< Waamuzi 2 >

1 Malaika wa Bwana akakwea kutoka Gilgali hadi Bokimu, naye akasema, “Niliwapandisha kutoka Misri na kuwaingiza katika nchi niliyoapa kuwapa baba zenu. Nikasema, ‘Kamwe sitalivunja Agano langu nanyi.
ਤਦ ਯਹੋਵਾਹ ਦਾ ਦੂਤ ਗਿਲਗਾਲ ਤੋਂ ਬੋਕੀਮ ਨੂੰ ਆਇਆ ਅਤੇ ਕਹਿਣ ਲੱਗਾ, “ਮੈਂ ਤੁਹਾਨੂੰ ਮਿਸਰ ਤੋਂ ਕੱਢ ਲਿਆਇਆ ਅਤੇ ਤੁਹਾਨੂੰ ਇਸ ਦੇਸ਼ ਵਿੱਚ ਜਿਸ ਦੀ ਮੈਂ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ, ਲੈ ਆਇਆ ਅਤੇ ਮੈਂ ਕਿਹਾ ਕਿ ਮੈਂ ਤੁਹਾਡੇ ਨਾਲ ਆਪਣਾ ਨੇਮ ਕਦੇ ਨਾ ਤੋੜਾਂਗਾ।
2 Nanyi msifanye agano na watu wa nchi hii, bali mtazibomoa madhabahu yao.’ Lakini ninyi hamkunitii mimi. Kwa nini mmefanya jambo hili?
ਪਰ ਤੁਸੀਂ ਇਸ ਦੇਸ਼ ਦੇ ਵਾਸੀਆਂ ਨਾਲ ਨੇਮ ਨਾ ਬੰਨ੍ਹਿਓ ਸਗੋਂ ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਪਰ ਤੁਸੀਂ ਮੇਰਾ ਹੁਕਮ ਨਾ ਮੰਨਿਆ, ਤੁਸੀਂ ਅਜਿਹਾ ਕਿਉਂ ਕੀਤਾ?
3 Sasa basi ninawaambia kuwa sitawafukuza watoke katikati yenu ila watakuwa miiba kwenu, nao miungu yao itakuwa tanzi kwenu.”
ਇਸ ਲਈ ਮੈਂ ਵੀ ਕਹਿੰਦਾ ਹਾਂ, ਮੈਂ ਉਹਨਾਂ ਨੂੰ ਤੁਹਾਡੇ ਅੱਗੋਂ ਨਾ ਕੱਢਾਂਗਾ, ਸਗੋਂ ਉਹ ਤੁਹਾਡੀਆਂ ਵੱਖੀਆਂ ਵਿੱਚ ਕੰਡਿਆਂ ਵਰਗੇ ਅਤੇ ਉਹਨਾਂ ਦੇ ਦੇਵਤੇ ਤੁਹਾਡੇ ਲਈ ਫਾਹੀ ਹੋਣਗੇ।”
4 Malaika wa Bwana alipomaliza kusema mambo haya kwa Waisraeli wote, watu wakalia kwa sauti kuu.
ਜਦ ਯਹੋਵਾਹ ਦੇ ਦੂਤ ਨੇ ਇਹ ਗੱਲਾਂ ਸਾਰੇ ਇਸਰਾਏਲੀਆਂ ਨੂੰ ਆਖੀਆਂ ਤਾਂ ਉਹ ਸਾਰੇ ਲੋਕ ਉੱਚੀ-ਉੱਚੀ ਰੋਣ ਲੱਗ ਪਏ।
5 Wakapaita mahali pale Bokimu. Nao wakamtolea Bwana sadaka.
ਅਤੇ ਉਨ੍ਹਾਂ ਨੇ ਉਸ ਸਥਾਨ ਦਾ ਨਾਮ ਬੋਕੀਮ ਰੱਖਿਆ ਅਤੇ ਉੱਥੇ ਉਨ੍ਹਾਂ ਨੇ ਯਹੋਵਾਹ ਦੇ ਲਈ ਬਲੀਆਂ ਚੜ੍ਹਾਈਆਂ।
