< Ezequiel 17 >

1 Y vino a mí la palabra del Señor, diciendo:
ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 Hijo de hombre, emite una adivinanza, di una parábola para los hijos de Israel.
ਹੇ ਮਨੁੱਖ ਦੇ ਪੁੱਤਰ, ਇੱਕ ਬੁਝਾਰਤ ਬੁੱਝ ਅਤੇ ਇਸਰਾਏਲ ਦੇ ਘਰਾਣੇ ਅੱਗੇ ਇੱਕ ਕਹਾਵਤ ਆਖ।
3 Y dirás: Esto es lo que ha dicho el Señor: Una gran águila con grandes alas, llena de largas plumas de diferentes colores, llegó al Líbano y tomó la parte superior del cedro.
ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਵੱਡਾ ਉਕਾਬ, ਜਿਸ ਦੇ ਵੱਡੇ ਖੰਭ ਅਤੇ ਲੰਮੀਆਂ ਬਾਹਾਂ ਸਨ, ਜੋ ਰੰਗ-ਬਿਰੰਗੇ ਖੰਭਾਂ ਨਾਲ ਭਰਿਆ ਹੋਇਆ ਸੀ, ਉਹ ਲਬਾਨੋਨ ਕੋਲ ਆਇਆ ਅਤੇ ਉਹ ਨੇ ਦਿਆਰ ਰੁੱਖ ਦੀ ਟੀਸੀ ਲਈ।
4 Cogiendo él más alto de los brotes, lo llevó a la tierra de Canaán y lo puso en un pueblo de comerciantes.
ਉਹ ਸਭ ਤੋਂ ਉੱਚੀ ਟਹਿਣੀ ਭੰਨ ਕੇ ਵਪਾਰ ਕਰਨ ਵਾਲੇ ਦੇ ਦੇਸ ਵਿੱਚ ਲੈ ਗਿਆ ਅਤੇ ਵਪਾਰੀਆਂ ਦੇ ਸ਼ਹਿਰ ਵਿੱਚ ਉਸ ਨੂੰ ਲਾ ਦਿੱਤਾ।
5 Y tomó parte de la semilla de la tierra, plantándola en tierra fértil, colocándola junto a aguas abundantes y creció como un sauce.
ਨਾਲੇ ਉਹ ਉਸ ਧਰਤੀ ਦਾ ਬੀਜ ਵੀ ਲੈ ਗਿਆ ਅਤੇ ਉਹ ਨੂੰ ਉਪਜਾਊ ਖੇਤ ਵਿੱਚ ਬੀਜਿਆ। ਉਸ ਨੇ ਉਹ ਨੂੰ ਬਹੁਤਿਆਂ ਪਾਣੀਆਂ ਦੇ ਕੰਢੇ ਬੇਦ ਦੇ ਰੁੱਖ ਵਾਂਗੂੰ ਲਾਇਆ।
6 Y su crecimiento continuó y se convirtió en una vid, baja y extensamente extendida, cuyas ramas se volvieron hacia él y sus raíces estaban debajo de él: así se convirtió en una enredadera, que sacaba ramas y nuevos brotes.
ਉਹ ਵਧਿਆ ਅਤੇ ਉਹ ਅੰਗੂਰ ਦਾ ਛਤਰੀਧਾਰ ਇੱਕ ਛੋਟਾ ਜਿਹਾ ਰੁੱਖ ਬਣ ਗਿਆ, ਉਸ ਦੀਆਂ ਟਹਿਣੀਆਂ ਉਹ ਦੇ ਵੱਲ ਝੁਕੀਆਂ ਹੋਈਆਂ ਸਨ ਅਤੇ ਉਸ ਦੀਆਂ ਜੜ੍ਹਾਂ ਉਹ ਦੇ ਹੇਠਾਂ ਸਨ, ਸੋ ਉਹ ਅੰਗੂਰੀ ਬੇਲ ਬਣੀ। ਉਸ ਦੀਆਂ ਟਹਿਣੀਆਂ ਨਿੱਕਲੀਆਂ ਅਤੇ ਉਸ ਦੀਆਂ ਪੱਤੀਆਂ ਵਧੀਆਂ।
7 Y había otra águila con grandes alas y muchas plumas: y ahora esta enredadera, empujando sus raíces hacia él, envió sus ramas en su dirección desde los surcos donde estaba plantada, para que pudiera ser regada.
