< Jeremías 3 >

1 DICEN: Si alguno dejare su mujer, y yéndose ésta de él se juntare á otro hombre, ¿volverá á ella más? ¿no será tal tierra del todo amancillada? Tú pues has fornicado con muchos amigos; mas vuélvete á mí, dijo Jehová.
ਆਖਦੇ ਹਨ ਕਿ ਜੇ ਕੋਈ ਆਪਣੀ ਔਰਤ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਔਰਤ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫਿਰ ਮੁੜ ਜਾਵੇਗਾ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ? ਤੂੰ ਤਾਂ ਬਹੁਤਿਆਂ ਯਾਰਾਂ ਨਾਲ ਵਿਭਚਾਰ ਕੀਤਾ, ਤੂੰ ਤਾਂ ਮੇਰੀ ਵੱਲ ਮੁੜੇਂਗੀ? ਯਹੋਵਾਹ ਦਾ ਵਾਕ ਹੈ।
2 Alza tus ojos á los altos, y ve en qué lugar no te hayas publicado: para ellos te sentabas en los caminos, como Arabe en el desierto; y con tus fornicaciones y con tu malicia has contaminado la tierra.
ਉਚਿਆਈਆਂ ਵੱਲ ਆਪਣੀਆਂ ਅੱਖਾਂ ਚੁੱਕ, ਤੇ ਵੇਖ! ਉਹ ਕਿਹੜਾ ਥਾਂ ਹੈ ਜਿੱਥੇ ਤੂੰ ਭਿੱਟੀ ਨਹੀਂ ਗਈ? ਤੂੰ ਰਾਹਾਂ ਵਿੱਚ ਉਹਨਾਂ ਲਈ ਬੈਠੀ, ਜਿਵੇਂ ਕੋਈ ਅਰਬੀ ਉਜਾੜ ਵਿੱਚ। ਤੂੰ ਆਪਣੇ ਵਿਭਚਾਰ ਤੇ ਬੁਰਿਆਈ ਨਾਲ ਦੇਸ ਨੂੰ ਭਰਿਸ਼ਟ ਕੀਤਾ।
3 Por esta causa las aguas han sido detenidas, y faltó la lluvia de la tarde; y has tenido frente de mala mujer, ni quisiste tener vergüenza.
ਇਸੇ ਲਈ ਝੜ੍ਹੀਆਂ ਵਾਲਾ ਮੀਂਹ ਨਹੀਂ ਪੈਂਦਾ, ਅਤੇ ਆਖਰੀ ਬਰਸਾਤ ਨਹੀਂ ਹੋਈ। ਤੇਰਾ ਮੱਥਾ ਕੰਜਰੀ ਦਾ ਹੈ, ਤੂੰ ਸ਼ਰਮ ਖਾਣ ਤੋਂ ਮੁੱਕਰ ਗਈ।
4 A lo menos desde ahora, ¿no clamarás á mí, Padre mío, guiador de mi juventud?
ਕੀ ਤੂੰ ਹੁਣ ਤੋਂ ਮੈਨੂੰ ਨਾ ਪੁਕਾਰੇਂਗੀ, ਹੇ ਪਿਤਾ, ਤੂੰ ਮੇਰੀ ਜੁਆਨੀ ਦਾ ਸਾਥੀ ਹੈ?
5 ¿Guardará [su enojo] para siempre? ¿eternalmente lo guardará? He aquí que has hablado y hecho cuantas maldades pudiste.
ਕੀ ਉਹ ਦਾ ਗੁੱਸਾ ਸਦਾ ਤੱਕ ਰਹੇਗਾ? ਕੀ ਉਹ ਆਖੀਰ ਤੱਕ ਖਿੱਝਦਾ ਰਹੇਗਾ? ਵੇਖ, ਤੂੰ ਐਉਂ ਤਾਂ ਬੋਲੀ, ਪਰ ਜਿੰਨੀਆਂ ਕਰ ਸਕੀ ਤੂੰ ਬੁਰਿਆਈਆਂ ਕੀਤੀਆਂ।
6 Y díjome Jehová en días del rey Josías: ¿Has visto lo que ha hecho la rebelde Israel? Vase ella sobre todo monte alto y debajo de todo árbol umbroso, y allí fornica.
ਯੋਸ਼ੀਯਾਹ ਰਾਜਾ ਦੇ ਦਿਨਾਂ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਕੀ ਤੂੰ ਵੇਖਿਆ ਜੋ ਵਿਦਰੋਹੀ ਇਸਰਾਏਲ ਨੇ ਕੀਤਾ? ਉਹ ਹਰੇਕ ਉੱਚੇ ਪਰਬਤ ਉੱਤੇ ਅਤੇ ਹਰ ਹਰੇ ਰੁੱਖ ਹੇਠ ਗਈ ਅਤੇ ਉੱਥੇ ਵਿਭਚਾਰ ਕੀਤਾ
7 Y dije después que hizo todo esto: Vuélvete á mí; mas no se volvió. Y vió la rebelde su hermana Judá,
ਤਾਂ ਮੈਂ ਆਖਿਆ, ਇਹ ਸਭ ਕੁਝ ਕਰਨ ਦੇ ਪਿੱਛੋਂ ਉਹ ਮੇਰੀ ਵੱਲ ਮੁੜੇਗੀ ਪਰ ਉਹ ਨਾ ਮੁੜੀ ਤਾਂ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨੇ ਇਹ ਵੇਖਿਆ
8 Que yo lo había visto; que por todas estas causas en las cuales fornicó la rebelde Israel, yo la había despedido, y dádole la carta de su repudio; y no tuvo temor la rebelde Judá su hermana, sino que también fué ella y fornicó.
ਮੈਂ ਇਹ ਵੇਖਿਆ ਕਿ ਜਦ ਆਕੀ ਇਸਰਾਏਲ ਦੀ ਸਾਰੀ ਵਿਭਚਾਰ ਦੇ ਕਾਰਨ ਮੈਂ ਉਹ ਨੂੰ ਕੱਢ ਦਿੱਤਾ ਅਤੇ ਤਿਆਗ ਪੱਤਰੀ ਉਹ ਨੂੰ ਦੇ ਦਿੱਤੀ ਤਾਂ ਵੀ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨਾ ਡਰੀ ਸਗੋਂ ਉਸ ਵੀ ਜਾ ਕੇ ਵਿਭਚਾਰ ਕੀਤਾ
9 Y sucedió que por la liviandad de su fornicación la tierra fué contaminada, y adulteró con la piedra y con el leño.
ਤਾਂ ਇਸ ਤਰ੍ਹਾਂ ਹੋਇਆ ਕਿ ਇਸ ਲਈ ਜੋ ਉਹ ਨੂੰ ਵਿਭਚਾਰ ਇੱਕ ਹਲਕੀ ਚੀਜ਼ ਲੱਗੀ ਤਾਂ ਦੇਸ ਭਰਿਸ਼ਟ ਕੀਤਾ ਗਿਆ ਜਦੋਂ ਉਹ ਨੇ ਪੱਥਰਾਂ ਅਤੇ ਰੁੱਖਾਂ ਨਾਲ ਵਿਭਚਾਰ ਕੀਤਾ!
10 Y con todo esto, la rebelde su hermana Judá no se tornó á mí de todo su corazón, sino mentirosamente, dice Jehová.
੧੦ਇਸ ਸਾਰੇ ਦੇ ਹੁੰਦਿਆਂ ਤੇ ਵੀ ਉਹ ਦੀ ਚਾਲ ਬਾਜ਼ ਭੈਣ ਪੂਰੇ ਦਿਲ ਨਾਲ ਮੇਰੀ ਵੱਲ ਨਾ ਮੁੜੀ ਸਗੋਂ ਮੱਕਾਰੀ ਨਾਲ, ਯਹੋਵਾਹ ਦਾ ਵਾਕ ਹੈ।
11 Y díjome Jehová: Justificado ha su alma la rebelde Israel en comparación de la desleal Judá.
੧੧ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਆਕੀ ਇਸਰਾਏਲ ਨੇ ਚਾਲਬਾਜ਼ ਯਹੂਦਾਹ ਨਾਲੋਂ ਆਪਣੇ ਆਪ ਨੂੰ ਵੱਧ ਧਰਮੀ ਵਿਖਾਇਆ ਹੈ
12 Ve, y clama estas palabras hacia el aquilón, y di: Vuélvete, oh rebelde Israel, dice Jehová; no haré caer mi ira sobre vosotros: porque misericordioso soy yo, dice Jehová, no guardaré para siempre [el enojo].
੧੨ਜਾ, ਉੱਤਰ ਵੱਲ ਇਹਨਾਂ ਗੱਲਾਂ ਦਾ ਪਰਚਾਰ ਕਰ ਅਤੇ ਆਖ, - ਮੁੜ, ਹੇ ਆਕੀ ਇਸਰਾਏਲ, ਯਹੋਵਾਹ ਦਾ ਵਾਕ ਹੈ, ਮੈਂ ਨਹਿਰੀਆਂ ਵੱਟ ਕੇ ਤੈਨੂੰ ਨਾ ਵੇਖਾਂਗਾ, ਮੈਂ ਦਿਆਲੂ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਦਾ ਤੱਕ ਗੁੱਸਾ ਨਹੀਂ ਰੱਖਾਂਗਾ।
13 Conoce empero tu maldad, porque contra Jehová tu Dios has prevaricado, y tus caminos has derramado á los extraños debajo de todo árbol umbroso, y no oiste mi voz, dice Jehová.
੧੩ਨਿਰਾ ਆਪਣੀ ਬੁਰਿਆਈ ਨੂੰ ਮੰਨ ਲੈ, ਕਿ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਪਰਾਧੀ ਹੋਈ, ਅਤੇ ਤੂੰ ਆਪਣੀਆਂ ਮਿਹਰਬਾਨੀਆਂ ਨੂੰ ਓਪਰਿਆਂ ਲਈ, ਹਰ ਹਰੇ ਰੁੱਖ ਦੇ ਹੇਠ ਖਿਲਾਰਿਆ, ਅਤੇ ਮੇਰੀ ਅਵਾਜ਼ ਨਹੀਂ ਸੁਣੀ, ਯਹੋਵਾਹ ਦਾ ਵਾਕ ਹੈ।
14 Convertíos, hijos rebeldes, dice Jehová, porque yo soy vuestro esposo: y os tomaré uno de una ciudad, y dos de una familia, y os introduciré en Sión;
੧੪ਹੇ ਬੇਈਮਾਨ ਪੁੱਤਰੋ, ਮੁੜੋ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡਾ ਮਾਲਕ ਜੋ ਹਾਂ, ਮੈਂ ਤੁਹਾਡੇ ਵਿੱਚੋਂ ਲਵਾਂਗਾ, ਹਰ ਸ਼ਹਿਰ ਵਿੱਚੋਂ ਇੱਕ ਅਤੇ ਹਰ ਟੱਬਰ ਵਿੱਚੋਂ ਦੋ, ਅਤੇ ਮੈਂ ਤੁਹਾਨੂੰ ਸੀਯੋਨ ਵਿੱਚ ਲਿਆਵਾਂਗਾ।
15 Y os daré pastores según mi corazón, que os apacienten de ciencia y de inteligencia.
੧੫ਮੈਂ ਤੁਹਾਨੂੰ ਆਪਣੇ ਦਿਲ ਦੇ ਅਨੁਸਾਰ ਆਜੜੀ ਦਿਆਂਗਾ ਜਿਹੜੇ ਤੁਹਾਨੂੰ ਗਿਆਨ ਅਤੇ ਸਮਝ ਨਾਲ ਚਾਰਨਗੇ
16 Y acontecerá, que cuando os multiplicareis y creciereis en la tierra, en aquellos días, dice Jehová, no se dirá más: Arca del pacto de Jehová; ni vendrá al pensamiento, ni se acordarán de ella, ni la visitarán, ni se hará más.
੧੬ਇਸ ਤਰ੍ਹਾਂ ਹੋਵੇਗਾ ਕਿ ਜਦ ਤੁਸੀਂ ਉਸ ਦੇਸ ਵਿੱਚ ਵੱਧ ਜਾਓਗੇ ਅਤੇ ਬਹੁਤ ਹੋ ਜਾਓਗੇ ਉਹਨਾਂ ਵਿੱਚ, ਯਹੋਵਾਹ ਦਾ ਵਾਕ ਹੈ, ਉਹ ਫਿਰ ਨਾ ਆਖਣਗੇ “ਯਹੋਵਾਹ ਦੇ ਨੇਮ ਦਾ ਸੰਦੂਕ,” ਨਾ ਉਹ ਉਹਨਾਂ ਦੇ ਮਨ ਵਿੱਚ ਆਵੇਗਾ, ਨਾ ਉਹ ਨੂੰ ਚੇਤੇ ਕਰਨਗੇ, ਨਾ ਉਹ ਦੀ ਦੇਖਭਾਲ ਕਰਨਗੇ, ਨਾ ਉਹ ਫਿਰ ਬਣਾਇਆ ਜਾਵੇਗਾ
17 En aquel tiempo llamarán á Jerusalem Trono de Jehová, y todas las gentes se congregarán á ella en el nombre de Jehová en Jerusalem: ni andarán más tras la dureza de su corazón malvado.
੧੭ਉਸ ਵੇਲੇ ਉਹ ਯਰੂਸ਼ਲਮ ਨੂੰ “ਯਹੋਵਾਹ ਦਾ ਸਿੰਘਾਸਣ” ਆਖਣਗੇ ਅਤੇ ਉਹ ਦੇ ਕੋਲ ਯਹੋਵਾਹ ਦੇ ਨਾਮ ਉੱਤੇ ਸਾਰੀਆਂ ਕੌਮਾਂ ਯਰੂਸ਼ਲਮ ਵਿੱਚ ਇਕੱਠੀਆਂ ਹੋਣਗੀਆਂ। ਉਹ ਫਿਰ ਆਪਣੇ ਬੁਰੇ ਦਿਲ ਦੀ ਅੜੀ ਪਿੱਛੇ ਨਾ ਚੱਲਣਗੀਆਂ
18 En aquellos tiempos irán de la casa de Judá á la casa de Israel, y vendrán juntamente de tierra del aquilón á la tierra que hice heredar á vuestros padres.
੧੮ਉਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਉਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਉਹਨਾਂ ਦੇ ਪਿਓ ਦਾਦਿਆਂ ਨੂੰ ਮਿਲਖ਼ ਵਿੱਚ ਦਿੱਤਾ।
19 Yo empero dije: ¿Cómo te pondré por hijos, y te daré la tierra deseable, la rica heredad de los ejércitos de las gentes? Y dije: Padre mío me llamarás, y no te apartarás de en pos de mí.
੧੯ਮੈਂ ਤਾਂ ਆਖਿਆ ਸੀ, - ਮੈਂ ਕਿਵੇਂ ਤੈਨੂੰ ਆਪਣੇ ਪੁੱਤਰਾਂ ਵਿੱਚ ਰਲਾਵਾਂ, ਅਤੇ ਤੈਨੂੰ ਇੱਕ ਚੰਗੀ ਧਰਤੀ ਦੇ, ਕੌਮਾਂ ਦੀਆਂ ਸੈਨਾਂ ਦੀ ਸ਼ਾਨਦਾਰ ਧਰਤੀ ਦੀ ਮਿਲਖ਼! ਮੈਂ ਆਖਿਆ ਕਿ ਤੁਸੀਂ ਮੈਨੂੰ ਆਪਣਾ ਪਿਤਾ ਸੱਦੋਗੇ, ਅਤੇ ਮੇਰੇ ਪਿੱਛੇ ਚੱਲਣ ਤੋਂ ਫਿਰ ਨਾ ਜਾਓਗੇ।
20 Mas como la esposa quiebra la fe de su compañero, así prevaricasteis contra mí, oh casa de Israel, dice Jehová.
੨੦ਸੱਚ-ਮੁੱਚ ਜਿਵੇਂ ਕੋਈ ਔਰਤ ਆਪਣੇ ਪਤੀ ਨਾਲ ਬੇਈਮਾਨੀ ਕਰਦੀ ਹੈ, ਹੇ ਇਸਰਾਏਲ ਦੇ ਘਰਾਣੇ, ਤਿਵੇਂ ਹੀ ਤੁਸੀਂ ਮੇਰੇ ਨਾਲ ਬੇਈਮਾਨੀ ਕੀਤੀ, ਯਹੋਵਾਹ ਦਾ ਵਾਕ ਹੈ।
21 Voz sobre las alturas fué oída, llanto de los ruegos de los hijos de Israel; porque han torcido su camino, de Jehová su Dios se han olvidado.
੨੧ਉਚਿਆਈਆਂ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ, ਇਸਰਾਏਲ ਦੇ ਪੁੱਤਰਾਂ ਦੇ ਰੋਣ ਅਤੇ ਤਰਲਿਆਂ ਦੀ, ਉਹਨਾਂ ਨੇ ਆਪਣਾ ਰਾਹ ਜੋ ਵਿਗਾੜ ਲਿਆ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲਾ ਦਿੱਤਾ।
22 Convertíos, hijos rebeldes, sanaré vuestras rebeliones. He aquí nosotros venimos á ti; porque tú eres Jehová nuestro Dios.
੨੨ਹੇ ਫਿਰਤੂ ਪੁੱਤਰੋ, ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ-ਦਾਰੂ ਕਰਾਂਗਾ। ਵੇਖ, ਅਸੀਂ ਤੇਰੇ ਕੋਲ ਆਏ ਹਾਂ, ਤੂੰ ਸਾਡਾ ਯਹੋਵਾਹ ਪਰਮੇਸ਼ੁਰ ਜੋ ਹੈਂ।
23 Ciertamente vanidad son los collados, la multitud de los montes: ciertamente en Jehová nuestro Dios está la salud de Israel.
੨੩ਸੱਚ-ਮੁੱਚ ਟਿੱਲਿਆਂ ਅਤੇ ਪਹਾੜਾਂ ਦਾ ਰੌਲ਼ਾ ਧੋਖਾ ਹੈ, ਪਰ ਸੱਚ-ਮੁੱਚ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੈ।
24 Confusión consumió el trabajo de nuestros padres desde nuestra mocedad; sus ovejas, sus vacas, sus hijos y sus hijas.
੨੪ਪਰ ਉਸ ਘਿਣਾਉਣੀ ਵਸਤੂ ਨੇ ਸਾਡੀ ਜੁਆਨੀ ਤੋਂ ਲੈ ਕੇ ਸਾਡੇ ਪੁਰਖਿਆਂ ਦੀ ਮਿਹਨਤ ਨੂੰ ਅਤੇ ਉਹਨਾਂ ਦੀਆਂ ਇੱਜੜਾਂ ਅਤੇ ਉਹਨਾਂ ਦਿਆਂ ਚੌਣਿਆਂ ਅਤੇ ਉਹਨਾਂ ਦਿਆਂ ਪੁੱਤਰਾਂ ਧੀਆਂ ਨੂੰ ਭੱਖ ਲਿਆ ਹੈ
25 Yacemos en nuestra confusión, y nuestra afrenta nos cubre: porque pecamos contra Jehová nuestro Dios, nosotros y nuestros padres, desde nuestra juventud y hasta este día; y no hemos escuchado la voz de Jehová nuestro Dios.
੨੫ਅਸੀਂ ਆਪਣੀ ਸ਼ਰਮ ਵਿੱਚ ਲੰਮੇ ਪੈ ਜਾਈਏ ਅਤੇ ਘਬਰਾਹਟ ਸਾਨੂੰ ਕੱਜ ਲਵੇ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਜੋ ਕੀਤਾ, ਅਸੀਂ ਤੇ ਸਾਡੇ ਪੁਰਖਿਆਂ ਨੇ ਜੁਆਨੀ ਤੋਂ ਅੱਜ ਦੇ ਦਿਨ ਤੱਕ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।

< Jeremías 3 >