< 2 Crónicas 18 >
1 TENÍA pues Josaphat riquezas y gloria en abundancia, y trabó parentesco con Achâb.
੧ਯਹੋਸ਼ਾਫ਼ਾਤ ਦਾ ਧਨ ਅਤੇ ਇੱਜ਼ਤ ਬਹੁਤ ਸੀ ਅਤੇ ਉਸ ਨੇ ਅਹਾਬ ਦੇ ਨਾਲ ਰਿਸ਼ਤਾ ਜੋੜਿਆ
2 Y después de algunos años descendió á Achâb á Samaria; por lo que mató Achâb muchas ovejas y bueyes para él, y para la gente que con él [venía]: y persuadióle que fuese [con él] á Ramoth de Galaad.
੨ਅਤੇ ਕੁਝ ਸਾਲਾਂ ਤੋਂ ਮਗਰੋਂ ਉਹ ਅਹਾਬ ਦੇ ਕੋਲ ਸਾਮਰਿਯਾ ਨੂੰ ਗਿਆ ਅਤੇ ਅਹਾਬ ਨੇ ਉਸ ਦੇ ਤੇ ਉਸ ਦੇ ਸਾਥੀਆਂ ਲਈ ਭੇਡਾਂ ਬੱਕਰੇ ਤੇ ਬਹੁਤ ਸਾਰੇ ਢਗੇ ਕੱਟੇ ਅਤੇ ਉਹ ਨੂੰ ਆਪਣੇ ਨਾਲ ਰਾਮੋਥ ਗਿਲਆਦ ਉੱਤੇ ਚੜ੍ਹਾਈ ਕਰਨ ਲਈ ਪਰੇਰਿਆ
3 Y dijo Achâb rey de Israel á Josaphat rey de Judá: ¿Quieres venir conmigo á Ramoth de Galaad? Y él respondió: Como yo, así también tú; y como tu pueblo, así también mi pueblo: [iremos] contigo á la guerra.
੩ਤਾਂ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਨੂੰ ਚੱਲੇਂਗਾ? ਉਸ ਨੇ ਉਹ ਨੂੰ ਆਖਿਆ, ਜੇਹਾ ਤੂੰ ਤੇਹਾ ਮੈਂ, ਜਿਹੇ ਤੇਰੇ ਲੋਕ ਤਿਹੇ ਮੇਰੇ ਲੋਕ। ਅਸੀਂ ਲੜਾਈ ਵਿੱਚ ਤੇਰੇ ਨਾਲ ਹੋਵਾਂਗੇ
4 Además dijo Josaphat al rey de Israel: Ruégote que consultes hoy la palabra de Jehová.
੪ਇਸ ਤੋਂ ਬਾਅਦ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਪਹਿਲਾਂ ਜ਼ਰਾ ਯਹੋਵਾਹ ਦੇ ਬਚਨ ਦੀ ਤਾਂ ਪੁੱਛ ਕਰੀਂ
5 Entonces el rey de Israel juntó cuatrocientos profetas, y díjoles: ¿Iremos á la guerra contra Ramoth de Galaad, ó estaréme yo quieto? Y ellos dijeron: Sube, que Dios los entregará en mano del rey.
੫ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਲੱਗਭੱਗ ਚਾਰ ਸੌ ਮਨੁੱਖ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਅਸੀਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰੀਏ ਜਾਂ ਜਾਣ ਦੇਈਏ? ਉਨ੍ਹਾਂ ਨੇ ਆਖਿਆ, ਚੜ੍ਹ ਜਾਓ ਕਿਉਂ ਜੋ ਪਰਮੇਸ਼ੁਰ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ
6 Mas Josaphat dijo: ¿Hay aún aquí algún profeta de Jehová, para que por él preguntemos?
੬ਤਾਂ ਯਹੋਸ਼ਾਫ਼ਾਤ ਨੇ ਆਖਿਆ, ਇਨ੍ਹਾਂ ਤੋਂ ਬਿਨ੍ਹਾਂ ਯਹੋਵਾਹ ਦਾ ਕੋਈ ਹੋਰ ਨਬੀ ਵੀ ਹੈ ਤਾਂ ਜੋ ਅਸੀਂ ਉਹ ਦੇ ਕੋਲੋਂ ਵੀ ਪੁੱਛੀਏ?
7 Y el rey de Israel respondió á Josaphat: Aun hay aquí un hombre por el cual podemos preguntar á Jehová: mas yo le aborrezco, porque nunca me profetiza cosa buena, sino siempre mal. Este es Michêas, hijo de Imla. Y respondió Josaphat: No hable así el rey.
੭ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਸ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਪਰ ਮੈਨੂੰ ਉਸ ਤੋਂ ਕਿੜ ਹੈ ਕਿਉਂ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ। ਯਹੋਸ਼ਾਫ਼ਾਤ ਨੇ ਆਖਿਆ, ਪਾਤਸ਼ਾਹ ਇਸ ਤਰ੍ਹਾਂ ਨਾ ਆਖੇ
8 Entonces el rey de Israel llamó un eunuco, y díjole: Haz venir luego á Michêas hijo de Imla.
੮ਤਦ ਇਸਰਾਏਲ ਦੇ ਪਾਤਸ਼ਾਹ ਨੇ ਇੱਕ ਖੁਸਰੇ ਨੂੰ ਬੁਲਾ ਕੇ ਆਖਿਆ, ਯਿਮਲਾਹ ਦੇ ਪੁੱਤਰ ਮੀਕਾਯਾਹ ਨੂੰ ਛੇਤੀ ਲੈ ਆ
9 Y el rey de Israel y Josaphat rey de Judá, estaban sentados cada uno en su trono, vestidos de sus ropas; y estaban sentados en la era á la entrada de la puerta de Samaria, y todos los profetas profetizaban delante de ellos.
੯ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਆਪੋ ਆਪਣੀਆਂ ਰਾਜ ਗੱਦੀਆਂ ਉੱਤੇ ਪਾਤਸ਼ਾਹੀ ਬਸਤਰ ਪਹਿਨੇ ਹੋਏ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫਾਟਕ ਅੱਗੇ ਸੀ ਬੈਠੇ ਹੋਏ ਸਨ ਅਤੇ ਸਾਰੇ ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ
10 Y Sedechîas hijo de Chênaana se había hecho cuernos de hierro, y decía: Así ha dicho Jehová: Con estos acornearás á los Siros hasta destruirlos del todo.
੧੦ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਆਖਿਆ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੱਕ ਉਹ ਮੁੱਕ ਨਾ ਜਾਣ, ਧੱਸੀ ਜਾਓਗੇ!
11 De esta manera profetizaban también todos los profetas, diciendo: Sube á Ramoth de Galaad, y sé prosperado; porque Jehová la entregará en mano del rey.
੧੧ਅਤੇ ਸਾਰੇ ਨਬੀ ਇਸ ਤਰ੍ਹਾਂ ਅਗੰਮ ਵਾਚ ਰਹੇ ਸਨ ਕਿ ਰਾਮੋਥ ਗਿਲਆਦ ਉੱਤੇ ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।
12 Y el mensajero que había ido á llamar á Michêas, le habló, diciendo: He aquí las palabras de los profetas á una boca [anuncian] al rey bienes; yo pues te ruego que tu palabra sea como la de uno de ellos, que hables bien.
੧੨ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀਂ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਆਂ ਗੱਲਾਂ ਦੱਸਦੇ ਹਨ। ਤੇਰੀ ਗੱਲ ਵੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਤੂੰ ਭਲਿਆਈ ਬੋਲੀਂ।
13 Y dijo Michêas: Vive Jehová, que lo que mi Dios me dijere, eso hablaré. Y vino al rey.
੧੩ਅੱਗੋਂ ਮੀਕਾਯਾਹ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜੋ ਕੁਝ ਮੇਰਾ ਪਰਮੇਸ਼ੁਰ ਫ਼ਰਮਾਏਗਾ ਮੈਂ ਉਹੋ ਹੀ ਬੋਲਾਂਗਾ
14 Y el rey le dijo: Michêas, ¿iremos á pelear contra Ramoth de Galaad, ó estaréme yo quieto? Y él respondió: Subid, que seréis prosperados, que serán entregados en vuestras manos.
੧੪ਸੋ ਉਹ ਪਾਤਸ਼ਾਹ ਕੋਲ ਆਇਆ, ਤਾਂ ਪਾਤਸ਼ਾਹ ਨੇ ਉਸ ਨੂੰ ਆਖਿਆ, ਹੇ ਮੀਕਾਯਾਹ, ਭਲਾ, ਅਸੀਂ ਰਾਮੋਥ ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਜਾਂ ਰੁਕੇ ਰਹੀਏ? ਤਾਂ ਉਸ ਨੇ ਆਖਿਆ, ਚੜ੍ਹ ਜਾਓ ਅਤੇ ਫ਼ਤਹ ਪਾਓ ਅਤੇ ਉਹ ਤੁਹਾਡੇ ਹੱਥ ਵਿੱਚ ਦਿੱਤੇ ਜਾਣਗੇ
15 Y el rey le dijo: ¿Hasta cuántas veces te conjuraré por el nombre de Jehová que no me hables sino la verdad?
੧੫ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਮੈਂ ਤੈਨੂੰ ਕਿੰਨੀ ਕੁ ਵਾਰ ਸਹੁੰ ਚੁਕਾਵਾਂ ਕਿ ਤੂੰ ਮੈਨੂੰ ਯਹੋਵਾਹ ਦੇ ਨਾਮ ਉੱਤੇ ਸਚਿਆਈ ਤੋਂ ਬਿਨ੍ਹਾਂ ਕੁਝ ਹੋਰ ਨਾ ਦੱਸੀਂ?
16 Entonces él dijo: He visto á todo Israel derramado por los montes como ovejas sin pastor: y dijo Jehová: Estos no tienen señor; vuélvase cada uno en paz á su casa.
੧੬ਤਦ ਉਸ ਨੇ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਅਯਾਲੀ ਨਹੀਂ ਪਹਾੜਾਂ ਉੱਤੇ ਖਿੰਡ ਜਾਣਾ ਦੇਖਿਆ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਕ ਨਹੀਂ, ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ
17 Y el rey de Israel dijo á Josaphat: ¿No te había yo dicho que no me profetizaría bien, sino mal?
੧੭ਇਸ ਤੋਂ ਬਾਅਦ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਭਲਾ, ਮੈਂ ਤੈਨੂੰ ਨਹੀਂ ਆਖਿਆ ਸੀ ਕਿ ਉਹ ਮੇਰੀ ਭਲਿਆਈ ਨਹੀਂ ਸਗੋਂ ਬੁਰਿਆਈ ਵਾਚੇਗਾ?
18 Entonces él dijo: Oid pues palabra de Jehová: Yo he visto á Jehová sentado en su trono, y todo el ejército de los cielos estaba á su mano derecha y á su izquierda.
੧੮ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ! ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ
19 Y Jehová dijo: ¿Quién inducirá á Achâb rey de Israel, para que suba y caiga en Ramoth de Galaad? Y uno decía así, y otro decía de otra manera.
੧੯ਤਾਂ ਯਹੋਵਾਹ ਨੇ ਆਖਿਆ, ਇਸਰਾਏਲ ਦੇ ਰਾਜਾ ਅਹਾਬ ਨੂੰ ਕੌਣ ਭਰਮਾਵੇਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ
20 Mas salió un espíritu, que se puso delante de Jehová, y dijo: Yo le induciré. Y Jehová le dijo: ¿De qué modo?
੨੦ਤਦ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖੜ੍ਹਾ ਹੋਇਆ ਅਤੇ ਆਖਿਆ, ਮੈਂ ਉਸ ਨੂੰ ਭਰਮਾਵਾਂਗਾ। ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰ੍ਹਾਂ?
21 Y él dijo: Saldré y seré espíritu de mentira en la boca de todos sus profetas. Y [Jehová] dijo: Incita, y también prevalece: sal, y hazlo así.
੨੧ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ ਤਦ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ, ਜਾ ਅਤੇ ਇਸ ਤਰ੍ਹਾਂ ਕਰ।
22 Y he aquí ahora ha puesto Jehová espíritu de mentira en la boca de estos tus profetas; mas Jehová ha decretado el mal acerca de ti.
੨੨ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇਨ੍ਹਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ, ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ!
23 Entonces Sedechîas hijo de Chênaana se llegó á él, é hirió á Michêas en la mejilla, y dijo: ¿Por qué camino se apartó de mí el espíritu de Jehová para hablarte á ti?
੨੩ਤਾਂ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਨੇੜੇ ਆਣ ਕੇ ਮੀਕਾਯਾਹ ਦੀ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ?
24 Y Michêas respondió: He aquí tú lo verás aquel día, cuando te entrarás de cámara en cámara para esconderte.
੨੪ਪਰ ਮੀਕਾਯਾਹ ਨੇ ਆਖਿਆ, ਵੇਖ, ਤੂੰ ਉਸ ਦਿਨ ਜਦ ਤੂੰ ਅੰਦਰਲੀ ਕੋਠੜੀ ਵਿੱਚ ਲੁੱਕਣ ਨੂੰ ਵੜੇਂਗਾ ਤਦ ਤੂੰ ਵੇਖੇਂਗਾ!
25 Entonces el rey de Israel dijo: Tomad á Michêas, y volvedlo á Amón gobernador de la ciudad, y á Joas hijo del rey.
੨੫ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ੍ਹ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾ ।
26 Y diréis: El rey ha dicho así: Poned á éste en la cárcel, y sustentadle con pan de aflicción y agua de angustia, hasta que yo vuelva en paz.
੨੬ਅਤੇ ਆਖ ਕਿ ਪਾਤਸ਼ਾਹ ਇਹ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੋੜੀ ਇਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਤੇ ਤੰਗੀ ਦਾ ਪਾਣੀ ਦਿਓ!
27 Y Michêas dijo: Si tú volvieres en paz, Jehová no ha hablado por mí. Dijo además: Oid[lo], pueblos todos.
੨੭ਪਰ ਮੀਕਾਯਾਹ ਨੇ ਆਖਿਆ, ਜੇਕਰ ਤੁਸੀਂ ਕਦੀ ਸੁੱਖ-ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ, ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ!।
28 Subió pues el rey de Israel, y Josaphat rey de Judá, á Ramoth de Galaad.
੨੮ਤਾਂ ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਰਾਮੋਥ ਗਿਲਆਦ ਨੂੰ ਚੜ੍ਹੇ
29 Y dijo el rey de Israel á Josaphat: Yo me disfrazaré para entrar en la batalla: mas tú vístete tus vestidos. Y disfrazóse el rey de Israel, y entró en la batalla.
੨੯ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਮੈਂ ਆਪਣਾ ਭੇਸ ਵਟਾਕੇ ਲੜਾਈ ਵਿੱਚ ਜਾਂਵਾਂਗਾ ਪਰ ਤੂੰ ਆਪਣੇ ਬਸਤਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਕੇ ਲੜਾਈ ਵਿੱਚ ਗਿਆ
30 Había el rey de Siria mandado á los capitanes de los carros que tenía consigo, diciendo: No peleéis con chico ni con grande, sino sólo con el rey de Israel.
੩੦ਪਰ ਅਰਾਮ ਦੇ ਰਾਜੇ ਨੇ ਰਥਾਂ ਦੇ ਸਰਦਾਰਾਂ ਨੂੰ ਜੋ ਉਹ ਦੇ ਨਾਲ ਸਨ ਹੁਕਮ ਦਿੱਤਾ ਕਿ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹੋਰ ਕਿਸੇ ਛੋਟੇ ਵੱਡੇ ਨਾਲ ਨਾ ਲੜਿਓ
31 Y como los capitanes de los carros vieron á Josaphat, dijeron: Este es el rey de Israel. Y cercáronlo para pelear; mas Josaphat clamó, y ayudólo Jehová, y apartólos Dios de él:
੩੧ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਤ ਨੂੰ ਦੇਖਿਆ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਰਾਜਾ ਜ਼ਰੂਰ ਇਹੋ ਹੀ ਹੋਵੇਗਾ ਅਤੇ ਉਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫ਼ਾਤ ਚਿੱਲਾਇਆ ਅਤੇ ਯਹੋਵਾਹ ਨੇ ਉਹ ਦੀ ਮਦਦ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸ ਤੋਂ ਹਟਾਇਆ
32 Pues viendo los capitanes de los carros que no era el rey de Israel, desistieron de acosarle.
੩੨ਅਤੇ ਇਸ ਤਰ੍ਹਾਂ ਹੋਇਆ ਕਿ ਜਦ ਰੱਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਇਹ ਇਸਰਾਏਲ ਦਾ ਪਾਤਸ਼ਾਹ ਨਹੀਂ ਹੈ ਤਾਂ ਉਹ ਉਸ ਦਾ ਪਿੱਛਾ ਕਰਨ ਤੋਂ ਹਟ ਗਏ
33 Mas disparando uno el arco á la ventura, hirió al rey de Israel entre las junturas y el coselete. El entonces dijo al carretero: Vuelve tu mano, y sácame del campo, porque estoy mal herido.
੩੩ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁੱਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ
34 Y arreció la batalla aquel día, por lo que estuvo el rey de Israel en pie en el carro enfrente de los Siros hasta la tarde; mas murió á puestas del sol.
੩੪ਅਤੇ ਲੜਾਈ ਉਸ ਦਿਨ ਵੱਧ ਗਈ ਪਰ ਤਾਂ ਵੀ ਇਸਰਾਏਲ ਦਾ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮਿਆ ਰਿਹਾ ਅਤੇ ਸੂਰਜ ਦੇ ਡੁੱਬਣ ਦੇ ਸਮੇਂ ਉਹ ਮਰ ਗਿਆ।