ਇੱਕ ਹੋਰ ਵੱਡਾ ਉਕਾਬ ਸੀ, ਜਿਸ ਦੇ ਖੰਭ ਵੱਡੇ ਅਤੇ ਵਾਲ਼ ਬਹੁਤ ਸਨ, ਤਾਂ ਵੇਖੋ, ਇਸ ਅੰਗੂਰੀ ਬੇਲ ਨੇ ਆਪਣੀਆਂ ਜੜ੍ਹਾਂ ਉਸ ਵੱਲ ਮੋੜੀਆਂ ਅਤੇ ਆਪਣੀ ਕਿਆਰੀ ਵਿੱਚੋਂ ਜਿੱਥੇ ਉਹ ਲਾਇਆ ਹੋਇਆ ਸੀ, ਆਪਣੀਆਂ ਟਹਿਣੀਆਂ ਉਸ ਵੱਲ ਵਧਾਈਆਂ, ਤਾਂ ਜੋ ਉਕਾਬ ਉਸ ਨੂੰ ਸਿੰਜੇ।
8 La plantó en un buen campo junto a aguas abundantes para que pudiera sacar ramas, tener fruto y ser una vid magnífica.
ਇਹ ਚੰਗੇ ਖੇਤ ਵਿੱਚ ਬਹੁਤੇ ਪਾਣੀਆਂ ਦੇ ਕੋਲ ਲਾਇਆ ਗਿਆ ਸੀ, ਤਾਂ ਜੋ ਉਸ ਦੀਆਂ ਟਹਿਣੀਆਂ ਨਿੱਕਲਣ, ਉਹ ਦੇ ਵਿੱਚ ਫਲ ਲੱਗਣ ਅਤੇ ਇਹ ਵਧੀਆ ਅੰਗੂਰ ਹੋਵੇ।
9 Di: Esto es lo que el Señor ha dicho: ¿Le irá bien? ¿no tendrá sus raíces arrancadas y sus ramas cortadas, para que todas sus hojas nuevas se sequen y puedan ser arrancadas por sus raíces?
ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਇਹ ਖੁਸ਼ਹਾਲ ਹੋਵੇਗੀ? ਕੀ ਉਹ ਉਸ ਨੂੰ ਜੜ੍ਹਾਂ ਤੋਂ ਨਾ ਪੁੱਟ ਸੁੱਟੇਗਾ ਅਤੇ ਇਸ ਦਾ ਫਲ ਨਾ ਤੋੜ ਸੁੱਟੇਗਾ ਭਈ ਇਹ ਸੁੱਕ ਜਾਵੇ ਅਤੇ ਇਹ ਦੇ ਸਾਰੇ ਹਰੇ ਪੱਤੇ ਸੁੱਕ ਜਾਣ? ਇਸ ਨੂੰ ਜੜ੍ਹਾਂ ਤੋਂ ਪੁੱਟਣ ਦੇ ਲਈ ਬਹੁਤੇ ਲੋਕਾਂ ਅਤੇ ਬਹੁਤੇ ਜ਼ੋਰ ਦੀ ਲੋੜ ਨਾ ਹੋਵੇਗੀ।
10 Y si se planta, ¿lo hará bien? ¿No se secará del todo al tacto del viento del este, ni hará falta mucha gente para sacarla de su raíz; secándose en la tierra donde se plantó?
