< Ayubu 5 >

1 “Ita kama unataka, lakini ni nani atakayekujibu? Ni yupi kati ya hao watakatifu utakayemgeukia?
“ਜ਼ਰਾ ਪੁਕਾਰ ਕੇ ਵੇਖ, ਕੀ ਕੋਈ ਹੈ ਜੋ ਤੈਨੂੰ ਉੱਤਰ ਦੇਵੇਗਾ! ਜਾਂ ਪਵਿੱਤਰਾਂ ਵਿੱਚੋਂ ਤੂੰ ਕਿਸ ਦੇ ਵੱਲ ਮੂੰਹ ਕਰੇਂਗਾ?
2 Kuweka uchungu moyoni humuua mpumbavu, nao wivu humchinja mjinga.
ਕੁੜ੍ਹਨਾ ਤਾਂ ਮੂਰਖ ਨੂੰ ਵੱਢ ਸੁੱਟਦਾ ਹੈ ਅਤੇ ਜਲਣ ਭੋਲਿਆਂ-ਭਾਲਿਆਂ ਨੂੰ ਮਾਰ ਸੁੱਟਦੀ ਹੈ।
3 Mimi mwenyewe nimemwona mpumbavu akistawi, lakini ghafula nyumba yake ikawa imelaaniwa.
ਮੈਂ ਮੂਰਖ ਨੂੰ ਜੜ੍ਹ ਫੜ੍ਹਦੇ ਵੇਖਿਆ ਹੈ, ਪਰ ਅਚਾਨਕ ਮੈਂ ਉਹ ਦੇ ਨਿਵਾਸ-ਸਥਾਨ ਨੂੰ ਫਿਟਕਾਰਿਆ।
4 Watoto wake wako mbali na usalama, hushindwa mahakamani bila mtetezi.
ਉਹ ਦੇ ਬੱਚੇ ਸੁਰੱਖਿਆ ਤੋਂ ਦੂਰ ਹਨ, ਅਤੇ ਫਾਟਕ ਵਿੱਚ ਮਿੱਧੇ ਜਾਂਦੇ ਹਨ, ਅਤੇ ਉਹਨਾਂ ਦਾ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ,
5 Wenye njaa huyala mavuno yake, wakiyatoa hata katikati ya miiba, nao wenye kiu huitamani sana mali yake.
ਮੂਰਖਾਂ ਦੀ ਫ਼ਸਲ ਭੁੱਖੇ ਲੋਕ ਖਾ ਲੈਂਦੇ ਹਨ, ਸਗੋਂ ਕੰਡਿਆਂ ਵਿੱਚੋਂ ਵੀ ਕੱਢ ਲੈਂਦੇ ਹਨ, ਅਤੇ ਪਿਆਸਾ ਉਨ੍ਹਾਂ ਦੇ ਮਾਲ-ਧਨ ਨੂੰ ਫਾਹੀ ਲਾਉਂਦਾ ਹੈ,
6 Kwa maana taabu haioti kutoka kwenye udongo, wala udhia hauchipui kutoka ardhini.
ਦੁੱਖ ਤਾਂ ਮਿੱਟੀ ਵਿੱਚੋਂ ਨਹੀਂ ਨਿੱਕਲਦਾ, ਨਾ ਕਸ਼ਟ ਭੂਮੀ ਵਿੱਚੋਂ ਉੱਗਦਾ ਹੈ,
7 Lakini mwanadamu huzaliwa ili kutaabika, kwa hakika kama cheche za moto zirukavyo kuelekea juu.
ਜਿਵੇਂ ਚਿੰਗਿਆੜੇ ਉਤਾਹਾਂ ਉੱਡਦੇ ਹਨ, ਤਿਵੇਂ ਹੀ ਮਨੁੱਖ ਕਸ਼ਟ ਭੋਗਣ ਲਈ ਹੀ ਜੰਮਦਾ ਹੈ।
8 “Lakini ingekuwa ni mimi, ningemlalamikia Mungu, ningeliweka shauri langu mbele zake.
