< Proverbios 8 >
1 ¿No está la sabiduría clamando, y la voz de la inteligencia sonando?
੧ਭਲਾ, ਬੁੱਧ ਨਹੀਂ ਪੁਕਾਰਦੀ? ਭਲਾ, ਸਮਝ ਅਵਾਜ਼ ਨਹੀਂ ਮਾਰਦੀ?
2 En la parte superior de las autopistas, en la intersección de las carreteras, ella toma su lugar;
੨ਉਹ ਰਾਹ ਦੇ ਲਾਗੇ ਉੱਚੇ-ਉੱਚੇ ਥਾਵਾਂ ਵਿੱਚ, ਅਤੇ ਚੌਰਾਹਿਆਂ ਵਿੱਚ ਖੜ੍ਹੀ ਹੁੰਦੀ ਹੈ।
3 Cuando los caminos entran a la ciudad, se hace oír su grito, en las puertas su voz es fuerte:
੩ਫਾਟਕਾਂ ਦੇ ਕੋਲ, ਨਗਰ ਦੇ ਲਾਂਘਿਆਂ ਤੇ, ਅਤੇ ਬੂਹਿਆਂ ਦੇ ਕੋਲ ਉਹ ਹਾਕ ਮਾਰਦੀ ਹੈ,
4 A ustedes les llamo, oh hombres; mi voz llegue a los hijos de los hombres.
੪ਹੇ ਮਨੁੱਖੋ, ਮੈਂ ਤੁਹਾਨੂੰ ਹੀ ਪੁਕਾਰਦੀ ਹਾਂ, ਅਤੇ ਆਦਮ ਵੰਸ਼ੀਆਂ ਲਈ ਮੇਰੀ ਅਵਾਜ਼ ਹੈ!
5 Conviértanse en expertos en la razón, ¡oh, simples! ustedes tontos, tomen el entrenamiento de corazón.
੫ਹੇ ਭੋਲਿਓ, ਹੁਸ਼ਿਆਰੀ ਸਿੱਖੋ, ਅਤੇ ਹੇ ਮੂਰਖੋ, ਤੁਸੀਂ ਮਨ ਵਿੱਚ ਚਤਰ ਬਣੋ!
6 Escuchen, porque mis palabras son verdaderas, y mis labios están abiertos para dar a conocer lo recto.
੬ਸੁਣੋ, ਮੈਂ ਉੱਤਮ ਗੱਲਾਂ ਆਖਾਂਗੀ, ਅਤੇ ਮੇਰੇ ਬੁੱਲ ਖਰੀਆਂ ਗੱਲਾਂ ਲਈ ਖੁੱਲਣਗੇ,
7 Porque la buena fe sale de mi boca, y los labios falsos me repugnan.
੭ਕਿਉਂ ਜੋ ਮੇਰੀ ਜੀਭ ਸੱਚੋ-ਸੱਚ ਆਖੇਗੀ, ਅਤੇ ਮੇਰੇ ਬੁੱਲ੍ਹਾਂ ਨੂੰ ਦੁਸ਼ਟਤਾਈ ਤੋਂ ਘਿਣ ਆਉਂਦੀ ਹੈ।
8 Todas las palabras de mi boca son justicia; no hay nada falso o retorcido en ellas.
੮ਮੇਰੇ ਮੂੰਹ ਦੇ ਸਾਰੇ ਬਚਨ ਧਰਮ ਦੇ ਹਨ, ਉਨ੍ਹਾਂ ਵਿੱਚੋਂ ਕੋਈ ਵਿੰਗਾ ਟੇਢਾ ਨਹੀਂ।
9 Todas ellas son verdad a cuya mente está despierta, y directas para aquellos que obtienen conocimiento.
੯ਸਮਝ ਵਾਲੇ ਦੇ ਲਈ ਓਹ ਸੱਭੇ ਸਰਲ ਹਨ, ਅਤੇ ਗਿਆਨ ਪ੍ਰਾਪਤ ਕਰਨ ਵਾਲਿਆਂ ਦੇ ਲਈ ਓਹ ਖਰੇ ਹਨ।
10 Toma mi enseñanza, y no plata; obtén conocimiento en lugar del mejor oro.
੧੦ਚਾਂਦੀ ਨਾਲੋਂ ਮੇਰੀ ਸਿੱਖਿਆ ਨੂੰ, ਅਤੇ ਚੋਖੇ ਸੋਨੇ ਨਾਲੋਂ ਗਿਆਨ ਨੂੰ ਗ੍ਰਹਿਣ ਕਰੋ,
11 Porque la sabiduría es mejor que las joyas, y todas las cosas que se desean no son nada en comparación con ella.
੧੧ਕਿਉਂ ਜੋ ਬੁੱਧ ਹੀਰੇ ਮੋਤੀਆਂ ਨਾਲੋਂ ਵੀ ਉੱਤਮ ਹੈ, ਅਤੇ ਸੱਭੋ ਮਨੋਹਰ ਵਸਤਾਂ ਉਹ ਦੇ ਤੁੱਲ ਨਹੀਂ ਹੁੰਦੀਆਂ।
12 Yo, la sabiduría, he convertido la conducta sabia en mi pariente cercano; Me ven como el amigo especial de los propósitos sabios.
੧੨ਮੈਂ ਬੁੱਧ ਸਿਆਣਪ ਨਾਲ ਵੱਸਦੀ ਹਾਂ, ਅਤੇ ਗਿਆਨ ਤੇ ਸੋਝੀ ਨੂੰ ਮੈਂ ਹੀ ਭਾਲਦੀ ਹਾਂ।
13 El temor del Señor se ve al odiar el mal: el orgullo, una alta opinión de uno mismo, el mal camino y la falsa lengua, me son desagradables.
੧੩ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ।
14 El diseño inteligente y el buen sentido son míos; la razón y la fuerza son mías.
੧੪ਮੱਤ ਅਤੇ ਸਿਆਣਪ ਮੇਰੀ ਹੈ, ਸਮਝ ਮੈਂ ਹਾਂ, ਸਮਰੱਥਾ ਮੇਰੀ ਹੈ।
15 A través de mí los reyes tienen su poder, y los gobernantes dan las decisiones correctas.
੧੫ਰਾਜੇ ਮੇਰੀ ਸਹਾਇਤਾ ਨਾਲ ਰਾਜ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ।
16 A través de mí, los jefes tienen autoridad, y los nobles juzgan en justicia.
੧੬ਮੇਰੇ ਹੀ ਕਾਰਨ ਸਰਦਾਰ ਸਰਦਾਰੀ ਕਰਦੇ ਹਨ, ਨਾਲੇ ਧਰਤੀ ਦੇ ਪਤਵੰਤੇ ਅਤੇ ਸਾਰੇ ਨਿਆਈਂ ਵੀ।
17 Los que me han dado su amor son amados por mí, y aquellos que me buscan con cuidado me hallarán.
੧੭ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।
18 La riqueza y el honor están en mis manos, incluso la riqueza sin igual y la justicia.
੧੮ਧਨ ਅਤੇ ਆਦਰ ਮੇਰੇ ਹੱਥ ਵਿੱਚ ਹਨ, ਸਗੋਂ ਸਦੀਪਕ ਧਨ ਤੇ ਧਰਮ ਵੀ।
19 Mejor es mi fruto que el oro, que el mejor oro; y mi aumento es más deseado que la plata.
੧੯ਮੇਰਾ ਫਲ ਸੋਨੇ ਸਗੋਂ ਚੋਖੇ ਸੋਨੇ ਨਾਲੋਂ ਚੰਗਾ ਹੈ, ਅਤੇ ਮੇਰੀ ਪ੍ਰਾਪਤੀ ਉੱਤਮ ਚਾਂਦੀ ਨਾਲੋਂ ਵੀ ਚੰਗੀ ਹੈ।
20 En el camino de la justicia voy, en el camino de los juicios justos,
੨੦ਮੈਂ ਧਰਮ ਦੇ ਮਾਰਗ ਵਿੱਚ, ਅਤੇ ਨਿਆਂ ਦੇ ਰਾਹਾਂ ਦੇ ਵਿਚਕਾਰ ਤੁਰਦੀ ਹਾਂ,
21 pues daré a los que me aman riquezas por su herencia, haciendo llenas sus tiendas.
