ ਜਿਉਂਦਿਆਂ ਰੱਖਿਆ ਹੈ, ਅਤੇ ਸਾਡੇ ਪੈਰਾਂ ਨੂੰ ਡੋਲਣ ਨਹੀਂ ਦਿੱਤਾ।
10 Porque tú nos probaste, o! Dios: afinástenos, como se afina la plata.
੧੦ਹੇ ਪਰਮੇਸ਼ੁਰ, ਤੂੰ ਤਾਂ ਸਾਨੂੰ ਪਰਖਿਆ ਹੈ, ਤੂੰ ਚਾਂਦੀ ਦੇ ਤਾਉਣ ਵਾਂਗੂੰ ਸਾਨੂੰ ਤਾਇਆ ਹੈ।
11 Metístenos en la red: pusiste apretura en nuestros lomos.
੧੧ਤੂੰ ਸਾਨੂੰ ਜਾਲ਼ ਵਿੱਚ ਲਿਆਇਆ, ਤੂੰ ਸਾਡੇ ਲੱਕਾਂ ਉੱਤੇ ਡਾਢਾ ਭਾਰ ਪਾ ਦਿੱਤਾ ਹੈ!
12 Hiciste subir varón sobre nuestra cabeza: entrámos en fuego y en aguas; y sacástenos a hartura.
੧੨ਤੂੰ ਮਨੁੱਖਾਂ ਨੂੰ ਸਾਡੇ ਸਿਰਾਂ ਉੱਤੇ ਚੜ੍ਹਾ ਦਿੱਤਾ ਹੈ, ਅਸੀਂ ਅੱਗ ਅਤੇ ਪਾਣੀ ਦੇ ਵਿੱਚੋਂ ਦੀ ਲੰਘੇ, ਪਰ ਤੂੰ ਸਾਨੂੰ ਭਰਿਆ ਥਾਵਾਂ ਵਿੱਚ ਪਹੁੰਚਾ ਦਿੱਤਾ।
13 Entraré pues en tu casa con holocaustos: y pagarte he mis votos,
੧੩ਮੈਂ ਤੇਰੇ ਭਵਨ ਵਿੱਚ ਹੋਮ ਦੀਆਂ ਬਲੀਆਂ ਨਾਲ ਆਵਾਂਗਾ, ਮੈਂ ਆਪਣੀਆਂ ਸੁੱਖਣਾਂ ਤੇਰੇ ਅੱਗੇ ਪੂਰੀਆਂ ਕਰਾਂਗਾ,
14 Que pronunciaron mis labios, y habló mi boca, cuando estaba angustiado.
੧੪ਜਿਹੜੀਆਂ ਮੇਰੇ ਬੁੱਲ੍ਹਾਂ ਤੋਂ ਨਿੱਕਲੀਆਂ, ਅਤੇ ਸੰਕਟ ਦੇ ਵੇਲੇ ਮੈਂ ਆਪਣੇ ਮੂੰਹੋਂ ਮੰਨਿਆ।
15 Holocaustos de engordados te ofreceré, con perfume de carneros: sacrificaré bueyes y machos de cabrío. (Selah)
੧੫ਮੈਂ ਤੈਨੂੰ ਹੋਮ ਦੀਆਂ ਬਲੀਆਂ ਲਈ ਮੋਟੇ-ਮੋਟੇ ਪਸ਼ੂਆਂ ਨੂੰ ਛੱਤ੍ਰਿਆਂ ਦੀ ਧੂਪ ਨਾਲ ਚੜ੍ਹਾਵਾਂਗਾ। ਸਲਹ।
16 Veníd, oíd todos los que teméis a Dios: y contaré lo que ha hecho a mi alma.
੧੬ਪਰਮੇਸ਼ੁਰ ਦਾ ਭੈਅ ਰੱਖਣ ਵਾਲਿਓ, ਆਓ, ਸੁਣੋ, ਅਤੇ ਮੈਂ ਤੁਹਾਨੂੰ ਦੱਸਾਂਗਾ ਕਿ ਉਹ ਨੇ ਮੇਰੀ ਜਾਨ ਲਈ ਕੀ ਕੁਝ ਕੀਤਾ ਹੈ।
17 A él hablé en alta voz: y fue ensalzado con mi lengua.
੧੭ਮੈਂ ਮੂੰਹੋਂ ਉਹ ਨੂੰ ਪੁਕਾਰਿਆ, ਅਤੇ ਆਪਣੀ ਰਸਨਾ ਤੋਂ ਉਹ ਨੂੰ ਸਲਾਹਿਆ।
18 Si yo viera iniquidad en mi corazón, no oyera el Señor.
੧੮ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ, ਤਾਂ ਪ੍ਰਭੂ ਮੇਰੀ ਪ੍ਰਾਰਥਨਾ ਨਾ ਸੁਣਦਾ।
19 Ciertamente oyó Dios: escuchó a la voz de mi oración.
੧੯ਪਰ ਪਰਮੇਸ਼ੁਰ ਨੇ ਸੱਚ-ਮੁੱਚ ਸੁਣਿਆ ਹੈ, ਉਹ ਨੇ ਮੇਰੀ ਪ੍ਰਾਰਥਨਾ ਦੀ ਅਵਾਜ਼ ਵੱਲ ਕੰਨ ਲਾਇਆ ਹੈ।
20 Bendito Dios, que no apartó mi oración, y su misericordia de mí.
੨੦ਮੁਬਾਰਕ ਹੈ ਪਰਮੇਸ਼ੁਰ ਜਿਸ ਨੇ ਮੇਰੀ ਪ੍ਰਾਰਥਨਾ ਨੂੰ ਰੱਦ ਨਾ ਕੀਤਾ, ਨਾ ਆਪਣੀ ਦਯਾ ਨੂੰ ਮੈਥੋਂ ਰੋਕਿਆ।