< Esta 9 >
1 Katika siku ya kumi na tatu ya mwezi wa kumi na mbili, yaani mwezi wa Adari, amri iliyoagizwa na mfalme ilikuwa itekelezwe. Siku hii adui wa Wayahudi walikuwa wametumaini kuwashinda, lakini sasa mambo yaliwageukia na Wayahudi wakawashinda wale waliokuwa wanawachukia.
੧ਹੁਣ ਅਦਾਰ ਨਾਮਕ ਬਾਰ੍ਹਵੇਂ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ, ਜਦ ਰਾਜਾ ਦੇ ਹੁਕਮ ਅਤੇ ਨਿਯਮ ਉੱਤੇ ਕੰਮ ਕਰਨ ਦਾ ਸਮਾਂ ਨਜ਼ਦੀਕ ਆਇਆ, ਤਾਂ ਯਹੂਦੀਆਂ ਦੇ ਵੈਰੀਆਂ ਨੂੰ ਆਸ ਸੀ ਕਿ ਉਹ ਉਹਨਾਂ ਨੂੰ ਦਬਾ ਲੈਣਗੇ, ਪਰ ਹੋਇਆ ਇਸ ਦੇ ਉਲਟ ਅਤੇ ਯਹੂਦੀਆਂ ਨੇ ਉਨ੍ਹਾਂ ਤੋਂ ਨਫ਼ਰਤ ਕਰਨ ਵਾਲਿਆਂ ਨੂੰ ਦਬਾ ਲਿਆ।
2 Wayahudi walikusanyika katika miji yao, katika majimbo ya Mfalme Ahasuero kuwashambulia wale waliokuwa wanatafuta kuwaangamiza. Hakuna yeyote aliyeweza kushindana nao, kwa sababu watu wa mataifa mengine yote waliwaogopa.
੨ਉਸ ਦਿਨ ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਯਹੂਦੀ ਆਪੋ-ਆਪਣਿਆਂ ਸ਼ਹਿਰਾਂ ਵਿੱਚ ਇਕੱਠੇ ਹੋਏ, ਤਾਂ ਕਿ ਜੋ ਉਨ੍ਹਾਂ ਦਾ ਨਾਸ ਕਰਨਾ ਚਾਹੁੰਦੇ ਸਨ, ਉਨ੍ਹਾਂ ਉੱਤੇ ਹਮਲਾ ਕਰਨ। ਕੋਈ ਵੀ ਮਨੁੱਖ ਉਨ੍ਹਾਂ ਦਾ ਸਾਹਮਣਾ ਨਾ ਕਰ ਸਕਿਆ ਕਿਉਂਕਿ ਉਨ੍ਹਾਂ ਦਾ ਭੈਅ ਸਾਰੀਆਂ ਜਾਤੀਆਂ ਉੱਤੇ ਛਾ ਗਿਆ ਸੀ।
3 Nao wakuu wote wa majimbo, majemadari, watawala na maafisa wa mfalme wakawasaidia Wayahudi, kwa sababu walimhofu Mordekai.
੩ਸਗੋਂ ਸੂਬਿਆਂ ਦੇ ਸਾਰੇ ਹਾਕਮਾਂ ਅਤੇ ਅਧਿਕਾਰੀਆਂ ਅਤੇ ਪ੍ਰਧਾਨਾਂ ਅਤੇ ਰਾਜਾ ਦੇ ਕਰਮਚਾਰੀਆਂ ਨੇ ਯਹੂਦੀਆਂ ਦੀ ਸਹਾਇਤਾ ਕੀਤੀ, ਕਿਉਂਕਿ ਮਾਰਦਕਈ ਦਾ ਭੈਅ ਉਨ੍ਹਾਂ ਉੱਤੇ ਛਾ ਗਿਆ ਸੀ।
4 Mordekai alikuwa mtu mashuhuri katika jumba la mfalme; sifa zake zilienea katika majimbo yote naye alipata uwezo zaidi na zaidi.
੪ਮਾਰਦਕਈ ਸ਼ਾਹੀ ਮਹਿਲ ਵਿੱਚ ਬਹੁਤ ਹੀ ਆਦਰਯੋਗ ਸੀ ਅਤੇ ਉਹ ਸਾਰਿਆਂ ਸੂਬਿਆਂ ਵਿੱਚ ਪ੍ਰਸਿੱਧ ਹੋ ਗਿਆ, ਸਗੋਂ ਮਾਰਦਕਈ ਦੀ ਪ੍ਰਸਿੱਧੀ ਵੱਧਦੀ ਹੀ ਗਈ।
5 Wayahudi waliwaangusha adui zao wote kwa upanga wakiwaua na kuwaangamiza, nao walifanya kile walichotaka kwa wale waliowachukia.
੫ਇਸ ਤਰ੍ਹਾਂ ਯਹੂਦੀਆਂ ਨੇ ਆਪਣੇ ਸਾਰੇ ਵੈਰੀਆਂ ਨੂੰ ਤਲਵਾਰ ਦੀ ਧਾਰ ਨਾਲ ਮਾਰ ਕੇ ਨਾਸ ਕਰ ਦਿੱਤਾ, ਮਿਟਾ ਦਿੱਤਾ ਅਤੇ ਆਪਣੇ ਸਾਰੇ ਵੈਰੀਆਂ ਨਾਲ ਆਪਣੀ ਇੱਛਾ ਅਨੁਸਾਰ ਵਰਤਾਉ ਕੀਤਾ।
6 Katika ngome ya Shushani Wayahudi waliua na kuangamiza wanaume 500.
੬ਸ਼ੂਸ਼ਨ ਦੇ ਮਹਿਲ ਵਿੱਚ ਯਹੂਦੀਆਂ ਨੇ ਪੰਜ ਸੌ ਮਨੁੱਖਾਂ ਨੂੰ ਮਾਰ ਕੇ ਨਾਸ ਕਰ ਦਿੱਤਾ।
7 Pia waliwaua Parshendatha, Dalfoni, Aspatha,
੭ਉਨ੍ਹਾਂ ਨੇ ਪਰਸ਼ਨਦਾਥਾ, ਦਿਲਫੋਨ, ਅਸਪਾਥਾ,
8 Poratha, Adalia, Ardatha,
੮ਪੋਰਾਥਾ, ਅਦਲਯਾ, ਅਰੀਦਾਥਾ,
9 Parmashta, Arisai, Aridai na Waizatha,
੯ਪਰਮਸ਼ਤਾ, ਅਰੀਸਈ, ਅਰੀਦਈ ਅਤੇ ਵੀਜ਼ਾਥਾ
10 wana kumi wa Hamani mwana wa Hamedatha, adui wa Wayahudi. Lakini hawakuchukua nyara.
੧੦ਅਰਥਾਤ ਹਮਦਾਥਾ ਦੇ ਪੁੱਤਰ ਹਾਮਾਨ ਦੇ ਦਸੇ ਪੁੱਤਰਾਂ ਨੂੰ, ਜੋ ਯਹੂਦੀਆਂ ਦਾ ਵੈਰੀ ਸੀ, ਕਤਲ ਕੀਤਾ ਪਰ ਉਨ੍ਹਾਂ ਦੇ ਮਾਲ ਧਨ ਨੂੰ ਹੱਥ ਨਾ ਲਾਇਆ।
11 Mfalme aliarifiwa siku iyo hiyo hesabu ya waliouawa katika ngome ya Shushani.
੧੧ਉਸੇ ਦਿਨ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਮਾਰੇ ਗਏ ਸਨ, ਉਨ੍ਹਾਂ ਦੀ ਗਿਣਤੀ ਰਾਜਾ ਨੂੰ ਦੱਸੀ ਗਈ।
12 Mfalme akamwambia Malkia Esta, “Wayahudi wamewaua wanaume 500 na wana kumi wa Hamani ndani ya ngome ya Shushani. Wamefanyaje katika majimbo mengine ya mfalme yaliyobaki? Je, sasa haja yako ni nini? Nayo pia utapewa. Nalo ombi lako ni nini? Nalo utafanyiwa.”