“ਪਰ ਮੈਂ ਤਾਂ ਪਰਮੇਸ਼ੁਰ ਦਾ ਖੋਜੀ ਰਹਾਂਗਾ, ਅਤੇ ਆਪਣਾ ਮੁਕੱਦਮਾ ਪਰਮੇਸ਼ੁਰ ਨੂੰ ਸੌਂਪ ਦੇਵਾਂਗਾ,
9 Yeye hutenda maajabu yasiyoweza kutambuliwa, miujiza isiyoweza kuhesabika.
ਜਿਹੜਾ ਵੱਡੇ-ਵੱਡੇ ਅਥਾਹ ਕੰਮ ਅਤੇ ਅਣਗਿਣਤ ਅਚਰਜ਼ ਕਰਦਾ ਹੈ,
10 Yeye huipa nchi mvua, huyapeleka maji kunyesha mashamba.
੧੦ਜਿਹੜਾ ਮੀਂਹ ਧਰਤੀ ਉੱਤੇ ਪਾਉਂਦਾ ਹੈ, ਅਤੇ ਖੇਤਾਂ ਉੱਤੇ ਪਾਣੀ ਵਰਸਾਉਂਦਾ ਹੈ,
11 Huwainua juu wanyonge, nao wale waombolezao huinuliwa wakawa salama.
੧੧ਇਸ ਤਰ੍ਹਾਂ ਉਹ ਨੀਵਿਆਂ ਨੂੰ ਉੱਚਾ ਕਰਦਾ ਅਤੇ ਮਾਤਮ ਕਰਨ ਵਾਲੇ ਉਚਾਈ ਤੇ ਪਹੁੰਚਾ ਕੇ ਬਚਾਏ ਜਾਂਦੇ ਹਨ।
12 Huipinga mipango ya wenye hila, ili mikono yao isifikie ufanisi.
੧੨ਉਹ ਚਲਾਕਾਂ ਦੀਆਂ ਯੋਜਨਾਵਾਂ ਨੂੰ ਵਿਅਰਥ ਕਰ ਦਿੰਦਾ ਹੈ, ਅਤੇ ਉਹਨਾਂ ਦੇ ਹੱਥ ਸਫ਼ਲ ਨਹੀਂ ਹੁੰਦੇ।
13 Yeye huwanasa wenye hekima katika hila yao, nayo mipango ya wadanganyifu huifagilia mbali.
੧੩ਉਹ ਬੁੱਧਵਾਨਾਂ ਨੂੰ ਉਹਨਾਂ ਦੀ ਚਤਰਾਈ ਵਿੱਚ ਫਸਾਉਂਦਾ ਹੈ ਅਤੇ ਛਲ ਕਰਨ ਵਾਲਿਆਂ ਦੀ ਸਲਾਹ ਛੇਤੀ ਮਿਟ ਜਾਂਦੀ ਹੈ।
14 Giza huwapata wakati wa mchana; wakati wa adhuhuri hupapasa kama vile usiku.
੧੪ਦਿਨ ਵੇਲੇ ਉਨ੍ਹਾਂ ਉੱਤੇ ਹਨ੍ਹੇਰਾ ਛਾ ਜਾਂਦਾ ਹੈ, ਅਤੇ ਦੁਪਹਿਰ ਨੂੰ ਉਹ ਰਾਤ ਦੀ ਤਰ੍ਹਾਂ ਟੋਹੰਦੇ ਫਿਰਦੇ ਹਨ।
15 Humwokoa mhitaji kutokana na upanga ulioko kinywani mwao; huwaokoa kutokana na makucha ya wenye nguvu.
੧੫ਪਰ ਉਹ ਕੰਗਾਲਾਂ ਨੂੰ ਉਨ੍ਹਾਂ ਦੇ ਮੂੰਹ ਦੀ ਤਲਵਾਰ ਤੋਂ ਅਤੇ ਤਕੜੇ ਦੇ ਹੱਥਾਂ ਤੋਂ ਬਚਾਉਂਦਾ ਹੈ।
16 Kwa hiyo maskini analo tarajio, nao udhalimu hufumba kinywa chake.
੧੬ਇਸ ਕਾਰਨ ਗਰੀਬ ਲਈ ਆਸ ਹੁੰਦੀ ਹੈ, ਅਤੇ ਬਦਕਾਰਾਂ ਦਾ ਮੂੰਹ ਬੰਦ ਹੋ ਜਾਂਦਾ ਹੈ।
17 “Heri mtu yule ambaye Mungu humrudi; kwa hiyo usidharau adhabu yake Mwenyezi.
੧੭“ਵੇਖ, ਧੰਨ ਉਹ ਮਨੁੱਖ ਹੈ ਜਿਸ ਨੂੰ ਪਰਮੇਸ਼ੁਰ ਦਬਕਾਉਂਦਾ ਹੈ, ਇਸ ਲਈ ਸਰਬ ਸ਼ਕਤੀਮਾਨ ਦੀ ਤਾੜ ਨੂੰ ਤੁੱਛ ਨਾ ਜਾਣ।
18 Kwa kuwa hutia jeraha, lakini pia huyafunga; huumiza, lakini mikono yake pia huponya.
੧੮ਕਿਉਂਕਿ ਉਹ ਹੀ ਘਾਇਲ ਕਰਦਾ, ਅਤੇ ਫੇਰ ਪੱਟੀ ਬੰਨ੍ਹਦਾ ਹੈ, ਉਹ ਹੀ ਸੱਟ ਮਾਰਦਾ ਹੈ ਅਤੇ ਫੇਰ ਉਹ ਦੇ ਹੱਥ ਚੰਗਾ ਵੀ ਕਰਦੇ ਹਨ।
