< Kutoka 36 >

1 Kwa hiyo Bezaleli, Oholiabu na kila mtu Bwana aliyempa ustadi na uwezo wa kujua jinsi ya kufanya kazi zote za kujenga mahali patakatifu wataifanya hiyo kazi kama vile Bwana alivyoagiza.”
ਬਸਲਏਲ ਆਹਾਲੀਆਬ ਅਤੇ ਸਾਰੇ ਬੁੱਧਵਾਨ ਮਨੁੱਖ ਕੰਮ ਕਰਨ। ਯਹੋਵਾਹ ਨੇ ਉਨ੍ਹਾਂ ਨੂੰ ਬੁੱਧ ਅਤੇ ਸਮਝ ਦਿੱਤੀ ਕਿ ਉਹ ਜਾਣਨ ਕਿ ਪਵਿੱਤਰ ਸਥਾਨ ਦੀ ਉਪਾਸਨਾ ਦਾ ਸਾਰਾ ਕੰਮ ਯਹੋਵਾਹ ਦੇ ਸਾਰੇ ਹੁਕਮਾਂ ਅਨੁਸਾਰ ਕਿਵੇਂ ਕਰਨਾ ਹੈ।
2 Ndipo Mose akawaita Bezaleli na Oholiabu na kila mtu mwenye ustadi ambaye Bwana alikuwa amempa uwezo na mwenye kupenda kuja na kufanya kazi.
ਫੇਰ ਮੂਸਾ ਨੇ ਬਸਲਏਲ ਅਤੇ ਆਹਾਲੀਆਬ ਅਤੇ ਸਾਰੇ ਬੁੱਧਵਾਨ ਮਨੁੱਖਾਂ ਨੂੰ ਜਿਨ੍ਹਾਂ ਦੇ ਮਨਾਂ ਵਿੱਚ ਯਹੋਵਾਹ ਨੇ ਬੁੱਧ ਦਿੱਤੀ ਸੀ ਸੱਦਿਆ ਅਰਥਾਤ ਸਾਰੇ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਕਿ ਉਹ ਨੇੜੇ ਆ ਕੇ ਇਹ ਕੰਮ ਕਰਨ
3 Wakapokea kutoka kwa Mose sadaka zote ambazo Waisraeli walikuwa wameleta ili kuifanya kazi ya ujenzi wa Mahali Patakatifu. Nao watu wakaendelea kuleta sadaka za hiari kila asubuhi.
ਉਨ੍ਹਾਂ ਨੇ ਮੂਸਾ ਦੇ ਅੱਗੋਂ ਸਾਰੀਆਂ ਭੇਟਾਂ ਨੂੰ ਜਿਨ੍ਹਾਂ ਨੂੰ ਇਸਰਾਏਲੀਆਂ ਨੇ ਪਵਿੱਤਰ ਸਥਾਨ ਦੀ ਉਪਾਸਨਾ ਦੇ ਕੰਮ ਨੂੰ ਪੂਰਾ ਕਰਨ ਲਈ ਲਿਆਂਦਾ ਸੀ ਲੈ ਲਿਆ ਪਰ ਉਹ ਉਸ ਦੇ ਕੋਲ ਹਰ ਸਵੇਰ ਨੂੰ ਖੁਸ਼ੀ ਦੀਆਂ ਭੇਟਾਂ ਵਾਫ਼ਰ ਲਿਆਉਂਦੇ ਰਹੇ।
4 Ikafika wakati mafundi wote wenye ujuzi waliokuwa wakiifanya kazi yote ya mahali patakatifu wakasimamisha kazi zao,
ਤਾਂ ਸਾਰੇ ਬੁੱਧਵਾਨ ਜਿਹੜੇ ਪਵਿੱਤਰ ਸਥਾਨ ਦਾ ਸਾਰਾ ਕੰਮ ਕਰਦੇ ਸਨ ਆਪੋ ਆਪਣੇ ਕੰਮ ਤੋਂ ਜਿਹੜਾ ਉਹ ਕਰਦੇ ਸਨ ਆਏ
5 wakaja na kumwambia Mose, “Watu wanaleta vitu vingi kuliko tunavyohitaji kwa ajili ya kazi hii ambayo Bwana ameagiza ifanyike.”
ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ ਕਿ ਲੋਕ ਉਪਾਸਨਾ ਦੇ ਕੰਮ ਦੀ ਲੋੜ ਤੋਂ ਜਿਹ ਦਾ ਯਹੋਵਾਹ ਨੇ ਬਣਾਉਣ ਦਾ ਹੁਕਮ ਦਿੱਤਾ ਹੈ ਵਧੇਰੇ ਲਿਆਉਂਦੇ ਹਨ।
6 Ndipo Mose akatoa agizo, nao wakapeleka neno hili katika kambi yote: “Mtu yeyote mwanaume au mwanamke asilete tena kitu chochote kwa ajili ya sadaka ya mahali patakatifu.” Hivyo watu wakazuiliwa kuleta zaidi,
ਤਾਂ ਮੂਸਾ ਨੇ ਹੁਕਮ ਦਿੱਤਾ ਅਤੇ ਉਨ੍ਹਾਂ ਨੇ ਇਹ ਆਖ ਕੇ ਸਾਰੇ ਡੇਰੇ ਵਿੱਚ ਹੋਕਾ ਫਿਰਾਇਆ ਕਿ ਮਨੁੱਖ ਅਤੇ ਇਸਤਰੀਆਂ ਪਵਿੱਤਰ ਸਥਾਨ ਦੀ ਭੇਟਾਂ ਲਈ ਹੋਰ ਪ੍ਰਬੰਧ ਨਾ ਕਰਨ। ਸੋ ਲੋਕ ਲਿਆਉਣ ਤੋਂ ਹਟ ਗਏ
7 kwa sababu walivyokuwa navyo tayari vilitosha na kuzidi kuifanya kazi yote.
ਕਿਉਂ ਜੋ ਉਸ ਸਾਰੇ ਕੰਮ ਦੇ ਬਣਾਉਣ ਲਈ ਮਸਾਲਾ ਬਹੁਤ ਸੀ ਸਗੋਂ ਵਧੇਰੇ ਵੀ ਸੀ।
8 Watu wote wenye ustadi miongoni mwa wafanyakazi wote wakatengeneza maskani kwa mapazia kumi ya kitani iliyosokotwa vizuri, na nyuzi za rangi ya buluu, za zambarau, na za rangi nyekundu, naye fundi stadi akatirizi makerubi kwenye mapazia hayo.
ਤਾਂ ਉਨ੍ਹਾਂ ਸਾਰਿਆਂ ਬੁੱਧਵਾਨਾਂ ਨੇ ਜਿਹੜੇ ਇਹ ਕੰਮ ਕਰਦੇ ਸਨ ਡੇਰੇ ਦੇ ਦਸ ਪਰਦੇ ਉਣੀ ਹੋਈ ਮਹੀਨ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਏ। ਉਸ ਨੇ ਉਨ੍ਹਾਂ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ।
9 Mapazia yote yalitoshana kwa ukubwa: kila moja lilikuwa na urefu wa dhiraa ishirini na nane, na upana wa dhiraa nne
ਹਰ ਇੱਕ ਪਰਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਸੀ ਅਤੇ ਇੱਕੋ ਹੀ ਨਾਪ ਸਾਰਿਆਂ ਪਰਦਿਆਂ ਦਾ ਸੀ।
10 Wakayaunganisha mapazia matano pamoja, pia wakafanya vivyo hivyo kwa hayo mengine matano.
੧੦ਉਸ ਨੇ ਪੰਜ ਪਰਦੇ ਇੱਕ ਦੂਜੇ ਨਾਲ ਜੋੜੇ ਅਤੇ ਦੂਜੇ ਪੰਜ ਪਰਦੇ ਵੀ ਇੱਕ ਦੂਜੇ ਨਾਲ ਜੋੜੇ
11 Kisha wakatengeneza vitanzi vya kitambaa cha buluu kwenye upindo wa pazia la mwisho la fungu la kwanza, pia wakafanya vivyo hivyo na pazia la fungu la mwisho.
੧੧ਅਤੇ ਉਸ ਨੇ ਨੀਲੇ ਰੰਗ ਦੇ ਬੀੜੇ ਹਰ ਇੱਕ ਪਰਦੇ ਦੀ ਸੰਜਾਫ਼ ਵਿੱਚ ਜੋੜ ਕੇ ਸਿਰੇ ਵੱਲ ਬਣਾਏ ਅਤੇ ਇਸ ਤਰ੍ਹਾਂ ਹੀ ਉਸ ਪਰਦੇ ਦੀ ਸੰਜਾਫ਼ ਦੇ ਦੂਜੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਏ।
12 Wakatengeneza pia vitanzi hamsini katika pazia mmoja, na vitanzi vingine hamsini kwenye pazia la mwisho la fungu hilo lingine, nazo vitanzi vyote vikaelekeana.
੧੨ਪੰਜਾਹ ਬੀੜੇ ਉਸ ਨੇ ਪਹਿਲੇ ਪਰਦੇ ਵਿੱਚ ਅਤੇ ਪੰਜਾਹ ਬੀੜੇ ਉਸ ਨੇ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਸੀ ਬਣਾਏ। ਉਹ ਬੀੜੇ ਇੱਕ ਦੂਜੇ ਦੇ ਆਹਮੋ-ਸਾਹਮਣੇ ਸਨ
13 Kisha wakatengeneza vifungo hamsini vya dhahabu, na wakavitumia kufunga na kuunganisha zile fungu mbili za mapazia pamoja ili maskani ipate kuwa kitu kimoja.
੧੩ਅਤੇ ਉਸ ਨੇ ਪੰਜਾਹ ਕੁੰਡੀਆਂ ਸੋਨੇ ਦੀਆਂ ਬਣਾਈਆਂ ਅਤੇ ਪਰਦਿਆਂ ਨੂੰ ਇੱਕ ਦੂਜੇ ਨਾਲ ਕੁੰਡੀਆਂ ਨਾਲ ਜੋੜਿਆ। ਇਸ ਤਰ੍ਹਾਂ ਡੇਰਾ ਇੱਕੋ ਜਿਹਾ ਹੀ ਸੀ।
14 Wakatengeneza mapazia kumi na moja ya singa za mbuzi kwa ajili ya kufunika maskani.
੧੪ਅਤੇ ਉਸ ਨੇ ਪਸ਼ਮ ਦੇ ਪਰਦੇ ਡੇਰੇ ਦੇ ਉੱਪਰਲੇ ਤੰਬੂ ਲਈ ਬਣਾਏ ਅਤੇ ਉਸ ਨੇ ਉਹ ਗਿਆਰ੍ਹਾਂ ਪਰਦੇ ਬਣਾਏ।
15 Mapazia hayo kumi na moja yalikuwa na kipimo kimoja, yaani urefu wa dhiraa thelathini, na upana wa dhiraa nne.
੧੫ਹਰ ਇੱਕ ਪਰਦੇ ਦੀ ਲੰਬਾਈ ਤੀਹ ਹੱਥ ਅਤੇ ਹਰ ਇੱਕ ਪਰਦੇ ਦੀ ਚੌੜਾਈ ਚਾਰ ਹੱਥ ਅਤੇ ਇਹ ਗਿਆਰ੍ਹਾਂ ਪਰਦੇ ਇੱਕੋ ਨਾਪ ਦੇ ਸਨ।
16 Wakaunganisha mapazia matano kuwa fungu moja, na hayo mengine sita kuwa fungu lingine.
੧੬ਉਸ ਨੇ ਪੰਜ ਪਰਦੇ ਵੱਖਰੇ ਜੋੜੇ ਅਤੇ ਛੇ ਪਰਦੇ ਵੱਖਰੇ।
17 Kisha wakatengeneza vitanzi hamsini kwenye upindo wa pazia la mwisho la fungu moja, na vivyo hivyo kwenye upindo wa pazia la mwisho la fungu hilo lingine.
੧੭ਉਸ ਨੇ ਪੰਜਾਹ ਬੀੜੇ ਉਸ ਪਰਦੇ ਦੀ ਸੰਜਾਫ਼ ਵਿੱਚ ਜਿਹੜੀ ਜੋੜ ਦੇ ਸਿਰੇ ਉੱਤੇ ਸੀ ਅਤੇ ਪੰਜਾਹ ਬੀੜੇ ਦੂਜੇ ਜੋੜ ਦੇ ਪਰਦੇ ਦੀ ਸੰਜਾਫ਼ ਵਿੱਚ ਬਣਾਏ
18 Wakatengeneza vifungo hamsini vya shaba ili kukaza hema pamoja kuwa kitu kimoja.
੧੮ਅਤੇ ਉਸ ਨੇ ਪੰਜਾਹ ਕੁੰਡੀਆਂ ਪਿੱਤਲ ਦੀਆਂ ਤੰਬੂ ਦੇ ਜੋੜਨ ਲਈ ਬਣਾਈਆਂ ਤਾਂ ਜੋ ਉਹ ਇੱਕੋ ਹੀ ਹੋ ਜਾਵੇ
19 Kisha wakatengeneza kifuniko cha hema kwa ngozi za kondoo dume zilizotiwa rangi nyekundu, na juu yake kifuniko cha ngozi za pomboo.
੧੯ਅਤੇ ਉਸ ਨੇ ਤੰਬੂ ਦਾ ਢੱਕਣ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਅਤੇ ਉੱਪਰਲਾ ਢੱਕਣ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਬਣਾਇਆ।
20 Wakatengeneza mihimili ya kusimamisha ya mti wa mshita kwa ajili ya maskani.
੨੦ਉਸ ਨੇ ਸ਼ਿੱਟੀਮ ਦੀ ਲੱਕੜੀ ਦੇ ਖੜਵੇਂ ਫੱਟੇ ਡੇਰੇ ਲਈ ਬਣਾਏ।
21 Kila mhimili ulikuwa na urefu wa dhiraa kumi, na upana wa dhiraa moja na nusu,
੨੧ਹਰ ਫੱਟੇ ਦੀ ਲੰਬਾਈ ਦਸ ਹੱਥ ਅਤੇ ਹਰ ਫੱਟੇ ਦੀ ਚੌੜਾਈ ਡੇਢ ਹੱਥ ਸੀ
22 zikiwa na ndimi mbili zilizokuwa sambamba kila mmoja na mwingine. Wakatengeneza mihimili yote ya maskani jinsi hii.
੨੨ਅਤੇ ਹਰ ਫੱਟੇ ਵਿੱਚ ਦੋ ਚੂਲਾਂ ਇੱਕ ਦੂਜੇ ਨੂੰ ਜੋੜਨ ਲਈ ਸਨ। ਇਸ ਤਰ੍ਹਾਂ ਉਸ ਨੇ ਡੇਰੇ ਦੇ ਸਾਰੇ ਫੱਟੇ ਬਣਾਏ।
23 Wakatengeneza mihimili ishirini kwa ajili ya upande wa kusini wa maskani,
੨੩ਉਸ ਨੇ ਡੇਰੇ ਦੇ ਫੱਟੇ ਇਸ ਤਰ੍ਹਾਂ ਬਣਾਏ - ਵੀਹ ਫੱਟੇ ਦੱਖਣ ਵਾਲੇ ਪਾਸੇ ਲਈ
24 na wakatengeneza vitako arobaini vya fedha vya kuweka chini ya hiyo mihimili, vitako viwili kwa kila mhimili, kimoja chini ya kila ulimi.
੨੪ਅਤੇ ਉਸ ਨੇ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਉਨ੍ਹਾਂ ਵੀਹਾਂ ਫੱਟਿਆਂ ਦੇ ਹੇਠ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਉਨ੍ਹਾਂ ਦੀਆਂ ਦੋਹਾਂ ਚੂਲਾਂ ਲਈ ਬਣਾਈਆਂ ਅਤੇ ਦੂਜੇ ਫੱਟੇ ਲਈ ਦੋ ਚੀਥੀਆਂ ਉਸ ਦੀਆਂ ਦੋਹਾਂ ਚੂਲਾਂ ਲਈ।
25 Kwa upande wa kaskazini wa maskani wakatengeneza mihimili ishirini
੨੫ਅਤੇ ਡੇਰੇ ਦੇ ਦੂਜੇ ਪਾਸੇ ਲਈ ਉੱਤਰ ਵੱਲ ਵੀਹ ਫੱਟੇ ਬਣਾਏ
26 na vitako arobaini vya fedha, viwili chini ya kila mhimili.
੨੬ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ
27 Wakatengeneza mihimili sita kwa mwisho ulio mbali, yaani upande wa magharibi wa maskani,
੨੭ਅਤੇ ਡੇਰੇ ਦੇ ਸਿਰੇ ਤੇ ਪੱਛਮ ਵਾਲੇ ਪਾਸੇ ਵੱਲ ਉਸ ਨੇ ਛੇ ਫੱਟੇ ਬਣਾਏ।
28 na mihimili miwili ikatengenezwa kwa ajili ya pembe za maskani za upande uliokuwa mbali.
੨੮ਉਸ ਨੇ ਦੋ ਫੱਟੇ ਡੇਰੇ ਦੇ ਪਿਛਵਾੜੇ ਦੇ ਖੂੰਜਿਆਂ ਲਈ ਬਣਾਏ।
29 Katika pembe hizi mbili mihimili yake ilikuwa miwili kuanzia chini mpaka juu, na ikaingizwa kwenye pete moja; mihimili ya pembe hizi mbili ilifanana.
੨੯ਉਹ ਹੇਠੋਂ ਦੋਹਰੇ ਸਨ ਅਤੇ ਉਹ ਇਸ ਪਰਕਾਰ ਆਪਣਿਆਂ ਸਿਰਿਆਂ ਤੱਕ ਇੱਕ ਕੜੇ ਨਾਲ ਸਾਬਤ ਰਹਿੰਦੇ ਸਨ। ਇਸ ਤਰ੍ਹਾਂ ਉਸ ਨੇ ਉਨ੍ਹਾਂ ਦੋਹਾਂ ਨੂੰ ਦੋਹਾਂ ਖੂੰਜਿਆਂ ਵਿੱਚ ਬਣਾਇਆ
30 Kwa hiyo kulikuwa na mihimili minane, na vitako kumi na sita vya fedha, viwili chini ya kila mhimili.
੩੦ਅਤੇ ਉਹ ਅੱਠ ਫੱਟੇ ਸਨ ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਸੋਲਾਂ ਚੀਥੀਆਂ ਸਨ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ।
31 Wakatengeneza pia mataruma kwa mti wa mshita: matano kwa ajili ya mihimili ya upande mmoja wa maskani,
੩੧ਅਤੇ ਉਸ ਨੇ ਸ਼ਿੱਟੀਮ ਦੀ ਲੱਕੜੀ ਦੇ ਹੋੜੇ ਬਣਾਏ ਡੇਰੇ ਦੇ ਇੱਕ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ ਅਤੇ ਦੂਜੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ
32 matano kwa ajili ya mihimili ya upande mwingine, na matano kwa ajili mihimili ya upande wa magharibi, mwisho kabisa mwa maskani.
੩੨ਅਤੇ ਡੇਰੇ ਦੇ ਪਿਛਵਾੜੇ ਲਹਿੰਦੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ
33 Wakatengeneza taruma la katikati, likapenya katikati ya mihimili kutoka mwisho mmoja hadi mwisho mwingine.
੩੩ਅਤੇ ਵਿਚਲਾ ਹੋੜਾ ਫੱਟਿਆਂ ਦੇ ਵਿਚਕਾਰੋਂ ਆਰ-ਪਾਰ ਲੰਘਾਇਆ
34 Wakaifunika hiyo mihimili kwa dhahabu, na wakatengeneza pete za dhahabu za kushikilia hayo mataruma. Pia wakayafunika hayo mataruma kwa dhahabu.
੩੪ਅਤੇ ਉਸ ਨੇ ਫੱਟਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਹੋੜਿਆਂ ਦੇ ਥਾਵਾਂ ਲਈ ਸੋਨੇ ਦੇ ਕੜੇ ਬਣਾਏ ਅਤੇ ਉਸ ਨੇ ਹੋੜਿਆਂ ਨੂੰ ਸੋਨੇ ਨਾਲ ਮੜ੍ਹਿਆ।
35 Wakatengeneza pazia la nyuzi za rangi ya buluu, za zambarau, na za rangi nyekundu na kitani safi iliyosokotwa vizuri, naye fundi stadi akatirizi makerubi kwenye hilo pazia.
੩੫ਉਸ ਨੇ ਨੀਲੇ, ਬੈਂਗਣੀ, ਕਿਰਮਚੀ ਅਤੇ ਮਹੀਨ ਉਣੇ ਹੋਏ ਕਤਾਨ ਦਾ ਇੱਕ ਪਰਦਾ ਬਣਾਇਆ। ਉਸ ਨੇ ਉਹ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ।
36 Wakatengeneza nguzo nne za mti wa mshita kwa ajili yake na kuzifunika kwa dhahabu. Wakatengeneza kulabu za dhahabu kwa ajili ya nguzo hizo, na kusubu vitako vinne vya fedha.
੩੬ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚਾਰ ਥੰਮ੍ਹੀਆਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਸਨ ਅਤੇ ਉਸ ਨੇ ਚਾਂਦੀ ਦੀਆਂ ਚਾਰ ਚੀਥੀਆਂ ਉਨ੍ਹਾਂ ਲਈ ਢਾਲੀਆਂ।
37 Kwa ajili ya ingilio la hema wakatengeneza pazia la nyuzi za rangi ya buluu, za zambarau, na za rangi nyekundu na kitani safi iliyosokotwa vizuri, kazi ya mtarizi.
੩੭ਅਤੇ ਉਸ ਨੇ ਤੰਬੂ ਦੇ ਦਰਵਾਜ਼ੇ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਮਹੀਨ ਉਣੇ ਹੋਏ ਕਤਾਨ ਦੀ ਬਣਾਈ। ਇਹ ਕਸੀਦੇਕਾਰ ਦਾ ਕੰਮ ਸੀ।
38 Pia wakatengeneza nguzo tano zenye kulabu. Wakafunika ncha za juu za hizo nguzo pamoja na tepe zake kwa dhahabu, na pia wakatengeneza vitako vyake vitano vya shaba.
੩੮ਉਸ ਨੇ ਪੰਜ ਥੰਮ੍ਹੀਆਂ ਉਹ ਦੇ ਲਈ ਕੁੰਡਿਆਂ ਸਣੇ ਬਣਾਈਆਂ ਅਤੇ ਉਨ੍ਹਾਂ ਦੇ ਸਿਰਿਆਂ ਅਤੇ ਕੜਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਉਨ੍ਹਾਂ ਦੀਆਂ ਪੰਜ ਚੀਥੀਆਂ ਪਿੱਤਲ ਦੀਆਂ ਸਨ।

< Kutoka 36 >