< Ayubu 30 >

1 “Lakini sasa watu wadogo kwa umri kuniliko wananidhihaki, watu ambao baba zao ningekataa kwa dharau kuwaweka pamoja na mbwa wangu wa kulinda kondoo.
ਪਰ ਹੁਣ ਉਹ ਜਿਹੜੇ ਮੈਥੋਂ ਛੋਟੇ ਹਨ ਉਹ ਮੇਰੇ ਉੱਤੇ ਹੱਸਦੇ ਹਨ, ਜਿਹਨਾਂ ਦੇ ਪੁਰਖਿਆਂ ਨੂੰ ਮੈਂ ਆਪਣੇ ਇੱਜੜ ਦੇ ਕੁੱਤਿਆਂ ਨਾਲ ਵੀ ਕੰਮ ਕਰਨ ਦੇ ਯੋਗ ਨਹੀਂ ਸਮਝਦਾ ਸੀ!
2 Nguvu za mikono yao zingekuwa na faida gani kwangu, kwa kuwa nguvu zao zilikuwa zimewaishia?
ਭਲਾ, ਉਹਨਾਂ ਦੇ ਹੱਥਾਂ ਦਾ ਬਲ ਮੇਰੇ ਲਈ ਕੀ ਲਾਭ ਦਿੰਦਾ, ਜਿਹਨਾਂ ਦਾ ਪੁਰਸ਼ਾਰਥ ਵੀ ਨਾਸ ਹੋ ਗਿਆ ਹੈ?
3 Wakiwa wamekonda kutokana na kupungukiwa na kwa njaa, walizurura usiku katika nchi kame iliyo ukiwa.
ਥੁੜ ਅਤੇ ਭੁੱਖ ਦੇ ਕਾਰਨ ਉਹ ਲਿੱਸੇ ਪੈ ਗਏ ਹਨ, ਉਹ ਸੁੱਕੀ ਭੂਮੀ ਨੂੰ ਚੱਟਦੇ ਹਨ, ਜਿੱਥੇ ਉਜਾੜ ਤੇ ਬਰਬਾਦੀ ਦੀ ਧੁੰਦ ਹੈ।
4 Katika vichaka walikusanya mimea ya chumvi, nacho chakula chao kilikuwa mizizi ya mti wa mfagio.
ਉਹ ਝਾੜੀਆਂ ਉੱਤੋਂ ਨਮਕੀਨ ਸਾਗ ਤੋੜਦੇ ਹਨ, ਅਤੇ ਝਾਊ ਦੀਆਂ ਜੜ੍ਹਾਂ ਉਹਨਾਂ ਦੀ ਰੋਟੀ ਹੈ।
5 Walifukuzwa mbali na watu wao, wakipigiwa kelele kama wevi.
ਉਹ ਲੋਕਾਂ ਦੇ ਵਿੱਚੋਂ ਧੱਕੇ ਗਏ, ਲੋਕ ਉਹਨਾਂ ਉੱਤੇ ਇਸ ਤਰ੍ਹਾਂ ਚਿੱਲਾਉਂਦੇ ਜਿਵੇਂ ਚੋਰ ਉੱਤੇ!
6 Walilazimika kuishi katika mikondo ya vijito vilivyokauka, kwenye majabali na mahandaki.
ਭਿਆਨਕ ਘਾਟੀਆਂ ਵਿੱਚ, ਮਿੱਟੀ ਅਤੇ ਪੱਥਰਾਂ ਦੀਆਂ ਖੁੱਡਾਂ ਵਿੱਚ ਉਹ ਰਹਿੰਦੇ ਹਨ।
7 Kwenye vichaka walilia kama punda, na walijisongasonga pamoja kwenye vichaka.
ਝਾੜੀਆਂ ਦੇ ਵਿੱਚ ਉਹ ਹੀਂਗਦੇ ਹਨ, ਕੰਡਿਆਂ ਦੇ ਹੇਠ ਉਹ ਇਕੱਠੇ ਪਏ ਰਹਿੰਦੇ ਹਨ।
8 Wao ni watoto wa wapumbavu wenye asili ya ubaya, waliofukuzwa watoke katika nchi.
ਉਹ ਮੂਰਖ ਦੀ ਅੰਸ, ਸਗੋਂ ਬੇਨਾਮਾਂ ਦੀ ਅੰਸ ਹਨ, ਜੋ ਦੇਸ ਤੋਂ ਕੁੱਟ-ਕੁੱਟ ਕੇ ਕੱਢੇ ਗਏ ਹਨ।
9 “Nao sasa wana wao wananidhihaki katika nyimbo; nimekuwa kitu cha dhihaka kwao.
