< Yeremia 41 >

1 Katika mwezi wa saba Ishmaeli mwana wa Nethania mwana wa Elishama, aliyekuwa wa uzao wa mfalme na pia alikuwa mmoja wa maafisa wa mfalme, akaja pamoja na watu kumi kwa Gedalia mwana wa Ahikamu huko Mispa. Walipokuwa wakila pamoja huko,
ਤਾਂ ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਨਯਾਹ ਦਾ ਪੁੱਤਰ, ਅਲੀਸ਼ਾਮਾ ਦਾ ਪੋਤਾ ਇਸਮਾਏਲ ਜਿਹੜਾ ਰਾਜਵੰਸ਼ੀ ਸੀ ਅਤੇ ਰਾਜਾ ਦੇ ਪਰਧਾਨਾਂ ਵਿੱਚੋਂ ਸੀ ਦਸ ਮਨੁੱਖ ਆਪਣੇ ਨਾਲ ਲੈ ਕੇ ਮਿਸਪਾਹ ਵਿੱਚ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਇਆ ਅਤੇ ਉੱਥੇ ਉਹਨਾਂ ਨੇ ਮਿਸਪਾਹ ਵਿੱਚ ਇਕੱਠੇ ਰੋਟੀ ਖਾਧੀ
2 Ishmaeli mwana wa Nethania pamoja na wale watu kumi waliokuwa pamoja naye waliinuka na kumuua Gedalia mwana wa Ahikamu mwana wa Shafani kwa upanga, wakamuua yule ambaye mfalme wa Babeli alikuwa amemteua awe mtawala wa nchi.
ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਅਤੇ ਉਹ ਦਸ ਮਨੁੱਖ ਜਿਹੜੇ ਉਸ ਦੇ ਨਾਲ ਸਨ ਉੱਠੇ ਅਤੇ ਉਹਨਾਂ ਨੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਤਲਵਾਰ ਮਾਰੀ ਅਤੇ ਉਹ ਨੂੰ ਮਾਰ ਸੁੱਟਿਆ ਜਿਹ ਨੂੰ ਬਾਬਲ ਦੇ ਰਾਜਾ ਨੇ ਦੇਸ ਵਿੱਚ ਹਾਕਮ ਥਾਪਿਆ ਸੀ
3 Ishmaeli akawaua pia Wayahudi wote waliokuwa na Gedalia huko Mispa, pamoja na askari wa Kikaldayo waliokuwa huko.
ਨਾਲੇ ਇਸਮਾਏਲ ਨੇ ਸਾਰੇ ਯਹੂਦੀਆਂ ਨੂੰ ਜਿਹੜੇ ਮਿਸਪਾਹ ਵਿੱਚ ਗਦਲਯਾਹ ਦੇ ਨਾਲ ਸਨ ਅਤੇ ਕਸਦੀਆਂ ਨੂੰ ਜਿਹੜੇ ਉੱਥੇ ਲੱਭੇ ਅਤੇ ਯੋਧੇ ਸਨ ਮਾਰ ਸੁੱਟਿਆ।
4 Siku moja baada ya kuuawa kwa siri kwa Gedalia, kabla mtu yeyote hajafahamu jambo hilo,
ਤਾਂ ਗਦਲਯਾਹ ਦੀ ਮੌਤ ਦੇ ਦੂਜੇ ਦਿਨ ਜਿਹ ਦਾ ਕਿਸੇ ਮਨੁੱਖ ਨੂੰ ਪਤਾ ਨਾ ਲੱਗਾ ਇਸ ਤਰ੍ਹਾਂ ਹੋਇਆ
5 watu themanini waliokuwa wamenyoa ndevu zao, waliorarua nguo zao na kujikatakata walikuja kutoka Shekemu, Shilo na Samaria wakileta sadaka za nafaka na uvumba katika nyumba ya Bwana.
