< Kutoka 18 >

1 Basi Yethro, kuhani wa Midiani, baba mkwe wa Mose, akawa amesikia kila kitu Mungu alichomfanyia Mose na watu wake wa Israeli, pia jinsi Bwana alivyowatoa Israeli Misri.
ਜਦ ਮੂਸਾ ਦੇ ਸੌਹਰੇ ਯਿਥਰੋ ਨੇ ਜਿਹੜਾ ਮਿਦਯਾਨ ਦਾ ਜਾਜਕ ਸੀ ਸਭ ਕੁਝ ਜੋ ਪਰਮੇਸ਼ੁਰ ਨੇ ਮੂਸਾ ਅਤੇ ਆਪਣੀ ਪਰਜਾ ਇਸਰਾਏਲ ਲਈ ਕੀਤਾ ਸੁਣਿਆ ਅਰਥਾਤ ਜਿਵੇਂ ਯਹੋਵਾਹ ਇਸਰਾਏਲ ਨੂੰ ਮਿਸਰੋਂ ਬਾਹਰ ਲੈ ਆਇਆ।
2 Baada ya Mose kumrudisha mkewe Sipora, Yethro baba mkwe wake alimpokea
ਤਦ ਮੂਸਾ ਦੇ ਸੌਹਰੇ ਯਿਥਰੋ ਨੇ ਮੂਸਾ ਦੀ ਪਤਨੀ ਸਿੱਪੋਰਾਹ ਨੂੰ ਉਸ ਦੇ ਛੱਡਣ ਦੇ ਪਿੱਛੋਂ ਲਿਆ
3 pamoja na wanawe wawili. Jina la mmoja aliitwa Gershomu, kwa kuwa Mose alisema, “Nimekuwa mgeni katika nchi ya kigeni.”
ਨਾਲੇ ਉਸ ਦੇ ਦੋਹਾਂ ਪੁੱਤਰਾਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਗੇਰਸ਼ੋਮ ਸੀ ਕਿਉਂ ਜੋ ਉਸ ਆਖਿਆ, ਮੈਂ ਪਰਦੇਸ ਵਿੱਚ ਓਪਰਾ ਰਿਹਾ।
4 Mwingine aliitwa Eliezeri, kwa kuwa alisema, “Mungu wa baba yangu alikuwa msaada wangu, akaniokoa kutoka upanga wa Farao.”
ਅਤੇ ਦੂਜੇ ਦਾ ਨਾਮ ਅਲੀਅਜ਼ਰ ਸੀ ਕਿਉਂ ਜੋ ਉਸ ਆਖਿਆ, ਮੇਰੇ ਪਿਤਾ ਦਾ ਪਰਮੇਸ਼ੁਰ ਮੇਰਾ ਸਹਾਇਕ ਸੀ ਅਤੇ ਮੈਨੂੰ ਫ਼ਿਰਊਨ ਦੀ ਤਲਵਾਰ ਤੋਂ ਬਚਾਇਆ।
5 Yethro, baba mkwe wa Mose, pamoja na wana wawili wa Mose na mkewe, wakamjia Mose huko jangwani, mahali alipokuwa amepiga kambi karibu na mlima wa Mungu.
ਅਤੇ ਮੂਸਾ ਦਾ ਸੌਹਰਾ ਯਿਥਰੋ ਉਸ ਦੇ ਪੁੱਤਰਾਂ ਅਤੇ ਉਸ ਦੀ ਪਤਨੀ ਨੂੰ ਉਜਾੜ ਵਿੱਚ ਮੂਸਾ ਕੋਲ ਲਿਆਇਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਪਰਬਤ ਉੱਤੇ ਡੇਰਾ ਲਾਇਆ ਹੋਇਆ ਸੀ।
6 Yethro alikuwa ametuma ujumbe kwake Mose, kusema, “Mimi Yethro baba mkwe wako ninakuja kwako pamoja na mke wako na wanao wawili.”
ਉਹ ਨੇ ਮੂਸਾ ਨੂੰ ਆਖਿਆ, ਮੈਂ ਤੇਰਾ ਸੌਹਰਾ ਯਿਥਰੋ ਅਤੇ ਤੇਰੀ ਪਤਨੀ ਉਹ ਦੇ ਦੋਹਾਂ ਪੁੱਤਰਾਂ ਨਾਲ ਤੇਰੇ ਕੋਲ ਆਏ ਹਾਂ।
7 Kwa hiyo Mose akatoka kumlaki baba mkwe wake, akainama na kumbusu. Wakasalimiana, kisha wakaingia hemani.
ਤਦ ਮੂਸਾ ਆਪਣੇ ਸੌਹਰੇ ਨੂੰ ਮਿਲਣ ਲਈ ਬਾਹਰ ਆਇਆ ਅਤੇ ਉਸ ਦੇ ਅੱਗੇ ਨਿਵਿਆ ਅਤੇ ਉਸ ਨੂੰ ਚੁੰਮਿਆ ਅਤੇ ਇੱਕ ਦੂਜੇ ਦੀ ਸੁੱਖ-ਸਾਂਦ ਪੁੱਛੀ ਅਤੇ ਤੰਬੂ ਵਿੱਚ ਆਏ।
8 Mose akamwambia baba mkwe wake kuhusu kila kitu Bwana alichomfanyia Farao na Wamisri kwa ajili ya Israeli, na pia kuhusu shida zote walizokutana nazo njiani na jinsi Bwana alivyowaokoa.
ਮੂਸਾ ਨੇ ਆਪਣੇ ਸੌਹਰੇ ਨੂੰ ਉਹ ਸਭ ਕੁਝ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਕਾਰਨ ਫ਼ਿਰਊਨ ਅਤੇ ਮਿਸਰੀਆਂ ਨਾਲ ਕੀਤਾ ਅਤੇ ਉਹ ਕਸ਼ਟ ਜਿਹੜਾ ਰਾਹ ਵਿੱਚ ਉਨ੍ਹਾਂ ਉੱਤੇ ਆਇਆ ਅਤੇ ਯਹੋਵਾਹ ਨੇ ਕਿਵੇਂ ਉਨ੍ਹਾਂ ਨੂੰ ਬਚਾਇਆ ਦੱਸਿਆ।
9 Yethro akafurahishwa sana kusikia juu ya mambo yote mazuri Bwana aliyowatendea Waisraeli kuwaokoa kutoka mkono wa Wamisri.
ਤਦ ਯਿਥਰੋ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਇਸਰਾਏਲ ਨਾਲ ਕੀਤੀ ਜਦ ਉਸ ਨੂੰ ਮਿਸਰੀਆਂ ਦੇ ਹੱਥੋਂ ਬਚਾ ਦਿੱਤਾ ਅਨੰਦ ਹੋਇਆ।
10 Yethro akasema, “Sifa na ziwe kwa Bwana, aliyekuokoa wewe kutoka mikononi mwa Wamisri na Farao, na aliyewaokoa watu kutoka mikononi mwa Wamisri.
੧੦ਯਿਥਰੋ ਨੇ ਆਖਿਆ, ਯਹੋਵਾਹ ਮੁਬਾਰਕ ਹੈ ਜਿਸ ਤੁਹਾਨੂੰ ਮਿਸਰੀਆਂ ਦੇ ਹੱਥੋਂ ਅਤੇ ਫ਼ਿਰਊਨ ਦੇ ਹੱਥੋਂ ਬਚਾ ਦਿੱਤਾ ਅਤੇ ਜਿਸ ਲੋਕਾਂ ਨੂੰ ਮਿਸਰੀਆਂ ਦੇ ਹੱਥ ਹੇਠੋਂ ਬਚਾਇਆ।
11 Sasa najua ya kuwa Bwana ni mkuu kuliko miungu mingine yote, kwa kuwa amewatendea hivi wale waliowatenda Israeli kwa ujeuri.”
੧੧ਹੁਣ ਮੈਂ ਜਾਣਿਆ ਕਿ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਉਹ ਉਨ੍ਹਾਂ ਉੱਤੇ ਘਮੰਡ ਕਰਦੇ ਸਨ।
12 Kisha Yethro, baba mkwe wa Mose, akaleta sadaka ya kuteketezwa na dhabihu nyingine kwa Mungu, naye Aroni pamoja na wazee wote wa Israeli wakaja kula chakula pamoja na baba mkwe wa Mose mbele za Mungu.
੧੨ਮੂਸਾ ਦਾ ਸੌਹਰਾ ਯਿਥਰੋ ਹੋਮ ਦੀ ਭੇਟ ਅਤੇ ਬਲੀਆਂ ਪਰਮੇਸ਼ੁਰ ਲਈ ਲਿਆਇਆ ਅਤੇ ਹਾਰੂਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਮੂਸਾ ਦੇ ਸੌਹਰੇ ਯਿਥਰੋ ਨਾਲ ਪਰਮੇਸ਼ੁਰ ਦੇ ਸਨਮੁਖ ਰੋਟੀ ਖਾਣ ਲਈ ਆਏ।
13 Siku iliyofuata, Mose akachukua nafasi yake kama hakimu wa watu, nao wakasimama kumzunguka kuanzia asubuhi hadi jioni.
੧੩ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਮੂਸਾ ਪਰਜਾ ਦਾ ਨਿਆਂ ਕਰਨ ਲਈ ਬੈਠਾ ਅਤੇ ਪਰਜਾ ਮੂਸਾ ਦੇ ਅੱਗੇ ਸਵੇਰ ਤੋਂ ਸ਼ਾਮ ਤੱਕ ਖੜੀ ਰਹੀ।
14 Baba mkwe wake alipoona yote Mose anayowafanyia watu, akasema, “Ni nini hiki unachowafanyia watu? Kwa nini wewe unakuwa mwamuzi wa watu hawa peke yako, wakati watu hawa wamesimama wakikuzunguka tangu asubuhi mpaka jioni?”
੧੪ਜਦ ਮੂਸਾ ਦੇ ਸੌਹਰੇ ਨੇ ਉਹ ਸਭ ਕੁਝ ਜੋ ਉਸ ਨੇ ਪਰਜਾ ਨਾਲ ਕੀਤਾ ਵੇਖਿਆ ਤਾਂ ਆਖਿਆ, ਇਹ ਕੀ ਗੱਲ ਹੈ ਜੋ ਤੂੰ ਪਰਜਾ ਨਾਲ ਕਰਦਾ ਹੈਂ? ਤੂੰ ਕਿਉਂ ਇਕੱਲਾ ਬੈਠਦਾ ਹੈਂ ਅਤੇ ਸਾਰੀ ਪਰਜਾ ਸਵੇਰ ਤੋਂ ਸ਼ਾਮ ਤੱਕ ਤੇਰੇ ਅੱਗੇ ਖੜੀ ਰਹਿੰਦੀ ਹੈ?
15 Mose akamjibu, “Kwa sababu watu wananijia kutaka mapenzi ya Mungu.
੧੫ਤਾਂ ਮੂਸਾ ਨੇ ਆਪਣੇ ਸੌਹਰੇ ਨੂੰ ਆਖਿਆ, ਇਸ ਕਰਕੇ ਕਿ ਪਰਜਾ ਮੇਰੇ ਕੋਲ ਪਰਮੇਸ਼ੁਰ ਦੀ ਭਾਲ ਲਈ ਆਉਂਦੀ ਹੈ।
16 Kila wakiwa na shauri huletwa kwangu, nami huamua kati ya mtu na mwenzake na kuwajulisha juu ya amri na sheria za Mungu.”
੧੬ਜਦ ਉਨ੍ਹਾਂ ਵਿੱਚ ਕੋਈ ਗੱਲ ਹੁੰਦੀ ਹੈ ਤਾਂ ਉਹ ਮੇਰੇ ਕੋਲ ਆਉਂਦੇ ਹਨ ਮੈਂ ਉਸ ਮਨੁੱਖ ਅਤੇ ਉਸ ਦੇ ਗੁਆਂਢੀ ਵਿੱਚ ਨਿਆਂ ਕਰ ਦਿੰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਤੇ ਬਿਵਸਥਾ ਦਸ ਦਿੰਦਾ ਹਾਂ।
17 Baba mkwe wa Mose akamjibu, “Unachofanya sio kizuri.
੧੭ਤਾਂ ਮੂਸਾ ਦੇ ਸੌਹਰੇ ਨੇ ਉਹ ਨੂੰ ਆਖਿਆ, ਜੋ ਤੂੰ ਕਰਦਾ ਹੈਂ ਸੋ ਚੰਗੀ ਗੱਲ ਨਹੀਂ ਹੈ।
18 Wewe pamoja na watu hawa wanaokujia mtajichosha bure. Kazi ni nzito sana kwako, huwezi kuibeba mwenyewe.
੧੮ਤੂੰ ਜ਼ਰੂਰ ਥੱਕ ਜਾਵੇਂਗਾ, ਤੂੰ ਵੀ ਅਤੇ ਤੇਰੇ ਨਾਲ ਇਹ ਲੋਕ ਵੀ ਕਿਉਂ ਜੋ ਇਹ ਕੰਮ ਤੇਰੇ ਲਈ ਬਹੁਤਾ ਭਾਰੀ ਹੈ। ਤੂੰ ਇਕੱਲਾ ਇਸ ਨੂੰ ਨਹੀਂ ਕਰ ਸਕਦਾ।
19 Sasa nisikilize mimi, nitakupa shauri, naye Mungu na awe pamoja nawe. Yapasa wewe uwe mwakilishi wa watu mbele za Mungu na ulete mashauri yao kwake.
੧੯ਤੂੰ ਹੁਣ ਮੇਰੀ ਗੱਲ ਸੁਣ। ਮੈਂ ਤੈਨੂੰ ਮੱਤ ਦਿੰਦਾ ਹਾਂ ਅਤੇ ਪਰਮੇਸ਼ੁਰ ਤੇਰੇ ਨਾਲ ਹੋਵੇਗਾ। ਤੂੰ ਲੋਕਾਂ ਲਈ ਪਰਮੇਸ਼ੁਰ ਦੇ ਥਾਂ ਰਹੀਂ ਅਤੇ ਤੂੰ ਉਨ੍ਹਾਂ ਗੱਲਾਂ ਨੂੰ ਪਰਮੇਸ਼ੁਰ ਅੱਗੇ ਲਿਆਈਂ।
20 Uwafundishe amri na sheria, tena uwaonyeshe namna ya kuishi na kazi zinazowapasa wao kufanya.
੨੦ਤੂੰ ਬਿਧੀਆਂ ਅਤੇ ਬਿਵਸਥਾਵਾਂ ਉਨ੍ਹਾਂ ਨੂੰ ਸਿਖਾ ਅਤੇ ਉਹ ਰਾਹ ਜਿਸ ਉੱਤੇ ਚੱਲਣਾ ਹੈ ਅਤੇ ਉਹ ਕੰਮ ਜਿਸ ਨੂੰ ਕਰਨਾ ਹੈ ਉਨ੍ਹਾਂ ਨੂੰ ਦਸ ਦੇ।
21 Lakini uchague watu wenye uwezo miongoni mwa watu wote, watu wanaomwogopa Mungu, watu waaminifu wanaochukia mali ya dhuluma, uwateuwe wawe maafisa juu ya maelfu, mamia, hamsini na makumi.
੨੧ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸੱਚੇ ਅਤੇ ਲੋਭ ਦੇ ਵੈਰੀ ਹੋਣ ਚੁਣ ਲੈ। ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ।
22 Waweke wawe waamuzi wa watu kwa wakati wote, lakini waambie wakuletee kila shauri lililo gumu; yale yaliyo rahisi wayaamue wao wenyewe. Hii itafanya mzigo wako kuwa mwepesi, kwa sababu watashirikiana nawe.
੨੨ਉਹ ਹਰ ਵੇਲੇ ਲੋਕਾਂ ਦਾ ਨਿਆਂ ਕਰਨ ਅਤੇ ਇਸ ਤਰ੍ਹਾਂ ਹੋਵੇ ਕਿ ਹਰ ਇੱਕ ਵੱਡੀ ਗੱਲ ਤੇਰੇ ਕੋਲ ਲਿਆਉਣ ਪਰ ਛੋਟੀਆਂ ਗੱਲਾਂ ਨੂੰ ਆਪ ਨਬੇੜਨ ਸੋ ਇਸ ਤਰ੍ਹਾਂ ਤੇਰੇ ਲਈ ਸੌਖਾ ਰਹੇਗਾ ਅਤੇ ਉਹ ਤੇਰੇ ਨਾਲ ਭਾਰ ਹਲਕਾ ਕਰਨ।
23 Kama ukifanya hivi, na ikiwa Mungu ameagiza hivyo, utaweza kushinda uchovu, nao watu hawa wote watarudi nyumbani wameridhika.”
੨੩ਜੇ ਤੂੰ ਇਸ ਗੱਲ ਨੂੰ ਕਰੇਂਗਾ ਅਤੇ ਪਰਮੇਸ਼ੁਰ ਤੈਨੂੰ ਹੁਕਮ ਦੇਵੇ ਤਾਂ ਤੂੰ ਝੱਲ ਸਕੇਂਗਾ ਅਤੇ ਇਹ ਸਾਰੇ ਲੋਕ ਵੀ ਸੁੱਖ-ਸਾਂਦ ਨਾਲ ਆਪਣੇ ਸਥਾਨਾਂ ਨੂੰ ਜਾਣਗੇ।
24 Mose akamsikiliza baba mkwe wake na kufanya kila kitu alichosema.
੨੪ਸੋ ਮੂਸਾ ਨੇ ਆਪਣੇ ਸੌਹਰੇ ਦੀ ਗੱਲ ਨੂੰ ਸੁਣਿਆ ਅਤੇ ਜੋ ਉਸ ਆਖਿਆ ਸੀ ਸੋ ਹੀ ਕੀਤਾ।
25 Mose akawachagua watu wenye uwezo kutoka Israeli yote, akawafanya kuwa viongozi wa watu, maafisa juu ya maelfu, mamia, hamsini na makumi.
੨੫ਤਦ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਇਸਰਾਏਲ ਵਿੱਚੋਂ ਚੁਣ ਕੇ ਉਹਨਾਂ ਨੂੰ ਪਰਜਾ ਉੱਤੇ ਪ੍ਰਧਾਨ ਠਹਿਰਾਇਆ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ।
26 Wakatumika kama waamuzi wa watu kwa wakati wote. Mashauri magumu wakayaleta kwa Mose, lakini yale yaliyo rahisi wakayaamua wenyewe.
੨੬ਉਹ ਹਰ ਵੇਲੇ ਪਰਜਾ ਦਾ ਨਿਆਂ ਕਰਦੇ ਸਨ ਅਤੇ ਔਖਾ ਕੰਮ ਮੂਸਾ ਕੋਲ ਲਿਆਉਂਦੇ ਸਨ ਪਰ ਸਾਰੇ ਛੋਟੇ ਕੰਮ ਆਪ ਨਬੇੜ ਲੈਂਦੇ ਸਨ।
27 Kisha Mose akaagana na Yethro baba mkwe wake, naye akarudi kwa nchi yake.
੨੭ਮੂਸਾ ਨੇ ਆਪਣੇ ਸੌਹਰੇ ਨੂੰ ਵਿਦਿਆ ਕੀਤਾ ਤਾਂ ਉਹ ਆਪਣੇ ਦੇਸ ਦੇ ਰਾਹ ਪੈ ਗਿਆ।

< Kutoka 18 >