< Salmos 80 >
1 O! Pastor de Israel, escucha: tú que pastoreas, como a ovejas, a José: tú que estás entre los querubines, resplandece.
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰਿਮੇਦੂਤ ਰਾਗ ਵਿੱਚ ਆਸਾਫ਼ ਦਾ ਭਜਨ। ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ਼ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਹੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ!
2 Despierta tu valentía delante de Efraím, y de Ben-jamín, y de Manasés: y ven a salvarnos.
੨ਇਫ਼ਰਾਈਮ, ਬਿਨਯਾਮੀਨ ਅਤੇ ਮਨੱਸ਼ਹ ਦੇ ਅੱਗੇ ਆਪਣਾ ਬਲ ਜਗਾ, ਅਤੇ ਸਾਡੇ ਬਚਾਓ ਲਈ ਆ!
3 O! Dios, háznos tornar: y haz resplandecer tu rostro, y seremos salvos.
੩ਹੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।
4 Jehová Dios de los ejércitos, ¿hasta cuándo te airarás contra la oración de tu pueblo?
੪ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਤੂੰ ਕਦ ਤਾਈਂ ਆਪਣੀ ਪਰਜਾ ਦੀ ਪ੍ਰਾਰਥਨਾ ਉੱਤੇ ਆਪਣਾ ਕਹਿਰ ਰੂਪੀ ਧੂੰਆਂ ਕਰਦਾ ਰਹੇਂਗਾ?
5 Dísteles a comer pan de lágrimas: y dísteles a beber lágrimas con medida.
੫ਤੂੰ ਉਨ੍ਹਾਂ ਨੂੰ ਅੰਝੂਆਂ ਦੀ ਰੋਟੀ ਖਵਾਈ ਹੈ, ਅਤੇ ਬਾਟੇ ਭਰ ਕੇ ਹੰਝੂ ਉਨ੍ਹਾਂ ਨੂੰ ਪਿਲਾਏ।
6 Pusístenos por contienda a nuestros vecinos: y nuestros enemigos se burlan de nosotros entre sí.
੬ਸਾਡੇ ਗੁਆਂਢੀਆਂ ਦੇ ਲਈ ਤੂੰ ਸਾਨੂੰ ਝਗੜੇ ਦਾ ਕਾਰਨ ਬਣਾਉਂਦਾ ਹੈਂ, ਅਤੇ ਸਾਡੇ ਵੈਰੀ ਆਪੋ ਵਿੱਚ ਹਾਸੀ ਕਰਦੇ ਹਨ।
7 O! Dios de los ejércitos, háznos tornar: y haz resplandecer tu rostro, y seremos salvos.
੭ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।
8 Hiciste venir la vid de Egipto: echaste a los Gentiles, y la plantaste.
੮ਤੂੰ ਮਿਸਰ ਤੋਂ ਇੱਕ ਦਾਖ ਦੀ ਬੇਲ ਨੂੰ ਕੱਢ ਲਿਆਇਆ, ਤੂੰ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ।
9 Limpiaste el lugar delante de ella: e hiciste arraigar sus raíces, e hinchió la tierra.
੯ਤੂੰ ਉਸ ਦੇ ਲਈ ਥਾਂ ਤਿਆਰ ਕੀਤਾ, ਉਸ ਨੇ ਡੂੰਘੀ ਜੜ੍ਹ ਫੜੀ ਤੇ ਵਧ ਕੇ ਦੇਸ ਨੂੰ ਭਰ ਦਿੱਤਾ।
10 Los montes fueron cubiertos de su sombra: y sus ramas como cedros de Dios.
੧੦ਪਰਬਤ ਉਸ ਦੇ ਛਾਂ ਨਾਲ ਕੱਜੇ ਗਏ, ਅਤੇ ਉਸ ਦੀਆਂ ਟਹਿਣੀਆਂ ਪਰਮੇਸ਼ੁਰ ਦੇ ਦਿਆਰਾਂ ਵਰਗੀਆਂ ਸਨ।
11 Enviaste o! Señor, sus ramas hasta la mar: y hasta el río sus mugrones.
੧੧ਉਸ ਨੇ ਸਮੁੰਦਰ ਤੱਕ ਆਪਣੀਆਂ ਡਾਲੀਆਂ ਪਸਾਰੀਆਂ, ਅਤੇ ਆਪਣੀਆਂ ਸ਼ਾਖਾਂ ਨਦੀ ਤਾਈਂ।
12 ¿Por qué aportillaste sus vallados, y la cogieron todos los que pasaron por el camino?
੧੨ਤੂੰ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਕਿ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਦੇ ਹਨ?
13 Destruyóla el puerco montés, y la pació la bestia del campo.
੧੩ਜੰਗਲੀ ਸੂਰ ਉਹ ਨੂੰ ਉਜਾੜਦਾ ਹੈ, ਅਤੇ ਮੈਦਾਨ ਦੇ ਜਾਨਵਰ ਉਹ ਨੂੰ ਖਾ ਲੈਂਦੇ ਹਨ।
14 O! Dios de los ejércitos, vuelve ahora: mira desde el cielo, y vé, y visita esta vid.
੧੪ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸਵਰਗੋਂ ਧਿਆਨ ਕਰਕੇ ਵੇਖ ਤੇ ਇਸ ਵੇਲ ਦੀ ਸੁੱਧ ਲੈ,
15 Y la planta que tu diestra plantó: y sobre el mugrón que tú corroboraste para ti.
੧੫ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ।
16 Quemada a fuego está, y talada: perezcan por la reprensión de tu rostro.
੧੬ਉਹ ਅੱਗ ਨਾਲ ਸਾੜਿਆ ਗਿਆ, ਉਹ ਵੱਢਿਆ ਗਿਆ, ਓਹ ਤੇਰੇ ਮੁੱਖੜੇ ਦੇ ਦਬਕੇ ਨਾਲ ਨਾਸ ਹੋ ਜਾਂਦੇ ਹਨ।
17 Sea tu mano sobre el varón de tu diestra: sobre el hijo del hombre que tú corroboraste para ti.
੧੭ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ, ਉਸ ਆਦਮੀ ਦੀ ਅੰਸ ਉੱਤੇ ਜੋ ਤੂੰ ਆਪਣੇ ਲਈ ਤਕੜਾ ਕੀਤਾ।
18 Y no nos tornaremos de ti: darnos has vida, e invocaremos tu nombre.
੧੮ਤਾਂ ਅਸੀਂ ਤੈਥੋਂ ਪਿਛਾਹਾਂ ਨਾ ਹਟਾਂਗੇ, ਸਾਨੂੰ ਜਿਵਾਲ, ਤਾਂ ਅਸੀਂ ਤੇਰੇ ਨਾਮ ਉੱਤੇ ਪੁਕਾਰਾਂਗੇ।
19 O! Jehová, Dios de los ejércitos, háznos tornar, haz resplandecer tu rostro, y seremos salvos.
੧੯ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।