< 1 Wathesalonike 4 >
1 Hatimaye, ndugu, tuliwaomba na kuwasihi katika Bwana Yesu kwamba, kama mlivyojifunza kutoka kwetu jinsi iwapasavyo kuishi ili kumpendeza Mungu, kama vile mnavyoishi, imewapasa mzidi sana kufanya hivyo.
੧ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ - ਜਿਵੇਂ ਤੁਸੀਂ ਚੱਲਦੇ ਵੀ ਹੋ - ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ।
2 Kwa kuwa mnajua ni maagizo gani tuliyowapa kwa mamlaka ya Bwana Yesu.
੨ਕਿਉਂਕਿ ਤੁਸੀਂ ਜਾਣਦੇ ਹੋ ਜੋ ਅਸੀਂ ਤੁਹਾਨੂੰ ਪ੍ਰਭੂ ਯਿਸੂ ਦੇ ਵੱਲੋਂ ਕੀ-ਕੀ ਹੁਕਮ ਦਿੱਤੇ।
3 Mapenzi ya Mungu ni kwamba ninyi mtakaswe, ili kwamba mjiepushe na zinaa,
੩ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ।
4 ili kwamba kila mmoja wenu ajifunze kuutawala mwili wake mwenyewe katika utakatifu na heshima,
੪ਅਤੇ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਪਤਨੀ ਨੂੰ ਪਵਿੱਤਰਤਾਈ ਅਤੇ ਆਦਰ ਨਾਲ ਪ੍ਰਾਪਤ ਕਰਨਾ ਜਾਣੇ।
5 si kwa tamaa mbaya kama watu wa Mataifa wasiomjua Mungu.
੫ਨਾ ਕਾਮ-ਵਾਸਨਾ ਨਾਲ, ਪਰਾਈਆਂ ਕੌਮਾਂ ਦੀ ਤਰ੍ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ।
6 Katika jambo hili mtu asimkosee ndugu yake wala kumlaghai. Kwa kuwa Bwana ni mlipiza kisasi katika mambo haya yote, kama vile tulivyokwisha kuwaambia mapema na kuwaonya vikali.
੬ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਰਾ ਨਾਲ ਧੋਖਾ ਕਰੇ ਕਿਉਂ ਜੋ ਪ੍ਰਭੂ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸੀਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਚਿਤਾਵਨੀ ਦਿੱਤੀ ਸੀ।
7 Kwa maana Mungu hakutuitia uchafu, bali utakatifu.
੭ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਅਸ਼ੁੱਧਤਾ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ।
8 Kwa hiyo, mtu yeyote anayekataa mafundisho haya hamkatai mwanadamu, bali anamkataa Mungu anayewapa ninyi Roho wake Mtakatifu.
੮ਇਸ ਕਾਰਨ ਜੋ ਕੋਈ ਇਸ ਸਿੱਖਿਆ ਨੂੰ ਤੁੱਛ ਜਾਣਦਾ ਹੈ, ਉਹ ਮਨੁੱਖਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਤੁੱਛ ਜਾਣਦਾ ਹੈ, ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ।
9 Sasa kuhusu upendo wa ndugu hamna haja mtu yeyote kuwaandikia, kwa maana ninyi wenyewe mmefundishwa na Mungu kupendana.
੯ਪਰ ਭਾਈਚਾਰੇ ਦੇ ਪਿਆਰ ਦੇ ਬਾਰੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਜੇ ਨਾਲ ਪਿਆਰ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ।
10 Nanyi kwa kweli mnawapenda ndugu wote katika Makedonia nzima. Lakini ndugu, tunawasihi mzidi sana kuwapenda.
੧੦ਤੁਸੀਂ ਤਾਂ ਉਨ੍ਹਾਂ ਸਾਰੇ ਭਰਾਵਾਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ, ਅਜਿਹਾ ਹੀ ਕਰਦੇ ਵੀ ਹੋ। ਪਰ ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਕਿ ਤੁਸੀਂ ਹੋਰ ਵੀ ਵੱਧਦੇ ਜਾਓ।
11 Jitahidini kuishi maisha ya utulivu, kila mtu akijishughulisha na mambo yake mwenyewe na kufanya kazi kwa mikono yake, kama vile tulivyowaagiza,
੧੧ਅਤੇ ਜਿਵੇਂ ਅਸੀਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁੱਪ-ਚਾਪ ਰਹਿਣਾ ਅਤੇ ਆਪੋ ਆਪਣੇ ਕੰਮ-ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰੋ।
12 ili maisha yenu ya kila siku yajipatie heshima kutoka kwa watu walio nje, ili msimtegemee mtu yeyote.
੧੨ਕਿ ਤੁਸੀਂ ਬਾਹਰਲਿਆਂ ਲੋਕਾਂ ਦੇ ਸਾਹਮਣੇ ਸਦਭਾਵਨਾ ਨਾਲ ਚਲੋ ਤਾਂ ਜੋ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਾ ਹੋਵੇ।
13 Lakini ndugu, hatutaki mkose kujua kuhusu wale waliolala mauti, ili msihuzunike kama watu wengine wasiokuwa na tumaini.
੧੩ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਬਾਰੇ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ, ਤੁਸੀਂ ਪਰਾਈਆਂ ਕੌਮਾਂ ਦੀ ਤਰ੍ਹਾਂ ਸੋਗ ਕਰੋ, ਜਿਨ੍ਹਾਂ ਨੂੰ ਕੋਈ ਆਸ ਨਹੀਂ।
14 Kwa kuwa tunaamini kwamba Yesu alikufa na kufufuka, na kwa hivyo, Mungu kwa njia ya Yesu atawafufua pamoja naye wale waliolala mautini ndani yake.
੧੪ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ।
15 Kulingana na neno la Bwana mwenyewe, tunawaambia kwamba sisi ambao bado tuko hai, tuliobaki hadi kuja kwake Bwana, hakika hatutawatangulia waliolala mauti.
੧੫ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ।
16 Kwa maana Bwana mwenyewe atashuka kutoka mbinguni, akitoa amri kwa sauti kuu, pamoja na sauti ya malaika mkuu, na sauti ya tarumbeta ya Mungu. Nao waliokufa wakiwa katika Kristo watafufuka kwanza.
੧੬ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ।
17 Baada ya hilo sisi tulio hai, tuliosalia, tutanyakuliwa pamoja nao katika mawingu ili kumlaki Bwana hewani, hivyo tutakuwa pamoja na Bwana milele.
੧੭ਤਦ ਅਸੀਂ ਜਿਹੜੇ ਜਿਉਂਦੇ ਅਤੇ ਬਾਕੀ ਰਹਿੰਦੇ ਹਾਂ ਉਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ, ਬੱਦਲਾਂ ਉੱਤੇ ਅਚਾਨਕ ਉੱਠਾਏ ਜਾਂਵਾਂਗੇ ਅਤੇ ਇਸੇ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ।
18 Kwa hiyo farijianeni kwa maneno haya.
੧੮ਸੋ ਤੁਸੀਂ ਇਨ੍ਹਾਂ ਗੱਲਾਂ ਨਾਲ ਇੱਕ ਦੂਜੇ ਨੂੰ ਤਸੱਲੀ ਦੇਵੋ।