< Yeremia 12 >

1 Wewe daima u mwenye haki, Ee Bwana, niletapo mashtaka mbele yako. Hata hivyo nitazungumza nawe kuhusu hukumu yako: Kwa nini njia ya waovu inafanikiwa? Kwa nini wasio waaminifu wote wanaishi kwa raha?
ਹੇ ਯਹੋਵਾਹ, ਜੇ ਮੈਂ ਤੇਰੇ ਨਾਲ ਬਹਿਸ ਕਰਾਂ ਤਾਂ ਤੂੰ ਧਰਮੀ ਠਹਿਰੇਂਗਾ, ਤਦ ਵੀ ਮੈਂ ਇਨਸਾਫ਼ ਦੇ ਬਾਰੇ ਤੇਰੇ ਨਾਲ ਬੋਲਾਂਗਾ, - ਦੁਸ਼ਟਾਂ ਦਾ ਰਾਹ ਕਿਉਂ ਸਫ਼ਲ ਹੁੰਦਾ ਹੈ? ਕਿਉਂ ਸਾਰੇ ਛਲੀਏ ਛਲ ਵਿੱਚ ਸੁਖੀ ਹਨ?
2 Umewapanda, nao wameota, wanakua na kuzaa matunda. Daima u midomoni mwao, lakini mbali na mioyo yao.
ਤੂੰ ਉਹਨਾਂ ਨੂੰ ਲਾਇਆ ਤਾਂ ਉਹਨਾਂ ਨੇ ਜੜ੍ਹ ਵੀ ਫੜ ਲਈ, ਉਹ ਵਧਦੇ ਹਨ ਅਤੇ ਫਲ ਵੀ ਲਿਆਉਂਦੇ ਹਨ, ਤੂੰ ਉਹਨਾਂ ਦੇ ਮੂੰਹ ਦੇ ਨੇੜੇ ਅਤੇ ਉਹਨਾਂ ਦੇ ਦਿਲ ਤੋਂ ਦੂਰ ਹੈ।
3 Hata hivyo unanijua mimi, Ee Bwana; unaniona na kuyachunguza mawazo yangu kukuhusu wewe. Wakokote kama kondoo wanaokwenda kuchinjwa! Watenge kwa ajili ya siku ya kuchinjwa!
ਪਰ ਹੇ ਯਹੋਵਾਹ, ਤੂੰ ਮੈਨੂੰ ਜਾਣਦਾ ਹੈ, ਤੂੰ ਮੈਨੂੰ ਦੇਖਦਾ ਹੈਂ ਅਤੇ ਮੇਰਾ ਦਿਲ ਜਿਹੜਾ ਤੇਰੇ ਵੱਲ ਹੈ ਪਰਖਦਾ ਹੈ। ਕੱਟੀ ਜਾਣ ਵਾਲੀ ਭੇਡ ਵਾਂਗੂੰ ਉਹਨਾਂ ਨੂੰ ਧੱਕ ਦੇ, ਅਤੇ ਉਹਨਾਂ ਨੂੰ ਕੱਟੇ ਜਾਣ ਦੇ ਦਿਨ ਲਈ ਵੱਖਰਾ ਕਰ!
4 Je, nchi itakaa katika hali ya kuomboleza mpaka lini, na majani katika kila shamba kunyauka? Kwa sababu wale waishio ndani yake ni waovu, wanyama na ndege wameangamia. Zaidi ya hayo, watu wanasema, “Bwana hataona yatakayotupata sisi.”
ਧਰਤੀ ਕਦੋਂ ਤੱਕ ਸੋਗ ਕਰੇ, ਅਤੇ ਹਰ ਪੈਲੀ ਦਾ ਸਾਗ ਪੱਤ ਕੁਮਲਾਇਆ ਰਹੇ? ਉਹਨਾਂ ਦੀ ਬਦੀ ਦੇ ਕਾਰਨ ਜਿਹੜੇ ਉਹ ਦੇ ਵਿੱਚ ਵੱਸਦੇ ਹਨ, ਪਸ਼ੂ ਅਤੇ ਪੰਛੀ ਹੂੰਝੇ ਗਏ ਹਨ, ਕਿਉਂ ਜੋ ਉਹਨਾਂ ਆਖਿਆ, ਉਹ ਸਾਡਾ ਅੰਤ ਨਾ ਵੇਖੇਗਾ।
5 “Ikiwa umeshindana mbio na watu kwa mguu na wakakushinda, unawezaje kushindana na farasi? Ikiwa unajikwaa kwenye nchi ambayo ni salama, utawezaje kwenye vichaka kando ya Yordani?
ਜੇ ਤੂੰ ਪੈਦਲ ਤੁਰਨ ਵਾਲਿਆਂ ਨਾਲ ਦੌੜਿਆ ਅਤੇ ਉਹਨਾਂ ਤੈਨੂੰ ਥਕਾ ਦਿੱਤਾ, ਤਾਂ ਤੂੰ ਘੋੜਿਆਂ ਦੀ ਬਰਾਬਰੀ ਕਿਵੇਂ ਕਰੇਂਗਾ? ਜੇ ਸ਼ਾਂਤੀ ਦੀ ਧਰਤੀ ਉੱਤੇ ਤੇਰਾ ਭਰੋਸਾ ਹੈ, ਤਾਂ ਤੂੰ ਯਰਦਨ ਦੇ ਜੰਗਲ ਵਿੱਚ ਕੀ ਕਰੇਂਗਾ?
6 Ndugu zako, watu wa jamaa yako mwenyewe: hata wao wamekusaliti; wameinua kilio kikubwa dhidi yako. Usiwaamini, ingawa wanazungumza mema juu yako.
ਤੇਰੇ ਭਰਾਵਾਂ ਨੇ ਵੀ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਵੀ, - ਇਹਨਾਂ ਨੇ ਵੀ ਤੇਰੇ ਨਾਲ ਛਲ ਕੀਤਾ ਹੈ, ਇਹਨਾਂ ਨੇ ਤੇਰੇ ਪਿੱਛੇ ਉੱਚੀ ਦੇ ਕੇ ਪੁਕਾਰਿਆ, ਉਹਨਾਂ ਦਾ ਵਸਾਹ ਨਾ ਕਰ, ਭਾਵੇਂ ਉਹ ਤੇਰੇ ਨਾਲ ਚੰਗਾ ਬੋਲਣ।
7 “Nitaiacha nyumba yangu, nitupe urithi wangu; nitamtia yeye nimpendaye mikononi mwa adui zake.
ਮੈਂ ਆਪਣਾ ਘਰ ਛੱਡ ਦਿੱਤਾ, ਮੈਂ ਆਪਣੀ ਮਿਰਾਸ ਨੂੰ ਤਿਆਗ ਦਿੱਤਾ, ਮੈਂ ਆਪਣੀ ਜਾਨ ਦੀ ਪ੍ਰੀਤਮਾ ਨੂੰ, ਉਹ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ।
8 Urithi wangu umekuwa kwangu kama simba wa msituni. Huningurumia mimi, kwa hiyo ninamchukia.
ਮੇਰੇ ਮਿਰਾਸ ਮੇਰੇ ਲਈ ਜੰਗਲੀ ਬੱਬਰ ਸ਼ੇਰ ਵਾਂਗੂੰ ਬਣ ਗਈ, ਉਸ ਨੇ ਮੇਰੇ ਵਿਰੁੱਧ ਆਪਣੀ ਆਵਾਜ਼ ਕੱਢੀ ਹੈ, ਇਸ ਲਈ ਮੈਨੂੰ ਉਸ ਤੋਂ ਘਿਣ ਹੈ।
9 Je, urithi wangu haukuwa kama ndege wa mawindo wa madoadoa ambaye ndege wengine wawindao humzunguka na kumshambulia? Nenda ukawakusanye pamoja wanyama wote wa mwituni; walete ili wale.
ਕੀ ਮੇਰੀ ਮਿਰਾਸ ਤੇਰੇ ਲਈ ਚਿਤਲਾ ਸ਼ਿਕਾਰੀ ਪੰਛੀ ਹੈ? ਕੀ ਸ਼ਿਕਾਰੀ ਪੰਛੀ ਉਹ ਦੇ ਚੌਹੀਂ ਪਾਸੀਂ ਹਨ? ਤੁਸੀਂ ਜਾਓ ਅਤੇ ਰੜ ਦੇ ਸਾਰੇ ਦਰਿੰਦਿਆਂ ਨੂੰ ਇਕੱਠਾ ਕਰੋ, ਉਹਨਾਂ ਨੂੰ ਲਿਆਓ ਭਈ ਉਹ ਖਾਣ!
10 Wachungaji wengi wataliharibu shamba langu la mizabibu na kulikanyaga shamba langu; watalifanya shamba langu zuri kuwa jangwa la ukiwa.
੧੦ਬਹੁਤੇ ਆਜੜੀਆਂ ਨੇ ਮੇਰੇ ਅੰਗੂਰੀ ਬਾਗ਼ ਨੂੰ ਉਜਾੜ ਦਿੱਤਾ, ਉਹਨਾਂ ਮੇਰਾ ਹਿੱਸਾ ਪੈਰਾਂ ਹੇਠ ਮਿੱਧਿਆ ਹੈ, ਉਹਨਾਂ ਮੇਰੇ ਸੁਥਰੇ ਹਿੱਸੇ ਨੂੰ ਇੱਕ ਵਿਰਾਨ ਉਜਾੜ ਬਣਾ ਦਿੱਤਾ ਹੈ।
11 Litafanywa kuwa jangwa, lililokauka na kuachwa ukiwa mbele zangu; nchi yote itafanywa jangwa kwa sababu hakuna hata mmoja anayejali.
੧੧ਉਹਨਾਂ ਉਹ ਨੂੰ ਵਿਰਾਨ ਕਰ ਕੇ ਥੇਹ ਬਣਾ ਦਿੱਤਾ ਹੈ, ਵਿਰਾਨ ਹੋ ਕੇ ਉਹ ਮੇਰੇ ਕੋਲ ਦੁਹਾਈ ਦਿੰਦੀ ਹੈ, ਸਾਰੀ ਧਰਤੀ ਵਿਰਾਨ ਕੀਤੀ ਗਈ ਹੈ, ਪਰ ਕੋਈ ਮਨੁੱਖ ਇਸ ਨੂੰ ਦਿਲ ਉੱਤੇ ਨਹੀਂ ਲਿਆਉਂਦਾ।
12 Juu ya miinuko yote ilivyo kama jangwani mharabu atajaa, kwa maana upanga wa Bwana utawala, kuanzia ncha moja ya nchi hadi nyingine; hakuna hata mmoja atakayekuwa salama.
੧੨ਉਜਾੜ ਦੀਆਂ ਸਾਰੀਆਂ ਉੱਚਿਆਈਆਂ ਉੱਤੇ ਲੁਟੇਰੇ ਆ ਗਏ ਹਨ, ਕਿਉਂ ਜੋ ਯਹੋਵਾਹ ਦੀ ਤਲਵਾਰ ਦੇਸ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਖਾਂਦੀ ਜਾਂਦੀ ਹੈ, ਕਿਸੇ ਬਸ਼ਰ ਲਈ ਸ਼ਾਂਤੀ ਨਹੀਂ।
13 Watapanda ngano lakini watavuna miiba; watajitaabisha lakini hawatafaidi chochote. Kwa hiyo beba aibu ya mavuno yako kwa sababu ya hasira kali ya Bwana Mungu.”
੧੩ਉਹਨਾਂ ਨੇ ਬੀਜੀ ਕਣਕ, ਤੇ ਵੱਢੇ ਕੰਡੇ। ਉਹਨਾਂ ਨੇ ਆਪਣੇ ਆਪ ਨੂੰ ਥਕਾਇਆ ਪਰ ਲਾਭ ਕੁਝ ਨਾ ਹੋਇਆ, ਉਹ ਆਪਣੀ ਪੈਦਾਵਾਰ ਤੋਂ ਲੱਜਿਆਵਾਨ ਹੋਣ, ਯਹੋਵਾਹ ਦੇ ਤੇਜ ਕ੍ਰੋਧ ਦੇ ਕਾਰਨ।
14 Hili ndilo asemalo Bwana: “Kwa habari ya majirani zangu wote wabaya wanaonyangʼanya urithi ambao ninawapa watu wangu Israeli, nitawangʼoa kutoka nchi zao, nami nitaingʼoa nyumba ya Yuda kutoka katikati yao.
੧੪ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੇ ਸਾਰੇ ਬੁਰੇ ਗੁਆਂਢੀਆਂ ਦੇ ਵਿਰੁੱਧ ਜੋ ਮਿਰਾਸ ਨੂੰ ਛੂਹੰਦੇ ਹਨ ਜਿਹੜਾ ਮੈਂ ਆਪਣੀ ਪਰਜਾ ਇਸਰਾਏਲ ਨੂੰ ਵਾਰਿਸ ਬਣਾਇਆ, ਵੇਖ, ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚੋਂ ਉਖਾੜ ਦਿਆਂਗਾ ਅਤੇ ਯਹੂਦਾਹ ਦੇ ਘਰਾਣੇ ਨੂੰ ਉਹਨਾਂ ਵਿੱਚੋਂ ਪੁੱਟ ਸੁੱਟਾਂਗਾ
15 Lakini baada ya kuwangʼoa, nitawahurumia tena na kumrudisha kila mmoja wao kwenye urithi wake mwenyewe na kwenye nchi yake mwenyewe.
੧੫ਤਾਂ ਇਸ ਤਰ੍ਹਾਂ ਹੋਵੇਗਾ ਕਿ ਇਸ ਤੋਂ ਪਿੱਛੋਂ ਭਈ ਮੈਂ ਉਹਨਾਂ ਨੂੰ ਉਖਾੜ ਸੁੱਟਾਂ ਮੈਂ ਉਹਨਾਂ ਨੂੰ ਮੋੜਾਂਗਾ, ਮੈਂ ਉਹਨਾਂ ਤੇ ਰਹਮ ਕਰਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਰਥਾਤ ਹਰੇਕ ਨੂੰ ਉਹ ਦੀ ਮਿਰਾਸ ਉੱਤੇ ਅਤੇ ਹਰੇਕ ਨੂੰ ਉਹ ਦੀ ਧਰਤੀ ਉੱਤੇ
16 Ikiwa watajifunza vyema njia za watu wangu na kuapa kwa Jina langu, wakisema, ‘Hakika kama Bwana aishivyo,’ hata kama wakati fulani walifundisha watu wangu kuapa kwa Baali, ndipo watakapofanywa imara katikati ya watu wangu.
੧੬ਤਦ ਇਸ ਤਰ੍ਹਾਂ ਹੋਵੇਗਾ ਕਿ ਜੇ ਉਹ ਦਿਲ ਲਾ ਕੇ ਮੇਰੀ ਪਰਜਾ ਦੇ ਮਾਰਗਾਂ ਨੂੰ ਸਿੱਖਣ ਅਤੇ ਮੇਰੇ ਨਾਮ ਦੀ ਸਹੁੰ ਖਾਣ ਭਈ “ਯਹੋਵਾਹ ਜੀਉਂਦਾ ਹੈ” ਜਿਵੇਂ ਉਹਨਾਂ ਨੇ ਮੇਰੀ ਪਰਜਾ ਨੂੰ ਬਆਲ ਦੀ ਸਹੁੰ ਖਾਣੀ ਸਿਖਾਈ ਤਾਂ ਉਹ ਮੇਰੀ ਪਰਜਾ ਵਿੱਚ ਮਿਲ ਕੇ ਬਣ ਜਾਣਗੇ
17 Lakini kama taifa lolote halitasikiliza na kutii, nitalingʼoa kabisa na kuliangamiza,” asema Bwana.
੧੭ਪਰ ਜੇ ਉਹ ਨਾ ਸੁਣਨਗੇ ਤਾਂ ਮੈਂ ਉਸ ਕੌਮ ਨੂੰ ਉੱਕਾ ਹੀ ਉਖਾੜ ਦਿਆਂਗਾ ਅਤੇ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ!।

< Yeremia 12 >