< Salmos 104 >
1 BENDICE, alma mía, á Jehová. Jehová, Dios mío, mucho te has engrandecido; haste vestido de gloria y de magnificencia.
੧ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੂੰ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ!
2 El que se cubre de luz como de vestidura, que extiende los cielos como una cortina;
੨ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ,
3 Que establece sus aposentos entre las aguas; el que pone las nubes por su carroza, el que anda sobre las alas del viento;
੩ਤੂੰ ਜੋ ਆਪਣੇ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ ਉੱਤੇ ਬੀੜਦਾ ਹੈਂ, ਜੋ ਘਟਾ ਨੂੰ ਆਪਣੇ ਰਥ ਬਣਾਉਂਦਾ ਹੈਂ, ਅਤੇ ਹਵਾ ਦੇ ਪਰਾਂ ਉੱਤੇ ਸੈਲ ਕਰਦਾ ਹੈਂ,
4 El que hace á sus ángeles espíritus, sus ministros al fuego flameante.
੪ਤੂੰ ਹਵਾਵਾਂ ਨੂੰ ਆਪਣੇ ਹਲਕਾਰੇ, ਅਤੇ ਅੱਗ ਦੀਆਂ ਲਾਟਾਂ ਨੂੰ ਆਪਣੇ ਸੇਵਕ ਬਣਾਉਂਦਾ ਹੈਂ।
5 El fundó la tierra sobre sus basas; no será jamás removida.
੫ਤੂੰ ਧਰਤੀ ਦੀ ਨੀਂਹ ਨੂੰ ਕਾਇਮ ਕੀਤਾ, ਕਿ ਉਹ ਸਦਾ ਤੱਕ ਅਟੱਲ ਰਹੇ।
6 Con el abismo, como con vestido, la cubriste; sobre los montes estaban las aguas.
੬ਤੂੰ ਉਹ ਨੂੰ ਡੂੰਘਿਆਈ ਨਾਲ ਇਉਂ ਕੱਜਿਆ ਜਿਵੇਂ ਪੁਸ਼ਾਕ ਨਾਲ, ਪਾਣੀ ਪਹਾੜਾਂ ਦੇ ਉੱਪਰ ਖਲੋ ਗਏ।
7 A tu reprensión huyeron; al sonido de tu trueno se apresuraron;
੭ਓਹ ਤੇਰੇ ਨਾਲ ਦਬਕੇ ਨਾਲ ਨੱਠ ਗਏ, ਉਹ ਤੇਰੀ ਗੜ੍ਹਕ ਦੀ ਅਵਾਜ਼ ਤੋਂ ਸ਼ਤਾਬੀ ਭੱਜੇ,
8 Subieron los montes, descendieron los valles, al lugar que tú les fundaste.
੮ਉਸ ਥਾਂ ਨੂੰ ਜਿਸ ਦੀ ਤੂੰ ਨੀਂਹ ਰੱਖੀ ਹੋਈ ਸੀ, ਪਰਬਤ ਉਤਾਂਹ ਚੜ੍ਹੇ, ਦੂਣਾ ਹੇਠਾਂ ਉੱਤਰੀਆਂ,
9 Pusísteles término, el cual no traspasarán; ni volverán á cubrir la tierra.
੯ਤੂੰ ਉਨ੍ਹਾਂ ਲਈ ਇੱਕ ਹੱਦ ਠਹਿਰਾ ਰੱਖੀ ਹੈ ਕਿ ਓਹ ਅੱਗੇ ਨਾ ਲੰਘਣ, ਅਤੇ ਨਾ ਹੀ ਮੁੜ ਕੇ ਧਰਤੀ ਨੂੰ ਢੱਕ ਲੈਣ।
10 [Tú eres] el que envías las fuentes por los arroyos; van entre los montes.
