< Jeremías 1 >
1 Las palabras de Jeremías, hijo de Hilcías, de los sacerdotes que estaban en Anatot en la tierra de Benjamín.
੧ਹਿਲਕੀਯਾਹ ਦੇ ਪੁੱਤਰ ਯਿਰਮਿਯਾਹ ਦੀਆਂ ਬਾਣੀਆਂ ਜਿਹੜਾ ਬਿਨਯਾਮੀਨ ਦੇ ਇਲਾਕੇ ਵਿੱਚ ਅਨਾਥੋਥ ਪਿੰਡ ਦੇ ਜਾਜਕਾਂ ਵਿੱਚੋਂ ਸੀ
2 A los cuales vino la palabra del Señor en los días de Josías, hijo de Amón, rey de Judá, en el año trece de su gobierno.
੨ਜਿਹ ਦੇ ਕੋਲ ਯਹੋਵਾਹ ਦਾ ਬਚਨ ਆਮੋਨ ਦੇ ਪੁੱਤਰ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਸ਼ਾਸਨ ਦੇ ਦਿਨਾਂ ਵਿੱਚ ਉਸ ਦੀ ਪਾਤਸ਼ਾਹੀ ਦੇ ਤੇਰ੍ਹਵੇਂ ਸਾਲ ਵਿੱਚ ਆਇਆ
3 Y volvió en los días de Joacim, hijo de Josías, rey de Judá, hasta el año undécimo de Sedequías, hijo de Josías, rey de Judá; cuando Jerusalén fue desterrada en el quinto mes.
੩ਇਹ ਯੋਸ਼ੀਯਾਹ ਦੇ ਪੁੱਤਰ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਸ਼ਾਸਨ ਦਿਨਾਂ ਵਿੱਚ ਵੀ ਯੋਸ਼ੀਯਾਹ ਦੇ ਪੁੱਤਰ ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਸ਼ਾਸਨ ਦੇ ਗਿਆਰਵੇਂ ਸਾਲ ਦੇ ਛੇਕੜ ਤੱਕ ਯਰੂਸ਼ਲਮ ਦੀ ਗ਼ੁਲਾਮੀ ਤੱਕ ਜੋ ਪੰਜਵੇਂ ਮਹੀਨੇ ਵਿੱਚ ਸੀ ਆਉਂਦਾ ਰਿਹਾ।
4 Y vino a mí la palabra del Señor, diciendo:
੪ਤਦ ਯਹੋਵਾਹ ਦਾ ਬਚਨ ਇਹ ਆਖ ਕੇ ਮੇਰੇ ਕੋਲ ਆਇਆ, -
5 Antes de que te formaras en el cuerpo de tu madre, tuve conocimiento de ti, y antes de tu nacimiento te santifique; Te he dado la obra de ser un profeta para las naciones.
੫ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸੀ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ।
6 Entonces dije: ¡Oh Señor Dios! Mira, no tengo poder para las palabras, porque soy un joven.
੬ਤਾਂ ਮੈਂ ਆਖਿਆ ਹਾਏ ਪ੍ਰਭੂ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਤਾਂ ਅਜੇ ਛੋਟੀ ਉਮਰ ਦਾ ਹਾਂ ।
7 Pero el Señor me dijo: No digas: Soy un joven; porque dondequiera que te envíe, debes ir, y todo lo que te ordeno decir, tienes que decir.
੭ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਟੀ ਉਮਰ ਦਾ ਹਾਂ, ਤੂੰ ਤਾਂ ਸਾਰਿਆਂ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ।
8 No temas por ellos; porque yo estoy contigo, para protegerte, dice el Señor.
੮ਉਹਨਾਂ ਦੇ ਅੱਗਿਓਂ ਨਾ ਡਰੀਂ, ਮੈਂ ਤੈਨੂੰ ਛੁਡਾਉਣ ਲਈ ਤੇਰੇ ਅੰਗ-ਸੰਗ ਹਾਂ, ਯਹੋਵਾਹ ਦਾ ਵਾਕ ਹੈ।