ਅਤੇ ਹੁਣ ਮੈਂ ਉਹਨਾਂ ਦਾ ਗੀਤ ਹੋਇਆ ਹਾਂ, ਅਤੇ ਉਹ ਮੇਰੇ ਉੱਤੇ ਮਿਹਣੇ ਮਾਰਦੇ ਹਨ!
10 Wananichukia sana na kujitenga nami, wala hawasiti kunitemea mate usoni.
੧੦ਉਹ ਮੈਥੋਂ ਘਿਣ ਖਾਂਦੇ, ਉਹ ਮੈਥੋਂ ਦੂਰ ਰਹਿੰਦੇ, ਅਤੇ ਮੈਨੂੰ ਵੇਖ ਕੇ ਉਹ ਥੁੱਕਣ ਤੋਂ ਪਰਹੇਜ਼ ਨਹੀਂ ਕਰਦੇ,
11 Sasa kwa kuwa Mungu ameilegeza kamba ya upinde wangu na kunitesa, wamekuwa huru kunitendea waonavyo.
੧੧ਕਿਉਂ ਜੋ ਪਰਮੇਸ਼ੁਰ ਨੇ ਮੈਨੂੰ ਬਲਹੀਣ ਅਤੇ ਤੁੱਛ ਬਣਾਇਆ ਹੈ, ਇਸ ਲਈ ਉਹ ਮੇਰੇ ਅੱਗੇ ਬੇ-ਲਗ਼ਾਮ ਹੋ ਗਏ ਹਨ!
12 Kuume kwangu kundi linashambulia; wao huitegea miguu yangu tanzi, na kunizingira.
੧੨ਮੇਰੇ ਸੱਜੇ ਪਾਸੇ ਬਜ਼ਾਰੂ ਲੋਕ ਉੱਠਦੇ ਹਨ, ਉਹ ਮੇਰੇ ਪੈਰ ਸਰਕਾ ਦਿੰਦੇ ਹਨ, ਅਤੇ ਮੈਨੂੰ ਨਾਸ ਕਰਨ ਵਾਲੇ ਰਾਹਾਂ ਨੂੰ ਬਣਾਉਂਦੇ ਹਨ।
13 Huizuia njia yangu, nao hufanikiwa katika kuniletea maafa, nami sina yeyote wa kunisaidia.
੧੩ਜਿਹਨਾਂ ਦਾ ਕੋਈ ਸਹਾਇਕ ਨਹੀਂ ਉਹ ਮੇਰੇ ਰਾਹਾਂ ਨੂੰ ਵਿਗਾੜਦੇ ਅਤੇ ਮੇਰੀ ਮੁਸੀਬਤ ਨੂੰ ਵਧਾਉਂਦੇ ਹਨ!
14 Wananijia kama watu wapitao katika ufa mpana; katikati ya magofu huja na kunishambulia.
੧੪ਉਹ ਜਿਵੇਂ ਚੌੜੇ ਛੇਕ ਵਿੱਚੋਂ ਦੀ ਆਉਂਦੇ ਹਨ, ਉਜਾੜ ਦੇ ਵਿੱਚੋਂ ਉਹ ਮੇਰੇ ਉੱਤੇ ਹਮਲਾ ਕਰਦੇ ਹਨ।
15 Vitisho vimenifunika; heshima yangu imetoweshwa kama kwa upepo, salama yangu imetoweka kama wingu.
੧੫ਭੈਅ ਮੇਰੇ ਉੱਤੇ ਮੁੜ ਪੈਂਦੇ, ਮੇਰੀ ਪਤ ਜਿਵੇਂ ਹਵਾ ਨਾਲ ਉਡਾਈ ਜਾਂਦੀ, ਅਤੇ ਮੇਰੀ ਖੁਸ਼ਹਾਲੀ ਬੱਦਲ ਵਾਂਗੂੰ ਜਾਂਦੀ ਰਹੀ।
16 “Sasa maisha yangu yamefikia mwisho; siku za mateso zimenikamata.
੧੬ਹੁਣ ਮੇਰੀ ਜਾਨ ਮੇਰੇ ਅੰਦਰ ਡੁੱਲ੍ਹਦੀ ਹੈ, ਦੁੱਖ ਦੇ ਦਿਨ ਮੈਨੂੰ ਫੜ੍ਹਦੇ ਹਨ।
17 Usiku mifupa yangu inachoma; maumivu yanayonitafuna hayatulii kamwe.
੧੭ਰਾਤ ਮੇਰੀਆਂ ਹੱਡੀਆਂ ਨੂੰ ਮੇਰੇ ਅੰਦਰ ਚਿੱਥਦੀ ਹੈ, ਅਤੇ ਮੇਰੀ ਚੁੱਭਣ ਵਾਲੀ ਪੀੜ ਦਮ ਨਹੀਂ ਲੈਂਦੀ।
18 Kwa uwezo wake mkuu Mungu huwa kwangu kama nguo; hushikamana nami kama ukosi wa vazi langu.
੧੮ਵੱਡੇ ਜ਼ੋਰ ਨਾਲ ਉਹ ਮੇਰਾ ਰੂਪ ਬਦਲਦੀ ਹੈ, ਮੇਰੇ ਕੁੜਤੇ ਦੇ ਗਲਮੇ ਵਾਂਗੂੰ ਉਹ ਮੈਨੂੰ ਜਕੜਦੀ ਹੈ।
19 Yeye amenitupa kwenye matope, nami nimekuwa kama mavumbi na majivu.
੧੯ਪਰਮੇਸ਼ੁਰ ਨੇ ਮੈਨੂੰ ਚਿੱਕੜ ਵਿੱਚ ਸੁੱਟਿਆ ਹੈ, ਅਤੇ ਮੈਂ ਖ਼ਾਕ ਤੇ ਰਾਖ਼ ਵਰਗਾ ਹੋ ਗਿਆ ਹਾਂ!
20 “Ee Bwana, ninakulilia wewe lakini hunijibu; ninasimama, nawe unanitazama tu.
੨੦ਮੈਂ ਤੇਰੇ ਵੱਲ ਦੁਹਾਈ ਦਿੰਦਾ ਪਰ ਤੂੰ ਮੈਨੂੰ ਉੱਤਰ ਨਹੀਂ ਦਿੰਦਾ, ਮੈਂ ਖੜ੍ਹਾ ਹੁੰਦਾ ਹਾਂ ਪਰ ਤੂੰ ਸਿਰਫ਼ ਮੇਰੇ ਵੱਲ ਝਾਕਦਾ ਹੈਂ।
21 Wewe unanigeukia bila huruma; unanishambulia kwa nguvu za mkono wako.
੨੧ਤੂੰ ਮੇਰੇ ਨਾਲ ਸਖ਼ਤੀ ਕਰਨ ਲੱਗਾ ਹੈਂ, ਆਪਣੇ ਹੱਥ ਦੇ ਬਲ ਨਾਲ ਤੂੰ ਮੈਨੂੰ ਸਤਾਉਂਦਾ ਹੈਂ!
22 Unaninyakua na kunipeperusha kwa upepo; umenirusha huku na huko kwenye dhoruba kali.
੨੨ਤੂੰ ਮੈਨੂੰ ਚੁੱਕ ਕੇ ਹਵਾ ਉੱਤੇ ਸਵਾਰ ਕਰਦਾ ਹੈਂ, ਅਤੇ ਮੈਨੂੰ ਤੂਫ਼ਾਨਾ ਵਿੱਚ ਘੋਲ ਦਿੰਦਾ ਹੈਂ,
23 Ninajua utanileta mpaka kifoni, mahali ambapo wenye uhai wote wamewekewa.
੨੩ਕਿਉਂ ਜੋ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਮੌਤ ਤੱਕ ਪਹੁੰਚਾਵੇਂਗਾ, ਅਤੇ ਉਸ ਵਾਸ ਤੱਕ ਜਿਹੜਾ ਸਾਰੇ ਜੀਉਂਦਿਆਂ ਲਈ ਠਹਿਰਾਇਆ ਗਿਆ ਹੈ।
24 “Hakika hakuna yeyote amshambuliaye mhitaji, anapoomba msaada katika shida yake.
