< Isaías 65 >

1 FUÍ buscado de los que no preguntaban [por mi]; fuí hallado de los que no me buscaban. Dije á gente que no invocaba mi nombre: Heme aquí, heme aquí.
ਜੋ ਮੈਨੂੰ ਪੁੱਛਦੇ ਨਹੀਂ ਸਨ, ਮੈਂ ਆਪਣੇ ਆਪ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ, ਜੋ ਮੈਨੂੰ ਭਾਲਦੇ ਨਹੀਂ ਸਨ, ਉਨ੍ਹਾਂ ਨੇ ਮੈਨੂੰ ਲੱਭ ਲਿਆ, ਇੱਕ ਕੌਮ ਨੂੰ ਵੀ ਜੋ ਮੇਰਾ ਨਾਮ ਨਹੀਂ ਲੈਂਦੀ ਸੀ, ਉਸ ਨੂੰ ਮੈਂ ਆਖਿਆ, “ਵੇਖੋ, ਮੈਂ ਹਾਂ, ਮੈਂ ਹਾਂ।”
2 Extendí mis manos todo el día á pueblo rebelde, el cual anda por camino no bueno, en pos de sus pensamientos;
ਮੈਂ ਸਾਰਾ ਦਿਨ ਆਪਣੇ ਹੱਥਾਂ ਨੂੰ ਇੱਕ ਵਿਦਰੋਹੀ ਪਰਜਾ ਲਈ ਪਸਾਰਿਆ ਹੈ, ਜਿਸ ਦੇ ਲੋਕ ਬੁਰੇ ਰਾਹਾਂ ਵਿੱਚ ਆਪਣੇ ਹੀ ਖ਼ਿਆਲਾਂ ਦੇ ਪਿੱਛੇ ਚੱਲਦੇ ਹਨ, -
3 Pueblo que en mi cara me provoca de continuo á ira, sacrificando en huertos, y ofreciendo perfume sobre ladrillos;
ਇੱਕ ਪਰਜਾ ਜਿਸ ਦੇ ਲੋਕ ਮੇਰੇ ਸਾਹਮਣੇ ਹੀ ਬਾਗ਼ਾਂ ਵਿੱਚ ਬਲੀਆਂ ਚੜ੍ਹਾ ਕੇ ਅਤੇ ਇੱਟਾਂ ਉੱਤੇ ਧੂਪ ਧੁਖਾ ਕੇ ਮੇਰਾ ਕ੍ਰੋਧ ਭੜਕਾਉਂਦੇ ਹਨ।
4 Que se quedan en los sepulcros, y en los desiertos tienen la noche; que comen carne de puerco, y en sus ollas hay caldo de cosas inmundas;
ਜਿਹੜੇ ਕਬਰਾਂ ਵਿੱਚ ਬਹਿੰਦੇ ਹਨ, ਅਤੇ ਗੁੱਝਿਆਂ ਥਾਵਾਂ ਵਿੱਚ ਰਾਤ ਕੱਟਦੇ ਹਨ, ਜਿਹੜੇ ਸੂਰ ਦਾ ਮਾਸ ਖਾਂਦੇ ਹਨ, ਅਤੇ ਗੰਦੀਆਂ ਚੀਜ਼ਾਂ ਦਾ ਸ਼ੋਰਾ ਉਹਨਾਂ ਦੇ ਭਾਂਡਿਆਂ ਵਿੱਚ ਹੈ,
5 Que dicen: Estáte en tu lugar, no te llegues á mí, que soy más santo que tú: éstos son humo en mi furor, fuego que arde todo el día.
ਜਿਹੜੇ ਆਖਦੇ ਹਨ, ਤੂੰ ਇਕੱਲਾ ਰਹਿ, ਮੇਰੇ ਨੇੜੇ ਨਾ ਆ, ਕਿਉਂ ਜੋ ਮੈਂ ਤੇਰੇ ਤੋਂ ਜ਼ਿਆਦਾ ਪਵਿੱਤਰ ਹਾਂ। ਇਹ ਮੇਰੇ ਨੱਕ ਵਿੱਚ ਧੂੰਏਂ ਅਤੇ ਇੱਕ ਅੱਗ ਵਾਂਗੂੰ ਹਨ, ਜੋ ਸਾਰਾ ਦਿਨ ਬਲਦੀ ਰਹਿੰਦੀ ਹੈ!
6 He aquí que escrito está delante de mí; no callaré, antes retornaré, y daré el pago en su seno,
ਵੇਖੋ, ਮੇਰੇ ਸਾਹਮਣੇ ਇਹ ਲਿਖਿਆ ਹੈ, ਮੈਂ ਚੁੱਪ ਨਾ ਰਹਾਂਗਾ ਪਰ ਮੈਂ ਬਦਲਾ ਦਿਆਂਗਾ, ਹਾਂ, ਮੈਂ ਉਹਨਾਂ ਦੇ ਪੱਲੇ ਵਿੱਚ ਬਦਲਾ ਪਾਵਾਂਗਾ,
7 [Por] vuestras iniquidades, y las iniquidades de vuestros padres juntamente, dice Jehová, los cuales hicieron perfume sobre los montes, y sobre los collados me afrentaron: por tanto yo les mediré su obra antigua en su seno.
ਤੁਹਾਡੀਆਂ ਬਦੀਆਂ ਦਾ ਬਦਲਾ ਅਤੇ ਤੁਹਾਡੇ ਪੁਰਖਿਆਂ ਦੀਆਂ ਬਦੀਆਂ ਦਾ ਬਦਲਾ ਵੀ, ਯਹੋਵਾਹ ਆਖਦਾ ਹੈ, ਜਿਨ੍ਹਾਂ ਨੇ ਪਹਾੜਾਂ ਉੱਤੇ ਧੂਪ ਧੁਖਾਇਆ ਹੈ, ਅਤੇ ਟਿੱਬਿਆਂ ਦੇ ਉੱਤੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਇਸ ਲਈ ਮੈਂ ਉਹਨਾਂ ਦੇ ਪਹਿਲੇ ਕੰਮਾਂ ਦਾ ਫਲ ਉਹਨਾਂ ਦੇ ਪੱਲੇ ਵਿੱਚ ਮਿਣ ਕੇ ਪਾਵਾਂਗਾ।
8 Así ha dicho Jehová: Como [si alguno] hallase mosto en un racimo, y dijese: No lo desperdicies, que bendición hay en él; así haré yo por mis siervos, que no lo destruiré todo.
ਯਹੋਵਾਹ ਇਹ ਆਖਦਾ ਹੈ, ਜਿਵੇਂ ਅੰਗੂਰ ਦੇ ਗੁੱਛੇ ਵਿੱਚ ਨਵੀਂ ਮੈਅ ਭਰ ਜਾਂਦੀ ਹੈ, ਤਾਂ ਲੋਕ ਆਖਦੇ ਹਨ, ਇਹ ਦਾ ਨਾਸ ਨਾ ਕਰੋ, ਕਿਉਂ ਜੋ ਉਹ ਦੇ ਵਿੱਚ ਬਰਕਤ ਹੈ, ਉਸੇ ਤਰ੍ਹਾਂ ਹੀ ਮੈਂ ਆਪਣੇ ਦਾਸਾਂ ਦੀ ਖ਼ਾਤਰ ਵਰਤਾਂਗਾ ਕਿ ਮੈਂ ਸਾਰਿਆਂ ਦਾ ਨਾਸ ਨਾ ਕਰਾਂ।
9 Mas sacaré simiente de Jacob, y de Judá heredero de mis montes; y mis escogidos poseerán por heredad la tierra, y mis siervos habitarán allí.
ਮੈਂ ਯਾਕੂਬ ਵਿੱਚੋਂ ਇੱਕ ਵੰਸ਼ ਅਤੇ ਯਹੂਦਾਹ ਵਿੱਚੋਂ ਆਪਣੇ ਪਰਬਤ ਦਾ ਅਧਿਕਾਰੀ ਕੱਢਾਂਗਾ, ਮੇਰੇ ਚੁਣੇ ਹੋਏ ਉਸ ਨੂੰ ਅਧਿਕਾਰ ਵਿੱਚ ਲੈਣਗੇ, ਅਤੇ ਮੇਰੇ ਦਾਸ ਉੱਥੇ ਵੱਸਣਗੇ।
10 Y será Sarón para habitación de ovejas, y el valle de Achôr para majada de vacas, á mi pueblo que me buscó.
੧੦ਮੇਰੀ ਪਰਜਾ ਲਈ ਜਿਨ੍ਹਾਂ ਨੇ ਮੈਨੂੰ ਭਾਲਿਆ ਹੈ, ਉਨ੍ਹਾਂ ਲਈ ਸ਼ਾਰੋਨ ਇੱਜੜਾਂ ਦਾ ਵਾੜਾ ਅਤੇ ਆਕੋਰ ਦੀ ਘਾਟੀ ਚੌਣੇ ਦੇ ਬੈਠਣ ਦਾ ਥਾਂ ਹੋਵੇਗੀ।
11 Empero vosotros los que dejáis á Jehová, que olvidáis el monte de mi santidad, que ponéis mesa para la Fortuna, y suministráis libaciones para el Destino;
੧੧ਪਰ ਤੁਸੀਂ ਜੋ ਯਹੋਵਾਹ ਨੂੰ ਤਿਆਗਦੇ ਹੋ, ਜੋ ਮੇਰੇ ਪਵਿੱਤਰ ਪਰਬਤ ਨੂੰ ਭੁਲਾਉਂਦੇ ਹੋ, ਜੋ ਕਿਸਮਤ ਦੀ ਦੇਵੀ ਲਈ ਮੇਜ਼ ਸੁਆਰਦੇ ਹੋ, ਅਤੇ ਭਾਗ ਦੀ ਦੇਵੀ ਲਈ ਰਲਵੀਂ ਮਧ ਭਰਦੇ ਹੋ,
12 Yo también os destinaré al cuchillo, y todos vosotros os arrodillaréis al degolladero: por cuanto llamé, y no respondisteis; hablé, y no oisteis; sino que hicisteis lo malo delante de mis ojos, y escogisteis lo que á mí desagrada.
੧੨ਮੈਂ ਤਲਵਾਰ ਨੂੰ ਤੁਹਾਡਾ ਭਾਗ ਬਣਾਵਾਂਗਾ, ਤੁਸੀਂ ਸਾਰੇ ਵੱਢੇ ਜਾਣ ਲਈ ਝੁੱਕ ਜਾਓਗੇ, ਕਿਉਂ ਜੋ ਮੈਂ ਬੁਲਾਇਆ ਪਰ ਤੁਸੀਂ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਤੁਸੀਂ ਨਾ ਸੁਣੀ, ਤੁਸੀਂ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਤੁਸੀਂ ਚੁਣਿਆ।
13 Por tanto así dijo el Señor Jehová: He aquí que mis siervos comerán, y vosotros tendréis hambre; he aquí que mis siervos beberán, y vosotros tendréis sed; he aquí que mis siervos se alegrarán, y vosotros seréis avergonzados;
੧੩ਇਸ ਲਈ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮਿੰਦੇ ਹੋਵੋਗੇ,
14 He aquí que mis siervos cantarán por júbilo del corazón, y vosotros clamaréis por el dolor del corazón, y por el quebrantamiento de espíritu aullaréis.
੧੪ਵੇਖੋ, ਮੇਰੇ ਦਾਸ ਖੁਸ਼ ਦਿਲੀ ਨਾਲ ਜੈਕਾਰੇ ਗਜਾਉਣਗੇ, ਪਰ ਤੁਸੀਂ ਸੋਗ ਨਾਲ ਚਿੱਲਾਓਗੇ, ਅਤੇ ਦੁਖੀ ਆਤਮਾ ਨਾਲ ਚੀਕਾਂ ਮਾਰੋਗੇ!
15 Y dejaréis vuestro nombre por maldición á mis escogidos, y el Señor Jehová te matará; y á sus siervos llamará por otro nombre.
੧੫ਮੇਰੇ ਚੁਣੇ ਹੋਏ ਲੋਕ ਤੁਹਾਡਾ ਨਾਮ ਲੈ-ਲੈ ਕੇ ਸਰਾਪ ਦੇਣਗੇ, ਅਤੇ ਪ੍ਰਭੂ ਯਹੋਵਾਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਜੇ ਨਾਮ ਤੋਂ ਬੁਲਾਵੇਗਾ।
16 El que se bendijere en la tierra, en el Dios de verdad se bendecirá; y el que jurare en la tierra, por el Dios de verdad jurará; porque las angustias primeras serán olvidadas, y serán cubiertas de mis ojos.
੧੬ਜੋ ਕੋਈ ਧਰਤੀ ਉੱਤੇ ਆਪਣੇ ਆਪ ਨੂੰ ਅਸੀਸ ਦੇਵੇ, ਉਹ ਸਚਿਆਈ ਦੇ ਪਰਮੇਸ਼ੁਰ ਨਾਲ ਆਪਣੇ ਆਪ ਨੂੰ ਅਸੀਸ ਦੇਵੇਗਾ, ਜੋ ਕੋਈ ਧਰਤੀ ਉੱਤੇ ਸਹੁੰ ਖਾਵੇ, ਉਹ ਸਚਿਆਈ ਦੇ ਪਰਮੇਸ਼ੁਰ ਦੀ ਸਹੁੰ ਖਾਵੇਗਾ, ਕਿਉਂ ਜੋ ਪਹਿਲੇ ਦੁੱਖ ਭੁਲਾਏ ਜਾਣਗੇ, ਅਤੇ ਮੇਰੀਆਂ ਅੱਖਾਂ ਤੋਂ ਲੁਕਾਏ ਜਾਣਗੇ।
17 Porque he aquí que yo crío nuevos cielos y nueva tierra: y de lo primero no habrá memoria, ni más vendrá al pensamiento.
੧੭ਵੇਖੋ, ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਉਤਪੰਨ ਕਰਦਾ ਹਾਂ, ਅਤੇ ਪਹਿਲੀਆਂ ਚੀਜ਼ਾਂ ਯਾਦ ਨਾ ਰਹਿਣਗੀਆਂ, ਸਗੋਂ ਸੋਚ-ਵਿਚਾਰਾਂ ਵਿੱਚ ਵੀ ਨਾ ਚੜ੍ਹਨਗੀਆਂ।
18 Mas os gozaréis y os alegraréis por siglo de siglo en las cosas que yo crío: porque he aquí que yo crío á Jerusalem alegría, y á su pueblo gozo.
੧੮ਪਰ ਜੋ ਕੁਝ ਮੈਂ ਉਤਪੰਨ ਕਰਦਾ ਹਾਂ, ਉਸ ਤੋਂ ਤੁਸੀਂ ਜੁੱਗੋ-ਜੁੱਗ ਖੁਸ਼ੀ ਮਨਾਓ ਅਤੇ ਬਾਗ-ਬਾਗ ਹੋਵੋ, ਵੇਖੋ, ਮੈਂ ਯਰੂਸ਼ਲਮ ਲਈ ਅਨੰਦ ਅਤੇ ਉਸ ਦੀ ਪਰਜਾ ਲਈ ਖੁਸ਼ੀ ਉਤਪੰਨ ਕਰਦਾ ਹਾਂ।
19 Y alegraréme con Jerusalem, y gozaréme con mi pueblo; y nunca más se oirán en ella voz de lloro, ni voz de clamor.
੧੯ਮੈਂ ਯਰੂਸ਼ਲਮ ਤੋਂ ਅਨੰਦ ਹੋਵਾਂਗਾ, ਅਤੇ ਆਪਣੀ ਪਰਜਾ ਤੋਂ ਖੁਸ਼ ਹੋਵਾਂਗਾ, ਉਸ ਵਿੱਚ ਫੇਰ ਰੋਣ ਦੀ ਅਵਾਜ਼ ਜਾਂ ਦੁਹਾਈ ਦੀ ਅਵਾਜ਼ ਸੁਣਾਈ ਨਾ ਦੇਵੇਗੀ,
20 No habrá más allí niño de días, ni viejo que sus días no cumpla: porque el niño morirá de cien años, y el pecador de cien años, será maldito.