6 Baada ya Yoshua kuwapa watu ruhusa waende zao, Waisraeli wakaenda kwenye urithi wao wenyewe ili kumiliki nchi yao.
ਜਿਸ ਵੇਲੇ ਯਹੋਸ਼ੁਆ ਨੇ ਲੋਕਾਂ ਨੂੰ ਵਿਦਿਆ ਕੀਤਾ, ਤਾਂ ਸਾਰੇ ਇਸਰਾਏਲੀ ਆਪੋ ਆਪਣੇ ਹਿੱਸੇ ਵਿੱਚ ਚਲੇ ਗਏ ਤਾਂ ਜੋ ਉਸ ਦੇਸ਼ ਨੂੰ ਆਪਣੇ ਵੱਸ ਵਿੱਚ ਕਰ ਲੈਣ।
7 Watu wakamtumikia Bwana siku zote za maisha ya Yoshua, na za hao wazee walioishi baada ya Yoshua kufa, waliokuwa wameona mambo makuu ambayo Bwana alikuwa ametenda kwa ajili ya Israeli.
ਅਤੇ ਉਹ ਲੋਕ ਯਹੋਸ਼ੁਆ ਦੇ ਜੀਵਨ ਭਰ ਅਤੇ ਜਦ ਤੱਕ ਉਹ ਬਜ਼ੁਰਗ ਜੀਉਂਦੇ ਰਹੇ ਜਿਹੜੇ ਯਹੋਸ਼ੁਆ ਦੇ ਮਰਨ ਤੋਂ ਬਾਅਦ ਸਨ, ਅਤੇ ਜਿਨ੍ਹਾਂ ਨੇ ਯਹੋਵਾਹ ਦੇ ਸਾਰੇ ਵੱਡੇ ਕੰਮਾਂ ਨੂੰ ਵੇਖਿਆ ਸੀ ਜੋ ਉਸ ਨੇ ਇਸਰਾਏਲ ਦੇ ਲਈ ਕੀਤੇ ਸਨ, ਤਦ ਤੱਕ ਉਹ ਯਹੋਵਾਹ ਦੀ ਉਪਾਸਨਾ ਕਰਦੇ ਰਹੇ।
8 Yoshua mwana wa Nuni, mtumishi wa Bwana, akafa akiwa na umri wa miaka 110.
ਤਦ ਯਹੋਵਾਹ ਦਾ ਦਾਸ ਨੂਨ ਦਾ ਪੁੱਤਰ ਯਹੋਸ਼ੁਆ ਇੱਕ ਸੌ ਦਸ ਸਾਲ ਦਾ ਹੋ ਕੇ ਮਰ ਗਿਆ।
9 Wakamzika katika nchi ya urithi wake, huko Timnath-Heresi katika nchi ya vilima ya Efraimu, kaskazini ya Mlima Gaashi.
ਅਤੇ ਉਨ੍ਹਾਂ ਨੇ ਉਸ ਦੇ ਹਿੱਸੇ ਦੀ ਜ਼ਮੀਨ ਤਿਮਨਥ-ਹਰਸ ਵਿੱਚ ਜੋ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਗਾਸ਼ ਨਾਮਕ ਪਰਬਤ ਦੇ ਉੱਤਰ ਵੱਲ ਹੈ, ਉਸ ਨੂੰ ਦੱਬ ਦਿੱਤਾ।
10 Baada ya kizazi kile chote kukusanywa pamoja na baba zao, kikainuka kizazi kingine baada yao ambacho hakikumjua Bwana, wala matendo yale aliyokuwa ametenda kwa ajili ya Waisraeli.
