< Hechos 2 >
1 Y COMO se cumplieron los días de Pentecostés, estaban todos unánimes juntos;
੧ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਦ ਉਹ ਸਭ ਇੱਕ ਥਾਂ ਇਕੱਠੇ ਸਨ।
2 Y de repente vino un estruendo del cielo como de un viento recio que corría, el cual hinchió toda la casa donde estaban sentados;
੨ਅਤੇ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਵੇਂ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ, ਅਤੇ ਉਸ ਨਾਲ ਸਾਰਾ ਘਰ ਜਿੱਥੇ ਉਹ ਬੈਠੇ ਸਨ, ਭਰ ਗਿਆ।
3 Y se les aparecieron lenguas repartidas, como de fuego, que se asentó sobre cada uno de ellos.
੩ਅਤੇ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ।
4 Y fueron todos llenos del Espíritu Santo, y comenzaron á hablar en otras lenguas, como el Espíritu les daba que hablasen.
੪ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ।
5 Moraban entonces en Jerusalem Judíos, varones religiosos, de todas las naciones debajo del cielo.
੫ਯਹੂਦੀ ਯਰੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ।
6 Y hecho este estruendo, juntóse la multitud; y estaban confusos, porque cada uno les oía hablar su propia lengua.
੬ਸੋ ਜਦੋਂ ਇਹ ਅਵਾਜ਼ ਆਈ ਤਾਂ ਭੀੜ ਇਕੱਠੀ ਹੋ ਗਈ ਅਤੇ ਲੋਕ ਹੈਰਾਨ ਰਹਿ ਗਏ ਕਿਉਂ ਜੋ ਹਰੇਕ ਨੂੰ ਇਹ ਸੁਣਾਈ ਦਿੰਦਾ ਸੀ ਕਿ ਉਹ ਮੇਰੀ ਹੀ ਭਾਸ਼ਾ ਬੋਲ ਰਹੇ ਸਨ।
7 Y estaban atónitos y maravillados, diciendo: He aquí ¿no son Galileos todos estos que hablan?
੭ਉਹ ਅਚਰਜ਼ ਰਹਿ ਗਏ ਅਤੇ ਹੈਰਾਨ ਹੋ ਕੇ ਕਹਿਣ ਲੱਗੇ, ਵੇਖੋ ਇਹ ਸਭ ਜਿਹੜੇ ਬੋਲਦੇ ਹਨ, ਕੀ ਗਲੀਲੀ ਨਹੀਂ?
8 ¿Cómo, pues, les oímos nosotros [hablar] cada uno en nuestra lengua en que somos nacidos?
੮ਫੇਰ ਕਿਵੇਂ ਹਰੇਕ ਸਾਡੇ ਵਿੱਚੋਂ ਆਪੋ-ਆਪਣੀ ਜਨਮ ਭੂਮੀ ਦੀ ਭਾਸ਼ਾ ਸੁਣਦਾ ਹੈ?
9 Partos y Medos, y Elamitas, y los que habitamos en Mesopotamia, en Judea y en Capadocia, en el Ponto y en Asia,
੯ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ ਹਾਂ ਅਤੇ ਮੈਸੋਪਟਾਮਿਆ, ਯਹੂਦਿਯਾ, ਕੱਪਦੁਕਿਯਾ, ਪੁੰਤੁਸ, ਏਸ਼ੀਆ
10 En Phrygia y Pamphylia, en Egipto y en las partes de Africa que está de la otra parte de Cirene, y Romanos extranjeros, tanto Judíos como convertidos,
੧੦ਫ਼ਰੂਗਿਯਾ, ਪਮਫ਼ੁਲਿਯਾ, ਮਿਸਰ, ਲਿਬੀਆ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਨੇੜੇ ਹੈ ਅਤੇ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ, ਯਹੂਦੀ ਮਤ ਨੂੰ ਮੰਨਣ ਵਾਲੇ,
11 Cretenses y Arabes, les oímos hablar en nuestras lenguas las maravillas de Dios.
੧੧ਕਰੇਤੀ ਅਤੇ ਅਰਬੀ ਹਾਂ ਉਨ੍ਹਾਂ ਨੂੰ ਆਪਣੀ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਚਰਚਾ ਕਰਦਿਆਂ ਸੁਣਦੇ ਹਾਂ!
12 Y estaban todos atónitos y perplejos, diciendo los unos á los otros: ¿Qué quiere ser esto?
੧੨ਅਤੇ ਸਭ ਹੈਰਾਨ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਹੋਇਆ ਹੈ?
13 Mas otros burlándose, decían: Que están llenos de mosto.
੧੩ਦੂਜਿਆਂ ਨੇ ਮਖ਼ੌਲ ਨਾਲ ਕਿਹਾ ਕਿ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ!
14 Entonces Pedro, poniéndose en pie con los once, alzó su voz, y hablóles diciendo: Varones Judíos, y todos los que habitáis en Jerusalem, esto os sea notorio, y oid mis palabras.
੧੪ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ!
15 Porque éstos no están borrachos, como vosotros pensáis, siendo la hora tercia del día;
੧੫ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜਿਆ ਹੈ।
16 Mas esto es lo que fué dicho por el profeta Joel:
੧੬ਪਰ ਇਹ ਉਹ ਗੱਲ ਹੈ ਜੋ ਯੋਏਲ ਨਬੀ ਦੀ ਜੁਬਾਨੀ ਆਖੀ ਗਈ ਸੀ।
17 Y será en los postreros días, dice Dios, derramaré de mi Espíritu sobre toda carne, y vuestros hijos y vuestras hijas profetizarán; y vuestros mancebos verán visiones, y vuestros viejos soñarán sueños:
੧੭ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।
18 Y de cierto sobre mis siervos y sobre mis siervas en aquellos días derramaré de mi Espíritu, y profetizarán.
੧੮ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆਂ ਕਰਨਗੇ।
19 Y daré prodigios arriba en el cielo, y señales abajo en la tierra, sangre y fuego y vapor de humo:
੧੯ਅਤੇ ਮੈਂ ਅਕਾਸ਼ ਵਿੱਚ ਅਚੰਭੇ, ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ।
20 El sol se volverá en tinieblas, y la luna en sangre, antes que venga el día del Señor, grande y manifiesto;
੨੦ਪ੍ਰਭੂ ਦੇ ਵੱਡੇ ਤੇ ਪ੍ਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ,
21 Y será que todo aquel que invocare el nombre del Señor, será salvo.
੨੧ਅਤੇ ਅਜਿਹਾ ਹੋਵੇਗਾ ਕਿ ਹਰੇਕ ਜੋ ਪ੍ਰਭੂ ਦਾ ਨਾਮ ਪੁਕਾਰੇਗਾ ਉਹ ਬਚਾਇਆ ਜਾਵੇਗਾ।
22 Varones Israelitas, oid estas palabras: Jesús Nazareno, varón aprobado de Dios entre vosotros en maravillas y prodigios y señales, que Dios hizo por él en medio de vosotros, como también vosotros sabéis;
੨੨ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ।
23 A éste, entregado por determinado consejo y providencia de Dios, prendisteis y matasteis por manos de los inicuos, crucificándole;
੨੩ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ।
24 Al cual Dios levantó, sueltos los dolores de la muerte, por cuanto era imposible ser detenido de ella.
੨੪ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ।
25 Porque David dice de él: Veía al Señor siempre delante de mí: porque está á mi diestra, no seré conmovido.
੨੫ਇਸ ਲਈ ਦਾਊਦ ਉਹ ਦੇ ਵਿਖੇ ਆਖਦਾ ਹੈ, ਮੈਂ ਪ੍ਰਭੂ ਨੂੰ ਆਪਣੇ ਅੱਗੇ ਸਦਾ ਵੇਖਿਆ, ਉਹ ਮੇਰੇ ਸੱਜੇ ਪਾਸੇ ਹੈ, ਇਸ ਲਈ ਮੈਂ ਨਾ ਡੋਲਾਂਗਾ।
26 Por lo cual mi corazón se alegró, y gozóse mi lengua; y aun mi carne descansará en esperanza;
੨੬ਇਸ ਕਾਰਨ ਮੇਰਾ ਦਿਲ ਅਨੰਦ ਹੋਇਆ, ਅਤੇ ਮੇਰੀ ਜੀਭ ਖੁਸ਼ ਹੋਈ, ਹਾਂ, ਮੇਰਾ ਸਰੀਰ ਵੀ ਆਸ ਵਿੱਚ ਵੱਸੇਗਾ,
27 Que no dejarás mi alma en el infierno, ni darás á tu Santo que vea corrupción. (Hadēs )
੨੭ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਸੜਨ ਦੇਵੇਂਗਾ। (Hadēs )
28 Hicísteme notorios los caminos de la vida; me henchirás de gozo con tu presencia.
੨੮ਤੂੰ ਮੈਨੂੰ ਜੀਵਨ ਦਾ ਰਾਹ ਦੱਸਿਆ ਹੈ, ਤੂੰ ਮੈਨੂੰ ਆਪਣੇ ਦਰਸ਼ਣ ਤੋਂ ਅਨੰਦ ਨਾਲ ਭਰ ਦੇਵੇਂਗਾ।
29 Varones hermanos, se os puede libremente decir del patriarca David, que murió, y fué sepultado, y su sepulcro está con nosotros hasta del día de hoy.