9 Entonces el Señor extendió su mano, tocando mi boca; Y el Señor me dijo: Mira, he puesto mis palabras en tu boca.
੯ਤਦ ਯਹੋਵਾਹ ਨੇ ਆਪਣਾ ਹੱਥ ਵਧਾ ਕੇ ਮੇਰੇ ਮੂੰਹ ਨੂੰ ਛੂਹਿਆ, ਅਤੇ ਯਹੋਵਾਹ ਨੇ ਮੈਨੂੰ ਆਖਿਆ, ਵੇਖ ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾ ਦਿੱਤੇ,
10 Mira, este día te he puesto sobre las naciones y sobre los reinos, para arrancar y aplastar, para destruir y derribar, para construir y plantar.
੧੦ਵੇਖ ਮੈਂ ਅੱਜ ਦੇ ਦਿਨ ਤੈਨੂੰ ਕੌਮਾਂ ਉੱਤੇ ਅਤੇ ਪਾਤਸ਼ਾਹੀਆਂ ਉੱਤੇ ਠਹਿਰਾਇਆ ਹੈ, ਕਿ ਤੂੰ ਪੁੱਟੇ ਤੇ ਢਾਵੇਂ, ਨਾਸ ਕਰੇ ਤੇ ਡੇਗੇ, ਬਣਾਵੇ ਤੇ ਲਾਵੇਂ।
11 Una vez más vino a mí la palabra del Señor, que decía: Jeremías, ¿qué ves? Y dije: Veo una rama de un almendro.
੧੧ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ ਯਿਰਮਿਯਾਹ, ਤੂੰ ਕੀ ਦੇਖਦਾ ਹੈ? ਮੈਂ ਆਖਿਆ ਮੈਂ ਬਦਾਮ ਦੇ ਰੁੱਖ ਦਾ ਇੱਕ ਡੰਡਾ ਦੇਖਦਾ ਹਾਂ
12 Entonces el Señor me dijo: Has visto bien, porque cuido mi palabra para cumplirla.
੧੨ਤਾਂ ਯਹੋਵਾਹ ਨੇ ਮੈਨੂੰ ਆਖਿਆ, ਤੂੰ ਚੰਗਾ ਵੇਖਿਆ! ਮੈਂ ਆਪਣੇ ਬਚਨ ਦੇ ਪੂਰੇ ਕਰਨ ਲਈ ਜਾਗਦਾ ਜੋ ਰਹਿੰਦਾ ਹਾਂ
13 Y la palabra del Señor vino a mí por segunda vez, diciendo: ¿Qué ves? Y dije, veo una olla hirviendo, a punto de derramarse desde el norte.
੧੩ਯਹੋਵਾਹ ਦਾ ਬਚਨ ਇਹ ਆਖ ਕੇ ਦੂਜੀ ਵਾਰ ਮੇਰੇ ਕੋਲ ਆਇਆ, ਤੂੰ ਕੀ ਦੇਖਦਾ ਹੈ? ਮੈਂ ਆਖਿਆ, ਮੈਂ ਉੱਬਲਦੀ ਹੋਈ ਦੇਗ ਦੇਖਦਾ ਹਾਂ! ਉਹ ਦਾ ਮੂੰਹ ਉੱਤਰ ਦੇ ਪਾਸੇ ਵੱਲ ਹੈ
14 Entonces el Señor me dijo: Del norte vendrá el mal, que estallará sobre toda la gente de la tierra.
੧੪ਤਾਂ ਯਹੋਵਾਹ ਨੇ ਮੈਨੂੰ ਆਖਿਆ, ਉੱਤਰ ਵਲੋਂ ਇਸ ਦੇਸ ਦੇ ਸਾਰੇ ਵਾਸੀਆਂ ਉੱਤੇ ਬੁਰਿਆਈ ਫੁੱਟ ਪਵੇਗੀ
15 Porque mira, llamaré a todas las familias de los reinos del norte, dice el Señor; y vendrán, y todos colocarán su trono en el camino hacia Jerusalén, y contra sus muros por todos lados, y contra todos los pueblos de Judá.
