< Yohana 16 >
1 “Nimewaambia mambo haya yote ili msije mkaiacha imani.
੧ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਠੋਕਰ ਨਾ ਖਾਓ।
2 Watawatenga na masinagogi. Naam, saa yaja ambayo mtu yeyote atakayewaua atadhani kwa kufanya hivyo anamtumikia Mungu.
੨ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ। ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।
3 Nao watawatenda haya kwa sababu hawamjui Baba wala mimi.
੩ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।
4 Lakini nimewaambia ninyi mambo haya, ili saa hiyo ikiwadia mpate kukumbuka ya kuwa nilikuwa nimewaambia. Sikuwaambia mambo haya tangu mwanzo kwa sababu nilikuwa pamoja nanyi.
੪ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਆਖੀਆਂ ਹਨ, ਤਾਂ ਜਦੋਂ ਇਨ੍ਹਾਂ ਗੱਲਾਂ ਦੇ ਪੂਰੇ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਦੱਸ ਦਿੱਤਾ ਸੀ। ਇਹ ਗੱਲਾਂ ਮੈਂ ਤੁਹਾਨੂੰ ਸ਼ੁਰੂ ਤੋਂ ਹੀ ਦੱਸੀਆਂ ਸੀ ਕਿਉਂਕਿ ਮੈਂ ਤੁਹਾਡੇ ਨਾਲ ਸੀ।
5 “Sasa mimi ninakwenda kwake yeye aliyenituma, lakini hakuna hata aniulizaye, ‘Unakwenda wapi?’
੫ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾਂਦਾ ਹੈ।
6 Kwa sababu nimewaambia mambo haya, mioyo yenu imejawa na huzuni.
੬ਤੁਹਾਡੇ ਦਿਲ ਦੁੱਖ ਨਾਲ ਭਰੇ ਹਨ ਕਿਉਂਕਿ ਮੈਂ ਤੁਹਾਨੂੰ ਅਜਿਹੀਆਂ ਗੱਲਾਂ ਆਖੀਆਂ ਹਨ।
7 Lakini nawaambia kweli, yafaa mimi niondoke, kwa kuwa nisipoondoka, huyo Msaidizi hatakuja kwenu, lakini nikienda nitamtuma kwenu.
੭ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।
8 Naye atakapokuja, atauthibitishia ulimwengu kuhusu dhambi, haki na hukumu.
੮ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ।
9 Kwa habari ya dhambi, kwa sababu hawaniamini mimi,
੯ਪਾਪ ਦੇ ਬਾਰੇ ਇਸ ਲਈ ਕਿ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਦੇ ।
10 kwa habari ya haki, kwa sababu ninakwenda kwa Baba, nanyi hamtaniona tena,
੧੦ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਦੇ ਵਿਖੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾਂਦਾ ਹਾਂ। ਤੁਸੀਂ ਮੈਨੂੰ ਫੇਰ ਨਹੀਂ ਵੇਖੋਗੇ।
11 kwa habari ya hukumu, kwa sababu yule mkuu wa ulimwengu huu amekwisha kuhukumiwa.
੧੧ਸਹਾਇਕ ਇਸ ਸੰਸਾਰ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂ ਦੇ ਬਾਰੇ ਗਲਤ ਹਨ, ਕਿਉਂਕਿ ਇਸ ਸੰਸਾਰ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ।
12 “Bado ninayo mambo mengi ya kuwaambia, lakini hamwezi kuyastahimili sasa.
੧੨“ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਸਮੇਂ ਤੁਹਾਡੇ ਲਈ ਉਨ੍ਹਾਂ ਨੂੰ ਸਹਿਣਾ ਮੁਸ਼ਕਿਲ ਹੈ।
13 Atakapokuja huyo Roho wa kweli atawaongoza awatie katika kweli yote. Yeye hatanena kwa ajili yake mwenyewe, bali atanena yale yote atakayosikia, naye atawaonyesha mambo yajayo.
੧੩ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ।
14 Atanitukuza mimi, kwa maana atayachukua yaliyo yangu na kuwajulisha ninyi.
੧੪ਸਚਿਆਈ ਦਾ ਆਤਮਾ ਮੈਨੂੰ ਵਡਿਆਈ ਦੇਵੇਗਾ। ਕਿਉਂਕਿ ਉਹ ਮੇਰੀਆਂ ਗੱਲਾਂ ਹੀ ਤੁਹਾਨੂੰ ਦੱਸੇਗਾ।
15 Vyote alivyo navyo Baba ni vyangu. Ndiyo maana nimesema Roho atachukua yaliyo yangu na kuwajulisha ninyi.
੧੫ਉਹ ਸਭ ਕੁਝ ਜੋ ਪਿਤਾ ਦਾ ਹੈ, ਮੇਰਾ ਹੈ। ਇਸ ਲਈ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਨੂੰ ਦੱਸੇਗਾ।
16 “Bado kitambo kidogo nanyi hamtaniona na tena bado kitambo kidogo nanyi mtaniona.”
੧੬“ਥੋੜੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ। ਉਸ ਤੋਂ ਕੁਝ ਦੇਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ।”
17 Baadhi ya wanafunzi wakaulizana, “Ana maana gani asemapo, ‘Bado kitambo kidogo nanyi hamtaniona na tena bado kitambo kidogo nanyi mtaniona’? Naye ana maana gani asemapo, ‘Kwa sababu ninakwenda kwa Baba’?”
