< Luka 10 >
1 Baada ya hayo, Bwana akawachagua wengine sabini na wawili, akawatuma wawili wawili katika kila mji na kila sehemu aliyokusudia kwenda baadaye.
੧ਇਨ੍ਹਾਂ ਗੱਲਾਂ ਤੋਂ ਬਾਅਦ ਪ੍ਰਭੂ ਨੇ ਸੱਤਰ ਹੋਰ ਮਨੁੱਖ ਵੀ ਠਹਿਰਾਏ ਅਤੇ ਹਰ ਨਗਰ ਅਤੇ ਹਰ ਥਾਂ ਜਿੱਥੇ ਆਪ ਜਾਣ ਵਾਲਾ ਸੀ ਉਨ੍ਹਾਂ ਨੂੰ ਦੋ-ਦੋ ਕਰਕੇ ਆਪਣੇ ਅੱਗੇ ਭੇਜਿਆ।
2 Akawaambia, “Mavuno ni mengi, lakini watendakazi ni wachache. Kwa hiyo mwombeni Bwana wa mavuno, ili apeleke watendakazi katika shamba lake la mavuno.
੨ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਫ਼ਸਲ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ, ਇਸ ਲਈ ਤੁਸੀਂ ਖੇਤ ਦੇ ਮਾਲਕ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ।
3 Haya! nendeni. Ninawatuma kama wana-kondoo katikati ya mbwa mwitu.
੩ਜਾਓ ਵੇਖੋ, ਮੈਂ ਤੁਹਾਨੂੰ ਲੇਲਿਆਂ ਵਾਂਗੂੰ ਬਘਿਆੜਾਂ ਦੇ ਵਿੱਚ ਭੇਜਦਾ ਹਾਂ।
4 Msichukue mkoba, wala mfuko, wala viatu, na msimsalimu mtu yeyote njiani.
੪ਇਸ ਲਈ ਨਾ ਬਟੂਆ, ਨਾ ਝੋਲਾ, ਨਾ ਜੁੱਤੀਆਂ ਲਓ, ਨਾ ਰਸਤੇ ਵਿੱਚ ਕਿਸੇ ਨੂੰ ਪਰਨਾਮ ਕਰੋ।
5 “Mkiingia katika nyumba yoyote, kwanza semeni, ‘Amani iwe kwenu.’
੫ਤੁਸੀਂ ਜਿਸ ਘਰ ਵਿੱਚ ਜਾਓ ਪਹਿਲਾਂ ਉਸ ਘਰ ਦੀ ਸ਼ਾਂਤੀ ਮੰਗੋ।
6 Kama kuna mtu wa amani humo, basi amani yenu itakuwa juu yake. La sivyo, itawarudia.
੬ਅਤੇ ਜੇ ਕੋਈ ਸ਼ਾਂਤੀ ਦੇ ਯੋਗ ਉੱਥੇ ਹੋਵੇ ਤਾਂ ਤੁਹਾਡੀ ਸ਼ਾਂਤੀ ਉਸ ਉੱਤੇ ਠਹਿਰੇਗੀ, ਨਹੀਂ ਤਾਂ ਉਹ ਤੁਹਾਡੇ ਕੋਲ ਮੁੜ ਆਵੇਗੀ।
7 Kaeni katika nyumba hiyo, mkila na kunywa kile watakachowapa, kwa sababu kila mtendakazi anastahili malipo yake. Msihamehame kutoka nyumba hadi nyumba.
੭ਅਤੇ ਉਸੇ ਘਰ ਵਿੱਚ ਠਹਿਰੋ ਅਤੇ ਜੋ ਕੁਝ ਭੋਜਨ ਉਹ ਦੇਣ, ਖਾਓ ਪੀਓ ਕਿਉਂ ਜੋ ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ। ਘਰ-ਘਰ ਨਾ ਫਿਰੋ।
8 “Mkienda katika mji na watu wake wakawakaribisha, kuleni chochote kiwekwacho mbele yenu,
੮ਅਤੇ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਕਬੂਲ ਕਰਨ ਤਦ ਜੋ ਕੁਝ ਤੁਹਾਡੇ ਅੱਗੇ ਖਾਣ ਲਈ ਰੱਖਣ, ਸੋ ਖਾਓ।
9 waponyeni wagonjwa waliomo na waambieni: ‘Ufalme wa Mungu umekaribia.’
