< Ezekieli 3 >

1 Naye akaniambia, “Mwanadamu, kula kile kilichoko mbele yako, kula huu ukurasa wa kitabu, kisha uende ukaseme na nyumba ya Israeli.”
ਫਿਰ ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਜੋ ਕੁਝ ਤੈਨੂੰ ਮਿਲਿਆ ਹੈ, ਉਸ ਨੂੰ ਖਾ ਲੈ! ਇਸ ਲਪੇਟਵੀਂ ਪੱਤ੍ਰੀ ਨੂੰ ਖਾ ਲੈ ਅਤੇ ਜਾ ਕੇ ਇਸਰਾਏਲ ਦੇ ਘਰਾਣੇ ਨਾਲ ਬੋਲ!
2 Ndipo nikafungua kinywa changu, naye akanilisha ule ukurasa wa kitabu.
ਤਦ ਮੈਂ ਮੂੰਹ ਖੋਲ੍ਹਿਆ ਅਤੇ ਉਹ ਨੇ ਉਹ ਲਪੇਟਵੀਂ ਪੱਤ੍ਰੀ ਮੈਨੂੰ ਖੁਆ ਦਿੱਤੀ।
3 Ndipo akaniambia, “Mwanadamu, kula ukurasa huu wa kitabu ninaokupa ujaze tumbo lako.” Kwa hiyo nikaula, ulikuwa mtamu kama asali kinywani mwangu.
ਫਿਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਜੋ ਮੈਂ ਤੈਨੂੰ ਦਿੰਦਾ ਹਾਂ ਤੂੰ ਉਸ ਨੂੰ ਪਚਾ ਲੈ ਅਤੇ ਇਸ ਲਪੇਟਵੀਂ ਪੱਤ੍ਰੀ ਨਾਲ ਆਪਣੀਆਂ ਆਂਦਰਾਂ ਭਰ ਲੈ। ਤਦ ਮੈਂ ਇਹ ਨੂੰ ਖਾਧਾ ਅਤੇ ਇਹ ਮੇਰੇ ਮੂੰਹ ਵਿੱਚ ਸ਼ਹਿਦ ਵਾਂਗੂੰ ਮਿੱਠੀ ਲੱਗੀ ਸੀ।
4 Kisha akaniambia, “Mwanadamu, sasa nenda katika nyumba ya Israeli ukaseme nao maneno yangu.
ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਕੋਲ ਜਾ ਅਤੇ ਮੇਰੀਆਂ ਇਹ ਗੱਲਾਂ ਉਹਨਾਂ ਨੂੰ ਦੱਸ।
5 Hukutumwa kwa taifa lenye maneno ya kutatiza na lugha ngumu, bali kwa nyumba ya Israeli.
ਕਿਉਂ ਜੋ ਤੈਨੂੰ ਅਜਿਹੇ ਲੋਕਾਂ ਵੱਲ ਨਹੀਂ ਭੇਜਿਆ ਜਾਂਦਾ, ਜਿਹਨਾਂ ਦੀ ਬੋਲੀ ਓਪਰੀ ਅਤੇ ਜਿਹਨਾਂ ਦੀ ਭਾਸ਼ਾ ਔਖੀ ਹੈ, ਸਗੋਂ ਇਸਰਾਏਲ ਦੇ ਘਰਾਣੇ ਕੋਲ ਭੇਜਿਆ ਜਾਂਦਾ ਹੈ।
6 Sikukutuma kwa mataifa mengi yenye maneno ya kutatiza na lugha ngumu ambao maneno yao hutayaelewa. Hakika ningekutuma kwa watu hao, wangekusikiliza.
ਨਾ ਬਹੁਤ ਸਾਰੀਆਂ ਉੱਮਤਾਂ ਕੋਲ ਜਿਹਨਾਂ ਦੀ ਬੋਲੀ ਓਪਰੀ ਅਤੇ ਭਾਸ਼ਾ ਔਖੀ ਹੈ, ਜਿਹਨਾਂ ਦੀਆਂ ਗੱਲਾਂ ਤੂੰ ਸਮਝ ਨਹੀਂ ਸਕਦਾ! ਜੇਕਰ ਮੈਂ ਤੈਨੂੰ ਉਹਨਾਂ ਦੇ ਕੋਲ ਭੇਜਦਾ, ਤਾਂ ਉਹ ਤੇਰੀ ਸੁਣਦੀਆਂ।
7 Lakini nyumba ya Israeli haitakusikiliza kwa kuwa hawako radhi kunisikiliza mimi, kwa kuwa nyumba yote ya Israeli ni wenye vipaji vya nyuso vigumu na mioyo ya ukaidi.
ਪਰ ਇਸਰਾਏਲ ਦਾ ਘਰਾਣਾ ਤੇਰੀ ਨਾ ਸੁਣੇਗਾ ਕਿਉਂ ਜੋ ਉਹ ਮੇਰੀ ਸੁਣਨਾ ਨਹੀਂ ਚਾਹੁੰਦੇ। ਇਸਰਾਏਲ ਦਾ ਸਾਰਾ ਘਰਾਣਾ ਢੀਠ ਅਤੇ ਪੱਥਰ ਦਿਲ ਹੈ।
8 Tazama nimefanya uso wako mgumu dhidi ya nyuso zao na kipaji cha uso wako kigumu dhidi ya vipaji vya nyuso zao.
ਵੇਖ, ਮੈਂ ਉਹਨਾਂ ਦੇ ਚਿਹਰਿਆਂ ਦੇ ਵਿਰੁੱਧ ਤੇਰਾ ਚਿਹਰਾ ਕਠੋਰ ਅਤੇ ਤੇਰਾ ਮੱਥਾ ਉਹਨਾਂ ਦੇ ਮੱਥਿਆਂ ਦੇ ਵਿਰੁੱਧ ਢੀਠ ਕਰ ਦਿੱਤਾ ਹੈ।
9 Kama vile almasi ilivyo ngumu kuliko gumegume, ndivyo nilivyokifanya kipaji cha uso wako. Usiwaogope wala usiwahofu, ijapokuwa ni nyumba ya kuasi.”
ਮੈਂ ਤੇਰੇ ਮੱਥੇ ਨੂੰ ਹੀਰੇ ਵਾਂਗੂੰ ਚਕਮਕ ਪੱਥਰ ਤੋਂ ਵੀ ਵਧੀਕ ਕਠੋਰ ਕਰ ਦਿੱਤਾ ਹੈ। ਉਹਨਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਦੇਖ ਨਿਰਾਸ਼ ਨਾ ਹੋ, ਕਿਉਂਕਿ ਉਹ ਵਿਦਰੋਹੀ ਘਰਾਣਾ ਹੈ।
10 Naye akaniambia, “Mwanadamu, sikiliza kwa makini na uyatie moyoni mwako maneno yote nitakayosema nawe.
੧੦ਫਿਰ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਮੇਰੀਆਂ ਸਾਰੀਆਂ ਗੱਲਾਂ ਨੂੰ ਜੋ ਮੈਂ ਤੈਨੂੰ ਆਖਾਂਗਾ, ਆਪਣੇ ਦਿਲ ਵਿੱਚ ਰੱਖ ਲੈ ਅਤੇ ਆਪਣਿਆਂ ਕੰਨਾਂ ਨਾਲ ਸੁਣ!
11 Kisha nenda kwa watu wa taifa lako walio uhamishoni, ukaseme nao. Waambie, ‘Hivi ndivyo Bwana Mwenyezi asemavyo,’ kwamba watasikiliza au hawatasikiliza.”
੧੧ਹੁਣ ਤੂੰ ਗੁਲਾਮਾਂ ਅਥਵਾ ਆਪਣੀ ਕੌਮ ਦੇ ਲੋਕਾਂ ਕੋਲ ਜਾ ਕੇ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਭਾਵੇਂ ਉਹ ਸੁਣਨ, ਭਾਵੇਂ ਉਹ ਨਾ ਸੁਣਨ।
12 Ndipo Roho akaniinua, nikasikia sauti kubwa nyuma yangu ya ngurumo. (Utukufu wa Bwana na utukuzwe katika mahali pa makao yake!)
੧੨ਫਿਰ ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਂ ਆਪਣੇ ਪਿੱਛੇ ਇੱਕ ਵੱਡੀ ਭੂਚਾਲ ਵਰਗੀ ਅਵਾਜ਼ ਸੁਣੀ ਜੋ ਇਸ ਤਰ੍ਹਾਂ ਸੀ ਕਿ ਯਹੋਵਾਹ ਦਾ ਪਰਤਾਪ ਉਹ ਦੇ ਸਥਾਨ ਤੋਂ ਮੁਬਾਰਕ ਹੋਵੇ!
13 Ilikuwa ni sauti ya mabawa ya wale viumbe hai yakisuguana moja kwa jingine, sauti kama ya ngurumo.
੧੩ਉਸ ਦੇ ਨਾਲ ਹੀ ਜੀਵਾਂ ਦੇ ਖੰਭਾਂ ਦੇ ਇੱਕ ਦੂਜੇ ਨਾਲ ਛੂਹਣ ਦੀ ਅਵਾਜ਼, ਉਹਨਾਂ ਦੇ ਪਹੀਆਂ ਦੀ ਅਵਾਜ਼ ਅਤੇ ਇੱਕ ਵੱਡੇ ਭੂਚਾਲ ਦੀ ਅਵਾਜ਼, ਮੈਂ ਸੁਣੀ।
14 Ndipo Roho aliponiinua na kunipeleka mbali. Nikaenda nikiwa na uchungu na hasira moyoni mwangu, nao mkono wa Bwana ukiwa juu yangu.
੧੪ਪਰਮੇਸ਼ੁਰ ਦਾ ਆਤਮਾ ਮੈਨੂੰ ਚੁੱਕ ਕੇ ਲੈ ਗਿਆ, ਸੋ ਮੈਂ ਆਤਮਾ ਦੀ ਕੁੜੱਤਣ ਅਤੇ ਕ੍ਰੋਧ ਵਿੱਚ ਤੁਰ ਪਿਆ ਅਤੇ ਯਹੋਵਾਹ ਦਾ ਹੱਥ ਮੇਰੇ ਉੱਤੇ ਭਾਰੀ ਸੀ।
15 Nikafika kwa wale watu waliokuwa uhamishoni huko Tel-Abibu karibu na Mto Kebari. Nikakaa miongoni mwao kwa muda wa siku saba, nikiwa nimejawa na mshangao.
੧੫ਮੈਂ ਤੇਲ-ਆਬੀਬ ਵਿੱਚ ਗੁਲਾਮਾਂ ਦੇ ਕੋਲ ਜਿਹੜੇ ਕਬਾਰ ਨਹਿਰ ਦੇ ਕੋਲ ਵੱਸਦੇ ਸਨ, ਪਹੁੰਚਿਆ ਅਤੇ ਜਿੱਥੇ ਉਹ ਰਹਿੰਦੇ ਸਨ ਅਤੇ ਮੈਂ ਸੱਤ ਦਿਨਾਂ ਤੱਕ ਉਹਨਾਂ ਦੇ ਵਿਚਕਾਰ ਹੈਰਾਨ ਹੋ ਕੇ ਬੈਠਾ ਰਿਹਾ।
16 Mwishoni mwa hizo siku saba neno la Bwana likanijia kusema:
੧੬ਸੱਤ ਦਿਨਾਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਤੇ ਆਖਿਆ
17 “Mwanadamu, nimekufanya uwe mlinzi wa nyumba ya Israeli, kwa hiyo sikia neno nisemalo, ukawape onyo litokalo kwangu.
੧੭ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖ਼ਾ ਬਣਾਇਆ ਹੈ, ਇਸ ਲਈ ਤੂੰ ਮੇਰੇ ਮੂੰਹ ਦਾ ਬਚਨ ਸੁਣ ਅਤੇ ਮੇਰੇ ਵੱਲੋਂ ਉਹਨਾਂ ਨੂੰ ਚੇਤਾਵਨੀ ਦੇ।
18 Nimwambiapo mtu mwovu, ‘Hakika utakufa,’ na wewe usipomwonya mtu huyo au kumshauri aache njia zake mbaya ili kuokoa maisha yake, huyo mtu mwovu atakufa katika dhambi yake na damu yake nitaidai mkononi mwako.
੧੮ਜਦੋਂ ਮੈਂ ਦੁਸ਼ਟ ਨੂੰ ਆਖਾਂ ਕਿ ਤੂੰ ਪੱਕਾ ਹੀ ਮਰੇਂਗਾ ਅਤੇ ਤੂੰ ਉਸ ਨੂੰ ਚੇਤਾਵਨੀ ਨਾ ਦੇਵੇਂ ਅਤੇ ਦੁਸ਼ਟ ਨੂੰ ਉਹ ਦੀ ਬੁਰਾਈ ਤੋਂ ਚੌਕਸ ਨਾ ਕਰੇਂ, ਤਾਂ ਕਿ ਉਹ ਜੀਉਂਦਾ ਰਹੇ; ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।
19 Lakini ukimwonya mtu mwovu naye akakataa kuacha uovu wake na njia zake mbaya, atakufa katika dhambi yake, lakini wewe utakuwa umejiokoa nafsi yako.
੧੯ਪਰ ਜੇ ਤੂੰ ਦੁਸ਼ਟ ਨੂੰ ਚੇਤਾਵਨੀ ਦੇਵੇਂ ਅਤੇ ਉਹ ਆਪਣੀ ਬੁਰਾਈ ਅਤੇ ਬੁਰੇ ਕੰਮਾਂ ਤੋਂ ਨਾ ਮੁੜੇ, ਤਾਂ ਉਹ ਆਪਣੇ ਪਾਪ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਨੂੰ ਬਚਾ ਲਵੇਂਗਾ।
20 “Tena, mtu mwenye haki akiacha haki yake na kutenda maovu, nami nikaweka kikwazo mbele yake mtu huyo atakufa. Kwa kuwa hukumwonya, atakufa katika dhambi yake. Mambo ya haki aliyotenda, hayatakumbukwa, damu yake nitaidai mkononi mwako.
੨੦ਜੇਕਰ ਕੋਈ ਧਰਮੀ ਆਪਣੇ ਧਰਮ ਤੋਂ ਮੁੜ ਕੇ ਬਦੀ ਕਰੇ ਅਤੇ ਮੈਂ ਉਹ ਦੇ ਅੱਗੇ ਠੋਕਰ ਲਾਉਣ ਵਾਲਾ ਪੱਥਰ ਰੱਖਾਂ ਤਾਂ ਉਹ ਮਰ ਜਾਵੇਗਾ, ਕਿਉਂਕਿ ਤੂੰ ਉਹ ਨੂੰ ਚੇਤਾਵਨੀ ਨਹੀਂ ਦਿੱਤੀ। ਉਹ ਆਪਣੇ ਪਾਪ ਵਿੱਚ ਮਰੇਗਾ ਅਤੇ ਉਹ ਦੇ ਧਰਮ ਦੇ ਕੰਮ ਜਿਹੜੇ ਉਸ ਨੇ ਕੀਤੇ ਚੇਤੇ ਨਾ ਕੀਤੇ ਜਾਣਗੇ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।
21 Lakini ukimwonya mwenye haki asitende dhambi na akaacha kutenda dhambi, hakika ataishi kwa sababu alipokea maonyo na utakuwa umejiokoa nafsi yako.”
੨੧ਪਰ ਜੇ ਤੂੰ ਉਸ ਧਰਮੀ ਨੂੰ ਚੇਤਾਵਨੀ ਦੇਵੇਂ ਤਾਂ ਕਿ ਉਹ ਧਰਮੀ ਪਾਪ ਨਾ ਕਰੇ ਅਤੇ ਉਹ ਪਾਪਾਂ ਤੋਂ ਬਚਿਆ ਰਹੇ, ਤਾਂ ਉਹ ਪੱਕਾ ਹੀ ਜੀਵੇਗਾ, ਇਸ ਲਈ ਕਿ ਉਹ ਨੇ ਚੇਤਾਵਨੀ ਮੰਨੀ ਅਤੇ ਤੂੰ ਆਪਣੀ ਜਾਨ ਬਚਾ ਲਵੇਂਗਾ।
22 Mkono wa Bwana ulikuwa juu yangu huko, naye akaniambia, “Simama uende mpaka sehemu tambarare, nami nitasema nawe huko.”
੨੨ਉੱਥੇ ਯਹੋਵਾਹ ਦਾ ਹੱਥ ਮੇਰੇ ਉੱਤੇ ਸੀ ਅਤੇ ਉਸ ਨੇ ਮੈਨੂੰ ਆਖਿਆ, ਉੱਠ, ਮੈਦਾਨ ਨੂੰ ਜਾ ਅਤੇ ਉੱਥੇ ਮੈਂ ਤੇਰੇ ਨਾਲ ਗੱਲਾਂ ਕਰਾਂਗਾ।
23 Kwa hiyo niliinuka nikaenda mpaka mahali pa tambarare. Utukufu wa Bwana ulikuwa umesimama huko, kama utukufu ule niliouona kando ya Mto Kebari, nami nikaanguka kifudifudi.
੨੩ਤਦ ਮੈਂ ਉੱਠ ਕੇ ਮੈਦਾਨ ਨੂੰ ਗਿਆ। ਤਾਂ ਵੇਖੋ, ਯਹੋਵਾਹ ਦਾ ਪਰਤਾਪ ਉਸ ਪਰਤਾਪ ਵਾਂਗੂੰ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖਿਆ ਸੀ, ਖੜ੍ਹਾ ਸੀ ਅਤੇ ਮੈਂ ਮੂਧੇ ਮੂੰਹ ਡਿੱਗ ਪਿਆ।
24 Ndipo Roho akaja ndani yangu akanisimamisha kwa miguu yangu. Akasema nami akaniambia: “Nenda ukajifungie ndani ya nyumba yako.
੨੪ਤਦ ਪਰਮੇਸ਼ੁਰ ਦੇ ਆਤਮਾ ਨੇ ਮੇਰੇ ਵਿੱਚ ਆ ਕੇ ਮੈਨੂੰ ਪੈਰਾਂ ਉੱਤੇ ਖੜ੍ਹਾ ਕੀਤਾ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਮੈਨੂੰ ਆਖਿਆ, ਜਾ ਅਤੇ ਆਪਣੇ ਘਰ ਦਾ ਬੂਹਾ ਬੰਦ ਕਰ ਲੈ!
25 Nawe, ee mwanadamu, watakufunga kwa kamba, watakufunga ili usiweze kutoka na kuwaendea watu.
੨੫ਪਰ ਹੇ ਮਨੁੱਖ ਦੇ ਪੁੱਤਰ, ਵੇਖ, ਉਹ ਰੱਸੀਆਂ ਨਾਲ ਤੈਨੂੰ ਬੰਨ੍ਹਣਗੇ ਤਾਂ ਕਿ ਤੂੰ ਉਹਨਾਂ ਦੇ ਵਿੱਚੋਂ ਬਾਹਰ ਨਾ ਜਾ ਸਕੇਂ।
26 Nitaufanya ulimi wako ushikamane kwenye kaa la kinywa chako, ili uwe kimya usiweze kuwakemea, wajapokuwa ni nyumba ya kuasi.
੨੬ਮੈਂ ਤੇਰੀ ਜੀਭ ਤੇਰੇ ਤਾਲੂ ਨਾਲ ਜੋੜ ਦਿਆਂਗਾ ਕਿ ਤੂੰ ਗੂੰਗਾ ਹੋ ਜਾਵੇਂ ਅਤੇ ਉਹਨਾਂ ਨੂੰ ਤਾੜਨਾ ਨਾ ਦੇ ਸਕੇਂ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ।
27 Lakini nitakaposema nawe, nitafungua kinywa chako nawe utawaambia, ‘Hili ndilo Bwana Mwenyezi asemalo.’ Yeyote atakayesikiliza na asikilize, na yeyote atakayekataa na akatae; kwa kuwa wao ni nyumba ya kuasi.
੨੭ਪਰ ਜਦੋਂ ਮੈਂ ਤੇਰੇ ਨਾਲ ਗੱਲਾਂ ਕਰਾਂਗਾ, ਤਾਂ ਤੇਰਾ ਮੂੰਹ ਖੋਲ੍ਹਾਂਗਾ ਤਦ ਤੂੰ ਉਹਨਾਂ ਨੂੰ ਆਖੇਂਗਾ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਜੋ ਸੁਣਦਾ ਹੈ ਸੁਣੇ ਅਤੇ ਜਿਹੜਾ ਨਹੀਂ ਸੁਣਨਾ ਚਾਹੁੰਦਾ ਉਹ ਨਾ ਸੁਣੇ, ਕਿਉਂ ਜੋ ਉਹ ਵਿਦਰੋਹੀ ਘਰਾਣੇ ਦੇ ਹਨ।

< Ezekieli 3 >