੧੭ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, ਯਿਸੂ ਦਾ ਇਸ ਤੋਂ ਕੀ ਭਾਵ ਹੈ? ਜੋ ਉਹ ਕਹਿੰਦਾ ਕਿ, “ਕੁਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁਝ ਦੇਰ ਬਾਅਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ ਉਹ ਕਹਿੰਦਾ, ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾਂਦਾ ਹਾਂ?”
18 Wakaendelea kuulizana, “Ana maana gani asemapo, ‘Kitambo kidogo’? Hatuelewi hilo analosema.”
੧੮ਤਾਂ ਉਨ੍ਹਾਂ ਨੇ ਪੁੱਛਿਆ, “ਥੋੜੀ ਦੇਰ” ਤੋਂ ਉਸਦਾ ਕੀ ਭਾਵ ਹੈ? ਜੋ ਉਹ (ਯਿਸੂ) ਕਹਿੰਦਾ ਹੈ ਅਸੀਂ ਨਹੀਂ ਸਮਝੇ।
19 Yesu akatambua kuwa walitaka kumuuliza juu ya hilo, hivyo akawaambia, “Je, mnaulizana nina maana gani niliposema, ‘Bado kitambo kidogo nanyi hamtaniona na tena bado kitambo kidogo nanyi mtaniona’?
੧੯ਯਿਸੂ ਨੇ ਵੇਖਿਆ ਕਿ ਚੇਲੇ ਉਸ ਨੂੰ ਇਸ ਬਾਰੇ ਕੁਝ ਪੁੱਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਗੱਲ ਬਾਰੇ ਪੁੱਛ ਰਹੇ ਹੋ ਕਿ ਜੋ ਮੈਂ ਆਖਿਆ, ਕਿ ਥੋੜ੍ਹੇ ਦੇਰ ਬਾਅਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜ੍ਹੇ ਜਿਹੇ ਚਿਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ?”
20 Amin, amin nawaambia, ninyi mtalia na kuomboleza, lakini ulimwengu utafurahi. Ninyi mtahuzunika, lakini huzuni yenu itageuka kuwa furaha.
੨੦ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ । ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ।
21 Mwanamke anapokuwa na utungu wa kuzaa huwa na maumivu kwa sababu saa yake imewadia. Lakini mtoto akiisha kuzaliwa, yule mwanamke husahau maumivu hayo kwa sababu ya furaha ya kuzaliwa mtoto ulimwenguni.
੨੧“ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।
22 Hivyo ninyi mna maumivu sasa, lakini nitawaona tena, nayo mioyo yenu itafurahi na furaha yenu hakuna awaondoleaye.
੨੨ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ।
23 Katika siku hiyo hamtaniuliza neno lolote. Amin, amin nawaambia, kama mkimwomba Baba jambo lolote kwa jina langu, yeye atawapa.
੨੩ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।
24 Mpaka sasa hamjaomba jambo lolote kwa Jina langu. Ombeni nanyi mtapewa, ili furaha yenu ipate kuwa kamili.
੨੪ਅਜੇ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ, ਮੰਗੋ ਤਾਂ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ।
25 “Nimewaambia mambo haya kwa mafumbo. Saa yaja ambapo sitazungumza nanyi tena kwa mafumbo bali nitawaeleza waziwazi kuhusu Baba.
੨੫“ਮੈਂ ਤੁਹਾਨੂੰ ਇਹ ਗੱਲਾਂ ਬੁਝਾਰਤਾਂ ਵਿੱਚ ਕੀਤੀਆਂ ਹਨ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਬੁਝਾਰਤਾਂ ਨਹੀਂ ਆਖਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗਾ।
26 Siku hiyo mtaomba kwa Jina langu. Wala sitawaambia kwamba nitamwomba Baba kwa ajili yenu,
੨੬ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ।
27 kwa maana Baba mwenyewe anawapenda, kwa sababu mmenipenda mimi na mmeamini kwamba nimetoka kwa Mungu.
੨੭ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ।
28 Nilitoka kwa Baba na kuja ulimwenguni, sasa naondoka ulimwenguni na kurudi kwa Baba.”
੨੮ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ।”
29 Ndipo wanafunzi wake wakasema, “Sasa unazungumza waziwazi, wala si kwa mafumbo.
੨੯ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਕੋਈ ਬੁਝਾਰਤ ਨਹੀਂ।
30 Sasa tumejua kwamba wewe unajua mambo yote, wala hakuna haja ya mtu kukuuliza maswali. Kwa jambo hili tunaamini kwamba ulitoka kwa Mungu.”
੩੦ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੈਨੂੰ ਜ਼ਰੂਰਤ ਨਹੀਂ ਕਿ ਕੋਈ ਕੁਝ ਪੁੱਛੇ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।”
31 Yesu akawajibu, “Je, sasa mnaamini?
੩੧ਯਿਸੂ ਨੇ ਪੁੱਛਿਆ, “ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ?”
32 Saa inakuja, naam, imekwisha kuwadia, mtakapotawanyika kila mmoja kwenda nyumbani kwake na kuniacha peke yangu. Lakini mimi siko peke yangu kwa sababu Baba yu pamoja nami.
੩੨ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰਾਂ ਨੂੰ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਆ ਹੀ ਚੁੱਕਿਆ ਹੈ। ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ।
33 Nimewaambia mambo haya, ili mpate kuwa na amani mkiwa ndani yangu. Ulimwenguni mtapata dhiki. Lakini jipeni moyo, kwa maana mimi nimeushinda ulimwengu.”
੩੩“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”