< Salmos 77 >
1 Mi voz a Dios, y clamé: mi voz a Dios, y él me escuchará.
੧ਪ੍ਰਧਾਨ ਵਜਾਉਣ ਵਾਲੇ ਦੇ ਲਈ: ਯਦੂਥੂਨ ਦੀ ਰਾਗ ਵਿੱਚ ਆਸਾਫ਼ ਦਾ ਭਜਨ। ਮੈਂ ਪਰਮੇਸ਼ੁਰ ਅੱਗੇ ਆਪਣੀ ਅਵਾਜ਼ ਨਾਲ ਦੁਹਾਈ ਦਿਆਂਗਾ, ਹਾਂ, ਆਪਣੀ ਅਵਾਜ਼ ਨਾਲ ਪਰਮੇਸ਼ੁਰ ਅੱਗੇ, ਅਤੇ ਉਹ ਮੇਰੀ ਵੱਲ ਕੰਨ ਧਰੇਗਾ।
2 En el día de mi angustia al Señor busqué: mi llaga se desangraba de noche, sin estancarse: mi alma no quería consuelo.
੨ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੂ ਨੂੰ ਭਾਲਿਆ, ਮੇਰਾ ਹੱਥ ਰਾਤ ਨੂੰ ਪਸਾਰਿਆ ਰਿਹਾ ਅਤੇ ਢਿੱਲਾ ਨਾ ਹੋਇਆ, ਮੇਰੇ ਜੀਅ ਨੇ ਸ਼ਾਂਤੀ ਲੈਣ ਤੋਂ ਨਾਂਹ ਕੀਤੀ।
3 Acordábame de Dios, y me sobresaltaba: quejábame, y desmayaba mi espíritu. (Selah)
੩ਮੈਂ ਪਰਮੇਸ਼ੁਰ ਨੂੰ ਚੇਤੇ ਕਰਦਾ ਹਾਂ ਅਤੇ ਮੈਂ ਵਿਆਕੁਲ ਹੋ ਜਾਂਦਾ ਹਾਂ, ਮੈਂ ਧਿਆਨ ਦਿੰਦਾ ਹਾਂ ਅਤੇ ਮੇਰਾ ਆਤਮਾ ਹੁੱਸ ਜਾਂਦਾ ਹੈ। ਸਲਹ।
4 Tenías los párpados de mis ojos: estaba quebrantado, y no hablaba.
੪ਤੂੰ ਮੇਰੀਆਂ ਅੱਖਾਂ ਦੀਆਂ ਪਲਕਾਂ ਨੂੰ ਖੁੱਲ੍ਹਿਆਂ ਰੱਖਿਆ ਹੈ, ਮੈਂ ਘਬਰਾ ਜਾਂਦਾ ਅਤੇ ਬੋਲ ਨਾ ਸਕਦਾ।
5 Contaba los días desde el principio: los años de los siglos.
੫ਮੈਂ ਪਿੱਛਲੇ ਦਿਨਾਂ ਉੱਤੇ ਅਤੇ ਆਪਣੇ ਵਰ੍ਹਿਆਂ ਦੇ ਸਮਿਆਂ ਉੱਤੇ ਸੋਚਿਆ।
6 Acordábame de mis canciones de noche: meditaba con mi corazón, y mi espíritu escudriñaba.
੬ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ, ਆਪਣੇ ਮਨ ਵਿੱਚ ਧਿਆਨ ਕਰਦਾ ਹਾਂ, ਅਤੇ ਮੇਰਾ ਆਤਮਾ ਖੋਜ ਕਰਦਾ ਹੈ,
7 ¿Desechará el Señor para siempre, y no volverá más a amar?
੭ਕਿ ਪ੍ਰਭੂ ਸਦਾ ਹੀ ਤਿਆਗ ਦੇਵੇਗਾ, ਅਤੇ ਫੇਰ ਕਦੇ ਪਰਸੰਨ ਨਾ ਹੋਵੇਗਾ?
