< Mathayo 5 >
1 Basi Yesu alipoona makutano, alipanda mlimani akaketi chini, nao wanafunzi wake wakamjia.
੧ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਦ ਚੇਲੇ ਉਸ ਦੇ ਕੋਲ ਆਏ।
2 Ndipo akaanza kuwafundisha, akisema:
੨ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ:
3 “Heri walio maskini wa roho, maana Ufalme wa Mbinguni ni wao.
੩ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।
4 Heri wale wanaohuzunika, maana hao watafarijiwa.
੪ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ।
5 Heri walio wapole, maana hao watairithi nchi.
੫ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ।
6 Heri wenye njaa na kiu ya haki, maana hao watatoshelezwa.
੬ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ।
7 Heri wenye huruma, maana hao watapata rehema.
੭ਉਹ ਧੰਨ ਹਨ ਜਿਹੜੇ ਦਿਆਲੂ ਹਨ, ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ।
8 Heri walio na moyo safi, maana hao watamwona Mungu.
੮ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ।
9 Heri walio wapatanishi, maana hao wataitwa wana wa Mungu.
੯ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ, ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।
10 Heri wanaoteswa kwa sababu ya haki, maana Ufalme wa Mbinguni ni wao.
੧੦ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।
11 “Heri ninyi watu watakapowashutumu, na kuwatesa na kunena dhidi yenu mabaya ya aina zote kwa uongo kwa ajili yangu.
੧੧ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ।
12 Furahini na kushangilia kwa maana thawabu yenu ni kubwa mbinguni, kwa kuwa hivyo ndivyo walivyowatesa manabii waliokuwa kabla yenu.
੧੨ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।
13 “Ninyi ni chumvi ya ulimwengu. Lakini chumvi ikipoteza ladha yake, yawezaje kurudishiwa ladha yake tena? Haifai tena kwa kitu chochote, ila kutupwa nje ikanyagwe na watu.
੧੩ਤੁਸੀਂ ਧਰਤੀ ਦੇ ਲੂਣ ਹੋ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ।
14 “Ninyi ni nuru ya ulimwengu. Mji uliojengwa kilimani hauwezi kufichika.
੧੪ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ।
15 Wala watu hawawashi taa na kuifunika kwa bakuli. Badala yake, huiweka kwenye kinara chake, nayo hutoa mwanga kwa kila mtu aliyemo ndani ya ile nyumba.
੧੫ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ।
16 Vivyo hivyo, nuru yenu iangaze mbele ya watu, ili wapate kuona matendo yenu mema wamtukuze Baba yenu aliye mbinguni.
੧੬ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ।
17 “Msidhani kwamba nimekuja kufuta Sheria au Manabii; sikuja kuondoa bali kutimiza.
੧੭ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ।
18 Kwa maana, amin nawaambia, mpaka mbingu na dunia zitakapopita, hakuna hata herufi moja ndogo wala nukta itakayopotea kwa namna yoyote kutoka kwenye Sheria, mpaka kila kitu kiwe kimetimia.
੧੮ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ।
19 Kwa hiyo, yeyote atakayevunja mojawapo ya amri ndogo kuliko zote ya amri hizi, naye akawafundisha wengine kufanya hivyo, ataitwa mdogo kabisa katika Ufalme wa Mbinguni, lakini yeyote azitendaye na kuzifundisha hizi amri ataitwa mkuu katika Ufalme wa Mbinguni.
੧੯ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।
20 Kwa maana nawaambia, haki yenu isipozidi haki ya Mafarisayo na walimu wa sheria, kamwe hamtaingia katika Ufalme wa Mbinguni.
੨੦ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਗੇ।
21 “Mmesikia walivyoambiwa watu wa zamani kwamba, ‘Usiue. Yeyote atakayeua atapaswa hukumu.’
੨੧ਤੁਸੀਂ ਸੁਣਿਆ ਹੈ ਕਿ ਬਹੁਤ ਚਿਰ ਪਹਿਲਾਂ ਇਹ ਕਿਹਾ ਗਿਆ ਸੀ, ਤੂੰ ਕਿਸੇ ਮਨੁੱਖ ਦਾ ਖ਼ੂਨ ਨਾ ਕਰ ਅਤੇ ਜੇ ਕੋਈ ਖ਼ੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ।
22 Lakini mimi nawaambia kwamba, yeyote atakayemkasirikia ndugu yake, atapaswa hukumu. Tena, yeyote atakayemwambia ndugu yake, ‘Raka,’atapaswa kujibu kwa Baraza la Wayahudi. Lakini yeyote atakayesema ‘Wewe mpumbavu!’ atapaswa hukumu ya moto wa jehanamu. (Geenna )
੨੨ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ। (Geenna )
23 “Kwa hiyo, kama unatoa sadaka yako madhabahuni, ukakumbuka kuwa ndugu yako ana kitu dhidi yako,
੨੩ਸੋ ਜਦੋਂ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਤੇ ਤੈਨੂੰ ਯਾਦ ਆਵੇ ਜੋ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਕੁਝ ਗੁੱਸਾ ਹੈ,
24 iache sadaka yako hapo mbele ya madhabahu. Enda kwanza ukapatane na ndugu yako; kisha urudi na ukatoe sadaka yako.