੯ਅਤੇ ਉਸ ਨਗਰ ਦੇ ਰੋਗੀਆਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ।
10 Lakini mkiingia katika mji, nao hawakuwakaribisha, tokeni mwende katika barabara zake mkaseme:
੧੦ਪਰ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਸਵੀਕਾਰ ਨਾ ਕਰਨ ਤਾਂ ਉਹ ਦੇ ਚੌਕਾਂ ਵਿੱਚ ਜਾ ਕੇ ਕਹੋ
11 ‘Hata mavumbi ya mji wenu yaliyoshikamana na miguu yetu, tunayakungʼuta dhidi yenu. Lakini mjue kwamba Ufalme wa Mungu umekaribia.’
੧੧ਅਸੀਂ ਤੁਹਾਡੇ ਨਗਰ ਦੀ ਧੂੜ ਵੀ ਜਿਹੜੀ ਸਾਡੇ ਪੈਰਾਂ ਉੱਪਰ ਪਈ ਹੈ ਤੁਹਾਡੇ ਸਾਹਮਣੇ ਝਾੜ ਸੁੱਟਦੇ ਹਾਂ ਪਰ ਤੁਸੀਂ ਇਹ ਜਾਣ ਲਵੋ ਕਿ ਪਰਮੇਸ਼ੁਰ ਦਾ ਰਾਜ ਨੇੜੇ ਆਇਆ ਹੈ।
12 Ninawaambia, itakuwa rahisi zaidi kwa Sodoma kustahimili katika siku ile kuliko mji ule.
੧੨ਮੈਂ ਤੁਹਾਨੂੰ ਆਖਦਾ ਹਾਂ ਕਿ ਉਹ ਦਿਨ ਉਸ ਨਗਰ ਨਾਲੋਂ ਸਦੂਮ ਦਾ ਹਾਲ ਸਹਿਣ ਯੋਗ ਹੋਵੇਗਾ।
13 “Ole wako Korazini! Ole wako Bethsaida! Kwa kuwa kama miujiza iliyofanyika kwenu ingefanyika Tiro na Sidoni, miji hiyo ingekuwa imetubu zamani, kwa kuvaa magunia na kujipaka majivu.
੧੩ਹਾਏ ਖੁਰਾਜ਼ੀਨ! ਹਾਏ ਬੈਤਸੈਦਾ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ।
14 Lakini itakuwa rahisi zaidi kwa Tiro na Sidoni kustahimili katika siku ya hukumu, kuliko ninyi.
੧੪ਪਰ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਸਹਿਣ ਯੋਗ ਹੋਵੇਗਾ।
15 Nawe, Kapernaumu, je, utainuliwa hadi mbinguni? La hasha, utashushwa mpaka kuzimu.” (Hadēs )
੧੫ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਤਾਂ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ! (Hadēs )
16 “Yeye awasikilizaye ninyi anisikiliza mimi; naye awakataaye ninyi amenikataa mimi. Lakini yeye anikataaye mimi amkataa yeye aliyenituma.”
੧੬ਜੋ ਕੋਈ ਤੁਹਾਡੀ ਸੁਣਦਾ ਹੈ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਤੁਛ ਜਾਣਦਾ ਹੈ ਉਹ ਮੈਨੂੰ ਤੁਛ ਜਾਣਦਾ ਹੈ ਅਤੇ ਜੋ ਕੋਈ ਮੈਨੂੰ ਤੁਛ ਜਾਣਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਤੁਛ ਜਾਣਦਾ ਹੈ।
17 Wale sabini na wawili wakarudi kwa furaha, na kusema, “Bwana, hata pepo wachafu wanatutii kwa jina lako.”
੧੭ਉਹ ਸੱਤਰ ਅਨੰਦ ਨਾਲ ਮੁੜੇ ਅਤੇ ਬੋਲੇ ਕਿ ਪ੍ਰਭੂ ਜੀ ਤੇਰੇ ਨਾਮ ਕਰਕੇ ਭੂਤ ਵੀ ਸਾਡੇ ਵੱਸ ਵਿੱਚ ਹਨ!
18 Yesu akawaambia, “Nilimwona Shetani akianguka kutoka mbinguni kama umeme wa radi.
੧੮ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਸ਼ੈਤਾਨ ਨੂੰ ਬਿਜਲੀ ਵਾਂਗੂੰ ਅਕਾਸ਼ ਤੋਂ ਡਿੱਗਾ ਹੋਇਆ ਵੇਖਿਆ।
19 Tazama nimewapa mamlaka ya kukanyaga nyoka na nge na juu ya nguvu zote za adui; wala hakuna kitu chochote kitakachowadhuru.
੧੯ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਬਿਛੂਆਂ ਨੂੰ ਕੁਚਲਣ ਦਾ ਅਤੇ ਵੈਰੀ ਦੀ ਸਾਰੀ ਸਮਰੱਥਾ ਉੱਤੇ ਅਧਿਕਾਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ।
20 Basi, msifurahi kwa kuwa pepo wachafu wanawatii, bali furahini kwa kuwa majina yenu yameandikwa mbinguni.”
੨੦ਪਰ ਇਸ ਤੋਂ ਹੀ ਅਨੰਦ ਨਾ ਹੋਵੋ ਕਿ ਆਤਮਾਵਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ।
21 Wakati huo Yesu akashangilia katika Roho Mtakatifu, akasema, “Nakuhimidi Baba, Bwana wa mbingu na nchi, kwa kuwa umewaficha mambo haya wenye hekima na wenye elimu, nawe ukawafunulia watoto wadogo. Naam, Baba, kwa kuwa hivyo ndivyo ilivyokupendeza.
੨੧ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ।
22 “Nimekabidhiwa vitu vyote na Baba yangu. Hakuna mtu amjuaye Mwana ni nani ila Baba, wala hakuna amjuaye Baba ni nani ila Mwana na yeyote ambaye Mwana anapenda kumfunulia.”
੨੨ਮੇਰੇ ਪਿਤਾ ਨੇ ਸਭ ਕੁਝ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਜੋ ਪੁੱਤਰ ਕੌਣ ਹੈ ਪਰ ਪਿਤਾ ਜਾਣਦਾ ਹੈ ਅਤੇ ਪਿਤਾ ਕੌਣ ਹੈ ਉਹ ਪੁੱਤਰ ਜਾਣਦਾ ਹੈ ਅਤੇ ਉਹ ਜਿਸ ਉੱਤੇ ਪੁੱਤਰ ਉਸ ਨੂੰ ਪਰਗਟ ਕਰਨਾ ਚਾਹੇ।
23 Basi Yesu akawageukia wanafunzi wake akanena nao faraghani, akawaambia, “Heri macho yanayoona yale mambo mnayoyaona.
੨੩ਅਤੇ ਉਸ ਨੇ ਚੇਲਿਆਂ ਦੀ ਵੱਲ ਮੁੜ ਕੇ ਖ਼ਾਸ ਕਰਕੇ ਉਹਨਾਂ ਨੂੰ ਕਿਹਾ ਕਿ ਧੰਨ ਉਹ ਅੱਖਾਂ ਹਨ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ।
24 Kwa maana nawaambia, manabii wengi na wafalme walitamani kuona yale mnayoyaona lakini hawakuyaona, na walitamani kusikia yale mnayoyasikia lakini hawakuyasikia.”