੧੦ਤੂੰ ਚਸ਼ਮੇ ਵਾਦੀਆਂ ਵਿੱਚ ਵਗਾਉਂਦਾ ਹੈਂ, ਓਹ ਪਹਾੜਾਂ ਵਿੱਚ ਵੀ ਚੱਲਦੇ ਹਨ।
11 Abrevan á todas las bestias del campo: quebrantan su sed los asnos montaraces.
੧੧ਰੜ ਦੇ ਜਾਨਵਰ ਉਨ੍ਹਾਂ ਤੋਂ ਪੀਂਦੇ ਹਨ, ਜੰਗਲੀ ਗਧੇ ਵੀ ਆਪਣੀ ਤੇਹ ਬੁਝਾਉਂਦੇ ਹਨ।
12 Junto á aquellos habitarán las aves de los cielos; entre las ramas dan voces.
੧੨ਉਨ੍ਹਾਂ ਦੇ ਲਾਗੇ ਅਕਾਸ਼ ਦੇ ਪੰਖੇਰੂ ਵਸੇਰਾ ਕਰਦੇ ਹਨ, ਅਤੇ ਟਹਿਣੀਆਂ ਤੋਂ ਬੋਲਦੇ ਹਨ।
13 El que riega los montes desde sus aposentos: del fruto de sus obras se sacia la tierra.
੧੩ਤੂੰ ਆਪਣੇ ਉੱਚੇ ਸਥਾਨਾਂ ਤੋਂ ਪਹਾੜਾਂ ਨੂੰ ਸਿੰਜਦਾ ਹੈਂ, ਅਤੇ ਤੇਰੇ ਕੰਮਾਂ ਦੇ ਫਲ ਨਾਲ ਧਰਤੀ ਰੱਜਦੀ ਹੈ।
14 El que hace producir el heno para las bestias, y la hierba para el servicio del hombre; sacando el pan de la tierra.
੧੪ਤੂੰ ਡੰਗਰਾਂ ਲਈ ਘਾਹ ਅਤੇ ਇਨਸਾਨ ਦੀ ਸੇਵਾ ਲਈ ਸਾਗ ਪੱਤ ਉਗਾਉਂਦਾ ਹੈਂ, ਕਿ ਧਰਤੀ ਵਿੱਚੋਂ ਆਹਾਰ ਕੱਢੇਂ,
15 Y el vino que alegra el corazón del hombre, [y] el aceite que hace lucir el rostro, y el pan que sustenta el corazón del hombre.
੧੫ਦਾਖ਼ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁੱਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ।
16 Llénanse de [jugo] los árboles de Jehová, los cedros del Líbano que él plantó.
੧੬ਯਹੋਵਾਹ ਦੇ ਰੁੱਖ ਤ੍ਰਿਪਤ ਰਹਿੰਦੇ, ਲਬਾਨੋਨ ਦੇ ਦਿਆਰ ਜਿਹੜੇ ਉਸ ਨੇ ਲਾਏ,
17 Allí anidan las aves; en las hayas [hace] su casa la cigüeña.
੧੭ਜਿੱਥੇ ਚਿੜ੍ਹੀਆਂ ਆਪਣੇ ਆਹਲਣੇ ਬਣਾਉਂਦੀਆਂ ਹਨ, ਅਤੇ ਲਮਢੀਂਗ ਦਾ ਘਰ ਚੀਲ ਦੇ ਰੁੱਖਾਂ ਉੱਤੇ ਹੈ।
18 Los montes altos para las cabras monteses; las peñas, madrigueras para los conejos.
੧੮ਉੱਚੇ ਪਰਬਤ ਜੰਗਲੀ ਬੱਕਰੀਆਂ ਲਈ ਹਨ, ਢਿੱਗਾਂ ਪਹਾੜੀ ਖਰਗੋਸ਼ਾਂ ਲਈ ਓਟ ਹਨ।
19 Hizo la luna para los tiempos: el sol conoce su ocaso.
੧੯ਉਹ ਨੇ ਚੰਦ ਨੂੰ ਥਿਤਾਂ ਲਈ ਬਣਾਇਆ, ਸੂਰਜ ਆਪਣੇ ਡੁੱਬਣ ਦਾ ਵੇਲਾ ਜਾਣਦਾ ਹੈ।
20 Pone las tinieblas, y es la noche: en ella corretean todas las bestias de la selva.
੨੦ਤੂੰ ਅਨ੍ਹੇਰਾ ਕਰਦਾ ਹੈਂ ਅਤੇ ਰਾਤ ਹੋ ਜਾਂਦੀ ਹੈ, ਤਦ ਸਾਰੇ ਜੰਗਲੀ ਜਾਨਵਰ ਦੱਬੀਂ ਪੈਰੀਂ ਨਿੱਕਲਦੇ ਹਨ।
21 Los leoncillos braman á la presa, y para buscar de Dios su comida.
੨੧ਜੁਆਨ ਬੱਬਰ ਸ਼ੇਰ ਸ਼ਿਕਾਰ ਲਈ ਗੱਜਦੇ ਹਨ, ਅਤੇ ਪਰਮੇਸ਼ੁਰ ਕੋਲੋਂ ਆਪਣਾ ਅਹਾਰ ਮੰਗਦੇ ਹਨ,
22 Sale el sol, recógense, y échanse en sus cuevas.
੨੨ਸੂਰਜ ਚੜਦੇ ਹੀ ਓਹ ਖਿਸਕ ਜਾਂਦੇ ਹਨ, ਅਤੇ ਆਪਣਿਆਂ ਘੁਰਨਿਆਂ ਵਿੱਚ ਜਾ ਬਹਿੰਦੇ ਹਨ।
23 Sale el hombre á su hacienda, y á su labranza hasta la tarde.
੨੩ਇਨਸਾਨ ਆਪਣੇ ਕੰਮ ਧੰਦੇ ਨੂੰ ਨਿੱਕਲਦਾ ਹੈ, ਅਤੇ ਆਪਣੀ ਮਿਹਨਤ ਮਜ਼ਦੂਰੀ ਸ਼ਾਮਾਂ ਤੋੜੀ ਕਰਦਾ ਹੈ।
24 ¡Cuán muchas son tus obras, oh Jehová! Hiciste todas ellas con sabiduría: la tierra está llena de tus beneficios.
