< Salmos 88 >

1 Jehová Dios de mi salud, día y noche clamo delante de ti.
ਗੀਤ; ਕੋਰਹ ਵੰਸ਼ੀਆਂ ਦਾ ਭਜਨ। ਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਤਲਗੋਨ ਦੇ ਰਾਗ ਵਿੱਚ ਅਜ਼ਰਾ ਵੰਸ਼ੀ ਹੇਮਾਨ ਦਾ ਮਸ਼ਕੀਲ ਹੇ ਯਹੋਵਾਹ, ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ ਦਿੱਤੀ।
2 Entre delante de ti mi oración: inclina tu oído a mi clamor.
ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਪਹੁੰਚੇ, ਮੇਰੀ ਹਾਹਾਕਾਰ ਵੱਲ ਕੰਨ ਝੁਕਾ!
3 Porque mi alma está harta de males: y mi vida ha llegado a la sepultura. (Sheol h7585)
ਮੇਰੀ ਜਾਨ ਤਾਂ ਬੁਰਿਆਈਆਂ ਨਾਲ ਭਰੀ ਹੋਈ ਹੈ, ਅਤੇ ਮੇਰਾ ਜੀਵਨ ਪਤਾਲ ਦੇ ਨੇੜੇ ਢੁੱਕਦਾ ਜਾਂਦਾ ਹੈ। (Sheol h7585)
4 Soy contado con los que descienden al sepulcro: soy como hombre sin fuerza;
ਮੈਂ ਕਬਰ ਵਿੱਚ ਲਹਿਣ ਵਾਲਿਆਂ ਦੇ ਨਾਲ ਗਿਣਿਆ ਗਿਆ, ਮੈਂ ਨਿਰਬਲ ਆਦਮੀ ਵਰਗਾ ਹੋ ਗਿਆ ਹਾਂ।
5 Librado entre los muertos. Como los matados que duermen en el sepulcro: que no te acuerdas más de ellos, y que son cortados de tu mano.
ਮੈਂ ਮੁਰਦਿਆਂ ਵਿੱਚ ਸੁੱਟਿਆ ਗਿਆ ਹਾਂ, ਉਨ੍ਹਾਂ ਵੱਢਿਆ ਹੋਇਆ ਵਾਂਗੂੰ ਜਿਹੜੇ ਕਬਰ ਵਿੱਚ ਲੇਟੇ ਪਏ ਹਨ, ਜਿਨ੍ਹਾਂ ਨੂੰ ਤੂੰ ਫੇਰ ਚੇਤੇ ਨਹੀਂ ਕਰਦਾ, ਅਤੇ ਓਹ ਤੇਰੇ ਹੱਥੋਂ ਵਿੱਛੜ ਗਏ ਹਨ।
6 Hásme puesto en el hoyo profundo: en tinieblas, en honduras.
ਤੂੰ ਮੈਨੂੰ ਅੱਤ ਡੂੰਘੀ ਕਬਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਵਾਂ ਵਿੱਚ ਰੱਖਿਆ ਹੈ।
7 Sobre mí se ha acostado tu ira: y con todas tus ondas me has afligido. (Selah)
ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ ਹੈ, ਅਤੇ ਆਪਣੀਆਂ ਸਾਰੀਆਂ ਮੌਜਾਂ ਨਾਲ ਤੂੰ ਮੈਨੂੰ ਦੁੱਖ ਦਿੱਤਾ ਹੈ। ਸਲਹ।
8 Has alejado de mí mis conocidos: hásme puesto a ellos por abominaciones: estoy encerrado, y no saldré.
ਮੇਰੇ ਜਾਣ ਪਛਾਣਾਂ ਨੂੰ ਤੂੰ ਮੈਥੋਂ ਦੂਰ ਕੀਤਾ, ਅਤੇ ਮੈਨੂੰ ਉਨ੍ਹਾਂ ਲਈ ਘਿਣਾਉਣਾ ਬਣਾਇਆ ਹੋਇਆ ਹੈ, ਮੈਂ ਬੰਦ ਹਾਂ ਅਤੇ ਮੈਥੋਂ ਬਾਹਰ ਨਿੱਕਲਿਆ ਨਹੀਂ ਜਾਂਦਾ!