੧੨ਤਦ ਰਾਜਾ ਨੇ ਰਾਣੀ ਅਸਤਰ ਨੂੰ ਕਿਹਾ, “ਸ਼ੂਸ਼ਨ ਦੇ ਮਹਿਲ ਵਿੱਚ ਹੀ ਯਹੂਦੀਆਂ ਨੇ ਪੰਜ ਸੌ ਮਨੁੱਖ ਅਤੇ ਹਾਮਾਨ ਦੇ ਦਸੇ ਪੁੱਤਰਾਂ ਨੂੰ ਵੀ ਮਾਰ ਕੇ ਨਾਸ ਕਰ ਦਿੱਤਾ ਹੈ, ਤਾਂ ਫਿਰ ਰਾਜ ਦੇ ਬਾਕੀ ਸੂਬਿਆਂ ਵਿੱਚ ਉਨ੍ਹਾਂ ਨੇ ਕੀ ਕੁਝ ਨਾ ਕੀਤਾ ਹੋਵੇਗਾ! ਹੁਣ ਤੇਰੀ ਹੋਰ ਕੀ ਬੇਨਤੀ ਹੈ? ਉਹ ਵੀ ਪੂਰੀ ਕੀਤੀ ਜਾਵੇਗੀ।”
13 Esta akajibu, “Ikimpendeza mfalme, uwape ruhusa Wayahudi walioko Shushani warudie amri ya leo kesho pia, na wana wa Hamani kumi wanyongwe mahali pa kunyongea watu.”
੧੩ਤਦ ਅਸਤਰ ਨੇ ਕਿਹਾ, “ਜੇਕਰ ਰਾਜਾ ਨੂੰ ਸਵੀਕਾਰ ਹੋਵੇ ਤਾਂ ਸ਼ੂਸ਼ਨ ਵਿੱਚ ਰਹਿਣ ਵਾਲੇ ਯਹੂਦੀਆਂ ਨੂੰ ਅੱਜ ਦੀ ਤਰ੍ਹਾਂ ਕੱਲ ਵੀ ਕਰਨ ਦਾ ਹੁਕਮ ਦਿੱਤਾ ਜਾਵੇ, ਅਤੇ ਹਾਮਾਨ ਦੇ ਦਸੇ ਪੁੱਤਰ ਫਾਂਸੀ ਦੇ ਕੇ ਲਟਕਾਏ ਜਾਣ!”
14 Basi mfalme akaamuru kwamba hili litendeke. Amri ilitolewa huko Shushani, nao wakawanyonga wana kumi wa Hamani.
੧੪ਤਾਂ ਰਾਜਾ ਨੇ ਹੁਕਮ ਦਿੱਤਾ, “ਇਸੇ ਤਰ੍ਹਾਂ ਹੀ ਕੀਤਾ ਜਾਵੇ।” ਇਹ ਹੁਕਮ ਸ਼ੂਸ਼ਨ ਵਿੱਚ ਦਿੱਤਾ ਗਿਆ ਅਤੇ ਹਾਮਾਨ ਦੇ ਦਸੇ ਪੁੱਤਰ ਫਾਂਸੀ ਦੇ ਕੇ ਲਟਕਾ ਦਿੱਤੇ ਗਏ।
15 Wayahudi huko Shushani wakakusanyika pamoja siku ya kumi na nne ya mwezi wa Adari, nao wakawaua wanaume 300 huko Shushani, lakini hawakuchukua nyara zao.
੧੫ਅਤੇ ਉਨ੍ਹਾਂ ਯਹੂਦੀਆਂ ਨੇ ਜਿਹੜੇ ਸ਼ੂਸ਼ਨ ਵਿੱਚ ਸਨ, ਅਦਾਰ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਵੀ ਇਕੱਠੇ ਹੋ ਕੇ ਸ਼ੂਸ਼ਨ ਵਿੱਚ ਤਿੰਨ ਸੌ ਮਨੁੱਖਾਂ ਨੂੰ ਮਾਰ ਦਿੱਤਾ, ਪਰ ਉਨ੍ਹਾਂ ਦੇ ਮਾਲ ਧਨ ਨੂੰ ਹੱਥ ਨਾ ਲਾਇਆ।
16 Wakati ule ule, Wayahudi wengine waliokuwa kwenye majimbo ya mfalme, wakakusanyika kujilinda nao wakapata nafuu kutokana na adui zao. Waliua adui zao wapatao 75,000 lakini hawakugusa nyara zao.
