< Eclesiastés 10 >
1 LAS moscas muertas hacen heder [y] dar mal olor el perfume del perfumista: [así] una pequeña locura, al estimado por sabiduría y honra.
੧ਮਰੀਆਂ ਮੱਖੀਆਂ ਗੰਧੀ ਦੇ ਤੇਲ ਨੂੰ ਦੁਰਗੰਧਤ ਕਰਦੀਆਂ ਹਨ, ਉਸੇ ਤਰ੍ਹਾਂ ਹੀ ਥੋੜ੍ਹੀ ਜਿਹੀ ਮੂਰਖਤਾਈ ਬੁੱਧ ਅਤੇ ਆਦਰ ਨੂੰ ਮਾਤ ਪਾ ਦਿੰਦੀ ਹੈ।
2 El corazón del sabio está á su mano derecha; mas el corazón del necio á su mano izquierda.
੨ਬੁੱਧਵਾਨ ਦਾ ਦਿਲ ਉੱਚਿਤ ਗੱਲ ਵੱਲ ਹੁੰਦਾ ਹੈ, ਪਰ ਮੂਰਖ ਦਾ ਦਿਲ ਇਸ ਦੇ ਉਲਟ ਹੁੰਦਾ ਹੈ।
3 Y aun mientras va el necio por el camino, fálta[le] su cordura, y dice á todos, [que] es necio.
੩ਹਾਂ, ਜਦ ਮੂਰਖ ਰਾਹ ਵਿੱਚ ਤੁਰਦਾ ਹੈ ਤਾਂ ਉਹ ਦੀ ਸਮਝ ਉੱਡ ਜਾਂਦੀ ਹੈ ਅਤੇ ਉਹ ਸਾਰਿਆਂ ਨੂੰ ਵਿਖਾਉਂਦਾ ਹੈ ਕਿ ਮੈਂ ਮੂਰਖ ਹਾਂ!
4 Si el espíritu del príncipe se exaltare contra ti, no dejes tu lugar; porque la lenidad hará cesar grandes ofensas.
੪ਜੇ ਹਾਕਮ ਦਾ ਕ੍ਰੋਧ ਤੇਰੇ ਵਿਰੁੱਧ ਉੱਠੇ, ਤਾਂ ਆਪਣਾ ਥਾਂ ਨਾ ਛੱਡ, ਕਿਉਂ ਜੋ ਧੀਰਜ ਵੱਡੇ ਪਾਪਾਂ ਨੂੰ ਦਬਾ ਦਿੰਦਾ ਹੈ।
5 Hay un mal que debajo del sol he visto, á manera de error emanado del príncipe:
੫ਇੱਕ ਬੁਰਿਆਈ ਹੈ ਜੋ ਮੈਂ ਸੂਰਜ ਦੇ ਹੇਠ ਦੇਖੀ, ਜੋ ਹਾਕਮ ਦੀ ਭੁੱਲ ਨਾਲ ਹੁੰਦੀ ਹੈ, -
6 La necedad está colocada en grandes alturas, y los ricos están sentados en lugar bajo.
੬ਮੂਰਖਤਾਈ ਵੱਡੇ ਉੱਚੇ ਥਾਂ ਬਿਠਾਈ ਜਾਂਦੀ ਹੈ, ਪਰ ਧਨੀ ਨੀਵੇਂ ਥਾਂ ਬਹਿੰਦੇ ਹਨ।
7 Vi siervos en caballos, y príncipes que andaban como siervos sobre la tierra.
੭ਮੈਂ ਦੇਖਿਆ ਜੋ ਦਾਸ ਘੋੜਿਆਂ ਉੱਤੇ ਚੜ੍ਹਦੇ ਅਤੇ ਸਰਦਾਰ ਦਾਸਾਂ ਵਾਂਗੂੰ ਧਰਤੀ ਉੱਤੇ ਪੈਦਲ ਤੁਰਦੇ ਹਨ।