9 Mis ojos enfermaron a causa de mi aflicción: te he llamado, o! Jehová, cada día he extendido a ti mis manos.
ਮੇਰੀਆਂ ਅੱਖਾਂ ਦੁੱਖ ਨਾਲ ਅੰਬ ਗਈਆਂ ਹਨ, ਹੇ ਯਹੋਵਾਹ, ਮੈਂ ਨਿੱਤ ਤੈਨੂੰ ਪੁਕਾਰਿਆ ਹੈ, ਮੈਂ ਆਪਣੇ ਹੱਥ ਤੇਰੀ ਵੱਲ ਅੱਡੇ ਹੋਏ ਹਨ।
10 ¿Harás milagro a los muertos? ¿Levantarse han los muertos para alabarte? (Selah)
੧੦ਕੀ ਤੂੰ ਮੁਰਦਿਆਂ ਨੂੰ ਅਚਰਜ਼ ਵਿਖਾਵੇਂਗਾ? ਕੀ ਰੂਹਾਂ ਉੱਠ ਕੇ ਤੈਨੂੰ ਸਲਾਹੁਣਗੀਆਂ?। ਸਲਹ।
11 ¿Será contada en el sepulcro tu misericordia? ¿tu verdad en la perdición?
੧੧ਕੀ ਕਬਰ ਵਿੱਚ ਤੇਰੀ ਦਯਾ, ਅਤੇ ਨਰਕ ਕੁੰਡ ਵਿੱਚ ਤੇਰੀ ਸਚਿਆਈ ਦਾ ਵਰਣਨ ਹੋਵੇਗਾ? (questioned)
12 ¿Será conocida en las tinieblas tu maravilla? ¿y tu justicia en la tierra del olvido?
੧੨ਕੀ ਤੇਰੇ ਅਚਰਜ਼ ਅਨ੍ਹੇਰੇ ਵਿੱਚ ਜਾਣੇ ਜਾਣਗੇ, ਅਤੇ ਤੇਰਾ ਧਰਮ ਭੁੱਲਣਹਾਰੇ ਦੇਸ ਵਿੱਚ?
13 Y yo a ti, o! Jehová, he clamado: y de mañana te previno mi oración.
੧੩ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ, ਅਤੇ ਅੰਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ?
14 ¿Por qué, o! Jehová, desechas a mi alma? ¿ por qué escondes tu rostro de mí?
੧੪ਹੇ ਯਹੋਵਾਹ, ਤੂੰ ਕਿਉਂ ਮੇਰੀ ਜਾਨ ਨੂੰ ਤਿਆਗਦਾ ਹੈਂ? ਤੂੰ ਆਪਣਾ ਮੂੰਹ ਮੈਥੋਂ ਕਿਉਂ ਲੁਕਾਉਂਦਾ ਹੈਂ?
15 Yo soy afligido y menesteroso: desde la mocedad he llevado tus temores, he estado medroso.
੧੫ਮੈਂ ਜਵਾਨੀ ਤੋਂ ਦੁਖੀਆ ਅਤੇ ਮਰਨਾਊ ਰਿਹਾ ਹਾਂ, ਮੈਂ ਤੇਰੇ ਡਰ ਨੂੰ ਸਹਿ ਕੇ ਘਬਰਾ ਜਾਂਦਾ ਹਾਂ।
16 Sobre mí han pasado tus iras; tus espantos me han cortado.
੧੬ਤੇਰਾ ਤੇਜ ਗੁੱਸਾ ਮੇਰੇ ਉੱਤੋਂ ਦੀ ਲੰਘਿਆ, ਤੇਰੇ ਹੌਲ ਨੇ ਮੈਨੂੰ ਮੁਕਾ ਦਿੱਤਾ।
17 Hánme rodeado como aguas de continuo: hánme cercado a una.
੧੭ਉਨ੍ਹਾਂ ਨੇ ਪਾਣੀ ਵਾਂਗੂੰ ਮੈਨੂੰ ਸਾਰਾ ਦਿਨ ਘੇਰ ਛੱਡਿਆ ਹੈ, ਉਨ੍ਹਾਂ ਨੇ ਮੈਨੂੰ ਉੱਕਾ ਹੀ ਡੱਕ ਰੱਖਿਆ ਹੈ।
18 Has alejado de mí el amigo y el compañero; y mis conocidos en las tinieblas.
੧੮ਤੂੰ ਪ੍ਰੇਮੀ ਅਤੇ ਮਿੱਤਰ ਮੈਥੋਂ ਦੂਰ ਕਰ ਦਿੱਤੇ ਹਨ, ਅਤੇ ਮੇਰੇ ਜਾਣ-ਪਛਾਣ ਅਨ੍ਹੇਰ ਵਿੱਚ!।

< Salmos 88 >