< Salmos 79 >
1 O! Dios, vinieron las gentes a tu heredad: contaminaron el templo de tu santidad; pusieron a Jerusalem en montones:
੧ਆਸਾਫ਼ ਦਾ ਭਜਨ ਹੇ ਪਰਮੇਸ਼ੁਰ, ਕੌਮਾਂ ਤੇਰੀ ਮਿਰਾਸ ਵਿੱਚ ਆ ਗਈਆਂ ਹਨ, ਉਨ੍ਹਾਂ ਨੇ ਤੇਰੀ ਪਵਿੱਤਰ ਹੈਕਲ ਨੂੰ ਭਰਿਸ਼ਟ ਕਰ ਦਿੱਤਾ ਹੈ, ਉਨ੍ਹਾਂ ਨੇ ਯਰੂਸ਼ਲਮ ਨੂੰ ਥੇਹ ਕਰ ਦਿੱਤਾ ਹੈ।
2 Dieron los cuerpos de tus siervos por comida a las aves de los cielos: la carne de tus piadosos a las bestias de la tierra.
੨ਉਨ੍ਹਾਂ ਨੇ ਤੇਰੇ ਸੇਵਕਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਤੇਰੇ ਸੰਤਾਂ ਦਾ ਮਾਸ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿੱਤਾ।
3 Derramaron su sangre, como agua, en los al rededores de Jerusalem: y no hubo quien los enterrase.
੩ਉਹਨਾਂ ਦੇ ਲਹੂ ਨੂੰ ਉਨ੍ਹਾਂ ਨੇ ਪਾਣੀ ਵਾਂਗੂੰ ਯਰੂਸ਼ਲਮ ਦੇ ਆਲੇ-ਦੁਆਲੇ ਵਹਾਇਆ, ਪਰ ਦੱਬਣ ਵਾਲਾ ਕੋਈ ਨਹੀਂ ਸੀ।
4 Somos afrentados de nuestros vecinos: escarnecidos y burlados de los que están en nuestros al rededores.
੪ਅਸੀਂ ਆਪਣੇ ਗੁਆਂਢੀਆਂ ਲਈ ਨਿੰਦਿਆ, ਅਤੇ ਆਪਣੇ ਆਲੇ-ਦੁਆਲੇ ਦਿਆਂ ਲਈ ਮਖ਼ੌਲ ਤੇ ਹਾਸਾ ਬਣੇ ਹੋਏ ਹਾਂ।
5 ¿Hasta cuándo, o! Jehová? ¿Airarte has para siempre? ¿Arderá, como fuego, tu zelo?
੫ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਕ੍ਰੋਧਵਾਨ ਰਹੇਂਗਾ? ਕੀ ਤੇਰੀ ਅਣਖ ਅੱਗ ਦੀ ਨਿਆਈਂ ਬਲਦੀ ਰਹੇਗੀ?
6 Derrama tu ira sobre las naciones que no te conocen: y sobre los reinos que no invocan tu nombre.
੬ਆਪਣਾ ਕਹਿਰ ਉਨ੍ਹਾਂ ਕੌਮਾਂ ਉੱਤੇ ਵਹਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਅਤੇ ਉਨ੍ਹਾਂ ਪਾਤਸ਼ਾਹੀਆਂ ਉੱਤੇ ਜਿਹੜੀਆਂ ਤੇਰੇ ਨਾਮ ਨੂੰ ਨਹੀਂ ਪੁਕਾਰਦੀਆਂ।
7 Porque han consumido a Jacob: y su morada han asolado.
੭ਉਨ੍ਹਾਂ ਨੇ ਤਾਂ ਯਾਕੂਬ ਨੂੰ ਭੱਖ ਲਿਆ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਦਿੱਤਾ ਹੈ।
8 No nos traigas en memoria las iniquidades antiguas: anticípennos presto tus misericordias, porque estamos muy consumidos.
੮ਸਾਡੇ ਪੁਰਖਿਆਂ ਦੀਆਂ ਬਦੀਆਂ ਨੂੰ ਸਾਡੇ ਵਿਰੁੱਧ ਚੇਤੇ ਨਾ ਕਰ, ਤੇਰੀਆਂ ਰਹਮਤਾਂ ਸਾਡੇ ਉੱਤੇ ਛੇਤੀ ਆ ਜਾਣ, ਕਿਉਂਕਿ ਅਸੀਂ ਬਹੁਤ ਅਧੀਨ ਹੋ ਗਏ ਹਾਂ!
9 Ayúdanos, o! Dios, salud nuestra, por la honra de tu nombre: y líbranos, y aplácate sobre nuestros pecados por causa de tu nombre.
੯ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੀ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲਈ।
10 Porque dirán las gentes: ¿Dónde está su Dios? Sea notoria en las naciones delante de nuestros ojos la venganza de la sangre de tus siervos que se ha derramado.
੧੦ਕੌਮਾਂ ਕਾਹਨੂੰ ਆਖਣ ਕਿ ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ? ਤੇਰੇ ਟਹਿਲੂਆਂ ਦੇ ਵਗਾਏ ਹੋਏ ਲਹੂ ਦਾ ਬਦਲਾ ਸਾਡੀਆਂ ਅੱਖਾਂ ਦੇ ਸਾਹਮਣੇ ਕੌਮਾਂ ਵਿੱਚ ਜਾਣਿਆ ਜਾਵੇ!
11 Entre delante de ti el gemido de los presos: conforme a la grandeza de tu brazo preserva a los sentenciados a muerte.
੧੧ਗ਼ੁਲਾਮ ਦੀ ਧਾਹ ਤੇਰੇ ਸਨਮੁਖ ਆਵੇ, ਆਪਣੀ ਵੱਡੀ ਬਾਂਹ ਨਾਲ ਮਰਨ ਵਾਲਿਆਂ ਦੀ ਰੱਖਿਆ ਕਰ,
12 Y torna a nuestros vecinos en su seno siete tantos de su deshonra con que te han deshonrado, o! Jehová.
੧੨ਅਤੇ ਸਾਡੇ ਗੁਆਂਢੀਆਂ ਨੂੰ ਜਿਨ੍ਹਾਂ ਨੇ ਤੇਰੀ ਨਿੰਦਿਆ ਕੀਤੀ ਹੈ, ਹੇ ਪ੍ਰਭੂ, ਉਨ੍ਹਾਂ ਦੀ ਨਿੰਦਿਆ ਸੱਤ ਗੁਣੀ ਉਨ੍ਹਾਂ ਦੇ ਪੱਲੇ ਪਾ!
13 Y nosotros, pueblo tuyo, y ovejas de tu pasto, te alabaremos para siempre: por generación y generación contaremos tus alabanzas.
੧੩ਸੋ ਅਸੀਂ ਤੇਰੀ ਪਰਜਾ ਅਤੇ ਤੇਰੀ ਜੂਹ ਦੀਆਂ ਭੇਡਾਂ ਸਦਾ ਤੇਰਾ ਧੰਨਵਾਦ ਕਰਾਂਗੇ, ਪੀੜ੍ਹੀਓਂ ਪੀੜ੍ਹੀ ਅਸੀਂ ਤੇਰੀ ਉਸਤਤ ਦਾ ਵਰਣਨ ਕਰਾਂਗੇ।