< Ezekieli 2 >
1 Akaniambia, “Mwanadamu, simama kwa miguu yako nami nitasema nawe.”
੧ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਅਤੇ ਮੈਂ ਤੇਰੇ ਨਾਲ ਗੱਲਾਂ ਕਰਾਂਗਾ!
2 Alipokuwa akiongea nami, Roho akanijia na kunisimamisha wima, nikamsikia akisema nami.
੨ਜਦੋਂ ਉਹ ਨੇ ਮੈਨੂੰ ਇਹ ਆਖਿਆ, ਤਾਂ ਆਤਮਾ ਮੇਰੇ ਵਿੱਚ ਆਇਆ ਅਤੇ ਮੈਨੂੰ ਪੈਰਾਂ ਉੱਤੇ ਖੜ੍ਹਾ ਕੀਤਾ, ਤਦ ਮੈਂ ਉਹ ਦੀ ਸੁਣੀ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ।
3 Akaniambia: “Mwanadamu, ninakutuma kwa Waisraeli, kwa taifa asi ambalo limeniasi mimi, wao na baba zao wananikosea mimi hadi leo.
੩ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲੀਆਂ ਦੇ ਕੋਲ ਅਥਵਾ ਉਹਨਾਂ ਵਿਦਰੋਹੀ ਕੌਮਾਂ ਦੇ ਕੋਲ ਜਿਹਨਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਭੇਜਦਾ ਹਾਂ। ਉਹ ਅਤੇ ਉਹਨਾਂ ਦੇ ਪਿਉ-ਦਾਦੇ ਅੱਜ ਦੇ ਦਿਨ ਤੱਕ ਮੇਰੇ ਅਪਰਾਧੀ ਹੁੰਦੇ ਆਏ ਹਨ।
4 Watu ambao ninakutuma kwao ni wapotovu na wakaidi. Waambie, ‘Hivi ndivyo anavyosema Bwana Mwenyezi.’
੪ਉਹਨਾਂ ਦੇ ਬੱਚੇ ਢੀਠ ਅਤੇ ਪੱਥਰ ਦਿਲ ਹਨ। ਮੈਂ ਤੈਨੂੰ ਉਹਨਾਂ ਦੇ ਕੋਲ ਭੇਜ ਰਿਹਾ ਹਾਂ। ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ
5 Kama watasikiliza au hawatasikiliza, kwa kuwa wao ni nyumba ya kuasi, watajua nabii amekuwa miongoni mwao.
੫ਭਾਵੇਂ ਉਹ ਸੁਣਨ ਜਾਂ ਨਾ ਸੁਣਨ ਕਿਉਂ ਜੋ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ, ਪਰ ਉਹ ਜਾਣ ਲੈਣਗੇ ਕਿ ਉਹਨਾਂ ਦੇ ਵਿੱਚ ਇੱਕ ਨਬੀ ਪਰਗਟ ਹੋਇਆ ਹੈ।
6 Nawe mwanadamu, usiwaogope wao wala maneno yao, usiogope, ingawa michongoma na miiba vinakuzunguka na unaishi katikati ya nge. Usiogope yale wasemayo wala usitishwe nao, ingawa wao ni nyumba ya uasi.
੬ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਕੋਲੋਂ ਭੈ ਨਾ ਖਾਈਂ ਅਤੇ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ, ਭਾਵੇਂ ਤੇਰੇ ਨਾਲ ਝਾੜੀਆਂ ਅਤੇ ਕੰਡੇ ਹਨ ਅਤੇ ਤੂੰ ਬਿੱਛੂਆਂ ਦੇ ਵਿੱਚ ਵੱਸਦਾ ਹੈਂ ਪਰ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਬਰਾ, ਕਿਉਂ ਜੋ ਉਹ ਇੱਕ ਵਿਦਰੋਹੀ ਘਰਾਣਾ ਹੈ।
7 Wewe lazima uwaambie maneno yangu, ikiwa wanasikiliza au hawasikilizi, kwa kuwa wao ni watu waasi.
੭ਤੂੰ ਮੇਰੀਆਂ ਗੱਲਾਂ ਉਹਨਾਂ ਨੂੰ ਆਖ, ਭਾਵੇਂ ਉਹ ਸੁਣਨ ਜਾਂ ਨਾ ਸੁਣਨ, ਕਿਉਂ ਜੋ ਉਹ ਵਿਦਰੋਹੀ ਹਨ।
8 Lakini wewe mwanadamu, sikiliza ninalokuambia. Usiwe mwenye kuasi kama hiyo nyumba ya kuasi. Fungua kinywa chako na ule nikupacho.”
੮ਪਰ ਤੂੰ, ਹੇ ਮਨੁੱਖ ਦੇ ਪੁੱਤਰ, ਉਹ ਸੁਣ ਜੋ ਮੈਂ ਤੈਨੂੰ ਆਖਦਾ ਹਾਂ। ਤੂੰ ਉਸ ਵਿਦਰੋਹੀ ਘਰਾਣੇ ਵਾਂਗੂੰ ਵਿਦਰੋਹੀ ਨਾ ਹੋ! ਤੂੰ ਆਪਣਾ ਮੂੰਹ ਖੋਲ੍ਹ ਅਤੇ ਜੋ ਕੁਝ ਮੈਂ ਤੈਨੂੰ ਦਿੰਦਾ ਹਾਂ ਖਾ ਲੈ!
9 Ndipo nikatazama, nami nikaona mkono ulionyooshwa kunielekea. Nao ulikuwa na ukurasa wa kitabu,
੯ਜਦ ਮੈਂ ਵੇਖਿਆ ਤਾਂ ਵੇਖੋ, ਇੱਕ ਹੱਥ ਮੇਰੇ ਵੱਲ ਵਧਾਇਆ ਹੋਇਆ ਹੈ ਅਤੇ ਵੇਖੋ, ਉਸ ਵਿੱਚ ਇੱਕ ਲਪੇਟਵੀਂ ਪੱਤ੍ਰੀ ਸੀ।
10 ambao aliukunjua mbele yangu. Pande zote mbili ulikuwa umeandikwa maneno ya maombolezo, vilio na ole.
੧੦ਉਹ ਨੇ ਉਸ ਨੂੰ ਮੇਰੇ ਸਾਹਮਣੇ ਖੋਲ੍ਹ ਦਿੱਤਾ, ਉਸ ਦੇ ਵਿੱਚ ਅੰਦਰ-ਬਾਹਰ ਲਿਖਿਆ ਹੋਇਆ ਸੀ ਅਤੇ ਉਸ ਦੇ ਵਿੱਚ ਵਿਰਲਾਪ, ਸੋਗ ਅਤੇ ਸਿਆਪਾ ਲਿਖੇ ਹੋਏ ਸਨ।