੧੬ਅਤੇ ਰਾਜ ਦੇ ਹੋਰ ਸੂਬਿਆਂ ਵਿੱਚ ਵੀ ਯਹੂਦੀ ਇਕੱਠੇ ਹੋਏ ਅਤੇ ਆਪਣੀਆਂ ਜਾਨਾਂ ਬਚਾਉਣ ਲਈ ਖੜ੍ਹੇ ਹੋ ਗਏ, ਅਤੇ ਆਪਣੇ ਵੈਰੀਆਂ ਵਿੱਚੋਂ ਪੰਝੱਤਰ ਹਜ਼ਾਰ ਨੂੰ ਮਾਰ ਕੇ ਆਪਣੇ ਵੈਰੀਆਂ ਤੋਂ ਅਰਾਮ ਪਾਇਆ ਪਰ ਲੁੱਟ ਦੇ ਮਾਲ ਨੂੰ ਹੱਥ ਨਾ ਲਾਇਆ।
17 Hili lilitendeka siku ya kumi na tatu ya mwezi wa Adari na siku ya kumi na nne walipumzika na kuifanya siku ya karamu na furaha.
੧੭ਅਜਿਹਾ ਉਨ੍ਹਾਂ ਨੇ ਅਦਾਰ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਕੀਤਾ, ਅਤੇ ਚੌਧਵੀਂ ਤਾਰੀਖ਼ ਨੂੰ ਉਨ੍ਹਾਂ ਨੇ ਅਰਾਮ ਕੀਤਾ ਅਤੇ ਉਸ ਦਿਨ ਨੂੰ ਦਾਵਤ ਅਤੇ ਅਨੰਦ ਕਰਨ ਦਾ ਦਿਨ ਠਹਿਰਾਇਆ।
18 Wayahudi huko Shushani, hata hivyo, walikuwa wamekusanyika siku ya kumi na tatu na ya kumi na nne, pia siku ya kumi na tano walipumzika na kuifanya siku ya karamu na furaha.
੧੮ਪਰ ਉਹ ਯਹੂਦੀ ਜਿਹੜੇ ਸ਼ੂਸ਼ਨ ਵਿੱਚ ਸਨ, ਉਹ ਅਦਾਰ ਮਹੀਨੇ ਦੀ ਤੇਰ੍ਹਵੀਂ ਅਤੇ ਚੌਧਵੀਂ ਤਾਰੀਖ਼ ਨੂੰ ਇਕੱਠੇ ਹੋਏ ਅਤੇ ਉਸੇ ਮਹੀਨੇ ਦੀ ਪੰਦਰਵੀਂ ਤਾਰੀਖ਼ ਨੂੰ ਅਰਾਮ ਕੀਤਾ ਅਤੇ ਉਸ ਦਿਨ ਨੂੰ ਦਾਵਤ ਅਤੇ ਅਨੰਦ ਕਰਨ ਦਾ ਦਿਨ ਠਹਿਰਾਇਆ।
19 Ndiyo sababu Wayahudi wanaokaa vijijini na katika miji midogo huadhimisha siku ya kumi na nne ya mwezi wa Adari kama siku ya furaha na karamu, siku ambayo wao hupeana zawadi mmoja kwa mwingine.
੧੯ਇਸ ਲਈ ਪਿੰਡਾਂ ਦੇ ਯਹੂਦੀ ਜਿਹੜੇ ਬਿਨ੍ਹਾਂ ਸ਼ਹਿਰਪਨਾਹ ਵਾਲੇ ਪਿੰਡਾਂ ਵਿੱਚ ਰਹਿੰਦੇ ਹਨ, ਉਹ ਅਦਾਰ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਅਨੰਦ ਅਤੇ ਖੁਸ਼ੀ ਅਤੇ ਦਾਵਤ ਅਤੇ ਇੱਕ ਦੂਸਰੇ ਨੂੰ ਸੁਗਾਤਾਂ ਭੇਜਣ ਦਾ ਦਿਨ ਕਰਕੇ ਮੰਨਦੇ ਹਨ।
20 Mordekai aliandika matukio haya, naye akapeleka barua kwa Wayahudi wote walioko katika majimbo ya Mfalme Ahasuero, majimbo yaliyo mbali na karibu,
੨੦ਮਾਰਦਕਈ ਨੇ ਇਨ੍ਹਾਂ ਗੱਲਾਂ ਨੂੰ ਵਿਸਥਾਰ ਨਾਲ ਲਿਖ ਕੇ, ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ, ਭਾਵੇਂ ਨਜ਼ਦੀਕ ਅਤੇ ਭਾਵੇਂ ਦੂਰ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਚਿੱਠੀਆਂ ਭੇਜੀਆਂ,
21 akiwataka kila mwaka washerehekee siku ya kumi na nne na ya kumi na tano ya mwezi wa Adari
੨੧ਤਾਂ ਜੋ ਇਸ ਗੱਲ ਨੂੰ ਕਾਇਮ ਕਰੇ ਕਿ ਉਹ ਅਦਾਰ ਮਹੀਨੇ ਦੇ ਚੌਧਵੇਂ ਅਤੇ ਪੰਦਰਵੇਂ ਦਿਨ ਨੂੰ ਹਰ ਸਾਲ ਮਨਾਇਆ ਕਰਨ।
22 kama wakati ambao Wayahudi walipata nafuu kutoka kwa adui zao na kama mwezi ambao huzuni yao iligeuzwa kuwa furaha na kuomboleza kwao kuwa siku ya kusherehekea. Aliwaandikia kushika siku hizo kama siku za karamu na za furaha na kupeana zawadi za vyakula wao kwa wao na zawadi kwa maskini.
