< Salmos 59 >
1 Líbrame de las manos de mis enemigos. oh mi Dios; mantenerme a salvo de aquellos que vienen contra mí.
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਸ਼ਾਊਲ ਦੇ ਭੇਜੇ ਹੋਏ ਲੋਕਾਂ ਨੇ ਉਸ ਨੂੰ ਮਾਰਨ ਲਈ ਘਰ ਉੱਤੇ ਪਹਿਰਾ ਦਿੱਤਾ। ਹੇ ਪਰਮੇਸ਼ੁਰ, ਮੇਰੇ ਵੈਰੀਆਂ ਤੋਂ ਮੈਨੂੰ ਛੁਡਾ, ਮੇਰੇ ਵਿਰੋਧੀਆਂ ਤੋਂ ਮੈਨੂੰ ਉਚਿਆਈ ਤੇ ਰੱਖ!
2 Líbrame del poder de los malhechores, y mantenme a salvo de los hombres sanguinarios.
੨ਮੈਨੂੰ ਬਦਕਾਰਾਂ ਤੋਂ ਛੁਡਾ, ਅਤੇ ਖੂਨੀ ਮਨੁੱਖਾਂ ਤੋਂ ਮੈਨੂੰ ਬਚਾ!
3 Porque he aquí están acechando mi vida; los poderosos se han unido para matarme pero no a causa de mi pecado o mi maldad, oh Señor.
੩ਵੇਖ ਤਾਂ, ਓਹ ਮੇਰੀ ਜਾਨ ਦੀ ਘਾਤ ਵਿੱਚ ਲੱਗੇ ਹੋਏ ਹਨ, ਬਲਵੰਤ ਮੇਰੇ ਵਿਰੁੱਧ ਇਕੱਠੇ ਹੋਏ ਹਨ। ਹੇ ਯਹੋਵਾਹ, ਨਾ ਮੇਰਾ ਕੁਝ ਅਪਰਾਧ ਨਾ ਮੇਰਾ ਕੁਝ ਪਾਪ ਹੈ,
4 Señor no he sido rebelde ni he pecado; sin embargo se apresuran a atacarme. despiértate! y ven en mi ayuda, y mira!
੪ਮੇਰੀ ਬਦੀ ਤੋਂ ਬਿਨ੍ਹਾਂ ਓਹ ਭੱਜ ਕੇ ਆਪਣੇ ਆਪ ਨੂੰ ਤਿਆਰ ਕਰਦੇ ਹਨ, ਮੇਰੀ ਸਹਾਇਤਾ ਲਈ ਜਾਗ ਅਤੇ ਵੇਖ!
5 Tú, oh Jehová Dios de los ejércitos, eres el Dios de Israel; ven ahora y castiga a las naciones; no tengas piedad de ningún malvado traidor. (Selah)
੫ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ, ਤੂੰ ਸਾਰੀਆਂ ਕੌਮਾਂ ਦੀ ਖ਼ਬਰ ਲੈਣ ਨੂੰ ਜਾਗ ਉੱਠ! ਕਿਸੇ ਖੋਟੇ ਬਦਕਾਰ ਉੱਤੇ ਦਯਾ ਨਾ ਕਰ! ਸਲਹ।
6 Ellos vuelven por la tarde; hacen un ruido como un perro, y rondan la ciudad.
੬ਓਹ ਸ਼ਾਮ ਵੇਲੇ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਦੇ ਹਨ, ਅਤੇ ਨਗਰ ਵਿੱਚ ਘੁੰਮਦੇ ਫਿਰਦੇ ਹਨ।
7 Mira, el odio está cayendo de sus labios; las maldiciones están en sus lenguas: dicen: ¿Quién nos oye?
੭ਵੇਖ, ਓਹ ਆਪਣੇ ਮੂੰਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲ੍ਹਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈ?
8 Pero te reirás de ellos, oh Señor; te burlaras de todas las naciones.
੮ਪਰ ਹੇ ਯਹੋਵਾਹ, ਤੂੰ ਉਨ੍ਹਾਂ ਉੱਤੇ ਹੱਸੇਂਗਾ, ਤੂੰ ਸਾਰੀਆਂ ਕੌਮਾਂ ਨੂੰ ਠੱਠੇ ਵਿੱਚ ਉਡਾਵੇਂਗਾ!।
9 O mi fuerza, pondré mi esperanza en ti; porque Dios es mi torre fuerte.
੯ਹੇ ਮੇਰੇ ਬਲ, ਮੈਂ ਤੇਰੀ ਵੱਲ ਗੌਰ ਕਰਾਂਗਾ, ਪਰਮੇਸ਼ੁਰ ਮੇਰਾ ਉੱਚਾ ਗੜ੍ਹ ਜੋ ਹੈ।
10 El Dios de mi misericordia irá delante de mí: Dios me dejará ver mi deseo hecho en mis enemigos.
੧੦ਮੇਰਾ ਦਯਾਵਾਨ ਪਰਮੇਸ਼ੁਰ ਮੈਨੂੰ ਮਿਲੇਗਾ, ਪਰਮੇਸ਼ੁਰ ਮੈਨੂੰ ਮੇਰੇ ਘਾਤੀਆਂ ਉੱਤੇ ਮੇਰੀ ਫਤਹ ਵਿਖਾਵੇਗਾ।
11 No los mates, para que mi pueblo tenga presente su recuerdo; sean humillados, dispersados con tu poder y a todas las direcciones; oh Señor nuestro protector!
੧੧ਉਨ੍ਹਾਂ ਨੂੰ ਨਾ ਵੱਢ, ਮਤੇ ਮੇਰੀ ਪਰਜਾ ਭੁੱਲ ਜਾਵੇ, ਹੇ ਪ੍ਰਭੂ, ਸਾਡੀ ਢਾਲ਼, ਆਪਣੀ ਸ਼ਕਤੀ ਨਾਲ, ਉਨ੍ਹਾਂ ਨੂੰ ਭੁਆਂ ਕੇ ਹੇਠਾਂ ਕਰ ਦੇ!
12 Por el pecado de sus bocas y la palabra de sus labios, sean presa de su propio orgullo; y por sus maldiciones y su engaño,
੧੨ਉਨ੍ਹਾਂ ਦੇ ਬੁੱਲ੍ਹਾਂ ਦੀਆਂ ਗੱਲਾਂ ਤੇ ਉਨ੍ਹਾਂ ਦੇ ਮੂੰਹ ਦੇ ਪਾਪ ਦੇ ਕਾਰਨ, ਅਤੇ ਉਸ ਫਿਟਕਾਰ ਤੇ ਉਸ ਝੂਠ ਦੇ ਕਾਰਨ ਜੋ ਓਹ ਬੋਲਦੇ ਹਨ, ਓਹ ਆਪਣੇ ਹੰਕਾਰ ਵਿੱਚ ਫੜੇ ਜਾਣ!
13 Ponles fin con tu ira, ponles fin, que dejen de existir; que vean que Dios está gobernando en Jacob y hasta los confines de la tierra. (Selah)
੧੩ਕ੍ਰੋਧ ਨਾਲ ਉਨ੍ਹਾਂ ਦਾ ਅੰਤ ਕਰ, ਉਨ੍ਹਾਂ ਦਾ ਅੰਤ ਕਰ! ਉਨ੍ਹਾਂ ਦਾ ਕੱਖ ਨਾ ਰਹੇ, ਤਾਂ ਲੋਕ ਜਾਣਨ ਕਿ ਪਰਮੇਸ਼ੁਰ ਯਾਕੂਬ ਉੱਤੇ, ਸਗੋਂ ਧਰਤੀ ਦੇ ਅੰਤ ਉੱਤੇ ਰਾਜ ਕਰਦਾ ਹੈ! ਸਲਹ।
14 Y al atardecer, vuelven ladrando como un perro, y den la vuelta a la ciudad.
੧੪ਤਾਂ ਓਹ ਸ਼ਾਮਾਂ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਣ, ਅਤੇ ਨਗਰ ਵਿੱਚ ਘੁੰਮਣ ਫਿਰਨ।
15 Déjalos ir de un lado a otro en busca de comida, y estar allí toda la noche aullando si no tienen suficiente.
੧੫ਓਹ ਟੁੱਕ ਦੇ ਲੱਭਣ ਨੂੰ ਭੌਂਦੇ ਫਿਰਨ, ਅਤੇ ਜੇ ਰੱਜ ਨਾ ਜਾਨ ਤਾਂ ਸਾਰੀ ਰਾਤ ਠਹਿਰਨ!
16 Pero haré canciones sobre tu poder; sí, daré gritos de alegría por tu misericordia en la mañana; porque has sido mi refugio mi torre fuerte en momentos de angustia.
੧੬ਪਰ ਮੈਂ ਤੇਰੀ ਸਮਰੱਥਾ ਨੂੰ ਗਾਵਾਂਗਾ, ਅਤੇ ਸਵੇਰ ਨੂੰ ਤੇਰੀ ਦਯਾ ਦਾ ਜੈ ਜੈ ਕਾਰ ਕਰਾਂਗਾ। ਤੂੰ ਤਾਂ ਮੇਰਾ ਉੱਚਾ ਗੜ੍ਹ ਅਤੇ ਮੇਰੀ ਬਿਪਤਾ ਦੇ ਦਿਨ ਮੇਰੀ ਪਨਾਹਗਾਰ ਰਿਹਾ ਹੈਂ।
17 A ti, oh mi fortaleza, haré mi canción: porque Dios es mi torre alta y protección. mi refugio el Dios de mi misericordia.
੧੭ਹੇ ਮੇਰੇ ਬਲ, ਮੈਂ ਤੇਰਾ ਭਜਨ ਕੀਰਤਨ ਕਰਾਂਗਾ, ਕਿਉਂ ਜੋ ਪਰਮੇਸ਼ੁਰ ਮੇਰਾ ਉੱਚਾ ਗੜ੍ਹ ਅਤੇ ਮੇਰਾ ਦਿਆਲੂ ਪਰਮੇਸ਼ੁਰ ਹੈ।