< Yeremia 1 >

1 Maneno ya Yeremia mwana wa Hilkia, mmoja wa makuhani katika mji wa Anathothi, katika nchi ya Benyamini.
ਹਿਲਕੀਯਾਹ ਦੇ ਪੁੱਤਰ ਯਿਰਮਿਯਾਹ ਦੀਆਂ ਬਾਣੀਆਂ ਜਿਹੜਾ ਬਿਨਯਾਮੀਨ ਦੇ ਇਲਾਕੇ ਵਿੱਚ ਅਨਾਥੋਥ ਪਿੰਡ ਦੇ ਜਾਜਕਾਂ ਵਿੱਚੋਂ ਸੀ
2 Neno la Bwana lilimjia katika mwaka wa kumi na tatu wa utawala wa Yosia mwana wa Amoni mfalme wa Yuda,
ਜਿਹ ਦੇ ਕੋਲ ਯਹੋਵਾਹ ਦਾ ਬਚਨ ਆਮੋਨ ਦੇ ਪੁੱਤਰ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਸ਼ਾਸਨ ਦੇ ਦਿਨਾਂ ਵਿੱਚ ਉਸ ਦੀ ਪਾਤਸ਼ਾਹੀ ਦੇ ਤੇਰ੍ਹਵੇਂ ਸਾਲ ਵਿੱਚ ਆਇਆ
3 na pia wakati wa utawala wa Yehoyakimu mwana wa Yosia mfalme wa Yuda, mpaka mwezi wa tano wa mwaka wa kumi na moja wa utawala wa Sedekia mwana wa Yosia mfalme wa Yuda, wakati watu wa Yerusalemu walipopelekwa uhamishoni.
ਇਹ ਯੋਸ਼ੀਯਾਹ ਦੇ ਪੁੱਤਰ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਸ਼ਾਸਨ ਦਿਨਾਂ ਵਿੱਚ ਵੀ ਯੋਸ਼ੀਯਾਹ ਦੇ ਪੁੱਤਰ ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਸ਼ਾਸਨ ਦੇ ਗਿਆਰਵੇਂ ਸਾਲ ਦੇ ਛੇਕੜ ਤੱਕ ਯਰੂਸ਼ਲਮ ਦੀ ਗ਼ੁਲਾਮੀ ਤੱਕ ਜੋ ਪੰਜਵੇਂ ਮਹੀਨੇ ਵਿੱਚ ਸੀ ਆਉਂਦਾ ਰਿਹਾ।
4 Neno la Bwana lilinijia, kusema,
ਤਦ ਯਹੋਵਾਹ ਦਾ ਬਚਨ ਇਹ ਆਖ ਕੇ ਮੇਰੇ ਕੋਲ ਆਇਆ, -
5 “Kabla sijakuumba ndani ya tumbo la mama yako, nilikujua; kabla hujazaliwa nilikutenga kwa kazi maalum; nilikuweka uwe nabii kwa mataifa.”
ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸੀ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ।
6 Nami nikasema, “Aa, Bwana Mwenyezi, sijui kusema, kwani mimi ni mtoto mdogo tu.”
ਤਾਂ ਮੈਂ ਆਖਿਆ ਹਾਏ ਪ੍ਰਭੂ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਤਾਂ ਅਜੇ ਛੋਟੀ ਉਮਰ ਦਾ ਹਾਂ ।
7 Lakini Bwana akaniambia, “Usiseme, ‘Mimi ni mtoto mdogo tu.’ Utaenda popote nitakapokutuma na kunena lolote nitakalokuagiza.
ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਟੀ ਉਮਰ ਦਾ ਹਾਂ, ਤੂੰ ਤਾਂ ਸਾਰਿਆਂ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ।
8 Usiwaogope, kwa maana niko pamoja nawe nikuokoe,” asema Bwana.
ਉਹਨਾਂ ਦੇ ਅੱਗਿਓਂ ਨਾ ਡਰੀਂ, ਮੈਂ ਤੈਨੂੰ ਛੁਡਾਉਣ ਲਈ ਤੇਰੇ ਅੰਗ-ਸੰਗ ਹਾਂ, ਯਹੋਵਾਹ ਦਾ ਵਾਕ ਹੈ।
9 Kisha Bwana akaunyoosha mkono wake na kugusa kinywa changu, akaniambia, “Sasa nimeyaweka maneno yangu kinywani mwako.
ਤਦ ਯਹੋਵਾਹ ਨੇ ਆਪਣਾ ਹੱਥ ਵਧਾ ਕੇ ਮੇਰੇ ਮੂੰਹ ਨੂੰ ਛੂਹਿਆ, ਅਤੇ ਯਹੋਵਾਹ ਨੇ ਮੈਨੂੰ ਆਖਿਆ, ਵੇਖ ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾ ਦਿੱਤੇ,
10 Tazama, leo nimekuweka juu ya mataifa na falme ili kungʼoa na kubomoa, kuharibu na kuangamiza, kujenga na kupanda.”
੧੦ਵੇਖ ਮੈਂ ਅੱਜ ਦੇ ਦਿਨ ਤੈਨੂੰ ਕੌਮਾਂ ਉੱਤੇ ਅਤੇ ਪਾਤਸ਼ਾਹੀਆਂ ਉੱਤੇ ਠਹਿਰਾਇਆ ਹੈ, ਕਿ ਤੂੰ ਪੁੱਟੇ ਤੇ ਢਾਵੇਂ, ਨਾਸ ਕਰੇ ਤੇ ਡੇਗੇ, ਬਣਾਵੇ ਤੇ ਲਾਵੇਂ।
11 Neno la Bwana likanijia kusema, “Je, Yeremia unaona nini?” Nami nikajibu, “Naona tawi la mti wa mlozi.”
੧੧ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ ਯਿਰਮਿਯਾਹ, ਤੂੰ ਕੀ ਦੇਖਦਾ ਹੈ? ਮੈਂ ਆਖਿਆ ਮੈਂ ਬਦਾਮ ਦੇ ਰੁੱਖ ਦਾ ਇੱਕ ਡੰਡਾ ਦੇਖਦਾ ਹਾਂ
12 Bwana akaniambia, “Umeona vyema kwa maana ninaliangalia neno langu ili kuona kwamba limetimizwa.”
੧੨ਤਾਂ ਯਹੋਵਾਹ ਨੇ ਮੈਨੂੰ ਆਖਿਆ, ਤੂੰ ਚੰਗਾ ਵੇਖਿਆ! ਮੈਂ ਆਪਣੇ ਬਚਨ ਦੇ ਪੂਰੇ ਕਰਨ ਲਈ ਜਾਗਦਾ ਜੋ ਰਹਿੰਦਾ ਹਾਂ
13 Neno la Bwana likanijia tena, “Unaona nini?” Nikajibu, “Naona chungu kinachochemka, kikiwa kimeinama kutoka kaskazini.”
੧੩ਯਹੋਵਾਹ ਦਾ ਬਚਨ ਇਹ ਆਖ ਕੇ ਦੂਜੀ ਵਾਰ ਮੇਰੇ ਕੋਲ ਆਇਆ, ਤੂੰ ਕੀ ਦੇਖਦਾ ਹੈ? ਮੈਂ ਆਖਿਆ, ਮੈਂ ਉੱਬਲਦੀ ਹੋਈ ਦੇਗ ਦੇਖਦਾ ਹਾਂ! ਉਹ ਦਾ ਮੂੰਹ ਉੱਤਰ ਦੇ ਪਾਸੇ ਵੱਲ ਹੈ
14 Bwana akaniambia, “Kutoka kaskazini maafa yatamwagwa kwa wote waishio katika nchi.
੧੪ਤਾਂ ਯਹੋਵਾਹ ਨੇ ਮੈਨੂੰ ਆਖਿਆ, ਉੱਤਰ ਵਲੋਂ ਇਸ ਦੇਸ ਦੇ ਸਾਰੇ ਵਾਸੀਆਂ ਉੱਤੇ ਬੁਰਿਆਈ ਫੁੱਟ ਪਵੇਗੀ
15 Nitawaita watu wote wa falme za kaskazini,” asema Bwana. “Wafalme wao watakuja na kuweka viti vyao vya enzi katika maingilio ya malango ya Yerusalemu, watakuja dhidi ya kuta zake zote zinazouzunguka, na dhidi ya miji yote ya Yuda.