ਕਿ ਸ਼ਕਮ ਤੋਂ, ਸ਼ੀਲੋਹ ਤੋਂ, ਸਾਮਰਿਯਾ ਤੋਂ, ਅੱਸੀ ਮਨੁੱਖ ਦਾੜ੍ਹੀ ਮੁਨਾ ਕੇ ਬਸਤਰ ਪਾੜ ਕੇ ਅਤੇ ਆਪਣੇ ਆਪ ਨੂੰ ਕੱਟ ਵੱਢ ਕਰ ਕੇ ਆਏ ਕਿ ਮੈਦੇ ਦੀ ਭੇਟ ਅਤੇ ਲੁਬਾਨ ਆਪਣਿਆਂ ਹੱਥਾਂ ਵਿੱਚ ਲੈ ਕੇ ਯਹੋਵਾਹ ਦੇ ਭਵਨ ਵਿੱਚ ਚੜਾਉਣ
6 Ishmaeli mwana wa Nethania akaondoka Mispa ili kwenda kuwalaki, huku akilia alipokuwa akienda. Alipokutana nao, akasema, “Karibuni kwa Gedalia mwana wa Ahikamu.”
ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਉਹਨਾਂ ਨੂੰ ਮਿਲਣ ਲਈ ਮਿਸਪਾਹ ਤੋਂ ਬਾਹਰ ਨਿੱਕਲਿਆ। ਉਹ ਤੁਰਿਆ ਜਾਂਦਾ ਰੋਂਦਾ ਸੀ। ਜਿਵੇਂ ਹੀ ਉਹ ਉਹਨਾਂ ਨੂੰ ਮਿਲਿਆ ਉਸ ਉਹਨਾਂ ਨੂੰ ਆਖਿਆ, ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਓ
7 Walipoingia mjini, Ishmaeli mwana wa Nethania na wale watu waliokuwa pamoja naye wakawachinja na kuwatupa ndani ya kisima.
ਅੱਗੋਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਸ਼ਹਿਰ ਦੇ ਵਿਚਕਾਰ ਪਹੁੰਚੇ ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਨੇ ਉਹ ਦੇ ਸਾਥੀਆਂ ਨੇ ਉਹਨਾਂ ਨੂੰ ਵੱਢ ਸੁੱਟਿਆ ਅਤੇ ਭੋਰੇ ਦੇ ਵਿਚਕਾਰ ਸੁੱਟ ਦਿੱਤਾ
8 Lakini watu kumi miongoni mwao wakamwambia Ishmaeli, “Sisi usituue! Tuna ngano na shayiri, mafuta na asali, vilivyofichwa katika shamba.” Kwa hiyo akawaacha na hakuwaua pamoja na wale wengine.
ਪਰ ਉਹਨਾਂ ਵਿੱਚ ਦਸ ਮਨੁੱਖ ਨਿੱਕਲੇ ਜਿਹਨਾਂ ਨੇ ਇਸਮਾਏਲ ਨੂੰ ਆਖਿਆ, ਸਾਨੂੰ ਨਾ ਮਾਰ ਕਿਉਂ ਜੋ ਸਾਡੇ ਕੋਲ ਖੇਤ ਵਿੱਚ ਕਣਕ, ਜੌਂ, ਤੇਲ ਅਤੇ ਸਹਿਤ ਦੇ ਗੋਦਾਮ ਲੁਕਾਏ ਹੋਏ ਹਨ। ਸੋ ਉਸ ਉਹਨਾਂ ਨੂੰ ਛੱਡ ਦਿੱਤਾ ਅਤੇ ਉਹਨਾਂ ਨੂੰ ਉਹਨਾਂ ਦੇ ਭਰਾਵਾਂ ਨਾਲ ਨਾ ਮਾਰਿਆ
9 Basi kile kisima ambacho alitupa zile maiti za watu aliowaua pamoja na Gedalia kilikuwa ni kile kisima ambacho Mfalme Asa alikifanya sehemu ya ulinzi wake dhidi ya Baasha mfalme wa Israeli. Ishmaeli mwana wa Nethania akakijaza kisima hicho kwa maiti.
ਇਹ ਭੋਹਰਾ ਉਹ ਸੀ ਜਿਹੜਾ ਆਸਾ ਰਾਜਾ ਨੇ ਇਸਰਾਏਲ ਦੇ ਰਾਜਾ ਬਆਸ਼ਾ ਦੇ ਕਾਰਨ ਬਣਾਇਆ ਸੀ ਜਿਹ ਦੇ ਵਿੱਚ ਇਸਮਾਏਲ ਨੇ ਉਨ੍ਹਾਂ ਮਨੁੱਖਾਂ ਦੀਆਂ ਸਾਰੀਆਂ ਲੋਥਾਂ ਜਿਨ੍ਹਾਂ ਨੂੰ ਗਦਲਯਾਹ ਦੇ ਨਾਲ ਮਾਰਿਆ ਸੀ ਪਾਈਆਂ ਸਨ। ਉਸ ਨੂੰ ਨਥਨਯਾਹ ਦੇ ਪੁੱਤਰ ਇਸਮਾਏਲ ਨੇ ਵੱਢਿਆਂ ਹੋਇਆਂ ਨਾਲ ਭਰ ਦਿੱਤਾ
10 Ishmaeli akawafanya mateka watu wote ambao Nebuzaradani kiongozi wa walinzi wa mfalme alikuwa amewaacha huko Mispa na kumweka Gedalia mwana wa Ahikamu juu yao: walikuwa binti za mfalme pamoja na watu wote aliokuwa amewaacha huko. Ishmaeli mwana wa Nethania akawachukua mateka na kuondoka nao, akavuka kwenda kwa Waamoni.
੧੦ਤਾਂ ਇਸਮਾਏਲ ਨੇ ਸਾਰੇ ਰਹਿੰਦੇ-ਖੁੰਹਦੇ ਲੋਕ ਮਿਸਪਾਹ ਵਿੱਚ ਅਰਥਾਤ ਰਾਜਾ ਦੀਆਂ ਧੀਆਂ ਨੂੰ ਅਤੇ ਮਿਸਪਾਹ ਵਿਚਲੇ ਬਾਕੀ ਲੋਕਾਂ ਨੂੰ ਕੈਦ ਕਰ ਲਿਆ ਜਿਹਨਾਂ ਨੂੰ ਜੱਲਾਦਾਂ ਦਾ ਕਪਤਾਨ ਨਬੂਜ਼ਰਦਾਨ ਅਹੀਕਾਮ ਦੇ ਪੁੱਤਰ ਗਦਲਯਾਹ ਦੀ ਜ਼ਿੰਮੇਵਾਰੀ ਵਿੱਚ ਕਰ ਗਿਆ ਸੀ। ਨਥਨਯਾਹ ਦਾ ਪੁੱਤਰ ਇਸਮਾਏਲ ਉਹਨਾਂ ਨੂੰ ਕੈਦ ਕਰ ਕੇ ਲੈ ਗਿਆ ਭਈ ਅੰਮੋਨੀਆਂ ਕੋਲ ਪਾਰ ਲੰਘ ਜਾਵੇ
11 Yohanani mwana wa Karea na maafisa wote wa jeshi waliokuwa pamoja naye waliposikia juu ya uhalifu wote ambao Ishmaeli mwana wa Nethania alikuwa ameufanya,
੧੧ਜਦ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਜਿਹੜੇ ਉਹ ਦੇ ਨਾਲ ਸਨ ਇਹ ਸਾਰੀ ਬੁਰਿਆਈ ਜਿਹੜੀ ਉਸ ਕੀਤੀ ਸੁਣੀ
12 waliwachukua watu wao wote kwenda kupigana na Ishmaeli mwana wa Nethania. Wakakutana naye karibu na bwawa kubwa huko Gibeoni.
੧੨ਤਾਂ ਉਹਨਾਂ ਨੇ ਸਾਰੇ ਮਨੁੱਖਾਂ ਨੂੰ ਲਿਆ ਅਤੇ ਨਥਨਯਾਹ ਦੇ ਪੁੱਤਰ ਇਸਮਾਏਲ ਨਾਲ ਲੜਨ ਲਈ ਗਏ ਅਤੇ ਓਹ ਨੂੰ ਵੱਡੇ ਪਾਣੀਆਂ ਕੋਲ ਜਿਹੜੇ ਗਿਬਓਨ ਵਿੱਚ ਸਨ ਜਾ ਲਿਆ
13 Ikawa watu wote waliokuwa na Ishmaeli walipomwona Yohanani mwana wa Karea pamoja na maafisa wa jeshi waliokuwa pamoja naye, wakafurahi.
੧੩ਫੇਰ ਇਸ ਤਰ੍ਹਾਂ ਹੋਇਆ ਕਿ ਜਿਵੇਂ ਹੀ ਸਾਰੇ ਲੋਕਾਂ ਨੇ ਜਿਹੜੇ ਇਸਮਾਏਲ ਨਾਲ ਸਨ ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਓਹ ਦੇ ਨਾਲ ਸਨ ਵੇਖਿਆ, ਤਾਂ ਅਨੰਦ ਹੋਏ
14 Watu wote ambao Ishmaeli alikuwa amewachukua mateka huko Mispa wakageuka na kumfuata Yohanani mwana wa Karea.
੧੪ਫੇਰ ਸਾਰੇ ਲੋਕ ਜਿਹਨਾਂ ਨੂੰ ਇਸਮਾਏਲ ਨੇ ਮਿਸਪਾਹ ਤੋਂ ਕੈਦ ਕੀਤਾ ਸੀ ਭੌਂ ਕੇ ਮੁੜੇ ਅਤੇ ਕਾਰੇਆਹ ਦੇ ਪੁੱਤਰ ਯੋਹਾਨਾਨ ਕੋਲ ਗਏ
15 Lakini Ishmaeli mwana wa Nethania pamoja na watu wake wanane wakamtoroka Yohanani na kukimbilia kwa Waamoni.
੧੫ਪਰ ਨਥਨਯਾਹ ਦਾ ਪੁੱਤਰ ਇਸਮਾਏਲ ਅੱਠਾਂ ਮਨੁੱਖਾਂ ਸਣੇ ਯੋਹਾਨਾਨ ਦੇ ਅੱਗੋਂ ਨੱਠ ਗਿਆ ਅਤੇ ਅੰਮੋਨੀਆਂ ਕੋਲ ਚਲਾ ਗਿਆ
16 Ndipo Yohanani mwana wa Karea pamoja na maafisa wote wa jeshi waliokuwa pamoja naye wakawaongoza wote walionusurika kutoka Mispa, ambao walipona kutoka mikononi mwa Ishmaeli mwana wa Nethania baada yake kumuua Gedalia mwana wa Ahikamu: walikuwa askari, wanawake, watoto na matowashi aliowaleta kutoka Gibeoni.
੧੬ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਉਸ ਦੇ ਨਾਲ ਸਨ ਬਾਕੀ ਦੇ ਸਾਰੇ ਲੋਕਾਂ ਨੂੰ ਮੋੜ ਲਿਆਏ ਜਿਹਨਾਂ ਨੂੰ ਉਹ ਨੇ ਨਥਨਯਾਹ ਦੇ ਪੁੱਤਰ ਇਸਮਾਏਲ ਤੋਂ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਘਾਤ ਕਰਨ ਦੇ ਪਿੱਛੋਂ ਮਿਸਪਾਹ ਤੋਂ ਲੈ ਲਿਆ ਸੀ, ਅਰਥਾਤ ਸੂਰਮੇ ਯੋਧਿਆਂ ਨੂੰ, ਔਰਤਾਂ ਨੂੰ, ਬੱਚਿਆਂ ਨੂੰ ਅਤੇ ਖੁਸਰਿਆਂ ਨੂੰ ਜਿਹਨਾਂ ਨੂੰ ਉਹ ਗਿਬਓਨ ਤੋਂ ਮੋੜ ਲਿਆਇਆ ਸੀ
17 Kisha wakaenda mbele na kutua Geruth-Kimhamu karibu na Bethlehemu wakiwa njiani kwenda Misri
੧੭ਤਾਂ ਉਹ ਚੱਲੇ ਗਏ ਅਤੇ ਗੇਰੂਥ ਕਿਮਹਾਮ ਵਿੱਚ ਟਿਕੇ ਜਿਹੜਾ ਬੈਤਲਹਮ ਦੇ ਨੇੜੇ ਹੈ ਕਿ ਮਿਸਰ ਨੂੰ ਜਾਣ
18 ili kuwatoroka Wakaldayo. Waliwaogopa kwa sababu Ishmaeli mwana wa Nethania alikuwa amemuua Gedalia mwana wa Ahikamu, ambaye alikuwa amewekwa na mfalme wa Babeli kuwa mtawala wa nchi.
੧੮ਇਹ ਕਸਦੀਆਂ ਦੇ ਕਾਰਨ ਸੀ ਕਿਉਂ ਜੋ ਉਹ ਉਹਨਾਂ ਦੇ ਅੱਗੋਂ ਡਰਦੇ ਸਨ ਇਸ ਲਈ ਕਿ ਨਥਨਯਾਹ ਦੇ ਪੁੱਤਰ ਇਸਮਾਏਲ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਮਾਰ ਸੁੱਟਿਆ ਸੀ ਜਿਹ ਨੂੰ ਬਾਬਲ ਦੇ ਰਾਜਾ ਨੇ ਦੇਸ ਵਿੱਚ ਹਾਕਮ ਬਣਾਇਆ ਸੀ।

< Yeremia 41 >