੨੪ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ!
25 [Asimismo] esta gran mar y ancha de términos: en ella pescados sin número, animales pequeños y grandes.
੨੫ਉੱਥੇ ਸਮੁੰਦਰ ਵੱਡਾ ਤੇ ਚੌੜਾ ਹੈ, ਜਿੱਥੇ ਭੁੜਕਣ ਵਾਲੇ ਅਣਗਿਣਤ ਹਨ, ਓਹ ਨਿੱਕੇ-ਨਿੱਕੇ ਤੇ ਵੱਡੇ-ਵੱਡੇ ਜੀਵ ਹਨ!
26 Allí andan navíos; allí este leviathán que hiciste para que jugase en ella.
੨੬ਉੱਥੇ ਜਹਾਜ਼ ਚੱਲਦੇ ਹਨ, ਅਤੇ ਤੂੰ ਲਿਵਯਾਥਾਨ ਨੂੰ ਉਹ ਦੇ ਖੇਡਣ ਲਈ ਰਚਿਆ।
27 Todos ellos esperan en ti, para que les des su comida á su tiempo.
੨੭ਇਹ ਸਾਰੇ ਤੇਰੀ ਉਡੀਕ ਵਿੱਚ ਹਨ, ਕਿ ਤੂੰ ਵੇਲੇ ਸਿਰ ਉਨ੍ਹਾਂ ਦਾ ਅਹਾਰ ਪਹੁੰਚਾਵੇਂ।
28 Les das, recogen; abres tu mano, hártanse de bien.
੨੮ਤੂੰ ਉਨ੍ਹਾਂ ਨੂੰ ਦਿੰਦਾ ਹੈਂ, ਓਹ ਚੁਗ ਲੈਂਦੇ ਹਨ, ਤੂੰ ਆਪਣੀ ਮੁੱਠੀ ਖੋਲ੍ਹਦਾ ਹੈਂ, ਓਹ ਪਦਾਰਥਾਂ ਨਾਲ ਰੱਜ ਜਾਂਦੇ ਹਨ।
29 Escondes tu rostro, túrbanse: les quitas el espíritu, dejan de ser, y tórnanse en su polvo.
੨੯ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਬਰਾ ਜਾਂਦੇ ਹਨ, ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ ਤਿਆਗਦੇ, ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ।
30 Envías tu espíritu, críanse: y renuevas la haz de la tierra.
੩੦ਤੂੰ ਆਪਣਾ ਆਤਮਾ ਭੇਜਦਾ ਹੈਂ, ਓਹ ਉਤਪੰਨ ਹੋ ਜਾਂਦੇ ਹਨ, ਅਤੇ ਤੂੰ ਜ਼ਮੀਨ ਨੂੰ ਨਵਾਂ ਬਣਾ ਦਿੰਦਾ ਹੈਂ।
31 Sea la gloria de Jehová para siempre; alégrese Jehová en sus obras;
੩੧ਯਹੋਵਾਹ ਦਾ ਪਰਤਾਪ ਸਦਾ ਲਈ ਹੋਵੇ, ਯਹੋਵਾਹ ਆਪਣੇ ਕੰਮਾਂ ਤੋਂ ਅਨੰਦ ਹੋਵੇ,
32 El cual mira á la tierra, y ella tiembla; toca los montes, y humean.
੩੨ਜੋ ਧਰਤੀ ਵੱਲ ਨਿਗਾਹ ਮਾਰਦਾ ਹੈ ਅਤੇ ਉਹ ਕੰਬ ਉੱਠਦੀ ਹੈ, ਉਹ ਪਹਾੜਾਂ ਨੂੰ ਟੁੰਬਦਾ ਹੈ ਅਤੇ ਧੂੰਆਂ ਨਿੱਕਲਦਾ ਹੈ!
33 A Jehová cantaré en mi vida: á mi Dios salmearé mientras viviere.
੩੩ਮੈਂ ਜੀਵਨ ਭਰ ਯਹੋਵਾਹ ਨੂੰ ਗਾਵਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਲਈ ਭਜਨ ਗਾਵਾਂਗਾ!
34 Serme ha suave hablar de él: yo me alegraré en Jehová.
੩੪ਮੇਰਾ ਧਿਆਨ ਉਹ ਨੂੰ ਭਾਵੇ, ਮੈਂ ਯਹੋਵਾਹ ਵਿੱਚ ਮਗਨ ਰਹਾਂਗਾ।
35 Sean consumidos de la tierra los pecadores, y los impíos dejen de ser. Bendice, alma mía, á Jehová. Aleluya.
੩੫ਪਾਪੀ ਧਰਤੀ ਤੋਂ ਮਿਟ ਜਾਣ, ਅਤੇ ਦੁਸ਼ਟ ਬਾਕੀ ਨਾ ਰਹਿਣ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹਲਲੂਯਾਹ!।