< 1 Wathesalonike 3 >

1 Kwa hivyo tulipokuwa hatuwezi kuvumilia zaidi, tuliamua tubaki Athene peke yetu.
ਇਸ ਲਈ ਅਸੀਂ ਹੋਰ ਆਪਣੇ ਆਪ ਨੂੰ ਰੋਕ ਨਾ ਸਕੇ, ਤਾਂ ਅਥੇਨੈ ਵਿੱਚ ਇਕੱਲੇ ਹੀ ਰਹਿਣ ਨੂੰ ਚੰਗਾ ਸਮਝਿਆ।
2 Tukamtuma Timotheo ambaye ni ndugu yetu na mtumishi mwenzetu wa Mungu katika kuieneza Injili ya Kristo, aje kuwaimarisha na kuwatia moyo katika imani yenu,
ਅਤੇ ਤਿਮੋਥਿਉਸ ਨੂੰ ਭੇਜਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਕਿ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਵਿਸ਼ਵਾਸ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ।
3 ili mtu yeyote asifadhaishwe na mateso haya. Mnajua vyema kwamba tumewekewa hayo mateso.
ਤਾਂ ਜੋ ਇਨ੍ਹਾਂ ਬਿਪਤਾਂਵਾਂ ਦੇ ਕਾਰਨ ਕੋਈ ਡੋਲ ਨਾ ਜਾਵੇ, ਕਿਉਂ ਜੋ ਤੁਸੀਂ ਆਪ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਹੋਏ ਹਾਂ।
4 Kwa kweli, tulipokuwa pamoja nanyi tuliwaambia mara kwa mara kwamba tutateswa na imekuwa hivyo kama mjuavyo.
ਸਗੋਂ ਜਦੋਂ ਅਸੀਂ ਤੁਹਾਡੇ ਕੋਲ ਸੀ ਤਾਂ ਤੁਹਾਨੂੰ ਪਹਿਲਾਂ ਹੀ ਆਖਦੇ ਹੁੰਦੇ ਸੀ ਕਿ ਅਸੀਂ ਦੁੱਖ ਝੱਲਣੇ ਹਨ ਅਤੇ ਉਹੀ ਹੋਇਆ ਅਤੇ ਤੁਸੀਂ ਜਾਣਦੇ ਵੀ ਹੋ।
5 Kwa sababu hii nilipokuwa siwezi kuvumilia zaidi, nilimtuma mtu ili nipate habari za imani yenu. Niliogopa kwamba kwa njia fulani yule mjaribu asiwe amewajaribu, nasi tukawa tumejitaabisha bure.
ਇਸ ਕਾਰਨ, ਮੈਂ ਵੀ ਜਦੋਂ ਹੋਰ ਝੱਲ ਨਾ ਸਕਿਆ ਤਾਂ ਤੁਹਾਡੀ ਵਿਸ਼ਵਾਸ ਦੇਖਣ ਲਈ ਭੇਜਿਆ ਕਿ ਕਿਤੇ ਇਹ ਨਾ ਹੋਵੇ ਜੋ ਪਰਤਾਉਣ ਵਾਲੇ ਨੇ ਤੁਹਾਨੂੰ ਕਿਵੇਂ ਨਾ ਕਿਵੇਂ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਵਿਅਰਥ ਹੋ ਗਈ ਹੋਵੇ।
6 Lakini sasa Timotheo ndiyo tu amerejea kwetu kutoka kwenu na ameleta habari njema kuhusu imani yenu na upendo wenu. Ametuambia kwamba siku zote mnatukumbuka kwa wema na kwamba mna shauku ya kutuona kama vile sisi tulivyo na shauku ya kuwaona ninyi.
