< Ezequiel 11 >
1 Y el Espíritu, me levanto, me llevó a la puerta este de la casa del Señor, mirando hacia el este; y a la puerta vi veinticinco hombres; y entre ellos vi a Jaazanías, hijo de Azur, y a Pelatías, hijo de Benaía, gobernantes del pueblo.
੧ਪਰਮੇਸ਼ੁਰ ਦਾ ਆਤਮਾ ਮੈਨੂੰ ਚੁੱਕ ਕੇ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਜਿਸ ਦਾ ਮੂੰਹ ਪੂਰਬ ਵੱਲ ਹੈ ਲੈ ਗਿਆ ਅਤੇ ਵੇਖੋ, ਉਸ ਫਾਟਕ ਦੇ ਬੂਹੇ ਵਿੱਚ ਪੱਚੀ ਮਨੁੱਖ ਸਨ ਅਤੇ ਮੈਂ ਉਹਨਾਂ ਦੇ ਵਿੱਚ ਅੱਜ਼ੂਰ ਦੇ ਪੁੱਤਰ ਯਅਜ਼ਨਯਾਹ ਅਤੇ ਬਨਾਯਾਹ ਦੇ ਪੁੱਤਰ ਪਲਟਯਾਹ ਨੂੰ ਵੇਖਿਆ, ਜੋ ਲੋਕਾਂ ਦੇ ਹਾਕਮ ਸਨ।
2 Entonces me dijo: Hijo de hombre, estos son los hombres que están planeando el mal, que están enseñando los caminos del mal en este pueblo;
੨ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਉਹ ਮਨੁੱਖ ਹਨ ਜਿਹੜੇ ਇਸ ਸ਼ਹਿਰ ਵਿੱਚ ਬਦੀ ਦੀ ਯੋਜਨਾ ਬਣਾਉਂਦੇ ਅਤੇ ਬੁਰੀ ਸਲਾਹ ਦਿੰਦੇ ਹਨ।
3 Quienes dicen: no será tan pronto: Este es el momento para construir casas: esta ciudad es la olla y nosotros somos la carne.
੩ਜਿਹੜੇ ਆਖਦੇ ਹਨ ਕਿ ਘਰਾਂ ਦੇ ਬਣਾਉਣ ਦਾ ਵੇਲਾ ਨੇੜੇ ਨਹੀਂ। ਇਹ ਸ਼ਹਿਰ ਤਾਂ ਇੱਕ ਕੜਾਹਾ ਹੈ, ਅਤੇ ਅਸੀਂ ਮਾਸ ਹਾਂ।
4 Por esta causa profetiza contra ellos, profetiza, hijo de hombre.
੪ਇਸ ਲਈ, ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ! ਹਾਂ, ਭਵਿੱਖਬਾਣੀ ਕਰ!
5 Y vino sobre mí el espíritu del Señor, y él me dijo: Di: Estas son las palabras del Señor: Esto es lo que has dicho, oh hijos de Israel; Lo que viene a tu mente está claro para mí.
੫ਯਹੋਵਾਹ ਦਾ ਆਤਮਾ ਮੇਰੇ ਉੱਤੇ ਉੱਤਰਿਆ ਅਤੇ ਉਹ ਨੇ ਮੈਨੂੰ ਆਖਿਆ ਕਿ ਤੂੰ ਇਹ ਆਖ, ਯਹੋਵਾਹ ਇਹ ਆਖਦਾ ਹੈ ਕਿ ਹੇ ਇਸਰਾਏਲ ਦੇ ਘਰਾਣੇ, ਤੁਸੀਂ ਅਜਿਹਾ ਸੋਚਿਆ ਹੈ, ਪਰ ਮੈਂ ਤੁਹਾਡੇ ਮਨ ਦੇ ਵਿਚਾਰਾਂ ਨੂੰ ਜਾਣਦਾ ਹਾਂ।
6 Has engrandecido el número de tus muertos en esta ciudad, has llenado sus calles de muertos.
੬ਤੁਸੀਂ ਇਸ ਵਿੱਚ ਬਹੁਤਿਆਂ ਨੂੰ ਵੱਢ ਦਿੱਤਾ ਹੈ, ਸਗੋਂ ਸ਼ਹਿਰ ਦੀਆਂ ਗਲੀਆਂ ਵੱਢਿਆ ਹੋਇਆਂ ਨਾਲ ਭਰ ਦਿੱਤੀਆਂ ਹਨ।
7 Por esta razón, el Señor ha dicho: Tus muertos, a los que has echado en sus calles, son la carne, y esta ciudad es la olla para cocinar: pero te haré salir de dentro.
੭ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਹਾਡੇ ਵੱਢੇ ਹੋਏ ਜਿਹਨਾਂ ਨੂੰ ਤੁਸੀਂ ਇਹ ਦੇ ਵਿੱਚ ਰੱਖਿਆ ਹੈ, ਉਹ ਮਾਸ ਹਨ ਅਤੇ ਇਹ ਸ਼ਹਿਰ ਉਹੀ ਕੜਾਹਾ ਹੈ, ਪਰ ਤੁਸੀਂ ਇਹ ਦੇ ਵਿੱਚੋਂ ਬਾਹਰ ਕੱਢੇ ਜਾਓਗੇ।
8 Has estado temiendo la espada, y yo te enviaré la espada, dice el Señor.
੮ਤੁਸੀਂ ਤਲਵਾਰ ਤੋਂ ਡਰਦੇ ਹੋ ਅਤੇ ਪ੍ਰਭੂ ਯਹੋਵਾਹ ਕਹਿੰਦਾ ਹੈ ਕਿ ਮੈਂ ਤਲਵਾਰ ਤੁਹਾਡੇ ਉੱਤੇ ਲਿਆਵਾਂਗਾ।
9 Te haré salir de dentro del pueblo y te entregaré en manos de hombres extranjeros, y seré juez entre ustedes.
੯ਮੈਂ ਤੁਹਾਨੂੰ ਇਸ ਵਿੱਚੋਂ ਬਾਹਰ ਕੱਢਾਂਗਾ, ਤੁਹਾਨੂੰ ਪਰਦੇਸੀਆਂ ਦੇ ਹੱਥ ਵਿੱਚ ਦਿਆਂਗਾ ਅਤੇ ਤੁਹਾਡੇ ਉੱਤੇ ਸਜ਼ਾ ਲਿਆਵਾਂਗਾ।
10 Vendrás a tu muerte por la espada; y yo seré tu juez en la tierra de Israel; y sabras de que yo soy el Señor.
੧੦ਤੁਸੀਂ ਤਲਵਾਰ ਨਾਲ ਡਿੱਗ ਪਵੋਗੇ। ਇਸਰਾਏਲ ਦੀਆਂ ਹੱਦਾਂ ਉੱਤੇ ਮੈਂ ਤੁਹਾਡਾ ਨਿਆਂ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
11 Este pueblo no será tu olla de cocina, y tú no serás la carne en su interior; Seré tu juez en el límite de la tierra de Israel;
੧੧ਇਹ ਸ਼ਹਿਰ ਤੁਹਾਡੇ ਲਈ ਕੜਾਹਾ ਨਹੀਂ ਹੋਵੇਗਾ, ਨਾ ਤੁਸੀਂ ਇਹ ਦੇ ਵਿੱਚ ਮਾਸ ਹੋਵੋਗੇ, ਸਗੋਂ ਮੈਂ ਇਸਰਾਏਲ ਦੀਆਂ ਹੱਦਾਂ ਉੱਤੇ ਤੁਹਾਡਾ ਨਿਆਂ ਕਰਾਂਗਾ।
12 Y reconocerán que Yo soy el Señor, porque no han sido guiados por mis reglas ni dado mis órdenes, sino que has estado siguiendo las órdenes de las naciones que te rodean.
੧੨ਤੁਸੀਂ ਜਾਣ ਲਵੋਗੇ ਕਿ ਮੈਂ ਯਹੋਵਾਹ ਹਾਂ, ਜਿਸ ਦੀਆਂ ਬਿਧੀਆਂ ਉੱਤੇ ਤੁਸੀਂ ਨਹੀਂ ਚਲੇ ਅਤੇ ਜਿਸ ਦੇ ਕਨੂੰਨਾਂ ਉੱਤੇ ਤੁਸੀਂ ਅਮਲ ਨਹੀਂ ਕੀਤਾ, ਸਗੋਂ ਤੁਸੀਂ ਆਪਣੇ ਦੁਆਲੇ ਰਹਿਣ ਵਾਲੀਆਂ ਕੌਮਾਂ ਦੇ ਕਨੂੰਨਾਂ ਦੇ ਅਨੁਸਾਰ ਕੰਮ ਕੀਤੇ।
13 Ahora, mientras decía estas cosas, la muerte llegó a Pelatias, el hijo de Benaias. Luego, cayendo sobre mi cara y gritando a gran voz, dije: ¡Ah, Señor! ¿Pondrás fin a todo el resto de Israel?
੧੩ਜਦੋਂ ਮੈਂ ਭਵਿੱਖਬਾਣੀ ਕਰ ਰਿਹਾ ਸੀ, ਤਾਂ ਇਸ ਤਰ੍ਹਾਂ ਹੋਇਆ ਕਿ ਬਨਾਯਾਹ ਦਾ ਪੁੱਤਰ ਪਲਟਯਾਹ ਮਰ ਗਿਆ। ਤਦ ਮੈਂ ਮੂਧੇ ਮੂੰਹ ਡਿੱਗਿਆ ਅਤੇ ਵੱਡੀ ਅਵਾਜ਼ ਨਾਲ ਦੁਹਾਈ ਦੇ ਕੇ ਆਖਿਆ, ਹਾਏ! ਪ੍ਰਭੂ ਯਹੋਵਾਹ! ਕੀ ਤੂੰ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਪੂਰੀ ਤਰ੍ਹਾਂ ਹੀ ਮੁਕਾ ਦੇਵੇਂਗਾ?
14 Y vino a mí la palabra del Señor, diciendo:
੧੪ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ ਕਿ
15 Hijo del hombre, tus compatriotas, tus hermanos y todos los hijos de Israel, todos ellos, son aquellos quienes habitan en el pueblo de Jerusalén han dicho: Aléjate del Señor; Esta tierra nos es dada por un patrimonio.
੧੫ਹੇ ਮਨੁੱਖ ਦੇ ਪੁੱਤਰ, ਤੇਰੇ ਭਰਾਵਾਂ, ਹਾਂ, ਤੇਰੇ ਭਰਾਵਾਂ ਅਰਥਾਤ ਤੇਰੇ ਵੰਸ਼ ਸਗੋਂ ਸਾਰੇ ਇਸਰਾਏਲ ਦੇ ਘਰਾਣੇ ਨੂੰ, ਹਾਂ, ਉਹਨਾਂ ਸਾਰਿਆਂ ਨੂੰ ਯਰੂਸ਼ਲਮ ਦੇ ਵਾਸੀਆਂ ਨੇ ਆਖਿਆ ਹੈ, ਯਹੋਵਾਹ ਤੋਂ ਦੂਰ ਹੋਵੋ! ਇਹ ਦੇਸ ਸਾਨੂੰ ਵਿਰਸੇ ਵਿੱਚ ਮਿਲਿਆ ਹੈ।
16 Por esta razón, diles: Esto es lo que ha dicho el Señor Dios: Aunque los he alejado de las naciones, y aunque los he enviado a vagar entre los países, todavía he sido un santuario por poco tiempo para ellos en los países donde han ido.
੧੬ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਭਾਵੇਂ ਮੈਂ ਉਹਨਾਂ ਨੂੰ ਕੌਮਾਂ ਦੇ ਵਿੱਚ ਭੇਜ ਦਿੱਤਾ ਹੈ ਅਤੇ ਦੂਜੇ ਦੇਸਾਂ ਵਿੱਚ ਖਿਲਾਰ ਦਿੱਤਾ ਹੈ, ਪਰ ਮੈਂ ਉਹਨਾਂ ਲਈ ਉਹਨਾਂ ਦੇਸਾਂ ਵਿੱਚ ਜਿੱਥੇ-ਜਿੱਥੇ ਉਹ ਗਏ ਹਨ, ਥੋੜੇ ਸਮੇਂ ਲਈ ਇੱਕ ਪਵਿੱਤਰ ਸਥਾਨ ਹੋਵਾਂਗਾ।
17 Luego diga: Esto es lo que el Señor Dios ha dicho: los reuniré de entre los pueblos y los haré salir de los países a donde fueron dispersados, y les daré la tierra de Israel.
੧੭ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਉੱਮਤਾਂ ਵਿੱਚੋਂ ਤੁਹਾਨੂੰ ਇਕੱਠਾ ਕਰ ਲਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਹੋ ਫੇਰ ਤੁਹਾਨੂੰ ਇਕੱਠਾ ਕਰਾਂਗਾ ਅਤੇ ਇਸਰਾਏਲ ਦੀ ਭੂਮੀ ਤੁਹਾਨੂੰ ਦਿਆਂਗਾ।
18 Y vendrán allí, y quitarán de ella todas las cosas odiadas y repugnantes.
੧੮ਉਹ ਉੱਥੇ ਆਉਣਗੇ ਅਤੇ ਉਸ ਦੀਆਂ ਸਾਰੀਆਂ ਘਿਣਾਉਣੀਆਂ ਅਤੇ ਭੈੜੀਆਂ ਚੀਜ਼ਾਂ ਉਸ ਵਿੱਚੋਂ ਕੱਢ ਦੇਣਗੇ।
19 Y les daré un nuevo corazón, y pondré un nuevo espíritu en ellos; y sacaré de su carne el corazón de piedra y les daré un corazón de carne.
੧੯ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ। ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ,
20 Para que sean guiados por mis reglas, guarden mis órdenes y las cumplan; y serán para mí un pueblo, y yo seré para ellos un Dios.
੨੦ਤਾਂ ਜੋ ਉਹ ਮੇਰੀਆਂ ਬਿਧੀਆਂ ਅਨੁਸਾਰ ਚੱਲਣ, ਮੇਰੇ ਕਨੂੰਨਾਂ ਦੀ ਪਾਲਣਾ ਕਰਨ, ਉਹਨਾਂ ਤੇ ਅਮਲ ਕਰਨ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ।
21 Pero en cuanto a aquellos cuyo corazón persigue sus cosas odiadas y repugnantes, enviaré sobre sus cabezas el castigo de sus acciones, dice el Señor.
੨੧ਪਰ ਜਿਹਨਾਂ ਦਾ ਮਨ ਆਪਣੀਆਂ ਘਿਣਾਉਣੀਆਂ ਅਤੇ ਅਸ਼ੁੱਧ ਚੀਜ਼ਾਂ ਦੇ ਮਗਰ ਲੱਗਿਆ ਹੋਇਆ ਹੈ, ਉਹਨਾਂ ਦੇ ਬਾਰੇ, ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਂ ਉਹਨਾਂ ਦੀ ਕਰਨੀ ਉਹਨਾਂ ਦੇ ਸਿਰ ਪਾਵਾਂਗਾ।
22 Entonces se alzaron las alas de los querubines, y las ruedas los siguieron; y la gloria del Dios de Israel estaba sobre ellos en lo alto.
੨੨ਤਦ ਕਰੂਬੀਆਂ ਨੇ ਆਪਣੇ-ਆਪਣੇ ਖੰਭ ਚੁੱਕੇ, ਪਹੀਏ ਉਹਨਾਂ ਦੇ ਨਾਲ-ਨਾਲ ਚਲੇ ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਦੇ ਉੱਤੇ ਸੀ।
23 Y la gloria del Señor subió desde el interior de la ciudad, y se posó sobre la montaña en el lado este de la ciudad.
੨੩ਯਹੋਵਾਹ ਦਾ ਤੇਜ ਸ਼ਹਿਰ ਵਿੱਚੋਂ ਉਤਾਹਾਂ ਗਿਆ ਅਤੇ ਸ਼ਹਿਰ ਦੇ ਪੂਰਬ ਵੱਲ ਪਰਬਤ ਉੱਤੇ ਜਾ ਕੇ ਠਹਿਰ ਗਿਆ।
24 Y él Espíritu, alzándome, me llevó en las visiones de Dios a Babilonia, a los que habían sido llevados como prisioneros. Así que la visión que había visto se fue de mí.
੨੪ਤਦ ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਚੁੱਕਿਆ ਅਤੇ ਪਰਮੇਸ਼ੁਰ ਦੇ ਆਤਮਾ ਨੇ ਦਰਸ਼ਣ ਵਿੱਚ ਮੈਨੂੰ ਫੇਰ ਕਸਦੀਆਂ ਦੇ ਦੇਸ ਵਿੱਚ ਗੁਲਾਮਾਂ ਦੇ ਕੋਲ ਪਹੁੰਚਾ ਦਿੱਤਾ ਅਤੇ ਜੋ ਦਰਸ਼ਣ ਮੈਂ ਵੇਖਿਆ ਸੀ ਉਹ ਮੇਰੇ ਤੋਂ ਓਹਲੇ ਹੋ ਗਿਆ।
25 Entonces les di cuenta a los que habían sido tomados prisioneros de todas las cosas que el Señor me había hecho ver.
੨੫ਮੈਂ ਗੁਲਾਮਾਂ ਨੂੰ ਯਹੋਵਾਹ ਦੀਆਂ ਉਹ ਸਾਰੀਆਂ ਗੱਲਾਂ ਦੱਸੀਆਂ, ਜੋ ਉਸ ਨੇ ਮੈਨੂੰ ਵਿਖਾਈਆਂ ਸਨ।