੧੦ਵੇਖੋ, ਇਹ ਲਾਈ ਤਾਂ ਗਈ ਹੈ ਪਰ ਕੀ ਇਹ ਫਲ ਵੀ ਦੇਵੇਗੀ? ਕੀ ਇਹ ਪੁਰੇ ਦੀ ਹਵਾ ਲੱਗਦਿਆਂ ਹੀ ਇਹ ਪੂਰੀ ਤਰ੍ਹਾਂ ਨਾਲ ਸੁੱਕ ਨਾ ਜਾਵੇਗੀ? ਇਹ ਆਪਣੀਆਂ ਕਿਆਰੀਆਂ ਵਿੱਚ ਹੀ ਸੁੱਕ ਜਾਵੇਗੀ।
11 Entonces vino a mí la palabra del Señor, diciendo:
੧੧ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
12 Di ahora a esta gente incontrolada: ¿No son claras estas cosas? Diles: Mira, el rey de Babilonia vino a Jerusalén y se llevó a su rey y sus gobernantes con él a Babilonia;
੧੨ਇਸ ਵਿਦਰੋਹੀ ਘਰਾਣੇ ਨੂੰ ਤੂੰ ਆਖ, ਕੀ ਤੁਸੀਂ ਇਹਨਾਂ ਗੱਲਾਂ ਦਾ ਅਰਥ ਨਹੀਂ ਜਾਣਦੇ? ਉਹਨਾਂ ਨੂੰ ਆਖ ਕਿ ਵੇਖੋ, ਬਾਬਲ ਦੇ ਰਾਜੇ ਨੇ ਯਰੂਸ਼ਲਮ ਉੱਤੇ ਹਮਲਾ ਕੀਤਾ, ਉਸ ਦੇ ਰਾਜੇ ਨੂੰ ਅਤੇ ਉਸ ਦੇ ਹਾਕਮਾਂ ਨੂੰ ਫੜ੍ਹ ਕੇ ਆਪਣੇ ਨਾਲ ਬਾਬਲ ਨੂੰ ਲੈ ਗਿਆ।
13 Tomó a uno de los hijos del rey y se puso de acuerdo con él. Lo puso bajo juramento y se llevó a los grandes hombres de la tierra.
੧੩ਉਹ ਨੇ ਸ਼ਾਹੀ ਵੰਸ਼ ਵਿੱਚੋਂ ਇੱਕ ਨੂੰ ਲੈ ਕੇ ਉਸ ਦੇ ਨਾਲ ਨੇਮ ਬੰਨ੍ਹਿਆ ਅਤੇ ਉਸ ਤੋਂ ਸਹੁੰ ਲਈ ਅਤੇ ਦੇਸ ਦੇ ਸੂਰਮਿਆਂ ਨੂੰ ਵੀ ਲੈ ਗਿਆ,
14 Para que el reino pueda ser abatido, sin poder levantarse, pero guardando su pacto, mantenerse firmes.
੧੪ਤਾਂ ਜੋ ਉਹ ਰਾਜ ਪੂਰੀ ਤਰ੍ਹਾਂ ਅਧੀਨ ਹੋ ਜਾਵੇ ਅਤੇ ਫਿਰ ਸਿਰ ਨਾ ਚੁੱਕੇ, ਸਗੋਂ ਉਹ ਦੇ ਨੇਮ ਨੂੰ ਕਾਇਮ ਰੱਖ ਕੇ ਖੜਾ ਰਹੇ।
15 Pero él fue en contra de su autoridad al enviar representantes a Egipto para obtener de ellos caballos y un gran ejército. ¿Tendrá éxito? ¿Estará seguro quien hace tales cosas? Si el acuerdo se rompe, ¿estará seguro?
੧੫ਪਰ ਉਹ ਨੇ ਬਹੁਤ ਸਾਰੇ ਮਨੁੱਖ ਤੇ ਘੋੜੇ ਲੈਣ ਲਈ ਮਿਸਰ ਵਿੱਚ ਸੰਦੇਸ਼ਵਾਹਕ ਭੇਜ ਕੇ ਉਸ ਦੇ ਵਿਰੁੱਧ ਵਿਦਰੋਹੀ ਹੋ ਗਿਆ। ਕੀ ਉਹ ਸਫ਼ਲ ਹੋਵੇਗਾ? ਕੀ ਅਜਿਹਾ ਕਰਨ ਵਾਲਾ ਬਚ ਸਕਦਾ ਹੈ? ਕੀ ਉਹ ਨੇਮ ਭੰਨ ਕੇ ਵੀ ਬਚ ਜਾਵੇਗਾ?
16 Por mi vida, dice el Señor, verdaderamente en la tierra del rey que lo hizo rey, cuyo juramento puso de lado y dejó que se rompiera su acuerdo con él, incluso en Babilonia llegará a su muerte.
੧੬ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੀ ਜਾਨ ਦੀ ਸਹੁੰ! ਉਹ ਉਸੇ ਥਾਂ ਜਿੱਥੇ ਉਸ ਰਾਜੇ ਦਾ ਵਾਸ ਹੈ, ਜਿਸ ਨੇ ਉਹ ਨੂੰ ਰਾਜਾ ਬਣਾਇਆ, ਜਿਸ ਦੀ ਸਹੁੰ ਨੂੰ ਉਸ ਨੇ ਤੁੱਛ ਜਾਣਿਆ ਅਤੇ ਜਿਹੜਾ ਨੇਮ ਉਹ ਨੇ ਭੰਗ ਕੀਤਾ ਅਰਥਾਤ ਬਾਬਲ ਵਿੱਚ ਉਸੇ ਦੇ ਕੋਲ ਮਰੇਗਾ।
17 Y el Faraón, con su ejército fuerte y sus grandes fuerzas, no lo ayudarán en la guerra, cuando levanten rampas y hagan muros fuertes para cortar muchas vidas.
੧੭ਨਾ ਫ਼ਿਰਊਨ ਆਪਣੇ ਵੱਡਿਆਂ ਸੂਰਮਿਆਂ ਨੂੰ ਅਤੇ ਬਹੁਤੀ ਸਭਾ ਨੂੰ ਲੈ ਕੇ ਲੜਾਈ ਵਿੱਚ ਉਹ ਦੇ ਲਈ ਕੁਝ ਕਰ ਸਕੇਗਾ, ਜਦੋਂ ਬਾਬੁਲ ਦੇ ਲੋਕ ਮੋਰਚਾ ਬੰਨ੍ਹਦੇ ਹੋਣ ਅਤੇ ਬੁਰਜ ਬਣਾਉਂਦੇ ਹੋਣ ਕਿ ਬਹੁਤ ਸਾਰੀਆਂ ਜਾਨਾਂ ਨੂੰ ਮਾਰ ਦੇਣ।
18 Porque despreció su juramento al romper el pacto; y aunque le había dado la mano, hizo todas estas cosas; Él no se escapará a salvo.
੧੮ਕਿਉਂ ਜੋ ਉਸ ਨੇ ਸਹੁੰ ਨੂੰ ਤੁੱਛ ਜਾਣਿਆ ਅਤੇ ਉਸ ਨੇਮ ਨੂੰ ਤੋੜਿਆ ਅਤੇ ਹੱਥ ਤੇ ਹੱਥ ਮਾਰ ਕੇ ਉਸ ਨੇ ਇਹ ਸਭ ਕੁਝ ਕੀਤਾ, ਇਸ ਲਈ ਉਹ ਬਚ ਨਹੀਂ ਸਕੇਗਾ।
19 Entonces el Señor dijo: Por mi vida, en verdad, por mi juramento que hizo a un lado, y mi acuerdo que se rompió, enviaré un castigo sobre su cabeza.
੧੯ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਮੇਰੀ ਹੀ ਸਹੁੰ ਹੈ ਜਿਹ ਨੂੰ ਉਹ ਨੇ ਤੁੱਛ ਜਾਣਿਆ ਅਤੇ ਉਹ ਮੇਰਾ ਹੀ ਨੇਮ ਹੈ ਜਿਹੜਾ ਉਹ ਨੇ ਤੋੜਿਆ। ਮੈਂ ਜ਼ਰੂਰ ਇਹ ਸਭ ਕੁਝ ਉਹ ਦੇ ਸਿਰ ਉੱਤੇ ਲਿਆਵਾਂਗਾ
20 Mi red se extenderá sobre él, y él será llevado por mis cuerdas, y lo enviaré a Babilonia, y allí seré su juez por el mal que ha hecho en mi contra.
੨੦ਅਤੇ ਮੈਂ ਆਪਣਾ ਜਾਲ਼ ਉਹ ਦੇ ਉੱਤੇ ਪਾਵਾਂਗਾ ਅਤੇ ਉਹ ਮੇਰੀ ਫਾਹੀ ਵਿੱਚ ਫਸ ਜਾਵੇਗਾ ਅਤੇ ਮੈਂ ਉਹ ਨੂੰ ਬਾਬਲ ਲੈ ਆਵਾਂਗਾ ਅਤੇ ਜਿਹੜੀ ਉਸ ਨੇ ਮੇਰੇ ਵਿਰੁੱਧ ਬੇਈਮਾਨੀ ਕੀਤੀ ਹੈ, ਉਹ ਦੀ ਬੇਈਮਾਨੀ ਦੇ ਬਾਰੇ ਉੱਥੇ ਉਸ ਦੇ ਕੋਲੋਂ ਪੁੱਛ-ਗਿੱਛ ਕਰਾਂਗਾ।
21 Todos sus mejores hombres de combate serán juzgados, y el resto serán esparcidos por los cuatro vientos; y sabrán que yo, el Señor, lo he dicho.
੨੧ਉਹ ਦੇ ਜੱਥੇ ਦੇ ਸਾਰੇ ਭਗੌੜੇ ਤਲਵਾਰ ਨਾਲ ਮਾਰੇ ਜਾਣਗੇ ਅਤੇ ਜੋ ਬਚ ਰਹਿਣਗੇ ਉਹ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰੇ ਜਾਣਗੇ ਭਈ ਤੁਸੀਂ ਜਾਣੋਗੇ, ਕਿ ਮੈਂ ਯਹੋਵਾਹ ਨੇ ਇਹ ਫ਼ਰਮਾਇਆ ਹੈ।
22 Esto es lo que el Señor ha dicho: Además, tomaré la punta más alta del cedro y la pondré en la tierra; cortando el más alto de sus retoños, la plantaré en una montaña alta y sublime.
੨੨ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਕਰੂੰਬਲ ਸਿਰ ਉੱਤੋਂ ਕੱਟ ਲਵਾਂਗਾ ਅਤੇ ਉਹ ਨੂੰ ਇੱਕ ਉੱਚੇ ਪਰਬਤ ਦੀ ਚੋਟੀ ਤੇ ਲਾਵਾਂਗਾ।
23 Se plantará en la montaña alta de Israel; sacará ramas y tendrá frutos y será un cedro justo; debajo de él, todas las aves de todo tipo harán su lugar de vida, descansando a la sombra de sus ramas.
੨੩ਮੈਂ ਉਹ ਨੂੰ ਇਸਰਾਏਲ ਦੇ ਉੱਚੇ ਪਰਬਤ ਉੱਤੇ ਲਾਵਾਂਗਾ ਅਤੇ ਉਹ ਕਰੂੰਬਲਾਂ ਕੱਢੇਗਾ ਅਤੇ ਫਲੇਗਾ ਅਤੇ ਵਧੀਆ ਦਿਆਰ ਹੋਵੇਗਾ ਅਤੇ ਹਰ ਪ੍ਰਕਾਰ ਦੇ ਖੰਭ ਵਾਲੇ ਪੰਛੀ ਉਹ ਦੇ ਹੇਠਾਂ ਵੱਸਣਗੇ, ਉਹ ਉਸ ਦੀਆਂ ਟਹਿਣੀਆਂ ਦੀ ਛਾਂ ਵਿੱਚ ਵੱਸਣਗੇ।
24 Y será claro para todos los árboles del campo que yo, el Señor, he humillado al árbol alto y elevado al árbol bajo, secando el árbol verde y haciendo que el árbol seco se llene de crecimiento; Yo, el Señor, lo he dicho y lo he hecho.
੨੪ਖੇਤ ਦੇ ਸਾਰੇ ਰੁੱਖ ਜਾਣਨਗੇ ਕਿ ਮੈਂ ਯਹੋਵਾਹ ਨੇ ਉੱਚੇ ਰੁੱਖ ਨੂੰ ਨਿੱਕਾ ਕੀਤਾ ਅਤੇ ਨਿੱਕੇ ਨੂੰ ਉੱਚਾ ਕੀਤਾ, ਹਰੇ ਰੁੱਖ ਨੂੰ ਸੁਕਾ ਦਿੱਤਾ ਅਤੇ ਸੁੱਕੇ ਰੁੱਖ ਨੂੰ ਹਰਾ ਕੀਤਾ। ਮੈਂ ਯਹੋਵਾਹ ਨੇ ਆਖਿਆ ਅਤੇ ਕਰ ਵਿਖਾਇਆ।

< Ezequiel 17 >