੧੫ਵੇਖ, ਮੈਂ ਉੱਤਰ ਵੱਲ ਦੀਆਂ ਪਾਤਸ਼ਾਹੀਆਂ ਦੇ ਸਾਰੇ ਟੱਬਰਾਂ ਨੂੰ ਸੱਦ ਰਿਹਾ ਹਾਂ, ਯਹੋਵਾਹ ਦਾ ਵਾਕ ਹੈ। ਉਹ ਆਉਣਗੇ ਅਤੇ ਹਰੇਕ ਆਪਣਾ ਸਿੰਘਾਸਣ ਯਰੂਸ਼ਲਮ ਦੇ ਫਾਟਕਾਂ ਦੇ ਲਾਂਘੇ ਉੱਤੇ ਅਤੇ ਉਹ ਦੀਆਂ ਕੰਧਾਂ ਦੇ ਆਲੇ-ਦੁਆਲੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਰੱਖੇਗਾ
16 Nitatoa hukumu zangu kwa watu wangu kwa sababu ya uovu wao wa kuniacha mimi, kwa kufukiza uvumba kwa miungu mingine na kuabudu kile ambacho mikono yao imekitengeneza.
੧੬ਮੈਂ ਉਹਨਾਂ ਦੀਆਂ ਸਾਰੀਆਂ ਬੁਰਿਆਈਆਂ ਦੇ ਕਾਰਨ ਉਹਨਾਂ ਉੱਤੇ ਨਿਆਂ ਕਰਾਂਗਾ ਕਿਉਂਕਿ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਲਈ ਧੂਪ ਧੁਖਾਈ ਅਤੇ ਆਪਣੇ ਹੱਥਾਂ ਦੇ ਕੰਮਾਂ ਨੂੰ ਮੱਥਾ ਟੇਕਿਆ
17 “Jiandae! Simama useme chochote nitakachokuamuru. Usiwaogope, la sivyo nitakufanya uwaogope wao.
੧੭ਤੂੰ ਆਪਣਾ ਲੱਕ ਬੰਨ੍ਹ ਕੇ ਖਲੋ ਜਾ! ਉਹ ਸਭ ਜੋ ਮੈਂ ਤੈਨੂੰ ਹੁਕਮ ਦਿਆਂ ਤੂੰ ਉਹਨਾਂ ਨੂੰ ਆਖ, ਉਹਨਾਂ ਦੇ ਅੱਗੋਂ ਨਾ ਘਬਰਾ ਮਤੇ ਮੈਂ ਤੈਨੂੰ ਉਹਨਾਂ ਦੇ ਅੱਗੇ ਘਬਰਾ ਦਿਆਂ
18 Leo nimekufanya mji wenye ngome, nguzo ya chuma, na ukuta wa shaba ili kusimama dhidi ya nchi yote: dhidi ya wafalme wa Yuda, maafisa wake, makuhani wake na watu wa nchi hiyo.
੧੮ਵੇਖ, ਮੈਂ ਅੱਜ ਦੇ ਦਿਨ ਤੈਨੂੰ ਸਾਰੇ ਦੇਸ ਦੇ ਵਿਰੁੱਧ ਯਹੂਦਾਹ ਦੇ ਰਾਜਿਆਂ, ਉਹ ਦੇ ਸਰਦਾਰਾਂ ਉਹ ਦੇ ਜਾਜਕਾਂ ਅਤੇ ਦੇਸ ਦੇ ਲੋਕਾਂ ਦੇ ਵਿਰੁੱਧ ਇੱਕ ਗੜ੍ਹ ਵਾਲਾ ਸ਼ਹਿਰ, ਲੋਹੇ ਦਾ ਥੰਮ੍ਹ ਅਤੇ ਪਿੱਤਲ ਦੀਆਂ ਕੰਧਾਂ ਬਣਾਉਂਦਾ ਹਾਂ
19 Watapigana nawe lakini hawatakushinda, kwa kuwa niko pamoja nawe, nami nitakuokoa,” asema Bwana.
੧੯ਉਹ ਤੇਰੇ ਨਾਲ ਲੜਨਗੇ ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੈਨੂੰ ਛੁਡਾਉਣ ਲਈ ਤੇਰੇ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ।

< Yeremia 1 >