੨੯ਹੇ ਭਰਾਵੋ, ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ।
30 Empero siendo profeta, y sabiendo que con juramento le había Dios jurado que del fruto de su lomo, cuanto á la carne, levantaría al Cristo que se sentaría sobre su trono;
੩੦ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਬਿਠਾਵਾਂਗਾ।
31 Viéndolo antes, habló de la resurrección de Cristo, que su alma no fué dejada en el infierno, ni su carne vió corrupción. (Hadēs )
੩੧ਉਹ ਨੇ ਇਹ ਪਹਿਲਾਂ ਹੀ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗਲਿਆ। (Hadēs )
32 A este Jesús resucitó Dios, de lo cual todos nosotros somos testigos.
੩੨ਉਸ ਯਿਸੂ ਨੂੰ ਪਰਮੇਸ਼ੁਰ ਨੇ ਜਿਉਂਦਾ ਉੱਠਾਇਆ, ਜਿਸ ਦੇ ਅਸੀਂ ਸਭ ਗਵਾਹ ਹਾਂ।
33 Así que, levantado por la diestra de Dios, y recibiendo del Padre la promesa del Espíritu Santo, ha derramado esto que vosotros veis y oís.
੩੩ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ।
34 Porque David no subió á los cielos; empero él dice: Dijo el Señor á mi Señor: Siéntate á mi diestra,
੩੪ਕਿਉਂ ਜੋ ਦਾਊਦ ਸਵਰਗ ਉੱਤੇ ਨਾ ਗਿਆ, ਪਰ ਉਹ ਕਹਿੰਦਾ ਹੈ, “ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,
35 Hasta que ponga á tus enemigos por estrado de tus pies.
੩੫ਜਦੋਂ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦੇਵਾਂ।”
36 Sepa pues ciertísimamente toda la casa de Israel, que á éste Jesús que vosotros crucificasteis, Dios ha hecho Señor y Cristo.
੩੬ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ ਕਿ ਪਰਮੇਸ਼ੁਰ ਨੇ ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ, ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ।
37 Entonces oído [esto], fueron compungidos de corazón, y dijeron á Pedro y á los otros apóstoles: Varones hermanos, ¿qué haremos?
੩੭ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ?
38 Y Pedro les dice: Arrepentíos, y bautícese cada uno de vosotros en el nombre de Jesucristo para perdón de los pecados; y recibiréis el don del Espíritu Santo.
੩੮ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।
39 Porque para vosotros es la promesa, y para vuestros hijos, y para todos los que están lejos; [para] cuantos el Señor nuestro Dios llamare.
੩੯ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ।
40 Y con otras muchas palabras testificaba y exhortaba, diciendo: Sed salvos de esta perversa generación.
੪੦ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਗਵਾਹੀ ਦਿੱਤੀ ਅਤੇ ਉਪਦੇਸ਼ ਕੀਤਾ ਕਿ ਆਪਣੇ ਆਪ ਨੂੰ ਇਸ ਕੱਬੀ ਪੀੜੀ ਤੋਂ ਬਚਾਓ।
41 Así que, los que recibieron su palabra, fueron bautizados: y fueron añadidas [á ellos] aquel día como tres mil personas.
੪੧ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ।
42 Y perseveraban en la doctrina de los apóstoles, y en la comunión, y en el partimiento del pan, y en las oraciones.
੪੨ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।
43 Y toda persona tenía temor: y muchas maravillas y señales eran hechas por los apóstoles.
੪੩ਸਭਨਾਂ ਲੋਕਾਂ ਉੱਤੇ ਡਰ ਛਾ ਗਿਆ ਅਤੇ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪ੍ਰਗਟ ਹੋਏ।
44 Y todos los que creían estaban juntos; y tenían todas las cosas comunes;
੪੪ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ।
45 Y vendían las posesiones, y las haciendas, y repartíanlas á todos, como cada uno había menester.
੪੫ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਜਿਸ ਤਰ੍ਹਾਂ ਕਿਸੇ ਨੂੰ ਲੋੜ ਹੁੰਦੀ ਸੀ, ਉਹਨਾਂ ਨੂੰ ਵੰਡ ਦਿੰਦੇ ਸਨ।
46 Y perseverando unánimes cada día en el templo, y partiendo el pan en las casas, comían juntos con alegría y con sencillez de corazón,
੪੬ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ।
47 Alabando á Dios, y teniendo gracia con todo el pueblo. Y el Señor añadía cada día á la iglesia los que habían de ser salvos.
੪੭ਅਤੇ ਪਰਮੇਸ਼ੁਰ ਦੀ ਉਸਤਤ ਕਰਦੇ, ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੂ ਹਰੇਕ ਦਿਨ ਉਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਮਿਲਾ ਦਿੰਦਾ ਸੀ।