੧੦ਸੋ ਉਸ ਪੀੜ੍ਹੀ ਦੇ ਸਾਰੇ ਲੋਕ ਆਪਣੇ ਪੁਰਖਿਆਂ ਨਾਲ ਜਾ ਰਲੇ ਅਤੇ ਉਨ੍ਹਾਂ ਦੇ ਬਾਅਦ ਇੱਕ ਹੋਰ ਪੀੜ੍ਹੀ ਉੱਠੀ, ਜੋ ਨਾ ਤਾਂ ਯਹੋਵਾਹ ਨੂੰ ਜਾਣਦੀ ਸੀ ਅਤੇ ਨਾ ਹੀ ਉਨ੍ਹਾਂ ਕੰਮਾਂ ਨੂੰ ਜੋ ਉਸ ਨੇ ਇਸਰਾਏਲ ਦੇ ਲਈ ਕੀਤੇ ਸਨ।
11 Kwa hiyo Waisraeli wakatenda maovu machoni pa Bwana na kuwatumikia Mabaali.
੧੧ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਬਆਲ ਦੇਵਤਿਆਂ ਦੀ ਪੂਜਾ ਕਰਨ ਲੱਗੇ।
12 Wakamwacha Bwana, Mungu wa baba zao, aliyekuwa amewatoa katika nchi ya Misri. Wakaifuata na kuiabudu miungu mbalimbali ya mataifa yanayowazunguka. Wakamkasirisha Bwana,
੧੨ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਨੂੰ, ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ, ਛੱਡ ਦਿੱਤਾ, ਅਤੇ ਪਰਾਏ ਦੇਵਤਿਆਂ ਦੀ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਪੂਜਾ ਕਰਨ ਲੱਗੇ ਅਤੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ, ਅਤੇ ਯਹੋਵਾਹ ਦਾ ਕ੍ਰੋਧ ਭੜਕਾਇਆ।
13 kwa sababu walimwacha na kutumikia Baali na Maashtorethi.
੧੩ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ, ਅਤੇ ਬਆਲ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਦੀ ਪੂਜਾ ਕਰਨ ਲੱਗੇ।
14 Hivyo hasira ya Bwana ikawaka juu ya Israeli, naye akawatia mikononi mwa wavamizi waliowateka nyara. Akawauza katika mikono ya adui zao pande zote, hivyo hawakuweza tena kuwazuia adui zao.
੧੪ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਦਿੱਤਾ ਜੋ ਉਨ੍ਹਾਂ ਨੂੰ ਲੁੱਟਣ ਲੱਗੇ, ਅਤੇ ਉਨ੍ਹਾਂ ਦੇ ਵੈਰੀਆਂ ਦੇ ਹੱਥ ਕਰ ਦਿੱਤਾ ਜੋ ਉਨ੍ਹਾਂ ਦੇ ਚੁਫ਼ੇਰੇ ਸਨ ਅਤੇ ਉਹ ਫਿਰ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਨਾ ਹੋ ਸਕੇ।
15 Popote Israeli walipotoka kwenda kupigana, mkono wa Bwana ulikuwa kinyume nao ili kuwashinda, kama vile alivyokuwa amewaapia. Nao wakawa katika taabu kubwa.
੧੫ਅਤੇ ਜਿੱਥੇ ਕਿਤੇ ਉਹ ਬਾਹਰ ਨਿੱਕਲਦੇ, ਉੱਥੇ ਯਹੋਵਾਹ ਦਾ ਹੱਥ ਉਨ੍ਹਾਂ ਉੱਤੇ ਬੁਰਿਆਈ ਦੇ ਲਈ ਹੀ ਸੀ, ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ, ਅਤੇ ਜਿਵੇਂ ਯਹੋਵਾਹ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ, ਇਸ ਲਈ ਉਹ ਬਹੁਤ ਮੁਸੀਬਤ ਵਿੱਚ ਪੈ ਗਏ।
16 Ndipo Bwana akawainua waamuzi, ambao waliwaokoa katika mikono ya hao watu waliowashambulia.
੧੬ਫੇਰ ਵੀ ਯਹੋਵਾਹ ਉਨ੍ਹਾਂ ਦੇ ਲਈ ਨਿਆਂਈਆਂ ਨੂੰ ਠਹਿਰਾਉਂਦਾ ਜੋ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥੋਂ ਛੁਡਾ ਲੈਂਦੇ ਸਨ।
17 Lakini hawakuwasikiliza hata waamuzi wao, bali walifanya uasherati kwa kuifuata miungu mingine na kuiabudu. Waligeuka mara na kuiacha njia ambayo baba zao waliiendea, yaani, njia ya kutii amri za Bwana.
