< Yeremia 31 >
1 “Wakati huo, nitakuwa Mungu wa koo zote za Israeli nao watakuwa watu wangu,” asema Bwana.
੧ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦੇ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।
2 Hili ndilo asemalo Bwana: “Watu watakaopona upanga watapata upendeleo jangwani; nitakuja niwape Israeli pumziko.”
੨ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਉਹ ਲੋਕ ਜਿਹੜੇ ਤਲਵਾਰ ਤੋਂ ਬਚ ਰਹੇ, ਉਹ ਉਜਾੜ ਵਿੱਚ ਕਿਰਪਾ ਦੇ ਭਾਗੀ ਹੋਏ, ਹਾਂ, ਇਸਰਾਏਲ, ਜਦ ਅਰਾਮ ਲਈ ਗਿਆ।
3 Bwana alitutokea wakati uliopita, akisema: “Nimekupenda kwa upendo wa milele, nimekuvuta kwa wema.
੩ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ, ਇਸ ਲਈ ਮੈਂ ਦਯਾ ਨਾਲ ਤੈਨੂੰ ਖਿੱਚਿਆ ਹੈ।
4 Nitakujenga tena nawe utajengeka upya, ewe Bikira Israeli. Utachukua tena matari yako na kwenda kucheza na wenye furaha.
੪ਮੈਂ ਤੈਨੂੰ ਫਿਰ ਉਸਾਰਾਂਗਾ ਅਤੇ ਤੂੰ ਉਸਾਰੀ ਜਾਵੇਂਗੀ, ਹੇ ਇਸਰਾਏਲ ਦੀਏ ਕੁਆਰੀਏ, ਤੂੰ ਆਪਣੀਆਂ ਖੰਜ਼ਰੀਆਂ ਨਾਲ ਫੇਰ ਬਾਹਰ ਜਾਵੇਂਗੀ, ਅਤੇ ਹੱਸਣ ਵਾਲੀਆਂ ਦੇ ਨਾਚ ਵਿੱਚ ਬਾਹਰ ਨਿੱਕਲੇਂਗੀ
5 Utapanda tena shamba la mizabibu juu ya vilima vya Samaria, wakulima watapanda na kufurahia matunda yake.
੫ਤੂੰ ਫਿਰ ਅੰਗੂਰਾਂ ਦਾ ਬਾਗ਼, ਸਾਮਰਿਯਾ ਦੇ ਪਰਬਤ ਵਿੱਚ ਲਾਵੇਂਗੀ, ਲਾਉਣ ਵਾਲੇ ਲਾਉਣਗੇ, ਅਤੇ ਉਹਨਾਂ ਦੇ ਫਲਾਂ ਦਾ ਭੋਗ ਲਾਉਣਗੇ।
6 Itakuja siku wakati walinzi watakapowapigia kelele juu ya vilima vya Efraimu wakisema, ‘Njooni, twendeni juu Sayuni, kwake Bwana Mungu wetu.’”
੬ਇੱਕ ਦਿਨ ਆਵੇਗਾ ਕਿ ਇਫ਼ਰਾਈਮ ਦੇ ਪਰਬਤ ਉੱਤੇ ਰਾਖੇ ਪੁਕਾਰਨਗੇ, ਉੱਠੋ ਭਈ ਅਸੀਂ ਸੀਯੋਨ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਈਏ!।
7 Hili ndilo asemalo Bwana: “Mwimbieni Yakobo kwa furaha, mpigieni kelele aliye mkuu wa mataifa. Zifanyeni sifa zenu zisikike, nanyi mseme, ‘Ee Bwana, okoa watu wako, mabaki ya Israeli.’
