< Efesios 1 >
1 PABLO, apóstol de Jesucristo por la voluntad de Dios, á los santos y fieles en Cristo Jesús que están en Efeso:
੧ਪੌਲੁਸ, ਜੋ ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ! ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਅਫ਼ਸੁਸ ਵਿੱਚ ਵੱਸਦੇ ਹਨ ਅਤੇ ਮਸੀਹ ਯਿਸੂ ਵਿੱਚ ਵਿਸ਼ਵਾਸਯੋਗ ਹਨ,
2 Gracia [sea] á vosotros, y paz de Dios Padre nuestro, y del Señor Jesucristo.
੨ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ ।
3 Bendito el Dios y Padre del Señor nuestro Jesucristo, el cual nos bendijo con toda bendición espiritual en [lugares] celestiales en Cristo:
੩ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ!
4 Según nos escogió en él antes de la fundación del mundo, para que fuésemos santos y sin mancha delante de él en amor;
੪ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ!
5 Habiéndonos predestinado para ser adoptados hijos por Jesucristo á sí mismo, según el puro afecto de su voluntad,
੫ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ!
6 Para alabanza de la gloria de su gracia, con la cual nos hizo aceptos en el Amado:
੬ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ!
7 En el cual tenemos redención por su sangre, la remisión de pecados por las riquezas de su gracia,
੭ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ,
8 Que sobreabundó en nosotros en toda sabiduría é inteligencia;
੮ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਵਧੇਰੇ ਦਿੱਤਾ!
9 Descubriéndonos el misterio de su voluntad, según su beneplácito, que se había propuesto en sí mismo,
੯ਕਿਉਂ ਜੋ ਉਹ ਨੇ ਆਪਣੀ ਇੱਛਾ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ, ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਮਸੀਹ ਵਿੱਚ ਧਾਰਿਆ ਸੀ!
10 De reunir todas las cosas en Cristo, en la dispensación del cumplimiento de los tiempos, así las que [están] en los cielos, como las que [están] en la tierra:
੧੦ਕਿ ਸਮਿਆਂ ਦੀ ਪੂਰਨਤਾ ਵਿੱਚ, ਉਹ ਸਭਨਾਂ ਨੂੰ ਜੋ ਸਵਰਗ ਵਿੱਚ ਅਤੇ ਜੋ ਧਰਤੀ ਉੱਤੇ ਹਨ ਮਸੀਹ ਵਿੱਚ ਇਕੱਠਾ ਕਰੇ!
11 En él [digo], en quien asimismo tuvimos suerte, habiendo sido predestinados conforme al propósito del que hace todas las cosas según el consejo de su voluntad,
੧੧ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਦੇ ਅਨੁਸਾਰ ਜਿਹੜਾ ਆਪਣੀ ਮਰਜ਼ੀ ਦੇ ਮਤੇ ਅਨੁਸਾਰ ਸੱਭੋ ਕੁਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਵਾਰਿਸ ਬਣ ਗਏ!
12 Para que seamos para alabanza de su gloria, nosotros que antes esperamos en Cristo.
੧੨ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ!
13 En el cual [esperasteis] también vosotros en oyendo la palabra de verdad, el evangelio de vuestra salud: en el cual también desde que creísteis, fuisteis sellados con el Espíritu Santo de la promesa,
੧੩ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ!
14 Que es las arras de nuestra herencia, para la redención de la posesión adquirida para alabanza de su gloria.
੧੪ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਦੇ ਛੁਟਕਾਰੇ ਦੇ ਲਈ ਸਾਡੀ ਵਿਰਾਸਤ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਵਡਿਆਈ ਹੋਵੇ ।
15 Por lo cual también yo, habiendo oído de vuestra fe en el Señor Jesús, y amor para con todos los santos,
੧੫ਇਸ ਕਾਰਨ ਮੈਂ ਵੀ ਤੁਹਾਡੇ ਵਿਸ਼ਵਾਸ ਨੂੰ ਜੋ ਪ੍ਰਭੂ ਯਿਸੂ ਦੇ ਉੱਤੇ ਹੈ ਅਤੇ ਉਸ ਪਿਆਰ ਬਾਰੇ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ!
16 No ceso de dar gracias por vosotros, haciendo memoria de vosotros en mis oraciones;
੧੬ਮੈਂ ਲਗਾਤਾਰ ਤੁਹਾਡੇ ਲਈ ਧੰਨਵਾਦ ਕਰਨ ਤੋਂ ਅਤੇ ਪ੍ਰਾਰਥਨਾ ਵਿੱਚ ਯਾਦ ਕਰਦਿਆਂ ਨਹੀਂ ਹਟਦਾ!
17 Que el Dios del Señor nuestro Jesucristo, el Padre de gloria, os dé espíritu de sabiduría y de revelación para su conocimiento;
੧੭ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ!
18 Alumbrando los ojos de vuestro entendimiento, para que sepáis cuál sea la esperanza de su vocación, y cuáles las riquezas de la gloria de su herencia en los santos,
੧੮ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ!
19 Y cuál aquella supereminente grandeza de su poder para con nosotros los que creemos, por la operación de la potencia de su fortaleza,
੧੯ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ
20 La cual obró en Cristo, resucitándole de los muertos, y colocándole á su diestra en los cielos,
੨੦ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ!
21 Sobre todo principado, y potestad, y potencia, y señorío, y todo nombre que se nombra, no sólo en este siglo, mas aun en el venidero: (aiōn )
੨੧ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ! (aiōn )
22 Y sometió todas las cosas debajo de sus pies, y diólo por cabeza sobre todas las cosas á la iglesia,
੨੨ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ!
23 La cual es su cuerpo, la plenitud de Aquel que hinche todas las cosas en todos.
੨੩ਇਹ ਉਸ ਦੀ ਦੇਹ ਹੈ, ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਪੂਰਾ ਕਰਦਾ ਹੈ!