8 El que hiciere el hoyo caerá en él; y el que aportillare el vallado, morderále la serpiente.
੮ਜਿਹੜਾ ਟੋਆ ਪੁੱਟਦਾ ਹੈ ਉਹ ਉਸ ਦੇ ਵਿੱਚ ਡਿੱਗੇਗਾ ਅਤੇ ਜਿਹੜਾ ਕੰਧ ਢਾਉਂਦਾ ਹੈ ਉਹ ਨੂੰ ਸੱਪ ਲੜੇਗਾ।
9 El que mudare las piedras, trabajo tendrá en ellas: el que cortare la leña, en ella peligrará.
੯ਜਿਹੜਾ ਪੱਥਰਾਂ ਨੂੰ ਖੋਦਦਾ ਹੈ, ਉਹ ਉਹਨਾਂ ਕੋਲੋਂ ਸੱਟ ਖਾਂਦਾ ਹੈ ਅਤੇ ਜਿਹੜਾ ਲੱਕੜ ਚੀਰਦਾ ਹੈ, ਉਹ ਉਸੇ ਤੋਂ ਜੋਖ਼ਮ ਵਿੱਚ ਪੈਂਦਾ ਹੈ।
10 Si se embotare el hierro, y su filo no fuere amolado, hay que añadir entonces más fuerza: empero excede la bondad de la sabiduría.
੧੦ਜੇਕਰ ਲੋਹਾ ਖੁੰਡਾ ਹੋਵੇ ਅਤੇ ਮਨੁੱਖ ਉਸ ਦੀ ਧਾਰ ਤਿੱਖੀ ਨਾ ਕਰੇ, ਤਾਂ ਜ਼ੋਰ ਵਧੇਰੇ ਲਾਉਣਾ ਪੈਂਦਾ ਹੈ, ਪਰ ਸਫ਼ਲ ਹੋਣ ਲਈ ਬੁੱਧ ਵੱਡੀ ਗੁਣਕਾਰ ਹੈ।
11 Muerde la serpiente cuando no está encantada, y el lenguaraz no es mejor.
੧੧ਜੇ ਸੱਪ ਮੰਤਰ ਪੜ੍ਹੇ ਜਾਣ ਤੋਂ ਪਹਿਲਾਂ ਲੜੇ, ਤਾਂ ਮੰਤਰ ਪੜ੍ਹਨ ਵਾਲੇ ਨੂੰ ਕੁਝ ਲਾਭ ਨਾ ਹੋਵੇਗਾ।
12 Las palabras de la boca del sabio son gracia; mas los labios del necio causan su propia ruina.
੧੨ਬੁੱਧਵਾਨ ਦੇ ਮੂੰਹ ਦੀਆਂ ਗੱਲਾਂ ਕਿਰਪਾ ਦੀਆਂ ਹਨ, ਪਰ ਮੂਰਖ ਆਪਣੇ ਮੂੰਹ ਦੀਆਂ ਗੱਲਾਂ ਦੇ ਨਾਲ ਨਸ਼ਟ ਹੋ ਜਾਂਦੇ ਹਨ।
13 El principio de las palabras de su boca es necedad; y el fin de su charla nocivo desvarío.
੧੩ਉਹ ਦੇ ਮੂੰਹ ਦੀਆਂ ਗੱਲਾਂ ਦੀ ਸ਼ੁਰੂਆਤ ਮੂਰਖਤਾਈ ਹੈ ਅਤੇ ਉਹ ਦੇ ਬੋਲ ਦਾ ਅੰਤ ਭੈੜਾ ਪਾਗਲਪੁਣਾ ਹੈ।
14 El necio multiplica palabras: no sabe hombre lo que ha de ser; ¿y quién le hará saber lo que después de él será?
੧੪ਮੂਰਖ ਢੇਰ ਸਾਰੀਆਂ ਗੱਪਾਂ ਮਾਰਦਾ ਹੈ, ਤਾਂ ਵੀ ਮਨੁੱਖ ਨਹੀਂ ਜਾਣਦਾ ਕਿ ਕੀ ਹੋਵੇਗਾ ਅਤੇ ਜੋ ਕੁਝ ਉਹ ਦੇ ਬਾਅਦ ਹੋਵੇਗਾ, ਉਹ ਨੂੰ ਕੌਣ ਦੱਸ ਸਕਦਾ ਹੈ?