੭ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਯਾਕੂਬ ਦੇ ਆਨੰਦ ਲਈ ਜੈਕਾਰਾ ਗਜਾਓ, ਅਤੇ ਕੌਮਾਂ ਦੇ ਮੁਖੀਏ ਲਈ ਲਲਕਾਰੋ! ਸੁਣਾਓ, ਉਸਤਤ ਕਰੋ ਅਤੇ ਆਖੋ, ਯਹੋਵਾਹ, ਆਪਣੀ ਪਰਜਾ ਨੂੰ, ਅਤੇ ਇਸਰਾਏਲ ਦੇ ਬਕੀਏ ਨੂੰ ਬਚਾ ਲੈ!
8 Tazama, nitawaleta kutoka nchi ya kaskazini na kuwakusanya kutoka miisho ya dunia. Miongoni mwao watakuwepo vipofu na viwete, mama wajawazito na wenye utungu wa kuzaa. Umati mkubwa wa watu utarudi.
੮ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਉਹਨਾਂ ਨੂੰ ਲਿਆਵਾਂਗਾ, ਮੈਂ ਉਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਉਹਨਾਂ ਵਿੱਚ ਅੰਨ੍ਹੇ ਅਤੇ ਲੰਗੜੇ, ਗਰਭਵਤੀ ਔਰਤ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਇੱਥੇ ਮੁੜੇਗੀ!
9 Watakuja wakilia; wataomba wakati ninawarudisha. Nitawaongoza kando ya vijito vya maji katika mapito yaliyo tambarare ambapo hawatajikwaa, kwa sababu mimi ndimi baba wa Israeli, naye Efraimu ni mzaliwa wangu wa kwanza.
੯ਉਹ ਰੋਂਦੇ ਹੋਏ ਆਉਣਗੇ, ਮੈਂ ਉਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਉਹਨਾਂ ਨੂੰ ਲੈ ਜਾਂਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਉਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਇਫ਼ਰਾਈਮ ਮੇਰਾ ਪਹਿਲੌਠਾ ਹੈ।
10 “Sikieni neno la Bwana, enyi mataifa, litangazeni katika nchi za pwani ya mbali: ‘Yeye aliyewatawanya Israeli atawakusanya na atalichunga kundi lake la kondoo kama mchungaji.’
੧੦ਹੇ ਕੌਮੋਂ ਯਹੋਵਾਹ ਦਾ ਬਚਨ ਸੁਣੋ, ਅਤੇ ਦੂਰ ਦੇ ਟਾਪੂਆਂ ਵਿੱਚ ਇਹ ਦੱਸੋ, ਅਤੇ ਆਖੋ, ਉਹ ਜਿਸ ਇਸਰਾਏਲ ਨੂੰ ਖੇਰੂੰ-ਖੇਰੂੰ ਕੀਤਾ ਉਹ ਨੂੰ ਇਕੱਠਾ ਕਰੇਗਾ, ਅਤੇ ਆਜੜੀ ਵਾਂਗੂੰ ਆਪਣੇ ਇੱਜੜ ਦੀ ਰਾਖੀ ਕਰੇਗਾ,
11 Kwa kuwa Bwana atamlipia fidia Yakobo na kuwakomboa mkononi mwa walio na nguvu kuliko wao.
੧੧ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਨੂੰ ਉਹ ਦੇ ਹੱਥੋਂ ਜਿਹੜਾ ਉਹ ਦੇ ਨਾਲੋਂ ਤਕੜਾ ਸੀ ਛੁਡਾਇਆ ਹੈ।
12 Watakuja na kupiga kelele kwa furaha katika miinuko ya Sayuni; watashangilia ukarimu wa Bwana: nafaka, divai mpya na mafuta, wana-kondoo wachanga na ndama wa makundi ya ngʼombe nitakaowapa. Watakuwa kama bustani iliyonyeshewa vizuri, wala hawatahuzunika tena.
੧੨ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲ਼ਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ਼ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ।
13 Kisha wanawali watacheza na kufurahi, vijana waume na wazee pia. Nitageuza maombolezo yao kuwa furaha, nitawapa faraja na furaha badala ya huzuni.