੨੨ਕਿਉਂਕਿ ਇਹ ਹੀ ਉਹ ਦਿਨ ਸਨ, ਜਿਨ੍ਹਾਂ ਵਿੱਚ ਯਹੂਦੀਆਂ ਨੂੰ ਆਪਣਿਆਂ ਵੈਰੀਆਂ ਤੋਂ ਅਰਾਮ ਮਿਲਿਆ, ਅਤੇ ਇਸ ਮਹੀਨੇ ਵਿੱਚ ਉਨ੍ਹਾਂ ਦਾ ਗ਼ਮ ਅਨੰਦ ਵਿੱਚ ਅਤੇ ਰੋਣਾ-ਪਿੱਟਣਾ ਖੁਸ਼ੀ ਦੇ ਦਿਨ ਵਿੱਚ ਬਦਲ ਗਿਆ। ਇਸ ਲਈ ਉਹ ਇਸ ਦਿਨ ਨੂੰ ਦਾਵਤ, ਅਨੰਦ, ਅਤੇ ਇੱਕ ਦੂਜੇ ਨੂੰ ਸੁਗਾਤਾਂ ਭੇਜਣ ਦਾ ਦਿਨ ਅਤੇ ਗਰੀਬਾਂ ਨੂੰ ਦਾਨ ਦੇਣ ਦਾ ਦਿਨ ਕਰਕੇ ਮਨਾਉਣ।
23 Hivyo Wayahudi walikubali kuendeleza sherehe walizokuwa wamezianza, wakifanya lile Mordekai alilokuwa amewaandikia.
੨੩ਅਤੇ ਜਿਵੇਂ ਯਹੂਦੀਆਂ ਨੇ ਇਸ ਦਿਨ ਨੂੰ ਮਨਾਉਣਾ ਸ਼ੁਰੂ ਕੀਤਾ ਸੀ ਅਤੇ ਜਿਵੇਂ ਮਾਰਦਕਈ ਨੇ ਉਨ੍ਹਾਂ ਨੂੰ ਲਿਖਿਆ ਸੀ, ਉਸੇ ਤਰ੍ਹਾਂ ਹੀ ਇਸ ਰੀਤ ਨੂੰ ਮਨਾਉਣਾ ਸਵੀਕਾਰ ਕਰ ਲਿਆ,
24 Kwa maana Hamani mwana wa Hamedatha Mwagagi, adui wa Wayahudi wote, alikuwa amepanga hila dhidi ya Wayahudi ili kuwaangamiza, na alikuwa amepiga puri (yaani kura) kwa ajili ya maangamizi na uharibifu wao.
੨੪ਕਿਉਂਕਿ ਅਗਾਗੀ ਹਮਦਾਥਾ ਦਾ ਪੁੱਤਰ ਹਾਮਾਨ ਜੋ ਸਾਰੇ ਯਹੂਦੀਆਂ ਦਾ ਵੈਰੀ ਸੀ, ਉਸਨੇ ਯਹੂਦੀਆਂ ਦਾ ਨਾਸ ਕਰਨ ਦੀ ਯੋਜਨਾ ਬਣਾਈ ਸੀ ਅਤੇ ਇਸ ਲਈ “ਪੂਰ” ਅਰਥਾਤ ਪਰਚੀਆਂ ਪਾਈਆਂ ਸਨ, ਤਾਂ ਜੋ ਉਨ੍ਹਾਂ ਨੂੰ ਦੁੱਖ ਦੇਵੇ ਅਤੇ ਮਿਟਾ ਦੇਵੇ।
25 Lakini wakati shauri hilo baya lilipoarifiwa kwa mfalme, alitoa amri iliyoandikwa kwamba mipango mibaya ambayo Hamani ameipanga dhidi ya Wayahudi inapasa imrudie juu ya kichwa chake mwenyewe, na kwamba yeye na wanawe waangikwe mahali pa kunyongea watu.