੨੪ਭਲਾ, ਤਬਾਹੀ ਵਿੱਚ ਕੋਈ ਆਪਣਾ ਹੱਥ ਨਾ ਵਧਾਵੇਗਾ, ਅਤੇ ਆਪਣੀ ਬਿਪਤਾ ਵਿੱਚ ਦੁਹਾਈ ਨਾ ਦੇਵੇਗਾ?
25 Je, sikulia kwa ajili ya wale waliokuwa katika taabu? Je, nafsi yangu haikusononeka kwa ajili ya maskini?
੨੫ਕੀ ਮੈਂ ਦੁਖੀਏ ਦੇ ਲਈ ਨਹੀਂ ਰੋਂਦਾ ਸੀ? ਕੀ ਮੇਰੀ ਜਾਨ ਕੰਗਾਲ ਦੇ ਲਈ ਉਦਾਸ ਨਹੀਂ ਹੁੰਦੀ ਸੀ?
26 Lakini nilipotazamia mema, mabaya yalinijia; nilipotafuta nuru, ndipo giza lilipokuja.
੨੬ਪਰ ਜਦ ਮੈਂ ਭਲਿਆਈ ਨੂੰ ਤੱਕਿਆ ਤਦ ਬੁਰਿਆਈ ਆਈ, ਜਦ ਚਾਨਣ ਨੂੰ ਉਡੀਕਿਆ ਤਦ ਹਨ੍ਹੇਰਾ ਛਾ ਗਿਆ,
27 Kusukwasukwa ndani yangu kamwe hakutulii; siku za mateso zinanikabili.
੨੭ਮੇਰੀਆਂ ਆਂਦਰਾਂ ਉੱਬਲ ਰਹੀਆਂ ਹਨ ਅਤੇ ਆਰਾਮ ਨਹੀਂ ਪਾਉਂਦੀਆਂ, ਬੁਰੇ ਦਿਨ ਮੇਰੇ ਉੱਤੇ ਆ ਪਾਏ ਹਨ!
28 Ninazunguka nikiwa nimeungua, lakini si kwa jua; ninasimama katika kusanyiko nikiomba msaada.
੨੮ਮੇਰਾ ਸਰੀਰ ਕਾਲਾ ਪੈ ਗਿਆ ਪਰ ਧੁੱਪ ਦੇ ਕਾਰਨ ਨਹੀਂ, ਮੈਂ ਸਭਾ ਵਿੱਚ ਉੱਠ ਕੇ ਸਹਾਇਤਾ ਲਈ ਦੁਹਾਈ ਦਿੰਦਾ ਹਾਂ!
29 Nimekuwa ndugu wa mbweha, rafiki wa mabundi.
੨੯ਮੈਂ ਗਿੱਦੜਾਂ ਦਾ ਭਰਾ, ਅਤੇ ਸ਼ੁਤਰਮੁਰਗ ਦਾ ਸਾਥੀ ਹੋ ਗਿਆ ਹਾਂ,
30 Ngozi yangu imekuwa nyeusi nayo inachunika; mifupa yangu inaungua kwa homa.
੩੦ਮੇਰੀ ਖੱਲ ਕਾਲੀ ਹੋ ਕੇ ਮੈਥੋਂ ਡਿੱਗਦੀ ਜਾਂਦੀ ਹੈ, ਅਤੇ ਮੇਰੀਆਂ ਹੱਡੀਆਂ ਤਾਪ ਨਾਲ ਜਲਦੀਆਂ ਹਨ!
31 Kinubi changu kimegeuka kuwa maombolezo, nayo filimbi yangu imekuwa sauti ya kilio.
੩੧ਸੋ ਮੇਰੀ ਬਰਬਤ ਰੋਣ ਲਈ ਹੈ, ਅਤੇ ਮੇਰੀ ਬੰਸਰੀ ਮਾਤਮ ਕਰਨ ਵਾਲਿਆਂ ਦੀ ਅਵਾਜ਼ ਲਈ ਹੈ।

< Ayubu 30 >