੨੦ਉੱਥੇ ਫੇਰ ਕੋਈ ਥੋੜ੍ਹੇ ਦਿਨਾਂ ਦਾ ਬੱਚਾ ਨਾ ਹੋਵੇਗਾ, ਨਾ ਕੋਈ ਬਜ਼ੁਰਗ ਜਿਸ ਨੇ ਆਪਣੇ ਦਿਨ ਪੂਰੇ ਨਾ ਕੀਤੇ ਹੋਣ, ਕਿਉਂਕਿ ਸੌ ਸਾਲ ਦੀ ਉਮਰ ਵਿੱਚ ਮਰੇਗਾ, ਉਸ ਨੂੰ ਬੱਚਾ ਹੀ ਮੰਨਿਆ ਜਾਵੇਗਾ, ਪਰ ਸੌ ਸਾਲ ਦਾ ਪਾਪੀ ਸਰਾਪੀ ਹੋਵੇਗਾ।
21 Y edificarán casas, y morarán en ellas; plantarán viñas, y comerán el fruto de ellas.
੨੧ਉਹ ਘਰ ਬਣਾਉਣਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।
22 No edificarán, y otro morará; no plantarán, y otro comerá: porque según los días de los árboles serán los días de mi pueblo, y mis escogidos perpetuarán las obras de sus manos.
੨੨ਅਜਿਹਾ ਨਹੀਂ ਹੋਵੇਗਾ ਕਿ ਉਹ ਬਣਾਉਣ ਅਤੇ ਦੂਜਾ ਵੱਸੇ, ਜਾਂ ਉਹ ਲਾਉਣਗੇ ਅਤੇ ਦੂਜਾ ਖਾਵੇ, ਕਿਉਂਕਿ ਮੇਰੀ ਪਰਜਾ ਦੇ ਦਿਨ ਤਾਂ ਰੁੱਖ ਦੇ ਦਿਨਾਂ ਵਰਗੇ ਹੋਣਗੇ, ਅਤੇ ਮੇਰੇ ਚੁਣੇ ਹੋਏ ਆਪਣੇ ਹੱਥਾਂ ਦੇ ਕੰਮਾਂ ਦਾ ਲੰਮੇ ਸਮੇਂ ਤੱਕ ਅਨੰਦ ਮਾਣਨਗੇ।
23 No trabajarán en vano, ni parirán para maldición; porque son simiente de los benditos de Jehová, y sus descendientes con ellos.
੨੩ਉਹ ਵਿਅਰਥ ਮਿਹਨਤ ਨਾ ਕਰਨਗੇ, ਨਾ ਉਹਨਾਂ ਦੀ ਸੰਤਾਨ ਕਲੇਸ਼ ਲਈ ਜੰਮੇਗੀ, ਕਿਉਂ ਜੋ ਉਹ ਅਤੇ ਉਹਨਾਂ ਦੀ ਸੰਤਾਨ, ਯਹੋਵਾਹ ਦੀ ਮੁਬਾਰਕ ਅੰਸ ਹੋਣਗੇ।
24 Y será que antes que clamen, responderé yo; aun estando ellos hablando, yo habré oído.
੨੪ਉਹਨਾਂ ਦੇ ਪੁਕਾਰਨ ਤੋਂ ਪਹਿਲਾਂ ਮੈਂ ਉੱਤਰ ਦਿਆਂਗਾ, ਅਤੇ ਉਹ ਅਜੇ ਗੱਲਾਂ ਹੀ ਕਰਦੇ ਹੋਣਗੇ, ਕਿ ਮੈਂ ਸੁਣ ਲਵਾਂਗਾ।
25 El lobo y el cordero serán apacentados juntos, y el león comerá paja como el buey; y á la serpiente el polvo será su comida. No afligirán, ni harán mal en todo mi santo monte, dijo Jehová.
੨੫ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ, ਸੱਪ ਦਾ ਭੋਜਨ ਮਿੱਟੀ ਹੀ ਹੋਵੇਗੀ, ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਉਹ ਕਿਸੇ ਨੂੰ ਦੁੱਖ ਦੇਣਗੇ, ਨਾ ਨਾਸ ਕਰਨਗੇ, ਯਹੋਵਾਹ ਫ਼ਰਮਾਉਂਦਾ ਹੈ।

< Isaías 65 >