੧੫ਵੇਖ, ਮੈਂ ਉੱਤਰ ਵੱਲ ਦੀਆਂ ਪਾਤਸ਼ਾਹੀਆਂ ਦੇ ਸਾਰੇ ਟੱਬਰਾਂ ਨੂੰ ਸੱਦ ਰਿਹਾ ਹਾਂ, ਯਹੋਵਾਹ ਦਾ ਵਾਕ ਹੈ। ਉਹ ਆਉਣਗੇ ਅਤੇ ਹਰੇਕ ਆਪਣਾ ਸਿੰਘਾਸਣ ਯਰੂਸ਼ਲਮ ਦੇ ਫਾਟਕਾਂ ਦੇ ਲਾਂਘੇ ਉੱਤੇ ਅਤੇ ਉਹ ਦੀਆਂ ਕੰਧਾਂ ਦੇ ਆਲੇ-ਦੁਆਲੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਰੱਖੇਗਾ
16 Y tomaré mi decisión en contra de ellos a causa de todas sus malas acciones; porque han entregado, quemando perfumes a otros dioses y adoraban las obras de sus manos.
੧੬ਮੈਂ ਉਹਨਾਂ ਦੀਆਂ ਸਾਰੀਆਂ ਬੁਰਿਆਈਆਂ ਦੇ ਕਾਰਨ ਉਹਨਾਂ ਉੱਤੇ ਨਿਆਂ ਕਰਾਂਗਾ ਕਿਉਂਕਿ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਲਈ ਧੂਪ ਧੁਖਾਈ ਅਤੇ ਆਪਣੇ ਹੱਥਾਂ ਦੇ ਕੰਮਾਂ ਨੂੰ ਮੱਥਾ ਟੇਕਿਆ
17 Así que prepárate, ve y diles todo lo que te ordeno que digas; no te dejes vencer por el miedo a ellos, o te infundiré miedo ante ellos.
੧੭ਤੂੰ ਆਪਣਾ ਲੱਕ ਬੰਨ੍ਹ ਕੇ ਖਲੋ ਜਾ! ਉਹ ਸਭ ਜੋ ਮੈਂ ਤੈਨੂੰ ਹੁਕਮ ਦਿਆਂ ਤੂੰ ਉਹਨਾਂ ਨੂੰ ਆਖ, ਉਹਨਾਂ ਦੇ ਅੱਗੋਂ ਨਾ ਘਬਰਾ ਮਤੇ ਮੈਂ ਤੈਨੂੰ ਉਹਨਾਂ ਦੇ ਅੱਗੇ ਘਬਰਾ ਦਿਆਂ
18 Porque hoy te he hecho un pueblo amurallado, un pilar de hierro y muros de bronce contra toda la tierra, contra los reyes de Judá, contra sus capitanes, contra sus sacerdotes y contra el pueblo de la tierra.
੧੮ਵੇਖ, ਮੈਂ ਅੱਜ ਦੇ ਦਿਨ ਤੈਨੂੰ ਸਾਰੇ ਦੇਸ ਦੇ ਵਿਰੁੱਧ ਯਹੂਦਾਹ ਦੇ ਰਾਜਿਆਂ, ਉਹ ਦੇ ਸਰਦਾਰਾਂ ਉਹ ਦੇ ਜਾਜਕਾਂ ਅਤੇ ਦੇਸ ਦੇ ਲੋਕਾਂ ਦੇ ਵਿਰੁੱਧ ਇੱਕ ਗੜ੍ਹ ਵਾਲਾ ਸ਼ਹਿਰ, ਲੋਹੇ ਦਾ ਥੰਮ੍ਹ ਅਤੇ ਪਿੱਤਲ ਦੀਆਂ ਕੰਧਾਂ ਬਣਾਉਂਦਾ ਹਾਂ
19 Estarán luchando contra ti, pero no te vencerán; porque yo estoy contigo, dice el Señor, para darte la salvación.
੧੯ਉਹ ਤੇਰੇ ਨਾਲ ਲੜਨਗੇ ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੈਨੂੰ ਛੁਡਾਉਣ ਲਈ ਤੇਰੇ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ।