< Wakolosai 3 >
1 Basi, kwa kuwa mmefufuliwa pamoja na Kristo, yatafuteni yaliyo juu, Kristo alikoketi mkono wa kuume wa Mungu.
੧ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ।
2 Yafikirini mambo yaliyo juu, wala si ya duniani.
੨ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ।
3 Kwa maana ninyi mlikufa, nao uhai wenu sasa umefichwa pamoja na Kristo katika Mungu.
੩ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ।
4 Wakati Kristo, aliye uzima wenu, atakapotokea, ndipo nanyi mtakapotokea pamoja naye katika utukufu.
੪ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਮਹਿਮਾ ਵਿੱਚ ਪਰਗਟ ਕੀਤੇ ਜਾਓਗੇ।
5 Kwa hiyo, ueni kabisa chochote kilicho ndani yenu cha asili ya kidunia: yaani uasherati, uchafu, tamaa mbaya, mawazo mabaya na ulafi, ambayo ndiyo ibada ya sanamu.
੫ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।
6 Kwa sababu ya mambo haya, ghadhabu ya Mungu inakuja.
੬ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।
7 Ninyi pia zamani mlienenda katika mambo haya mlipoishi maisha hayo.
੭ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸੀ ਜਿਸ ਵੇਲੇ ਉਨ੍ਹਾਂ ਵਿੱਚ ਜਿਉਂਦੇ ਸੀ।
8 Lakini sasa yawekeni mbali nanyi mambo kama haya yote: yaani hasira, ghadhabu, uovu, masingizio na lugha chafu kutoka midomoni mwenu.
੮ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ।
9 Msiambiane uongo, kwa maana mmevua kabisa utu wenu wa kale pamoja na matendo yake,
੯ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ।
10 nanyi mmevaa utu mpya, unaofanywa upya katika ufahamu sawasawa na mfano wa Muumba wake.
੧੦ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ।
11 Hapa hakuna Myunani wala Myahudi, aliyetahiriwa wala asiyetahiriwa, asiyestaarabika wala aliyestaarabika, mtumwa wala mtu huru, bali Kristo ni yote, na ndani ya wote.
੧੧ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁਝ ਅਤੇ ਸਾਰਿਆਂ ਵਿੱਚ ਹੈ।
12 Kwa hiyo, kwa kuwa ninyi mmekuwa wateule wa Mungu, watakatifu wapendwao sana, jivikeni moyo wa huruma, utu wema, unyenyekevu, upole na uvumilivu.
੧੨ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ।
13 Vumilianeni na kusameheana mtu akiwa na lalamiko lolote dhidi ya mwenzake. Sameheaneni kama vile Bwana alivyowasamehe ninyi.
੧੩ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ।
14 Zaidi ya maadili haya yote jivikeni upendo, ambao ndio unaofunga kila kitu pamoja katika umoja mkamilifu.
੧੪ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ।
15 Amani ya Kristo na itawale mioyoni mwenu, kwa kuwa ninyi kama viungo vya mwili mmoja mmeitiwa amani. Tena kuweni watu wa shukrani.
੧੫ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।
16 Neno la Kristo na likae kwa wingi ndani yenu, mkifundishana na kuonyana katika hekima yote, mkimwimbia Mungu zaburi, nyimbo na tenzi za rohoni, huku mkiwa na shukrani mioyoni mwenu.
੧੬ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।
17 Lolote mfanyalo, ikiwa ni kwa neno au kwa tendo, fanyeni yote katika jina la Bwana Yesu, mkimshukuru Mungu Baba katika yeye.
੧੭ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
18 Ninyi wake, watiini waume zenu, kama inavyostahili katika Bwana.
੧੮ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਵਿੱਚ ਯੋਗ ਹੈ।
19 Ninyi waume, wapendeni wake zenu, wala msiwe na uchungu dhidi yao.
੧੯ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ।
20 Enyi watoto, watiini wazazi wenu katika mambo yote, kwa maana hivi ndivyo inavyompendeza Bwana.
੨੦ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ।
21 Ninyi akina baba, msiwachokoze watoto wenu, wasije wakakata tamaa.
੨੧ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।
22 Ninyi watumwa, watiini mabwana zenu wa hapa duniani katika mambo yote. Fanyeni hivyo si wakiwepo tu, wala si kwa kutafuta upendeleo wao, bali kwa moyo mnyofu na kumcha Bwana.
੨੨ਹੇ ਨੌਕਰੋ, ਤੁਸੀਂ ਹਰੇਕ ਗੱਲ ਵਿੱਚ ਆਪਣੇ ਸੰਸਾਰਕ ਮਾਲਕਾਂ ਦੇ ਆਗਿਆਕਾਰੀ ਬਣੋ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗੂੰ ਦਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੂ ਦੇ ਡਰ ਨਾਲ ਕਰੋ।
23 Lolote mfanyalo, fanyeni kwa moyo kama watu wanaomtumikia Bwana, na si wanadamu,
੨੩ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ।
24 kwa kuwa mnajua kwamba mtapokea urithi wenu kutoka kwa Bwana ukiwa thawabu yenu. Ni Bwana Yesu Kristo mnayemtumikia.
੨੪ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ।
25 Yeyote atendaye mabaya atalipwa kwa ajili ya mabaya yake, wala hakuna upendeleo.
੨੫ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਸ ਨੂੰ ਬੁਰੇ ਦਾ ਫਲ ਮਿਲੇਗਾ, ਅਤੇ ਉੱਥੇ ਪੱਖਪਾਤ ਨਹੀਂ ਹੁੰਦਾ।