੨੧ਤਾਂ ਜੋ ਆਪਣੇ ਪ੍ਰੇਮੀਆਂ ਨੂੰ ਧਨ ਦੇ ਵਾਰਿਸ ਬਣਾਵਾਂ ਅਤੇ ਉਨ੍ਹਾਂ ਦੇ ਖ਼ਜ਼ਾਨੇ ਭਰ ਦੇਵਾਂ।
22 El Señor me hizo el comienzo de su camino, la primera de sus obras en el pasado.
੨੨ਯਹੋਵਾਹ ਨੇ ਆਪਣੇ ਕੰਮ ਦੇ ਅਰੰਭ ਵਿੱਚ, ਸਗੋਂ ਆਪਣੇ ਪ੍ਰਾਚੀਨ ਕਾਲ ਦੇ ਕੰਮਾਂ ਤੋਂ ਵੀ ਪਹਿਲਾਂ ਮੈਨੂੰ ਰਚਿਆ।
23 Desde los días eternos, me fue dado mi lugar, desde el nacimiento de los tiempos, antes que la tierra fuese.
੨੩ਆਦ ਤੋਂ ਸਗੋਂ ਧਰਤੀ ਦੀ ਸਿਰਜਣਾ ਤੋਂ ਪਹਿਲਾਂ ਹੀ, ਮੁੱਢੋਂ ਹੀ ਮੈਂ ਠਹਿਰਾਈ ਗਈ।
24 Cuando no había fondo, me dieron a luz, cuando no había fuentes que fluyeran con agua.
੨੪ਜਿਸ ਵੇਲੇ ਗਹਿਰੇ ਸਾਗਰ ਨਹੀਂ ਸਨ, ਜਦ ਵਗਦੇ ਸੋਤੇ ਨਹੀਂ ਸਨ, ਤਦ ਤੋਂ ਹੀ ਮੈਂ ਪੈਦਾ ਹੋਈ।
25 Antes que pusiera los montes en su lugar, antes de que nacieran las colinas,
੨੫ਪਹਾੜਾਂ ਅਤੇ ਪਹਾੜੀਆਂ ਦੀ ਸਥਾਪਨਾ ਤੋਂ ਪਹਿਲਾਂ ਹੀ ਮੈਂ ਪੈਦਾ ਹੋਈ।
26 cuando no había hecho la tierra, ni los campos, ni el polvo del mundo.
੨੬ਜਦੋਂ ਪਰਮੇਸ਼ੁਰ ਨੇ ਨਾ ਹੀ ਧਰਤੀ, ਨਾ ਮੈਦਾਨ, ਨਾ ਜਗਤ ਦੀ ਪਹਿਲੀ ਧੂੜ ਹੀ ਬਣਾਈ ਸੀ, ਇਸ ਤੋਂ ਪਹਿਲਾਂ ਹੀ ਤੋਂ ਮੈਂ ਪੈਦਾ ਹੋਈ।
27 Cuando preparó los cielos, yo estaba allí: cuando puso un arco sobre la faz del abismo:
੨੭ਜਦ ਉਹ ਨੇ ਅਕਾਸ਼ ਸਥਿਰ ਕੀਤੇ, ਮੈਂ ਉੱਥੇ ਹੀ ਸੀ, ਜਦ ਗਹਿਰੇ ਸਾਗਰਾਂ ਉੱਤੇ ਅਕਾਸ਼ ਮੰਡਲ ਠਹਿਰਾਇਆ।
28 Cuando hizo fuertes los cielos arriba: cuando las fuentes del abismo se fijaron:
੨੮ਜਦ ਉਹ ਨੇ ਬੱਦਲਾਂ ਨੂੰ ਉੱਪਰੋਂ ਸਥਿਰ ਕੀਤਾ, ਅਤੇ ਡੂੰਘਿਆਈ ਦੇ ਚਸ਼ਮੇ ਬਣਾਏ,
29 Cuando puso un límite al mar, para que las aguas no vayan en contra de su palabra: cuando puso en posición las bases de la tierra:
੨੯ਜਦ ਉਹ ਨੇ ਸਮੁੰਦਰ ਦੀਆਂ ਹੱਦਾਂ ਠਹਿਰਾਈਆਂ, ਤਾਂ ਜੋ ਪਾਣੀ ਉਹ ਦੇ ਹੁਕਮੋਂ ਬਾਹਰ ਨਾ ਜਾਵੇ, ਅਤੇ ਜਦ ਉਹ ਨੇ ਧਰਤੀ ਦੀਆਂ ਨੀਹਾਂ ਠਹਿਰਾਈਆਂ,
30 Entonces yo estaba a su lado, como un maestro de obras; y yo era su deleite día tras día, tocando delante de él en todo el tiempo;
੩੦ਤਦ ਮੈਂ ਰਾਜ ਮਿਸਤਰੀ ਦੇ ਵਾਂਗੂੰ ਉਹ ਦੇ ਨਾਲ ਸੀ, ਮੈਂ ਹਰ ਰੋਜ਼ ਉਸ ਦਾ ਅਨੰਦ ਸੀ, ਹਰ ਵੇਲੇ ਉਹ ਦੇ ਸਾਹਮਣੇ ਮਗਨ ਰਹਿੰਦੀ ਸੀ,