8 ¿Háse acabado para siempre su misericordia? ¿Háse acabado la palabra para generación y generación?
੮ਕੀ ਉਸ ਦੀ ਦਯਾ ਸਦਾ ਲਈ ਰੁੱਕ ਗਈ ਹੈ? ਕੀ ਉਸ ਦਾ ਬਚਨ ਪੀੜ੍ਹੀਓਂ ਪੀੜ੍ਹੀ ਹਟ ਗਿਆ?
9 ¿Ha olvidado Dios el haber misericordia? ¿Ha encerrado con la ira sus misericordias? (Selah)
੯ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ? ਕੀ ਉਸ ਨੇ ਕ੍ਰੋਧ ਨਾਲ ਆਪਣੀਆਂ ਰਹਮਤਾਂ ਨੂੰ ਰੋਕ ਲਿਆ ਹੈ?। ਸਲਹ।
10 Y dije: Enfermedad mía es. En los años de la diestra del Altísimo.
੧੦ਤਾਂ ਮੈਂ ਆਖਿਆ, ਇਹ ਮੇਰੀ ਕਮਜ਼ੋਰੀ ਹੈ, ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ!
11 Acordábame de las obras de Jehová: por tanto me acordé de tus maravillas antiguas.
੧੧ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜਾਂ ਨੂੰ ਚੇਤੇ ਕਰਾਂਗਾ।
12 Y meditaba en todas tus obras, y hablaba de tus hechos.
੧੨ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ।
13 O! Dios, en santidad es tu camino, ¿Quién es Dios grande, como el Dios nuestro?
੧੩ਹੇ ਪਰਮੇਸ਼ੁਰ ਤੇਰਾ ਮਾਰਗ ਪਵਿੱਤਰਤਾਈ ਹੈ, ਪਰਮੇਸ਼ੁਰ ਵਰਗਾ ਵੱਡਾ ਦੇਵਤਾ ਕਿਹੜਾ ਹੈ?
14 Tú eres el Dios que hace maravillas, haciendo notoria en los pueblos tu fortaleza.
੧੪ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ਼ ਕੰਮ ਕਰਦਾ ਹੈਂ, ਤੂੰ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ।
15 Redímiste con brazo tu pueblo, los hijos de Jacob y de José. (Selah)
੧੫ਤੂੰ ਆਪਣੀ ਬਾਂਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸੁਫ਼ ਦੀ ਅੰਸ ਨੂੰ ਛੁਡਾਇਆ ਹੈ। ਸਲਹ।
16 Viéronte las aguas, o! Dios, las aguas te vieron, temieron, también temblaron los abismos.
੧੬ਪਾਣੀਆਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿੱਠਾ, ਓਹ ਉੱਛਲ ਪਏ ਤੇ ਡੁੰਘਿਆਈਆਂ ਕੰਬ ਉੱਠੀਆਂ।
17 Las nubes echaron inundaciones de aguas: los cielos dieron voz; asimismo discurrieron tus rayos.
੧੭ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ।
18 El sonido de tus truenos anduvo en cerco: los relámpagos alumbraron al mundo: la tierra se estremeció, y tembló.
੧੮ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ।
19 En la mar estuvo tu camino: y tus sendas en las muchas aguas; y tus pisadas no fueron conocidas.
੧੯ਸਮੁੰਦਰ ਦੇ ਵਿੱਚ ਤੇਰਾ ਰਾਹ ਸੀ, ਤੇਰੇ ਪਹੇ ਵੱਡੇ ਪਾਣੀਆਂ ਦੇ ਵਿੱਚ ਸਨ, ਤੇਰੇ ਖੁਰੇ ਜਾਣੇ ਨਾ ਗਏ।
20 Llevaste, como ovejas, tu pueblo, por mano de Moisés, y de Aarón.
੨੦ਤੂੰ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ।