< Salmos 21 >
1 Al Vencedor: Salmo de David. SEÑOR, en tu fortaleza se alegrará el Rey y en tu salud se gozará mucho.
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੇਰੀ ਸਮਰੱਥਾ ਵਿੱਚ ਪਾਤਸ਼ਾਹ ਅਨੰਦ ਹੋਵੇਗਾ, ਅਤੇ ਤੇਰੀ ਫ਼ਤਹ ਵਿੱਚ ਬਹੁਤ ਮਗਨ ਹੋਵੇਗਾ!
2 El deseo de su corazón le diste, y no le negaste lo que sus labios pronunciaron. (Selah)
੨ਤੂੰ ਉਹ ਦਾ ਮਨੋਰਥ ਪੂਰਾ ਕੀਤਾ ਹੈ, ਅਤੇ ਉਹ ਦੇ ਮੂੰਹ ਦੀ ਬੇਨਤੀ ਨੂੰ ਤੂੰ ਰੋਕਿਆ ਨਹੀਂ। ਸਲਹ।
3 Por tanto le adelantarás en bendiciones de bien; corona de oro fino has puesto sobre su cabeza.
੩ਭਲਿਆਈ ਦੀਆਂ ਬਰਕਤਾਂ ਨਾਲ ਤੂੰ ਉਹ ਨੂੰ ਮਿਲਦਾ ਹੈਂ, ਤੂੰ ਕੁੰਦਨ ਸੋਨੇ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ।
4 Vida te demandó, y le diste largura de días por siglos y siglos.
੪ਉਸ ਨੇ ਤੇਰੇ ਕੋਲੋਂ ਜੀਵਨ ਮੰਗਿਆ ਹੈ ਅਤੇ ਤੂੰ ਉਹ ਨੂੰ ਦੇ ਦਿੱਤਾ, ਸਗੋਂ ਸਦੀਪਕ ਕਾਲ ਤੱਕ ਉਮਰ ਦਾ ਵਾਧਾ ਵੀ।
5 Grande es su gloria en tu salud; honra y hermosura has puesto sobre él.
੫ਤੇਰੀ ਮਦਦ ਦੇ ਕਾਰਨ ਉਹ ਦਾ ਪਰਤਾਪ ਵੱਡਾ ਹੈ, ਤੇਜ ਅਤੇ ਉਪਮਾ ਤੂੰ ਉਹ ਦੇ ਉੱਤੇ ਰੱਖਦਾ ਹੈਂ।
6 Porque lo has bendecido para siempre; lo llenaste de alegría con tu rostro.
੬ਤੂੰ ਤਾਂ ਉਹ ਨੂੰ ਸਦਾ ਲਈ ਬਰਕਤਾਂ ਦਾ ਕਾਰਨ ਠਹਿਰਾਉਂਦਾ ਹੈਂ, ਤੂੰ ਉਹ ਨੂੰ ਆਪਣੀ ਹਜ਼ੂਰੀ ਦੇ ਅਨੰਦ ਨਾਲ ਮਗਨ ਕਰਦਾ ਹੈਂ,
7 Por cuanto el Rey confía en el SEÑOR, y en la misericordia del Altísimo, no será conmovido.
੭ਇਸ ਲਈ ਕਿ ਪਾਤਸ਼ਾਹ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ, ਅਤੇ ਅੱਤ ਮਹਾਨ ਦੀ ਦਯਾ ਨਾਲ ਉਹ ਕਦੇ ਨਾ ਟਾਲੇਗਾ।
8 Alcanzará tu mano a todos tus enemigos; tu diestra alcanzará a los que te aborrecen.
੮ਤੇਰਾ ਹੱਥ ਤੇਰੇ ਸਾਰੇ ਵੈਰੀਆਂ ਨੂੰ ਲੱਭ ਕੇ ਕੱਢੇਗਾ, ਤੇਰਾ ਸੱਜਾ ਹੱਥ ਤੇਰੇ ਦੁਸ਼ਮਣਾਂ ਨੂੰ ਲੱਭ ਲਵੇਗਾ।
9 Los pondrás como horno de fuego en el tiempo de tu ira; el SEÑOR los deshará en su furor, y fuego los consumirá.
੯ਤੂੰ ਆਪਣੀ ਹਜ਼ੂਰੀ ਦੇ ਵੇਲੇ, ਉਨ੍ਹਾਂ ਨੂੰ ਅੱਗ ਦੇ ਤੰਦੂਰ ਵਿੱਚ ਪਾਵੇਂਗਾ, ਯਹੋਵਾਹ ਉਨ੍ਹਾਂ ਨੂੰ ਆਪਣੇ ਕ੍ਰੋਧ ਦੇ ਨਾਲ ਨਿਗਲ ਜਾਵੇਗਾ, ਅਤੇ ਅੱਗ ਉਨ੍ਹਾਂ ਨੂੰ ਭਸਮ ਕਰ ਦੇਵੇਗੀ।
10 Su fruto aniquilarás de la tierra, y su simiente de entre los hijos de los hombres.
੧੦ਤੂੰ ਉਨ੍ਹਾਂ ਦਾ ਫਲ ਧਰਤੀ ਉੱਤੋਂ, ਅਤੇ ਉਨ੍ਹਾਂ ਦੇ ਲੋਕਾਂ ਦੇ ਵਿੱਚੋਂ ਨਾਸ ਕਰੇਂਗਾ,
11 Porque tendieron mal contra ti; fraguaron maquinaciones, mas no prevalecieron.
੧੧ਭਾਵੇਂ ਉਨ੍ਹਾਂ ਨੇ ਤੇਰੇ ਵਿਰੁੱਧ ਬੁਰਿਆਈ ਠਾਣੀ, ਅਤੇ ਯੋਜਨਾ ਬਣਾਈ ਜਿਸ ਨੂੰ ਉਹ ਪੂਰਾ ਨਾ ਕਰ ਸਕੇ,
12 Por tanto tú los pondrás aparte; con tu arco apuntarás a sus rostros.
੧੨ਤੂੰ ਉਨ੍ਹਾਂ ਦੀ ਪਿੱਠ ਆਪਣੀ ਵੱਲ ਮੋੜੇਂਗਾ, ਤੂੰ ਉਨ੍ਹਾਂ ਦੇ ਮੂੰਹ ਦੇ ਨਿਸ਼ਾਨੇ ਉੱਤੇ ਤੀਰ ਚਿੱਲੇ ਚੜਾ ਦੇਵੇਂਗਾ।
13 Ensálzate, oh SEÑOR, con tu fortaleza; cantaremos y alabaremos tu valentía.
੧੩ਹੇ ਯਹੋਵਾਹ, ਤੂੰ ਆਪਣੀ ਸਮਰੱਥਾ ਨਾਲ ਮਹਾਨ ਹੋ, ਅਸੀਂ ਗਾਉਂਦੇ ਹੋਏ ਤੇਰੀ ਸ਼ਕਤੀ ਦਾ ਜਸ ਕਰਾਂਗੇ।