19 Kutoka majanga sita atakuokoa; naam, hata katika saba hakuna dhara litakalokupata wewe.
੧੯ਛੇਆਂ ਬਿਪਤਾਵਾਂ ਤੋਂ ਉਹ ਤੈਨੂੰ ਛੁਡਾਵੇਗਾ, ਸਗੋਂ ਸੱਤ ਵਿੱਚੋਂ ਵੀ ਕੋਈ ਬਦੀ ਤੈਨੂੰ ਨਾ ਛੂਹੇਗੀ।
20 Wakati wa njaa atakukomboa wewe na kifo, naye katika vita atakukomboa na pigo la upanga.
੨੦ਕਾਲ ਵਿੱਚ ਉਹ ਤੈਨੂੰ ਮੌਤ ਤੋਂ, ਅਤੇ ਲੜਾਈ ਵਿੱਚ ਤਲਵਾਰ ਦੀ ਧਾਰ ਤੋਂ ਤੈਨੂੰ ਛੁਟਕਾਰਾ ਦੇਵੇਗਾ।
21 Utalindwa kutokana na kichapo cha ulimi, wala hutakuwa na sababu ya kuogopa maangamizi yatakapokujia.
੨੧ਤੂੰ ਜੀਭ ਰੂਪੀ ਕੋਰੜੇ ਤੋਂ ਬਚਾਇਆ ਜਾਵੇਂਗਾ ਅਤੇ ਜਦ ਤਬਾਹੀ ਆਵੇਗੀ ਤਦ ਤੂੰ ਉਸ ਤੋਂ ਨਾ ਡਰੇਂਗਾ।
22 Utayacheka maangamizo na njaa, wala hutakuwa na sababu ya kuwaogopa wanyama wakali wa mwituni.
੨੨ਤਬਾਹੀ ਅਤੇ ਕਾਲ ਦੇ ਦਿਨਾਂ ਉੱਤੇ ਤੂੰ ਹੱਸੇਂਗਾ, ਅਤੇ ਜੰਗਲੀ ਜਾਨਵਰਾਂ ਤੋਂ ਤੂੰ ਨਾ ਡਰੇਂਗਾ,
23 Kwa kuwa utakuwa na agano na mawe ya mashamba, nao wanyama wa mwitu watakuwa na amani nawe.
੨੩ਸਗੋਂ ਮੈਦਾਨ ਦੇ ਪੱਥਰ ਵੀ ਤੇਰੇ ਨਾਲ ਨੇਮ ਬੰਨ੍ਹਣਗੇ, ਅਤੇ ਮੈਦਾਨ ਦੇ ਜਾਨਵਰ ਤੇਰੇ ਨਾਲ ਮੇਲ ਰੱਖਣਗੇ।
24 Utajua ya kwamba hema lako li salama; utahesabu mali zako wala hutakuta chochote kilichopungua.
੨੪ਤਦ ਤੂੰ ਜਾਣੇਂਗਾ ਕਿ ਤੇਰਾ ਤੰਬੂ ਸਲਾਮਤ ਹੈ, ਜਦ ਤੂੰ ਆਪਣਾ ਨਿਵਾਸ-ਸਥਾਨ ਵੇਖੇਂਗਾ, ਤਦ ਕੋਈ ਚੀਜ਼ ਗੁਆਚੀ ਹੋਈ ਨਾ ਹੋਵੇਗੀ।
25 Utajua ya kuwa watoto wako watakuwa wengi, nao wazao wako wengi kama majani ya nchi.
੨੫ਤੂੰ ਇਹ ਵੀ ਜਾਣੇਂਗਾ ਕਿ ਤੇਰੀ ਅੰਸ ਬਹੁਤ ਹੋਵੇਗੀ, ਸਗੋਂ ਤੇਰੀ ਸੰਤਾਨ ਧਰਤੀ ਦੀ ਘਾਹ ਦੇ ਸਮਾਨ ਹੋਵੇਗੀ।
26 Utaingia kaburini ukiwa na umri wa uzee mtimilifu, kama masuke ya ngano yakusanywapo kwa wakati wake.
੨੬ਤੂੰ ਆਪਣੀ ਪੂਰੀ ਉਮਰ ਭੋਗ ਕੇ ਕਬਰ ਵਿੱਚ ਜਾਵੇਂਗਾ, ਜਿਵੇਂ ਅੰਨ ਦੀਆਂ ਭਰੀਆਂ ਸਮੇਂ ਸਿਰ ਭੰਡਾਰਾਂ ਵਿੱਚ ਰੱਖੀਆਂ ਜਾਂਦੀਆਂ ਹਨ।
27 “Tumelichunguza hili, nalo ni kweli. Hivyo lisikie na ulitendee kazi.”
੨੭“ਵੇਖ, ਅਸੀਂ ਇਹ ਨੂੰ ਖ਼ੋਜਿਆ ਅਤੇ ਇਹ ਇਸੇ ਤਰ੍ਹਾਂ ਹੀ ਹੈ, ਤੂੰ ਇਹ ਨੂੰ ਸੁਣ ਅਤੇ ਆਪਣੇ ਲਾਭ ਦੇ ਲਈ ਧਿਆਨ ਵਿੱਚ ਰੱਖ।”

< Ayubu 5 >