੨੪ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਨਬੀਆਂ ਅਤੇ ਰਾਜਿਆਂ ਨੇ ਇਹ ਇੱਛਾ ਕੀਤੀ ਕਿ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਸੋ ਸੁਣਨ ਪਰ ਨਾ ਸੁਣਿਆ।
25 Wakati huo mtaalamu mmoja wa sheria alisimama ili kumjaribu Yesu, akamuuliza, “Mwalimu, nifanye nini ili niurithi uzima wa milele?” (aiōnios )
੨੫ਤਾਂ ਵੇਖੋ ਇੱਕ ਉਪਦੇਸ਼ਕ ਨੇ ਉਸ ਨੂੰ ਪਰਤਾਉਣ ਲਈ ਖਲੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? (aiōnios )
26 Yesu akamjibu, “Imeandikwaje katika Sheria? Kwani unasoma nini humo?”
੨੬ਯਿਸੂ ਨੇ ਉਸ ਨੂੰ ਆਖਿਆ ਕਿ ਬਿਵਸਥਾ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਕਿਸ ਪ੍ਰਕਾਰ ਇਸ ਨੂੰ ਪੜ੍ਹਦਾ ਹੈਂ?
27 Akajibu, “‘Mpende Bwana Mungu wako kwa moyo wako wote, kwa roho yako yote, kwa nguvu zako zote, na kwa akili zako zote’; tena, ‘Mpende jirani yako kama unavyojipenda mwenyewe.’”
੨੭ਤਾਂ ਉਸ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
28 Yesu akamwambia, “Umejibu vyema. Fanya hivyo nawe utaishi.”
੨੮ਯਿਸੂ ਨੇ ਉਸ ਨੂੰ ਆਖਿਆ, ਤੂੰ ਠੀਕ ਉੱਤਰ ਦਿੱਤਾ, ਇਹੋ ਕਰ ਤਾਂ ਤੂੰ ਜੀਵੇਂਗਾ।
29 Lakini yule mtaalamu wa sheria, akitaka kujionyesha kuwa mwenye haki, akamuuliza Yesu, “Jirani yangu ni nani?”
੨੯ਪਰ ਉਹ ਚਾਹੁੰਦਾ ਸੀ ਕਿ ਆਪਣੇ ਆਪ ਨੂੰ ਸੱਚਾ ਠਹਿਰਾਵੇ ਤਾਂ ਉਸ ਨੇ ਯਿਸੂ ਨੂੰ ਕਿਹਾ, ਫੇਰ ਕੌਣ ਹੈ ਮੇਰਾ ਗੁਆਂਢੀ?
30 Yesu akamjibu akasema, “Mtu mmoja alikuwa akiteremka kutoka Yerusalemu kwenda Yeriko, naye akaangukia mikononi mwa wanyangʼanyi. Wakampiga, wakaondoka, wakamwacha akiwa karibu kufa.
੩੦ਯਿਸੂ ਨੇ ਉੱਤਰ ਦਿੱਤਾ ਕਿ ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਨੂੰ ਜਾ ਰਿਹਾ ਸੀ ਅਤੇ ਡਾਕੂਆਂ ਨੇ ਉਸ ਨੂੰ ਘੇਰਿਆ ਅਤੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਤੇ ਅਧਮੋਇਆ ਛੱਡ ਕੇ ਚੱਲੇ ਗਏ।
31 Kuhani mmoja alikuwa akipitia njia ile, alipomwona huyo mtu, akapita upande mwingine, akamwacha hapo barabarani.
੩੧ਸੰਜੋਗ ਨਾਲ ਇੱਕ ਜਾਜਕ ਉਸ ਰਸਤੇ ਤੋਂ ਲੰਘਿਆ ਜਾਂਦਾ ਸੀ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ।
32 Vivyo hivyo, Mlawi mmoja naye alipofika mahali pale, alimwona, akapita upande mwingine, akamwacha hapo barabarani
੩੨ਇਸੇ ਤਰ੍ਹਾਂ ਇੱਕ ਲੇਵੀ ਵੀ ਉੱਥੇ ਪਹੁੰਚਿਆ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ।
33 Lakini Msamaria mmoja aliyekuwa akisafiri alipomwona, alimhurumia.
੩੩ਪਰ ਇੱਕ ਸਾਮਰੀ ਸਫ਼ਰ ਕਰਦਾ ਹੋਇਆ ਉੱਥੇ ਪਹੁੰਚਿਆ।
34 Akaenda alipokuwa na akasafisha majeraha yake kwa divai na mafuta, kisha akayafunga. Ndipo akampandisha kwenye punda wake, akampeleka mpaka kwenye nyumba ya wageni na kumtunza.
