< Salmos 7 >

1 Jehová, Dios mío, en ti he confiado: sálvame de todos los que me persiguen, y líbrame;
ਦਾਊਦ ਦਾ ਸ਼ੀਗਾਯੋਨ ਨਾਮਕ ਭਜਨ ਜੋ ਉਸ ਨੇ ਬਿਨਯਾਮੀਨ ਕੂਸ਼ ਦੀਆਂ ਗੱਲਾਂ ਦੇ ਕਾਰਨ ਯਹੋਵਾਹ ਦੇ ਸਾਹਮਣੇ ਗਾਇਆ ਸੀ। ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਤੇਰੀ ਪਨਾਹ ਲੈਂਦਾ ਹਾਂ! ਤੂੰ ਮੈਨੂੰ ਮੇਰੇ ਸਭ ਪਿੱਛਾ ਕਰਨ ਵਾਲਿਆਂ ਤੋਂ ਬਚਾ ਕੇ ਛੁਡਾ ਲੈ,
2 Porque no arrebate mi alma: como el león, que despedaza, y no hay quien libre.
ਕਿਤੇ ਅਜਿਹਾ ਨਾ ਹੋਵੇ ਕਿ ਕੋਈ ਬੱਬਰ ਸ਼ੇਰ ਵਾਂਗੂੰ ਮੇਰੀ ਜਿੰਦ ਨੂੰ ਪਾੜ ਖਾਵੇ, ਅਤੇ ਕੋਈ ਛੁਡਾਉਣ ਵਾਲਾ ਨਾ ਹੋਣ ਕਰਕੇ ਉਹ ਮੇਰੇ ਟੋਟੇ-ਟੋਟੇ ਕਰ ਛੱਡੇ।
3 Jehová, Dios mío, si yo he hecho esto: si hay en mis manos iniquidad;
ਹੇ ਯਹੋਵਾਹ ਮੇਰੇ ਪਰਮੇਸ਼ੁਰ, ਜੇ ਮੇਰੇ ਕੋਲੋਂ ਇਹ ਹੋਇਆ ਹੋਵੇ, ਜੇ ਮੇਰੇ ਹੱਥੋਂ ਬਦੀ ਹੋਈ ਹੋਵੇ,
4 Si di mal pago a mi pacífico: si no salvé al que me perseguía sin motivo.
ਜੇ ਮੈਂ ਆਪਣੇ ਸਾਥੀ ਨਾਲ ਬੁਰਿਆਈ ਕੀਤੀ ਹੋਵੇ, ਸਗੋਂ ਮੈਂ ਤਾਂ ਆਪਣੇ ਬੇ ਸਬੱਬੋਂ ਵਿਰੋਧੀ ਨੂੰ ਛੁਡਾਇਆ ਹੈ
5 Persiga el enemigo a mi alma, y alcánce la, y pise en tierra mi vida: y a mi honra ponga en el polvo. (Selah)
ਤਾਂ ਵੈਰੀ ਮੇਰੀ ਜਾਨ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੇ, ਅਤੇ ਮੇਰੀ ਜਿੰਦ ਨੂੰ ਧਰਤੀ ਉੱਤੇ ਮਿੱਧ ਦੇਵੇ, ਅਤੇ ਮੇਰੀ ਇੱਜ਼ਤ ਨੂੰ ਮਿੱਟੀ ਵਿੱਚ ਮਿਲਾਵੇ। ਸਲਹ।
6 Levántate, o! Jehová, en tu furor, álzate a causa de las iras de mis angustiadores: y despierta para mí el juicio que mandaste,
ਹੇ ਯਹੋਵਾਹ, ਆਪਣੇ ਕ੍ਰੋਧ ਨਾਲ ਉੱਠ, ਮੇਰੇ ਵਿਰੋਧੀਆਂ ਦੇ ਗ਼ਜ਼ਬ ਦੇ ਵਿਰੁੱਧ ਉੱਠ, ਅਤੇ ਮੇਰੇ ਲਈ ਜਾਗ। ਤੂੰ ਨਿਆਂ ਦਾ ਹੁਕਮ ਕੀਤਾ ਹੈ।