15 El trabajo de los necios los fatiga; porque no saben por dónde ir á la ciudad.
੧੫ਮੂਰਖ ਦੀ ਮਿਹਨਤ ਉਹ ਨੂੰ ਇਸ ਤਰ੍ਹਾਂ ਥਕਾਉਂਦੀ ਹੈ, ਭਈ ਉਹ ਸ਼ਹਿਰ ਦਾ ਰਾਹ ਵੀ ਨਹੀਂ ਜਾਣਦਾ।
16 ¡Ay de ti, tierra, cuando tu rey es muchacho, y tus príncipes comen de mañana!
੧੬ਹੇ ਦੇਸ, ਤੇਰੇ ਉੱਤੇ ਹਾਏ ਹਾਏ! ਜਦ ਤੇਰਾ ਰਾਜਾ ਅਜੇ ਮੁੰਡਾ ਹੈ ਅਤੇ ਤੇਰੇ ਹਾਕਮ ਸਵੇਰ-ਸਾਰ ਦਾਵਤ ਉਡਾਉਂਦੇ ਹਨ।
17 ¡Bienaventurada, tú, tierra, cuando tu rey es hijo de nobles, y tus príncipes comen á su hora, por refección, y no por el beber!
੧੭ਧੰਨ ਹੈਂ ਤੂੰ, ਹੇ ਦੇਸ! ਜਦ ਤੇਰਾ ਰਾਜਾ ਨੇਕ ਘਰਾਣੇ ਦਾ ਪੁੱਤਰ ਹੋਵੇ ਅਤੇ ਤੇਰੇ ਹਾਕਮ ਵੇਲੇ ਸਿਰ ਜ਼ੋਰ ਵਧਾਉਣ ਲਈ ਖਾਂਦੇ ਹਨ, ਨਾ ਕਿ ਨਸ਼ੇ ਲਈ।
18 Por la pereza se cae la techumbre, y por flojedad de manos se llueve la casa.
੧੮ਆਲਸ ਕਰਕੇ ਛੱਤ ਦੀਆਂ ਕੜੀਆਂ ਲਿਫ ਜਾਂਦੀਆਂ ਹਨ ਅਤੇ ਢਿੱਲੇ ਹੱਥਾਂ ਦੇ ਕਾਰਨ ਛੱਤ ਚੋਂਦੀ ਹੈ।
19 Por el placer se hace el convite, y el vino alegra los vivos: y el dinero responde á todo.
੧੯ਦਾਵਤ ਖੁਸ਼ੀ ਦੇ ਲਈ ਕੀਤੀ ਜਾਂਦੀ ਹੈ ਅਤੇ ਮਧ ਮਨ ਨੂੰ ਅਨੰਦ ਕਰਦੀ ਹੈ, ਪਰ ਰੋਕੜ ਸਭ ਚੀਜ਼ਾਂ ਦਾ ਉੱਤਰ ਹੈ।
20 Ni aun en tu pensamiento digas mal del rey, ni en los secretos de tu cámara digas mal del rico; porque las aves del cielo llevarán la voz, y las que tienen alas harán saber la palabra.
੨੦ਤੂੰ ਆਪਣੇ ਮਨ ਵਿੱਚ ਵੀ ਰਾਜੇ ਨੂੰ ਨਾ ਫਿਟਕਾਰ, ਨਾ ਆਪਣੇ ਸੌਣ ਦੀ ਕੋਠੜੀ ਵਿੱਚ ਧਨੀ ਨੂੰ ਫਿਟਕਾਰ, ਕਿਉਂ ਜੋ ਅਕਾਸ਼ ਦਾ ਪੰਛੀ ਤੇਰੀ ਅਵਾਜ਼ ਨੂੰ ਲੈ ਉੱਡੇਗਾ ਅਤੇ ਪੰਖੇਰੂ ਉਸ ਗੱਲ ਨੂੰ ਪਰਗਟ ਕਰੇਗਾ!।