< Kutoka 33 >
1 Kisha Bwana akamwambia Mose, “Ondoka mahali hapa, wewe pamoja na hao watu uliowapandisha kutoka Misri, mpande mpaka nchi niliyomwahidi Abrahamu, Isaki na Yakobo kwa kiapo, nikisema, ‘Nitawapa wazao wenu nchi hii.’
੧ਯਹੋਵਾਹ ਮੂਸਾ ਨੂੰ ਬੋਲਿਆ, ਇੱਥੋਂ ਤੁਰ ਕੇ ਤੂੰ ਅਤੇ ਇਹ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਕੱਢ ਲਿਆਇਆ ਉਸ ਦੇਸ ਨੂੰ ਉਤਾਹਾਂ ਜਾਣ ਜਿਹ ਦੇ ਲਈ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਕਿ ਮੈਂ ਇਹ ਦੇਸ ਤੁਹਾਡੀ ਅੰਸ ਨੂੰ ਦੇਵਾਂਗਾ।
2 Nitamtuma malaika mbele yenu, naye atawafukuza Wakanaani, Waamori, Wahiti, Waperizi, Wahivi na Wayebusi.
੨ਅਤੇ ਮੈਂ ਤੇਰੇ ਅੱਗੇ ਇੱਕ ਦੂਤ ਭੇਜਾਂਗਾ ਅਤੇ ਮੈਂ ਕਨਾਨੀ, ਅਮੋਰੀ, ਹਿੱਤੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਦੇਵਾਂਗਾ।
3 Pandeni mwende katika nchi itiririkayo maziwa na asali. Lakini mimi sitakwenda pamoja nanyi, kwa sababu ninyi ni watu wenye shingo ngumu, nisije nikawaangamiza njiani.”
੩ਉਸ ਦੇਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਪਰ ਮੈਂ ਤੁਹਾਡੇ ਨਾਲ-ਨਾਲ ਉਤਾਹਾਂ ਨਾ ਜਾਂਵਾਂਗਾ ਕਿਉਂ ਜੋ ਤੁਸੀਂ ਹਾਠੇ ਲੋਕ ਹੀ ਮਤੇ ਮੈਂ ਤੁਹਾਨੂੰ ਰਾਹ ਵਿੱਚ ਭਸਮ ਕਰ ਦਿਆਂ।
4 Watu waliposikia habari hizo za huzuni, wakaanza kuomboleza wala hakuna mtu aliyevaa mapambo yoyote.
੪ਜਦ ਲੋਕਾਂ ਨੇ ਇਹ ਬੁਰੀ ਗੱਲ ਸੁਣੀ ਤਾਂ ਉਨ੍ਹਾਂ ਨੇ ਵਿਰਲਾਪ ਕੀਤਾ ਅਤੇ ਕਿਸੇ ਮਨੁੱਖ ਨੇ ਆਪਣੇ ਗਹਿਣੇ ਨਾ ਪਾਏ।
5 Kwa kuwa Bwana alikuwa amemwambia Mose, “Waambie Waisraeli, ‘Ninyi ni watu wenye shingo ngumu. Kama ningefuatana nanyi hata kwa muda mfupi, ningewaangamiza. Sasa vueni mapambo yenu, nami nitaamua nitakalowatendea.’”
੫ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਸਰਾਏਲੀਆਂ ਨੂੰ ਆਖ ਕਿ ਤੁਸੀਂ ਢੀਠ ਲੋਕ ਹੋ। ਜੇ ਮੈਂ ਇੱਕ ਪਲ ਲਈ ਤੁਹਾਡੇ ਨਾਲ-ਨਾਲ ਉਤਾਹਾਂ ਜਾਂਵਾਂ ਤਾਂ ਮੈਂ ਤੁਹਾਨੂੰ ਭਸਮ ਕਰ ਦੇਵਾਂਗਾ ਪਰ ਹੁਣ ਆਪਣੇ ਗਹਿਣੇ ਆਪ ਤੋਂ ਲਾਹ ਸੁੱਟੋ ਤਾਂ ਜੋ ਮੈਂ ਜਾਣਾਂ ਕਿ ਤੁਹਾਡੇ ਨਾਲ ਕੀ ਕਰਾਂ।
6 Hivyo Waisraeli wakavua mapambo yao katika Mlima wa Horebu.
੬ਇਸਰਾਏਲੀਆਂ ਨੇ ਹੋਰੇਬ ਦੇ ਪਰਬਤ ਦੇ ਪਰੇ ਆਪਣੇ ਗਹਿਣੇ ਲਾਹ ਸੁੱਟੇ।
7 Basi Mose alikuwa na desturi ya kuchukua hema na kuliweka wakfu nje ya kambi umbali kiasi, akaliita “Hema la Kukutania.” Kila aliyekuwa akiulizia shauri kwa Bwana, angelikwenda katika Hema la Kukutania nje ya kambi.
੭ਮੂਸਾ ਇੱਕ ਤੰਬੂ ਲੈ ਕੇ ਡੇਰੇ ਤੋਂ ਬਾਹਰ ਅਤੇ ਦੂਰ ਲਾ ਲੈਂਦਾ ਸੀ ਅਤੇ ਉਸ ਨੂੰ ਮੰਡਲੀ ਦਾ ਤੰਬੂ ਆਖਿਆ ਤਾਂ ਇਸ ਤਰ੍ਹਾਂ ਹੋਇਆ ਕਿ ਜੋ ਕੋਈ ਯਹੋਵਾਹ ਨੂੰ ਭਾਲਦਾ ਸੀ ਸੋ ਮੰਡਲੀ ਦੇ ਤੰਬੂ ਨੂੰ ਡੇਰੇ ਤੋਂ ਬਾਹਰ ਜਾਂਦਾ ਸੀ।
8 Wakati wowote Mose alipokwenda kwenye Hema, watu wote waliinuka na kusimama kwenye maingilio ya mahema yao, wakimwangalia Mose mpaka aingie kwenye Hema.
੮ਅਤੇ ਇਸ ਤਰ੍ਹਾਂ ਸੀ ਕਿ ਜਦ ਮੂਸਾ ਉਸ ਤੰਬੂ ਵਿੱਚ ਜਾਂਦਾ ਸੀ ਤਾਂ ਸਾਰੇ ਲੋਕ ਉੱਠ ਕੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਕੋਲ ਖੜੇ ਹੋ ਜਾਂਦੇ ਸਨ ਅਤੇ ਮੂਸਾ ਨੂੰ ਵੇਖਦੇ ਰਹਿੰਦੇ ਸਨ ਜਿੰਨਾਂ ਚਿਰ ਉਹ ਤੰਬੂ ਦੇ ਵਿੱਚ ਅੰਦਰ ਨਾ ਵੜ ਜਾਂਦਾ।
9 Kila mara Mose alipoingia ndani ya hema, nguzo ya wingu ingeshuka chini na kukaa kwenye ingilio, wakati Mungu akizungumza na Mose.
੯ਅਤੇ ਇਸ ਤਰ੍ਹਾਂ ਸੀ ਕਿ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਹੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ।
10 Kila mara watu walipoona hiyo nguzo ya wingu ikiwa imesimama kwenye ingilio la hema, wote walisimama wakaabudu, kila mmoja kwenye ingilio la hema lake.
੧੦ਜਦ ਸਾਰਿਆਂ ਲੋਕਾਂ ਨੇ ਬੱਦਲ ਦੇ ਥੰਮ੍ਹ ਨੂੰ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਵੇਖਿਆ ਤਾਂ ਸਾਰੇ ਲੋਕ ਉੱਠ ਖੜੇ ਹੋਏ ਅਤੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਮੱਥਾ ਟੇਕਿਆ।
11 Bwana angezungumza na Mose uso kwa uso, kama vile mtu azungumzavyo na rafiki yake. Kisha Mose angerudi kambini, lakini msaidizi wake kijana Yoshua mwana wa Nuni hakuondoka mle Hemani.
੧੧ਤਾਂ ਯਹੋਵਾਹ ਮੂਸਾ ਨਾਲ ਆਹਮੋ-ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸੱਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗੱਭਰੂ ਸੇਵਾਦਾਰ ਨੂਨ ਦਾ ਪੁੱਤਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ।
12 Mose akamwambia Bwana, “Umekuwa ukiniambia, ‘Ongoza watu hawa,’ lakini hujanifahamisha ni nani utakayemtuma pamoja nami. Umesema, ‘Ninakujua wewe kwa jina lako, nawe umepata kibali mbele zangu.’
੧੨ਫਿਰ ਮੂਸਾ ਨੇ ਯਹੋਵਾਹ ਨੂੰ ਆਖਿਆ, ਵੇਖ ਤੂੰ ਮੈਨੂੰ ਆਖਦਾ ਹੈਂ ਕਿ ਇਨ੍ਹਾਂ ਲੋਕਾਂ ਨੂੰ ਉਤਾਹਾਂ ਲੈ ਜਾ ਪਰ ਤੂੰ ਮੈਨੂੰ ਨਹੀਂ ਦੱਸਿਆ ਕਿਹ ਨੂੰ ਤੂੰ ਮੇਰੇ ਨਾਲ ਭੇਜੇਂਗਾ ਤਾਂ ਵੀ ਤੂੰ ਆਖਿਆ ਹੈ, ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ ਅਤੇ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ।
13 Ikiwa umependezwa nami, nifundishe njia zako ili nipate kukujua, nami nizidi kupata kibali mbele zako. Kumbuka kuwa taifa hili ni watu wako.”
੧੩ਸੋ ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈਂ ਤਾਂ ਮੈਨੂੰ ਆਪਣਾ ਰਾਹ ਦੱਸ ਕਿ ਮੈਂ ਤੈਨੂੰ ਜਾਣਾਂ ਤਾਂ ਜੋ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਰਹੇ ਅਤੇ ਸਮਝ ਲੈ ਕਿ ਇਹ ਕੌਮ ਤੇਰੀ ਪਰਜਾ ਹੈ।
14 Bwana akajibu, “Uso wangu utakwenda pamoja nawe, nami nitakupa raha.”
੧੪ਤਾਂ ਉਸ ਆਖਿਆ, ਮੇਰੀ ਹਜ਼ੂਰੀ ਤੇਰੇ ਨਾਲ ਜਾਵੇਗੀ ਅਤੇ ਮੈਂ ਤੈਨੂੰ ਵਿਸ਼ਰਾਮ ਦਿਆਂਗਾ।
15 Kisha Mose akamwambia, “Kama Uso wako hauendi pamoja nasi, usituondoe hapa.
੧੫ਫੇਰ ਉਸ ਆਖਿਆ, ਜੇ ਤੇਰੀ ਹਜ਼ੂਰੀ ਸਾਡੇ ਨਾਲ ਨਹੀਂ ਜਾਂਦੀ ਤਾਂ ਸਾਨੂੰ ਇੱਥੋਂ ਉਤਾਹਾਂ ਨਾ ਲੈ ਜਾਵੀਂ।
16 Mtu yeyote atajuaje kuwa mimi pamoja na watu wako tumepata kibali mbele zako, usipokwenda pamoja nasi? Ni nini kingine kitakachoweza kututofautisha mimi na watu wako miongoni mwa watu wengine wote walio katika uso wa dunia?”
੧੬ਫੇਰ ਇਹ ਕਿਵੇਂ ਜਾਣਿਆ ਜਾਵੇਗਾ ਕਿ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਇਹ ਇਸ ਤਰ੍ਹਾਂ ਨਹੀਂ ਕਿ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਤੇ ਤੇਰੀ ਇਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਨੋਖੇ ਰੱਖੇ ਹੋਏ ਹਾਂ?
17 Bwana akamwambia Mose, “Nitakufanyia jambo lile uliloomba, kwa sababu ninapendezwa nawe, nami ninakujua kwa jina lako.”
੧੭ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਹੜੀ ਗੱਲ ਤੂੰ ਕੀਤੀ ਹੈ ਮੈਂ ਇਹ ਵੀ ਕਰਾਂਗਾ ਕਿਉਂ ਜੋ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ਅਤੇ ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ।
18 Kisha Mose akasema, “Basi nionyeshe utukufu wako.”
੧੮ਤਾਂ ਉਸ ਆਖਿਆ, ਮੈਨੂੰ ਆਪਣਾ ਤੇਜ ਵਿਖਾਈਂ।
19 Ndipo Bwana akasema, “Nitapitisha wema wangu wote mbele yako, nami nitalitangaza Jina langu, Bwana, mbele ya uso wako. Nitamrehemu yeye nimrehemuye, na pia nitamhurumia yeye nimhurumiaye.”
੧੯ਉਸ ਆਖਿਆ, ਮੈਂ ਆਪਣੀ ਸਾਰੀ ਭਲਿਆਈ ਤੇਰੇ ਅੱਗੋਂ ਦੀ ਲੰਘਾਵਾਂਗਾ ਅਤੇ ਤੇਰੇ ਅੱਗੇ ਯਹੋਵਾਹ ਦੇ ਨਾਮ ਦਾ ਪਰਚਾਰ ਕਰਾਂਗਾ ਅਤੇ ਜਿਸ ਉੱਤੇ ਮੈਂ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਉੱਤੇ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ।
20 Lakini Mungu akasema, “Hutaweza kuuona uso wangu, kwa kuwa hakuna mtu yeyote awezaye kuniona akaishi.”
੨੦ਤਾਂ ਉਸ ਆਖਿਆ, ਤੂੰ ਮੇਰਾ ਮੂੰਹ ਨਹੀਂ ਵੇਖ ਸਕਦਾ ਕਿਉਂ ਜੋ ਕੋਈ ਆਦਮੀ ਮੈਨੂੰ ਵੇਖ ਕੇ ਜੀ ਨਹੀਂ ਸਕਦਾ।
21 Kisha Bwana akasema, “Kuna mahali karibu nami ambapo unaweza kusimama juu ya mwamba.
੨੧ਤਾਂ ਯਹੋਵਾਹ ਨੇ ਆਖਿਆ, ਵੇਖ ਮੇਰੇ ਕੋਲ ਇੱਕ ਥਾਂ ਹੈ ਅਤੇ ਤੂੰ ਇੱਕ ਚੱਟਾਨ ਉੱਤੇ ਖੜਾ ਹੋ ਜਾਵੀਂ
22 Utukufu wangu unapopita, nitakuweka gengeni kwenye mwamba na kukufunika kwa mkono wangu mpaka nitakapokwisha kupita.
੨੨ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਤੇਜ ਲੰਘ ਜਾਵੇ ਤਾਂ ਮੈਂ ਤੈਨੂੰ ਪੱਥਰ ਦੀ ਇੱਕ ਖੰਧਰ ਵਿੱਚ ਪਾਵਾਂਗਾ ਅਤੇ ਲੰਘਣ ਦੇ ਵੇਲੇ ਮੈਂ ਤੈਨੂੰ ਆਪਣੇ ਹੱਥ ਨਾਲ ਢੱਕਾਂਗਾ
23 Kisha nitaondoa mkono wangu nawe utaona mgongo wangu; lakini kamwe uso wangu hautaonekana.”
੨੩ਮੈਂ ਆਪਣਾ ਹੱਥ ਹਟਾਵਾਂਗਾ ਅਤੇ ਤੂੰ ਮੇਰੀ ਪਿੱਠ ਵੇਖੇਂਗਾ ਪਰ ਮੇਰਾ ਮੂੰਹ ਨਾ ਦਿੱਸੇਗਾ।