7 Y rodearte ha congregación de pueblos: por causa pues de él vuélvete en alto.
ਉੱਮਤਾਂ ਦੀ ਮੰਡਲੀ ਮੇਰੇ ਦੁਆਲੇ ਆਵੇ, ਅਤੇ ਉਨ੍ਹਾਂ ਦੇ ਕਾਰਨ ਤੂੰ ਉਤਾਹਾਂ ਨੂੰ ਮੁੜ ਜਾ।
8 Jehová juzgará los pueblos: júzgame, o! Jehová, conforme a mi justicia; y conforme a mi integridad venga sobre mí.
ਯਹੋਵਾਹ ਕੌਮਾਂ ਦਾ ਨਿਆਂ ਕਰੇਗਾ, ਹੇ ਯਹੋਵਾਹ, ਮੇਰੇ ਧਰਮ ਅਤੇ ਮੇਰੀ ਸਿਧਿਆਈ ਦੇ ਅਨੁਸਾਰ ਮੇਰਾ ਨਿਆਂ ਕਰ।
9 Consuma ahora mal a los malos, y enhiesta al justo: el Dios justo es el que prueba los corazones, y los riñones.
ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ।
10 Mi escudo es en Dios, el que salva a los rectos de corazón.
੧੦ਮੇਰੀ ਢਾਲ਼ ਪਰਮੇਸ਼ੁਰ ਦੇ ਕੋਲ ਹੈ, ਜਿਹੜਾ ਸਿੱਧੇ ਮਨ ਵਾਲਿਆਂ ਦਾ ਬਚਾਉਣ ਵਾਲਾ ਹੈ।
11 Dios es el que juzga al justo: y Dios se aira todos los días.
੧੧ਪਰਮੇਸ਼ੁਰ ਸੱਚਾ ਨਿਆਈਂ ਹੈ, ਹਾਂ, ਇੱਕ ਪਰਮੇਸ਼ੁਰ ਜਿਹੜਾ ਰੋਜ਼ ਕ੍ਰੋਧਵਾਨ ਰਹਿੰਦਾ ਹੈ।
12 Si no se volviere, él afilará su espada: su arco ha armado ya, y aparejádolo ha.
੧੨ਜੇ ਮਨੁੱਖ ਨਾ ਮੁੜੇ, ਤਾਂ ਉਹ ਆਪਣੀ ਤਲਵਾਰ ਤਿੱਖੀ ਕਰੇਗਾ, ਉਸ ਨੇ ਆਪਣਾ ਧਣੁੱਖ ਝੁਕਾ ਕੇ ਤਿਆਰ ਕਰ ਰੱਖਿਆ ਹੈ।
13 Y para él ha aparejado armas de muerte: ha labrado sus saetas para los que persiguen.
੧੩ਉਹ ਨੇ ਉਸ ਲਈ ਮੌਤ ਦਾ ਸ਼ਸਤਰ ਵੀ ਤਿਆਰ ਕੀਤਾ ਹੈ, ਉਹ ਆਪਣੇ ਤੀਰਾਂ ਨੂੰ ਅਗਨ-ਬਾਣ ਬਣਾਉਂਦਾ ਹੈ।
14 He aquí, ha tenido parto de iniquidad: y concibió trabajo, y parió mentira.
੧੪ਵੇਖੋ, ਦੁਸ਼ਟ ਨੂੰ ਬਦੀ ਦੀ ਪੀੜ ਲੱਗੀ ਹੋਈ ਹੈ, ਅਤੇ ਸ਼ਰਾਰਤ ਉਸ ਦੇ ਗਰਭ ਵਿੱਚ ਪਈ ਹੈ ਅਤੇ ਝੂਠ ਉਸ ਤੋਂ ਜੰਮਿਆ ਹੈ।
15 Pozo ha cavado, y ahondádolo ha: y en la fosa que él hizo caerá.
੧੫ਉਸ ਨੇ ਟੋਇਆ ਕੱਢਿਆ ਅਤੇ ਡੂੰਘਾ ਪੁੱਟਿਆ ਹੈ, ਅਤੇ ਜਿਹੜੀ ਖੱਡ ਉਸ ਨੇ ਪੁੱਟੀ ਸੀ ਉਸੇ ਵਿੱਚ ਉਹ ਆਪ ਡਿੱਗ ਪਿਆ।
16 Su trabajo será vuelto sobre su cabeza: y su agravio descenderá sobre su mollera.
੧੬ਉਸ ਦੀ ਸ਼ਰਾਰਤ ਉਸੇ ਦੇ ਸਿਰ ਉੱਤੇ ਮੁੜ ਆਵੇਗੀ, ਅਤੇ ਉਸ ਦਾ ਅਨ੍ਹੇਰ ਉਸੇ ਦੇ ਸਿਰ ਉੱਤੇ ਪਵੇਗਾ।
17 Alabaré a Jehová conforme a su justicia, y cantaré al nombre de Jehová el Altísimo.
੧੭ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ, ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ।

< Salmos 7 >