੨੫ਪਰ ਜਦ ਇਹ ਮਾਮਲਾ ਰਾਜਾ ਦੇ ਸਾਹਮਣੇ ਆਇਆ ਤਾਂ ਉਸ ਨੇ ਹੁਕਮਨਾਮੇ ਲਿਖਵਾ ਕੇ ਹੁਕਮ ਜਾਰੀ ਕੀਤਾ ਕਿ ਜੋ ਦੁਸ਼ਟ ਯੋਜਨਾ ਹਾਮਾਨ ਨੇ ਯਹੂਦੀਆਂ ਦੇ ਵਿਰੁੱਧ ਬਣਾਈ ਸੀ, ਉਹ ਉਲਟਾ ਉਸ ਦੇ ਹੀ ਸਿਰ ਉੱਤੇ ਹੀ ਪਵੇ, ਤਦ ਉਹ ਅਤੇ ਉਸ ਦੇ ਪੁੱਤਰ ਫਾਂਸੀ ਦੇ ਕੇ ਲਟਕਾਏ ਗਏ।
26 (Kwa hiyo siku hizi ziliitwa Purimu, kutokana na neno puri.) Kwa sababu ya kila kitu kilichoandikwa kwenye barua hii na kwa sababu ya yale waliyoyaona na yale yaliyowatokea,
੨੬ਇਸੇ ਕਰਕੇ ਉਨ੍ਹਾਂ ਨੇ “ਪੂਰ” ਸ਼ਬਦ ਤੋਂ ਇਨ੍ਹਾਂ ਦਿਨਾਂ ਦਾ ਨਾਮ ਪੂਰੀਮ ਰੱਖਿਆ। ਇਸ ਚਿੱਠੀ ਦੀਆਂ ਸਾਰੀਆਂ ਗੱਲਾਂ ਦੇ ਕਾਰਨ, ਅਤੇ ਉਸ ਸਭ ਦੇ ਕਾਰਨ ਜੋ ਉਨ੍ਹਾਂ ਨੇ ਵੇਖਿਆ ਸੀ ਅਤੇ ਜੋ ਕੁਝ ਉਨ੍ਹਾਂ ਨਾਲ ਬੀਤਿਆ ਸੀ,
27 Wayahudi wakachukua na kuifanya desturi kwamba wao na wazao wao na wote ambao walijiunga nao wangefanya bila kuacha kushika siku hizi mbili kila mwaka, kwa njia ilivyoelekezwa na kwa wakati wake.
੨੭ਯਹੂਦੀਆਂ ਨੇ ਆਪਣੇ ਲਈ, ਆਪਣੇ ਬੱਚਿਆਂ ਲਈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਨ੍ਹਾਂ ਦੇ ਨਾਲ ਮਿਲ ਗਏ ਸਨ, ਇਹ ਗੱਲ ਪੱਕੀ ਕਰਕੇ ਸਵੀਕਾਰ ਕਰ ਲਈ ਤਾਂ ਜੋ ਇਹ ਅਟੱਲ ਹੋ ਜਾਵੇ ਕਿ ਉਹ ਇਹਨਾਂ ਦੋਹਾਂ ਦਿਨਾਂ ਨੂੰ ਆਪਣੀ ਲਿਖਤ ਦੇ ਅਨੁਸਾਰ ਠਹਿਰਾਏ ਹੋਏ ਸਮੇਂ ਉੱਤੇ ਹਰ ਸਾਲ ਮਨਾਉਣਗੇ।
28 Siku hizi zinapasa zikumbukwe na kuadhimishwa katika kila kizazi, kila jamaa na katika kila jimbo na kila jiji. Nazo siku hizi za Purimu kamwe zisikome kusherehekewa na Wayahudi, wala kumbukumbu zake zisipotee miongoni mwa wazao wake.