ਪਰ ਹੁਣ ਜਦ ਤੁਹਾਡੇ ਵੱਲੋਂ ਤਿਮੋਥਿਉਸ ਸਾਡੇ ਕੋਲ ਆਇਆ ਅਤੇ ਤੁਹਾਡੀ ਵਿਸ਼ਵਾਸ ਅਤੇ ਪਿਆਰ ਦੀ ਖੁਸ਼ਖਬਰੀ ਲਿਆਇਆ, ਨਾਲੇ ਇਸ ਗੱਲ ਦੀ ਕਿ ਤੁਸੀਂ ਸਾਨੂੰ ਹਮੇਸ਼ਾਂ ਚੰਗੀ ਤਰ੍ਹਾਂ ਚੇਤੇ ਰੱਖਦੇ ਹੋ ਅਤੇ ਸਾਡੇ ਦਰਸ਼ਣ ਨੂੰ ਲੋਚਦੇ ਹੋ ਜਿਵੇਂ ਅਸੀਂ ਵੀ ਤੁਹਾਡੇ ਦਰਸ਼ਣ ਨੂੰ ਲੋਚਦੇ ਹਾਂ।
7 Kwa hiyo, ndugu zetu, katika dhiki na mateso yetu yote tumefarijika kwa sababu ya imani yenu.
ਇਸ ਲਈ ਹੇ ਭਰਾਵੋ, ਸਾਨੂੰ ਆਪਣੇ ਸਾਰੇ ਕਸ਼ਟ ਅਤੇ ਦੁੱਖ ਵਿੱਚ, ਤੁਹਾਡੇ ਬਾਰੇ ਤੁਹਾਡੀ ਵਿਸ਼ਵਾਸ ਦੇ ਕਾਰਨ ਤਸੱਲੀ ਹੋ ਗਈ।
8 Sasa kwa kuwa hakika tunaishi, kwa kuwa ninyi mmesimama imara katika Bwana.
ਕਿਉਂ ਜੋ ਹੁਣ ਸਾਡੀ ਜਾਨ ਵਿੱਚ ਜਾਨ ਪੈ ਗਈ ਹੈ ਕੀ ਤੁਸੀਂ ਪ੍ਰਭੂ ਵਿੱਚ ਪੱਕੇ ਹੋ।
9 Je, tutawezaje kumshukuru Mungu kiasi cha kutosha kwa ajili yenu, kutokana na furaha tuliyo nayo mbele za Mungu wetu kwa sababu yenu?
ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁਹਾਡੇ ਬਾਰੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ?
10 Usiku na mchana tunaomba kwa bidii ili tupate kuwaona tena na kujaza kile kilichopungua katika imani yenu.
੧੦ਅਸੀਂ ਰਾਤ-ਦਿਨ ਬਹੁਤ ਹੀ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਡਾ ਦਰਸ਼ਣ ਕਰੀਏ ਅਤੇ ਤੁਹਾਡੀ ਵਿਸ਼ਵਾਸ ਦੀ ਘਾਟ ਨੂੰ ਪੂਰਾ ਕਰ ਦੇਈਏ।
11 Basi Mungu wetu na Baba yetu mwenyewe na Bwana wetu Yesu atengeneze njia ya sisi kuja kwenu.
੧੧ਹੁਣ ਸਾਡਾ ਪਰਮੇਸ਼ੁਰ ਅਤੇ ਪਿਤਾ, ਅਤੇ ਸਾਡਾ ਪ੍ਰਭੂ ਯਿਸੂ, ਤੁਹਾਡੇ ਕੋਲ ਆਉਣ ਨੂੰ ਸਾਡੇ ਲਈ ਆਪ ਰਾਹ ਤਿਆਰ ਕਰੇ।
12 Bwana na auongeze upendo wenu na kuuzidisha kati yenu na kwa wengine wote, kama vile tulivyo na upendo mwingi kwenu.
੧੨ਅਤੇ ਪ੍ਰਭੂ ਤੁਹਾਨੂੰ ਇੱਕ ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ ਅਤੇ ਤੁਸੀਂ ਤਰੱਕੀ ਕਰੋ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ।
13 Tunamwomba Mungu aimarishe mioyo yenu ili msiwe na lawama katika utakatifu mbele za Mungu wetu aliye Baba yetu wakati wa kuja kwake Bwana Yesu pamoja na watakatifu wote.
੧੩ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਕਿ ਜਿਸ ਵੇਲੇ ਸਾਡਾ ਪ੍ਰਭੂ ਯਿਸੂ ਆਪਣੇ ਸਾਰਿਆਂ ਸੰਤਾਂ ਨਾਲ ਆਵੇਗਾ ਤਾਂ ਉਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ।

< 1 Wathesalonike 3 >