੧੭ਪਰ ਉਹ ਆਪਣੇ ਨਿਆਂਈਆਂ ਦੀ ਵੀ ਨਹੀਂ ਮੰਨਦੇ ਸਨ, ਸਗੋਂ ਪਰਾਏ ਦੇਵਤਿਆਂ ਦੇ ਪਿੱਛੇ ਲੱਗ ਕੇ ਵਿਭਚਾਰੀ ਹੋਏ ਅਤੇ ਉਨ੍ਹਾਂ ਨੂੰ ਮੱਥਾ ਟੇਕਦੇ ਸਨ, ਅਤੇ ਉਹ ਉਸ ਰਾਹ ਤੋਂ ਛੇਤੀ ਨਾਲ ਮੁੜ ਗਏ ਜਿਸ ਉੱਤੇ ਉਨ੍ਹਾਂ ਦੇ ਪਿਉ-ਦਾਦੇ ਯਹੋਵਾਹ ਦੀ ਆਗਿਆ ਮੰਨਦੇ ਹੋਏ ਚੱਲਦੇ ਸਨ ਅਤੇ ਉਨ੍ਹਾਂ ਵਾਂਗੂੰ ਨਾ ਚੱਲੇ।
18 Kila mara Bwana alipowainulia mwamuzi, Bwana alikuwa pamoja na huyo mwamuzi, naye aliwaokoa kutoka mikononi mwa adui zao kwa kipindi chote alichoishi yule mwamuzi. Kwa kuwa Bwana aliwahurumia kwa sababu ya kilio chao cha huzuni kwa ajili ya wale waliokuwa wakiwatesa na kuwataabisha.
੧੮ਜਦ ਯਹੋਵਾਹ ਉਨ੍ਹਾਂ ਦੇ ਲਈ ਨਿਆਂਈਆਂ ਨੂੰ ਠਹਿਰਾਉਂਦਾ ਤਾਂ ਯਹੋਵਾਹ ਉਨ੍ਹਾਂ ਨਿਆਂਈਆਂ ਦੇ ਨਾਲ ਰਹਿੰਦਾ ਸੀ ਅਤੇ ਜਦ ਤੱਕ ਨਿਆਈਂ ਜੀਉਂਦਾ ਰਹਿੰਦਾ ਸੀ ਤਦ ਤੱਕ ਇਸਰਾਏਲ ਨੂੰ ਉਸ ਦੇ ਵੈਰੀਆਂ ਦੇ ਹੱਥੋਂ ਛੁਡਾਉਂਦਾ ਸੀ, ਕਿਉਂ ਜੋ ਯਹੋਵਾਹ ਉਨ੍ਹਾਂ ਦੀ ਦੁਹਾਈ ਤੋਂ ਜੋ ਉਹ ਆਪਣੇ ਦੁੱਖ ਦੇਣ ਵਾਲਿਆਂ ਅਤੇ ਲੁਟੇਰਿਆਂ ਦੇ ਕਾਰਨ ਦਿੰਦੇ ਸਨ, ਦੁਖੀ ਹੁੰਦਾ ਸੀ।
19 Lakini kila mara mwamuzi alipofariki, watu walirudia katika hali mbaya ya uovu zaidi kuliko baba zao, wakiifuata miungu mingine kuitumikia na kuiabudu. Walikataa kuacha matendo yao maovu na njia zao za ukaidi.
੧੯ਪਰ ਜਦ ਉਹ ਨਿਆਈਂ ਮਰ ਜਾਂਦਾ ਤਾਂ ਉਹ ਫਿਰ ਮੁੜ ਜਾਂਦੇ, ਅਤੇ ਪਰਾਏ ਦੇਵਤਿਆਂ ਦੀ ਪੂਜਾ ਕਰਕੇ ਉਨ੍ਹਾਂ ਦੇ ਪਿੱਛੇ ਲੱਗਦੇ ਅਤੇ ਉਨ੍ਹਾਂ ਦੇ ਅੱਗੇ ਮੱਥੇ ਟੇਕਦੇ, ਇਸ ਤਰ੍ਹਾਂ ਉਹ ਆਪਣੇ ਪੁਰਖਿਆਂ ਤੋਂ ਵੱਧ ਅਪਰਾਧੀ ਬਣੇ ਅਤੇ ਉਹ ਆਪਣੇ ਬੁਰੇ ਕੰਮਾਂ ਨੂੰ ਅਤੇ ਆਪਣੇ ਢੀਠਪੁਣੇ ਨੂੰ ਛੱਡਦੇ ਨਹੀਂ ਸਨ।
20 Kwa hiyo Bwana akawakasirikia sana Israeli na kusema, “Kwa kuwa taifa hili limevunja Agano lile nililofanya na baba zao na hawakunisikiliza,
੨੦ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫੇਰ ਭੜਕਿਆ ਅਤੇ ਉਸ ਨੇ ਕਿਹਾ, “ਕਿਉਂ ਜੋ ਇਸ ਕੌਮ ਨੇ ਮੇਰੇ ਉਸ ਨੇਮ ਨੂੰ ਜੋ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ, ਤੋੜ ਦਿੱਤਾ ਅਤੇ ਮੇਰੀ ਆਗਿਆ ਨਾ ਮੰਨੀ,
21 mimi nami sitafukuza taifa lolote ambalo Yoshua aliliacha alipofariki.
੨੧ਇਸ ਲਈ ਹੁਣ ਮੈਂ ਵੀ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਯਹੋਸ਼ੁਆ ਛੱਡ ਕੇ ਮਰ ਗਿਆ ਸੀ, ਕਿਸੇ ਨੂੰ ਵੀ ਉਨ੍ਹਾਂ ਦੇ ਅੱਗਿਓਂ ਨਹੀਂ ਕੱਢਾਂਗਾ
22 Nitayatumia ili nipate kuwapima Israeli na kuona kama wataishika njia ya Bwana na kuenenda katika hiyo kama njia baba zao walivyofanya.”
੨੨ਤਾਂ ਜੋ ਮੈਂ ਉਨ੍ਹਾਂ ਲੋਕਾਂ ਦੇ ਰਾਹੀਂ ਇਸਰਾਏਲ ਦੀ ਪ੍ਰੀਖਿਆ ਲਵਾਂ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਪਿਉ-ਦਾਦੇ ਮੇਰੇ ਰਾਹਾਂ ਉੱਤੇ ਚੱਲਦੇ ਸਨ, ਉਸੇ ਤਰ੍ਹਾਂ ਇਹ ਵੀ ਚੱਲਣਗੇ ਜਾਂ ਨਹੀਂ।”
23 Bwana alikuwa ameyaacha hayo mataifa yabaki; hakuyaondoa mara moja kwa kuyatia mikononi mwa Yoshua.
੨੩ਇਸ ਲਈ ਯਹੋਵਾਹ ਨੇ ਉਨ੍ਹਾਂ ਦੇਸਾਂ ਦੇ ਲੋਕਾਂ ਨੂੰ ਛੇਤੀ ਨਾਲ ਨਾ ਕੱਢਿਆ ਸਗੋਂ ਉਨ੍ਹਾਂ ਨੂੰ ਰਹਿਣ ਦਿੱਤਾ ਅਤੇ ਉਸ ਨੇ ਉਨ੍ਹਾਂ ਨੂੰ ਯਹੋਸ਼ੁਆ ਦੇ ਹੱਥ ਵਿੱਚ ਵੀ ਨਹੀਂ ਦਿੱਤਾ ਸੀ।

< Waamuzi 2 >