31 Jugando en su tierra; y mi deleite fue con los hijos de los hombres.
੩੧ਮੈਂ ਉਹ ਦੀ ਵਸਾਈ ਹੋਈ ਧਰਤੀ ਉੱਤੇ ਪ੍ਰਸੰਨ ਰਹਿੰਦੀ, ਅਤੇ ਮੈਂ ਮਨੁੱਖਾਂ ਦੀ ਸੰਗਤੀ ਨਾਲ ਸੁਖੀ ਰਹਿੰਦੀ ਸੀ।
32 Escúchenme, hijos míos, porque son felices los que guardan mis caminos.
੩੨ਸੋ ਹੁਣ, ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਕਿਉਂ ਜੋ ਧੰਨ ਓਹ ਹਨ ਜਿਹੜੇ ਮੇਰੇ ਰਾਹਾਂ ਦੀ ਪਾਲਣਾ ਕਰਦੇ ਹਨ।
33 Tomen ustedes mi enseñanza y háganse sabio; no la dejen ir.
੩੩ਸਿੱਖਿਆ ਨੂੰ ਸੁਣੋ ਤੇ ਬੁੱਧਵਾਨ ਬਣੋ, ਅਤੇ ਉਸ ਨੂੰ ਅਣਸੁਣੀ ਨਾ ਕਰੋ।
34 Bienaventurado el hombre que me presta atención, mirando a mis puertas día tras día, manteniendo su lugar junto a las columnas de mi casa.
੩੪ਧੰਨ ਹੈ ਉਹ ਆਦਮੀ ਜੋ ਮੇਰੀ ਸੁਣਦਾ ਹੈ, ਜੋ ਮੇਰੇ ਬੂਹਿਆਂ ਉੱਤੇ ਨਿੱਤ ਉਡੀਕ ਕਰਦਾ, ਅਤੇ ਮੇਰੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਕੋਲ ਤੱਕਦਾ ਰਹਿੰਦਾ ਹੈ।
35 Porque él que me recibe, obtiene vida, y la gracia del Señor vendrá a él.
੩੫ਜਿਹੜਾ ਮੈਨੂੰ ਪ੍ਰਾਪਤ ਕਰਦਾ ਹੈ, ਉਹ ਜੀਵਨ ਨੂੰ ਪ੍ਰਾਪਤ ਕਰਦਾ ਹੈ, ਅਤੇ ਯਹੋਵਾਹ ਤੋਂ ਕਿਰਪਾ ਪਾਵੇਗਾ।
36 Pero él que se aparta de mí, hace mal a su alma: todos mis enemigos están enamorados de la muerte.
੩੬ਪਰ ਜੋ ਮੇਰਾ ਪਾਪ ਕਰਦਾ ਹੈ ਉਹ ਆਪਣੀ ਜਾਨ ਦਾ ਨੁਕਸਾਨ ਕਰਦਾ ਹੈ, ਜਿੰਨੇ ਮੇਰੇ ਨਾਲ ਵੈਰ ਰੱਖਦੇ ਹਨ ਉਹ ਮੌਤ ਨਾਲ ਪ੍ਰੀਤ ਰੱਖਦੇ ਹਨ!