੧੩ਉਸ ਵੇਲੇ ਕੁਆਰੀ ਨੱਚਣ ਨਾਲ, ਅਤੇ ਜੁਆਨ ਅਤੇ ਬੁੱਢੇ ਵੀ ਇਕੱਠੇ ਅਨੰਦ ਹੋਣਗੇ, ਮੈਂ ਉਹਨਾਂ ਦੇ ਸਿਆਪੇ ਨੂੰ ਖੁਸ਼ੀ ਵਿੱਚ ਪਲਟ ਦਿਆਂਗਾ, ਮੈਂ ਉਹਨਾਂ ਨੂੰ ਦਿਲਾਸਾ ਦਿਆਂਗਾ, ਮੈਂ ਉਹਨਾਂ ਦੇ ਗ਼ਮ ਦੇ ਥਾਂ ਉਹਨਾਂ ਨੂੰ ਅਨੰਦ ਕਰਾਂਗਾ।
14 Nitawashibisha makuhani kwa wingi, nao watu wangu watajazwa kwa ukarimu wangu,” asema Bwana.
੧੪ਮੈਂ ਜਾਜਕਾਂ ਦੀ ਜਾਨ ਨੂੰ ਚਰਬੀ ਨਾਲ ਰਜਾਵਾਂਗਾ, ਮੇਰੀ ਪਰਜਾ ਮੇਰੀ ਭਲਿਆਈ ਨਾਲ ਨਿਹਾਲ ਹੋਵੇਗੀ, ਯਹੋਵਾਹ ਦਾ ਵਾਕ ਹੈ।
15 Hili ndilo asemalo Bwana: “Sauti imesikika huko Rama, maombolezo na kilio kikubwa, Raheli akiwalilia watoto wake na anakataa kufarijiwa, kwa sababu watoto wake hawako tena.”
੧੫ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ, ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ।
16 Hili ndilo asemalo Bwana: “Izuie sauti yako kulia, na macho yako yasitoe machozi, kwa kuwa kazi yako itapata thawabu,” asema Bwana. “Watarudi kutoka nchi ya adui.
੧੬ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਆਪਣੀ ਅਵਾਜ਼ ਨੂੰ ਰੋਣ ਤੋਂ ਮਨਾ ਕਰ ਅਤੇ ਆਪਣੀਆਂ ਅੱਖਾਂ ਨੂੰ ਅੰਝੂਆਂ ਤੋਂ ਕਿਉਂ ਜੋ ਤੇਰੇ ਕੰਮਾਂ ਦਾ ਤੈਨੂੰ ਵੱਟਾ ਮਿਲੇਗਾ ਯਹੋਵਾਹ ਦਾ ਵਾਕ ਹੈ, ਉਹ ਵੈਰੀਆਂ ਦੇ ਦੇਸ ਵਿੱਚੋਂ ਫਿਰ ਮੁੜਨਗੇ।
17 Kwa hiyo kuna tumaini kwa siku zijazo,” asema Bwana. “Watoto wako watarudi nchi yao yenyewe.
੧੭ਤੇਰੇ ਭਵਿੱਖਤ ਸਮੇਂ ਲਈ ਆਸ ਹੈ, ਯਹੋਵਾਹ ਦਾ ਵਾਕ ਹੈ। ਤੇਰੇ ਬੱਚੇ ਆਪਣੀ ਹੱਦ ਵਿੱਚ ਫਿਰ ਮੁੜਨਗੇ।
18 “Hakika nimeyasikia maombolezo ya Efraimu: ‘Ulinirudi kama ndama mkaidi, nami nimekubali kutii. Unirudishe, nami nitarudi, kwa sababu wewe ndiwe Bwana, Mungu wangu.
੧੮ਮੈਂ ਸੱਚ-ਮੁੱਚ ਇਫ਼ਰਾਈਮ ਨੂੰ ਬੁਸ-ਬੁਸ ਕਰਦਾ ਸੁਣਿਆ, ਤੂੰ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ।
19 Baada ya kupotea, nilitubu; baada ya kuelewa, nilijipiga kifua. Niliaibika na kuona haya kwa sababu niliibeba aibu ya ujana wangu.’
੧੯ਮੇਰੇ ਮੁੜ ਆਉਣ ਦੇ ਪਿੱਛੋਂ ਮੈਂ ਪਛਤਾਇਆ, ਮੇਰੇ ਸਿਖਾਏ ਜਾਣ ਦੇ ਪਿੱਛੋਂ ਮੈਂ ਆਪਣੇ ਪੱਟ ਉੱਤੇ ਹੱਥ ਮਾਰਿਆ, ਮੈਨੂੰ ਨਮੋਸ਼ੀ ਆਈ ਅਤੇ ਮੈਂ ਹੱਕਾ-ਬੱਕਾ ਹੋ ਗਿਆ, ਕਿਉਂ ਜੋ ਮੈਂ ਆਪਣੀ ਜੁਆਨੀ ਦੀ ਬਦਨਾਮੀ ਚੁੱਕੀ।
20 Je, Efraimu si mwanangu mpendwa, mtoto ninayependezwa naye? Ingawa mara kwa mara ninanena dhidi yake, bado ninamkumbuka. Kwa hiyo moyo wangu unamwonea shauku, nina huruma kubwa kwa ajili yake,” asema Bwana.
੨੦ਕੀ ਇਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ? ਕੀ ਉਹ ਲਾਡਲਾ ਬੱਚਾ ਹੈ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੱਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ-ਮੁੱਚ ਉਸ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ।
21 “Weka alama za barabara, weka vibao vya kuelekeza. Zingatia vyema njia kuu, barabara ile unayoipita. Rudi, ee Bikira Israeli, rudi kwenye miji yako.
੨੧ਆਪਣੇ ਲਈ ਰਾਹ ਦੇ ਨਿਸ਼ਾਨ ਕਾਇਮ ਕਰ, ਅਤੇ ਆਪਣੇ ਲਈ ਮੁਨਾਰੇ ਬਣਾ, ਆਪਣਾ ਦਿਲ ਸ਼ਾਹੀ ਰਾਹ ਵੱਲ ਲਾ, ਹਾਂ, ਉਸ ਰਾਹ ਵੱਲ ਜਿਸ ਦੇ ਉੱਤੋਂ ਦੀ ਤੂੰ ਗਈ, ਹੇ ਇਸਰਾਏਲ ਦੀਏ ਕੁਆਰੀਏ, ਮੁੜ ਆ, ਤੂੰ ਆਪਣੇ ਇਹਨਾਂ ਸ਼ਹਿਰਾਂ ਵਿੱਚ ਮੁੜ ਆ!
22 Utatangatanga hata lini, ee binti usiye mwaminifu? Bwana ameumba kitu kipya duniani: mwanamke atamlinda mwanaume.”
੨੨ਤੂੰ ਕਦ ਤੱਕ ਅਵਾਰਾ ਫਿਰੇਂਗੀ, ਹੇ ਫਿਰਤੂ ਧੀਏ? ਕਿਉਂ ਜੋ ਯਹੋਵਾਹ ਨੇ ਧਰਤੀ ਉੱਤੇ ਇੱਕ ਨਵੀਂ ਚੀਜ਼ ਉਤਪੰਨ ਕੀਤੀ ਹੈ, ਭਈ ਔਰਤ ਮਰਦ ਨੂੰ ਘੇਰ ਲਵੇਂਗੀ!।
23 Hili ndilo Bwana Mwenye Nguvu Zote, Mungu wa Israeli, asemalo, “Nitakapowarudisha toka nchi ya kutekwa kwenu, watu walio katika nchi ya Yuda na miji yake kwa mara nyingine tena watatumia maneno haya: ‘Bwana akubariki, ee makao ya haki, ee mlima mtakatifu.’
੨੩ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇੱਕ ਵਾਰ ਫਿਰ ਉਹ ਇਹ ਗੱਲ ਯਹੂਦਾਹ ਦੇ ਦੇਸ ਅਤੇ ਉਹਨਾਂ ਦੇ ਸ਼ਹਿਰਾਂ ਵਿੱਚ ਆਖਣਗੇ, ਜਦ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਹੇ ਧਰਮ ਦੀ ਵੱਸੋਂ ਅਤੇ ਪਵਿੱਤਰ ਪਰਬਤ, ਯਹੋਵਾਹ ਤੈਨੂੰ ਬਰਕਤ ਦੇਵੇ!
24 Watu wataishi pamoja katika Yuda na miji yake yote, wakulima na wote wanaohamahama na mifugo yao.
੨੪ਯਹੂਦਾਹ ਅਤੇ ਉਸ ਦੇ ਸਾਰੇ ਸ਼ਹਿਰ ਉਸ ਦੇ ਵਿੱਚ ਇਕੱਠੇ ਵੱਸਣਗੇ, ਹਾਲ੍ਹੀ ਅਤੇ ਉਹ ਜਿਹੜੇ ਇੱਜੜਾਂ ਨਾਲ ਫਿਰਦੇ ਹਨ
25 Nitawaburudisha waliochoka na kuwatuliza walio na huzuni.”
੨੫ਕਿਉਂ ਜੋ ਮੈਂ ਥੱਕੇ ਹੋਏ ਦੀ ਜਾਨ ਨੂੰ ਤ੍ਰਿਪਤ ਕਰਾਂਗਾ ਅਤੇ ਹਰੇਕ ਉਦਾਸ ਜਾਨ ਨੂੰ ਰਜਾ ਦਿਆਂਗਾ
26 Kwa jambo hili niliamka na kuangalia pande zote. Usingizi wangu ulikuwa mtamu kwangu.
੨੬ਇਸ ਉੱਤੇ ਮੈਂ ਜਾਗ ਉੱਠਿਆ ਅਤੇ ਵੇਖਿਆ ਅਤੇ ਮੇਰੀ ਨੀਂਦ ਮੇਰੇ ਲਈ ਮਿੱਠੀ ਸੀ।
27 Bwana asema, “Siku zinakuja, nitakapoongeza idadi ya watu, na kuzidisha hesabu ya mifugo katika nyumba ya Israeli na nyumba ya Yuda.
੨੭ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਵਿੱਚ ਅਤੇ ਯਹੂਦਾਹ ਦੇ ਘਰਾਣੇ ਵਿੱਚ ਆਦਮੀ ਦਾ ਬੀ ਅਤੇ ਡੰਗਰ ਦਾ ਬੀ ਬੀਜਾਂਗਾ
28 Kama vile nilivyowaangalia ili kungʼoa na kubomoa, kuharibu, kuangamiza na kuleta maafa juu yao, vivyo hivyo nitawaangalia ili kujenga na kupanda,” asema Bwana.
੨੮ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਵੇਂ ਮੈਂ ਉਹਨਾਂ ਦੀ ਤਾੜ ਵਿੱਚ ਬੈਠਾ ਭਈ ਮੈਂ ਉਹਨਾਂ ਨੂੰ ਪੁੱਟਾਂ ਅਤੇ ਢਾਹਵਾਂ, ਉਲਟਾਵਾਂ ਅਤੇ ਨਾਸ ਕਰਾਂ ਅਤੇ ਬੁਰਿਆਈ ਲਿਆਵਾਂ ਤਿਵੇਂ ਮੈਂ ਤਾੜ ਵਿੱਚ ਬੈਠਾਂਗਾ ਭਈ ਮੈਂ ਉਹਨਾਂ ਨੂੰ ਬਣਾਵਾਂ ਅਤੇ ਲਾਵਾਂ, ਯਹੋਵਾਹ ਦਾ ਵਾਕ ਹੈ
29 “Katika siku hizo, watu hawatasema tena, “‘Baba wamekula zabibu chachu, nayo meno ya watoto yakatiwa ganzi.’
੨੯ਉਹਨਾਂ ਦਿਨਾਂ ਵਿੱਚ ਉਹ ਨਾ ਆਖਣਗੇ, ਮਾਪਿਆਂ ਨੇ ਖੱਟੇ ਅੰਗੂਰ ਖਾਧੇ, ਅਤੇ ਬੱਚਿਆਂ ਦੇ ਦੰਦ ਖੱਟੇ ਹੋ ਗਏ।
30 Badala yake, kila mmoja atakufa kwa ajili ya dhambi zake mwenyewe; yeyote alaye zabibu chachu, meno yake mwenyewe yatatiwa ganzi.
੩੦ਹਰੇਕ ਆਪਣੀ ਬਦੀ ਦੇ ਕਾਰਨ ਮਰੇਗਾ ਅਤੇ ਹਰੇਕ ਜਿਹੜਾ ਖੱਟੇ ਅੰਗੂਰ ਖਾਏਗਾ ਉਹ ਦੇ ਦੰਦ ਖੱਟੇ ਹੋ ਜਾਣਗੇ
31 “Siku zinakuja,” asema Bwana, “nitakapofanya agano jipya na nyumba ya Israeli na nyumba ya Yuda.
੩੧ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ
32 Halitafanana na agano nililofanya na baba zao wakati nilipowashika mkono kuwaongoza watoke Misri, kwa sababu walivunja agano langu, ijapokuwa nilikuwa mume kwao,” asema Bwana.
੩੨ਉਸ ਨੇਮ ਵਾਂਗੂੰ ਨਹੀਂ ਜਿਹੜਾ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਉਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਉਹਨਾਂ ਦਾ ਸੁਆਮੀ ਸੀ, ਯਹੋਵਾਹ ਦਾ ਵਾਕ ਹੈ
33 “Hili ndilo agano nitakalofanya na nyumba ya Israeli baada ya siku zile,” asema Bwana. “Nitaweka sheria yangu katika nia zao, na kuiandika mioyoni mwao. Nitakuwa Mungu wao, nao watakuwa watu wangu.
੩੩ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ
34 Mtu hatamfundisha tena jirani yake, wala mtu kumfundisha ndugu yake akisema, ‘Mjue Bwana Mungu,’ kwa sababu wote watanijua mimi, tangu aliye mdogo kabisa kwao, hadi aliye mkuu sana,” asema Bwana. “Kwa sababu nitasamehe uovu wao, wala sitazikumbuka dhambi zao tena.”
੩੪ਉਹ ਫਿਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਉਹ ਸਾਰੀਆਂ ਦੇ ਸਾਰੇ ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਉਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।
35 Hili ndilo asemalo Bwana, yeye aliyeweka jua liwake mchana, yeye anayeamuru mwezi na nyota kungʼaa usiku, yeye aichafuaye bahari ili mawimbi yake yangurume; Bwana Mwenye Nguvu Zote ndilo jina lake:
੩੫ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੋ ਦਿਨ ਦੇ ਚਾਨਣ ਲਈ ਸੂਰਜ ਦਿੰਦਾ, ਅਤੇ ਰਾਤ ਦੇ ਚਾਨਣ ਲਈ ਚੰਦ ਅਤੇ ਤਾਰਿਆਂ ਦੀ ਬਿਧੀ, ਜੋ ਸਮੁੰਦਰ ਨੂੰ ਐਉਂ ਉਛਾਲਦਾ ਹੈ, ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।
36 “Ikiwa amri hizi zitaondoka machoni pangu,” asema Bwana, “ndipo wazao wa Israeli watakoma kuwa taifa mbele yangu daima.”
੩੬ਜੇ ਇਹ ਬਿਧੀਆਂ ਮੇਰੇ ਅੱਗੋਂ ਹਟਾਈਆਂ ਜਾਣ, ਯਹੋਵਾਹ ਦਾ ਵਾਕ ਹੈ, ਤਾਂ ਇਸਰਾਏਲ ਦੀ ਨਸਲ ਵੀ ਜਾਂਦੀ ਰਹੇਗੀ, ਭਈ ਉਹ ਸਦਾ ਲਈ ਮੇਰੇ ਅੱਗੇ ਕੌਮ ਨਾ ਰਹੇ।
37 Hili ndilo asemalo Bwana: “Ikiwa mbingu zilizo juu zitaweza kupimika na misingi ya dunia chini ikaweza kuchunguzwa, ndipo nitakapowakataa wazao wote wa Israeli kwa sababu ya yote waliyoyatenda,” asema Bwana.
੩੭ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਉੱਪਰੋਂ ਅਕਾਸ਼ ਮਿਣਿਆ ਜਾਵੇ, ਅਤੇ ਹੇਠਾਂ ਧਰਤੀ ਦੀਆਂ ਨੀਹਾਂ ਦੀ ਭਾਲ ਕੀਤੀ ਜਾਵੇ, ਤਦ ਮੈਂ ਵੀ ਇਸਰਾਏਲ ਦੀ ਸਾਰੀ ਨਸਲ ਨੂੰ ਉਹਨਾਂ ਦੇ ਸਾਰੇ ਕੰਮਾਂ ਦੇ ਕਾਰਨ ਰੱਦ ਦਿਆਂਗਾ, ਯਹੋਵਾਹ ਦਾ ਵਾਕ ਹੈ।
38 “Siku zinakuja,” asema Bwana, “wakati mji huu utajengwa upya kwa ajili yangu, kuanzia mnara wa Hananeli hadi Lango la Pembeni.
੩੮ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸ਼ਹਿਰ ਯਹੋਵਾਹ ਦੇ ਲਈ ਹਨਨੇਲ ਦੇ ਬੁਰਜ ਤੋਂ ਨੁੱਕਰ ਦੇ ਫਾਟਕ ਤੱਕ ਬਣਾਇਆ ਜਾਵੇਗਾ
39 Kamba ya kupimia itaanzia hapo kuendelea hadi kwenye kilima cha Garebu, na kisha kugeuka kuelekea Goa.
੩੯ਫੇਰ ਮਿਣਨ ਦੀ ਰੱਸੀ ਸਿੱਧੀ ਗਾਰੇਬ ਦੀ ਪਹਾੜੀ ਉੱਤੋਂ ਦੀ ਹੁੰਦੀ ਹੋਈ ਗੋਆਹ ਨੂੰ ਘੇਰ ਲਵੇਗੀ
40 Bonde lote watupwapo maiti na majivu pia na matuta yote kutoka Bonde la Kidroni upande wa mashariki hadi pembe ya Lango la Farasi, itakuwa takatifu kwa Bwana. Kamwe mji huu hautangʼolewa tena wala kubomolewa.”
੪੦ਤਾਂ ਲੋਥਾਂ ਅਤੇ ਸੁਆਹ ਦੀ ਸਾਰੀ ਵਾਦੀ ਅਤੇ ਸਾਰੇ ਖੇਤ ਕਿਦਰੋਨ ਦੇ ਨਾਲੇ ਤੱਕ ਅਤੇ ਘੋੜੇ ਫਾਟਕ ਦੀ ਨੁੱਕਰ ਤੱਕ ਚੜ੍ਹਦੇ ਪਾਸੇ ਵੱਲ ਯਹੋਵਾਹ ਲਈ ਪਵਿੱਤਰ ਹੋਣਗੇ ਅਤੇ ਉਹ ਫਿਰ ਸਦਾ ਤੱਕ ਨਾ ਕਦੀ ਪੁੱਟਿਆ ਜਾਵੇਗਾ ਨਾ ਡੇਗਿਆ ਜਾਵੇਗਾ।