੨੮ਅਤੇ ਇਹ ਦਿਨ ਪੀੜ੍ਹੀਓਂ ਪੀੜ੍ਹੀ, ਹਰੇਕ ਘਰਾਣੇ, ਹਰੇਕ ਸੂਬੇ, ਅਤੇ ਹਰੇਕ ਸ਼ਹਿਰ ਵਿੱਚ ਯਾਦ ਰੱਖ ਕੇ ਮਨਾਏ ਜਾਣਗੇ ਅਤੇ ਪੂਰੀਮ ਦੇ ਇਹ ਦਿਨ ਯਹੂਦੀਆਂ ਵਿੱਚੋਂ ਕਦੇ ਵੀ ਨਾ ਮਿੱਟਣਗੇ ਅਤੇ ਨਾ ਹੀ ਉਨ੍ਹਾਂ ਦੀ ਯਾਦ ਉਹਨਾਂ ਦੇ ਵੰਸ਼ ਵਿੱਚੋਂ ਕਦੀ ਜਾਵੇਗੀ।
29 Basi Malkia Esta binti Abihaili, pamoja na Mordekai, Myahudi, waliandika kwa mamlaka yote kuthibitisha barua hii ya pili kuhusu Purimu.
੨੯ਤਾਂ ਅਬੀਹੈਲ ਦੀ ਧੀ ਰਾਣੀ ਅਸਤਰ ਅਤੇ ਮਾਰਦਕਈ ਯਹੂਦੀ ਨੇ ਪੂਰੀਮ ਦੇ ਵਿਖੇ ਇਹ ਦੂਸਰੀ ਚਿੱਠੀ ਪੂਰੇ ਅਧਿਕਾਰ ਨਾਲ ਲਿਖੀ।
30 Naye Mordekai akatuma barua kwa Wayahudi wote katika majimbo 127 ya ufalme wa Ahasuero, barua zenye maneno ya amani na matumaini,
੩੦ਅਤੇ ਇਸ ਦੀਆਂ ਨਕਲਾਂ ਮਾਰਦਕਈ ਨੇ ਰਾਜਾ ਅਹਸ਼ਵੇਰੋਸ਼ ਦੇ ਰਾਜ ਦੇ ਇੱਕ ਸੌ ਸਤਾਈ ਸੂਬਿਆਂ ਵਿੱਚ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਭੇਜੀਆਂ, ਜਿਨ੍ਹਾਂ ਵਿੱਚ ਸ਼ਾਂਤੀ ਅਤੇ ਸਚਿਆਈ ਦੀਆਂ ਗੱਲਾਂ ਲਿਖੀਆਂ ਸਨ,
31 ili kuimarisha siku hizi za Purimu katika majira yake yaliyowekwa, kama Mordekai, Myahudi na Malkia Esta walivyowaamuru, na walivyojiimarisha wenyewe na wazao wao kuhusu nyakati za kufunga na kuomboleza.
੩੧ਤਾਂ ਜੋ ਪੂਰੀਮ ਦੇ ਇਹਨਾਂ ਦਿਨਾਂ ਨੂੰ ਉਨ੍ਹਾਂ ਦੇ ਠਹਿਰਾਏ ਹੋਏ ਸਮੇਂ ਤੇ ਅਤੇ ਜਿਵੇਂ ਮਾਰਦਕਈ ਯਹੂਦੀ ਅਤੇ ਰਾਣੀ ਅਸਤਰ ਨੇ ਹੁਕਮ ਦਿੱਤਾ ਸੀ ਅਤੇ ਜਿਵੇਂ ਯਹੂਦੀਆਂ ਨੇ ਆਪਣੇ ਲਈ ਤੇ ਆਪਣੇ ਬੱਚਿਆਂ ਲਈ ਪੱਕਾ ਕਰਕੇ ਇਸ ਨੂੰ ਕਾਇਮ ਕਰ ਲਿਆ ਸੀ, ਉਸੇ ਅਨੁਸਾਰ ਵਰਤ ਰੱਖਣ ਅਤੇ ਵਿਰਲਾਪ ਕੀਤੇ ਜਾਣ।
32 Amri ya Esta ilithibitisha taratibu hizi kuhusu Purimu, nayo ikaandikwa katika kumbukumbu.
੩੨ਪੂਰੀਮ ਦੇ ਵਿਖੇ ਇਹ ਨਿਯਮ ਅਸਤਰ ਦੇ ਹੁਕਮ ਅਨੁਸਾਰ ਪੱਕੇ ਕੀਤੇ ਗਏ, ਅਤੇ ਇਹ ਗੱਲਾਂ ਪੁਸਤਕ ਵਿੱਚ ਲਿਖੀਆਂ ਗਈਆਂ।