੩੪ਅਤੇ ਜਦੋਂ ਉਸ ਨੂੰ ਵੇਖਿਆ ਤਾਂ ਤਰਸ ਖਾ ਕੇ ਉਸ ਦੇ ਕੋਲ ਗਿਆ ਅਤੇ ਤੇਲ ਅਤੇ ਮੈਅ ਲਾ ਕੇ ਉਸ ਦੇ ਜ਼ਖਮਾਂ ਨੂੰ ਬੰਨ੍ਹਿਆ ਅਤੇ ਆਪਣੀ ਸਵਾਰੀ ਤੇ ਉਸ ਨੂੰ ਬਿਠਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਸ ਦੀ ਮਰਹਮ ਪੱਟੀ ਕੀਤੀ।
35 Kesho yake, yule Msamaria akachukua dinari mbiliakampa yule mwenye nyumba ya wageni na kusema, ‘Mtunze, nami nirudipo nitakulipa gharama yoyote ya ziada uliyotumia kwa ajili yake.’
੩੫ਫੇਰ ਸਵੇਰ ਨੂੰ ਦੋ ਦੀਨਾਰ ਕੱਢ ਕੇ ਦੇਖਭਾਲ ਕਰਨ ਵਾਲੇ ਨੂੰ ਦਿੱਤੇ ਅਤੇ ਆਖਿਆ ਜੋ ਇਸ ਦੀ ਮਹਰਮ ਪੱਟੀ ਕਰਦਾ ਰਹੀਂ, ਅਤੇ ਜੋ ਕੁਝ ਤੇਰਾ ਹੋਰ ਲੱਗੂ ਸੋ ਮੈਂ ਜਦ ਮੁੜ ਆਵਾਂ, ਤੇਰਾ ਭਰ ਦਿਆਂਗਾ।
36 “Ni yupi basi miongoni mwa hawa watatu wewe unadhani ni jirani yake yule mtu aliyeangukia mikononi mwa wanyangʼanyi?”
੩੬ਸੋ ਉਸ ਆਦਮੀ ਦਾ ਜੋ ਡਾਕੂਆਂ ਦੇ ਹੱਥ ਪੈ ਗਿਆ ਸੀ, ਉਨ੍ਹਾਂ ਤਿੰਨਾਂ ਵਿੱਚੋਂ ਕਿਹੜਾ ਤੈਨੂੰ ਗੁਆਂਢੀ ਜਾਪਦਾ ਹੈ?
37 Yule mtaalamu wa sheria akajibu, “Ni yule aliyemhurumia.” Ndipo Yesu akamwambia, “Nenda, ukafanye vivyo hivyo.”
੩੭ਉਹ ਬੋਲਿਆ, ਜਿਸ ਨੇ ਉਸ ਉੱਤੇ ਦਯਾ ਕੀਤੀ। ਫੇਰ ਯਿਸੂ ਨੇ ਉਸ ਨੂੰ ਆਖਿਆ, ਤੂੰ ਵੀ ਜਾ ਕੇ ਇਸੇ ਤਰ੍ਹਾਂ ਹੀ ਕਰ।
38 Ikawa Yesu na wanafunzi wake walipokuwa wakienda Yerusalemu, akaingia kwenye kijiji kimoja ambapo mwanamke mmoja aliyeitwa Martha alimkaribisha nyumbani kwake.
੩੮ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ।
39 Martha alikuwa na mdogo wake aliyeitwa Maria, ambaye aliketi chini miguuni mwa Bwana akisikiliza yale aliyokuwa akisema.
੩੯ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ।
40 Lakini Martha alikuwa akihangaika na maandalizi yote yaliyokuwa yafanyike. Martha akaja kwa Yesu na kumuuliza, “Bwana, hujali kwamba ndugu yangu ameniachia kazi zote mwenyewe? Basi mwambie anisaidie.”
੪੦ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ।
41 Lakini Bwana akamjibu, “Martha, Martha, mbona unasumbuka na kuhangaika na mengi?
੪੧ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ।
42 Lakini kunahitajika kitu kimoja tu. Maria amechagua kile kilicho bora, wala hakuna mtu atakayemwondolea.”
੪੨ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।