੨੪ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ-ਮਿਲਾਪ ਕਰ। ਫਿਰ ਆ ਕੇ ਆਪਣੀ ਭੇਟ ਚੜ੍ਹਾ।
25 “Patana na mshtaki wako upesi wakati uwapo njiani pamoja naye kwenda mahakamani, ili mshtaki wako asije akakutia mikononi mwa hakimu, naye hakimu akakutia mikononi mwa askari, nawe ukatupwa gerezani.
੨੫ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ।
26 Amin, nakuambia, hautatoka humo hadi uwe umelipa senti ya mwisho.
੨੬ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।
27 “Mmesikia kwamba ilinenwa, ‘Usizini.’
੨੭ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਵਿਭਚਾਰ ਨਾ ਕਰ।
28 Lakini mimi nawaambia kwamba, yeyote amtazamaye mwanamke kwa kumtamani, amekwisha kuzini naye moyoni mwake.
੨੮ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ।
29 Jicho lako la kuume likikusababisha kutenda dhambi, lingʼoe ulitupe mbali. Ni afadhali kwako kupoteza kiungo kimoja cha mwili wako kuliko mwili wako mzima ukatupwa jehanamu. (Geenna )
੨੯ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। (Geenna )
30 Kama mkono wako wa kuume ukikusababisha kutenda dhambi, ukate, uutupe mbali. Ni afadhali kwako kupoteza kiungo kimoja cha mwili wako kuliko mwili wako mzima utupwe jehanamu. (Geenna )
੩੦ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। (Geenna )
31 “Pia ilinenwa kwamba, ‘Mtu yeyote amwachaye mkewe sharti ampe hati ya talaka.’
੩੧ਇਹ ਵੀ ਆਖਿਆ ਗਿਆ ਸੀ ਕਿ ਜਿਹੜਾ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ ਨਾਮਾ ਲਿਖ ਕੇ ਦੇਵੇ।
32 Lakini mimi nawaambia, yeyote amwachaye mkewe isipokuwa kwa kosa la uasherati, amfanya mkewe kuwa mzinzi. Na yeyote amwoaye yule mwanamke aliyeachwa, anazini.
੩੨ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜਾ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਿਆਗੇ, ਉਹ ਉਸ ਕੋਲੋਂ ਵਿਭਚਾਰ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ।
33 “Tena mmesikia walivyoambiwa watu wa zamani kwamba, ‘Usiape kwa uongo, bali timiza kiapo kile ulichofanya kwa Bwana.’
੩੩ਤੁਸੀਂ ਸੁਣਿਆ ਹੈ ਜੋ ਪੁਰਖਿਆਂ ਨੂੰ ਕਿਹਾ ਗਿਆ ਸੀ ਕਿ ਤੁਸੀਂ ਝੂਠੀ ਸਹੁੰ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ।
34 Lakini mimi nawaambia, msiape kabisa: iwe kwa mbingu, kwa kuwa ni kiti cha enzi cha Mungu;
੩੪ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਦੇ ਵੀ ਸਹੁੰ ਨਾ ਖਾਓ, ਨਾ ਸਵਰਗ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ।
35 au kwa dunia, kwa kuwa ndipo mahali pake pa kuwekea miguu; au kwa Yerusalemu, kwa kuwa ndio mji wa Mfalme Mkuu.
੩੫ਨਾ ਧਰਤੀ ਦੀ ਕਿਉਂ ਜੋ ਉਹ ਪਰਮੇਸ਼ੁਰ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸ਼ਹਿਰ ਹੈ।
36 Nanyi msiape kwa vichwa vyenu, kwa kuwa hamwezi kuufanya hata unywele mmoja kuwa mweupe au mweusi.
੩੬ਅਤੇ ਨਾ ਆਪਣੇ ਸਿਰ ਦੀ ਸਹੁੰ ਖਾਹ ਕਿਉਂ ਜੋ ਤੂੰ ਇੱਕ ਵਾਲ਼ ਨੂੰ ਸਫ਼ੇਦ ਜਾਂ ਕਾਲਾ ਨਹੀਂ ਕਰ ਸਕਦਾ।
37 ‘Ndiyo’ yenu iwe ‘Ndiyo,’ na ‘Hapana’ yenu iwe ‘Hapana.’ Lolote zaidi ya hili latoka kwa yule mwovu.
੩੭ਪਰ ਤੁਹਾਡੀ ਗੱਲਬਾਤ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਅਤੇ ਜੋ ਇਸ ਤੋਂ ਵੱਧ ਹੈ ਸੋ ਦੁਸ਼ਟ ਵੱਲੋਂ ਹੁੰਦਾ ਹੈ।
38 “Mmesikia kwamba ilinenwa, ‘Jicho kwa jicho na jino kwa jino.’
੩੮ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।
39 Lakini mimi nawaambia, msishindane na mtu mwovu. Lakini kama mtu akikupiga kwenye shavu la kuume, mgeuzie na la pili pia.
੩੯ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ।
40 Kama mtu akitaka kukushtaki na kuchukua joho lako, mwachie achukue na koti pia.
੪੦ਅਤੇ ਜੇ ਕੋਈ ਤੇਰੇ ਉੱਤੇ ਮੁਕੱਦਮਾ ਕਰ ਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚੋਗਾ ਵੀ ਦੇ ਦਿਓ।
41 Kama mtu akikulazimisha kwenda maili moja, nenda naye maili mbili.
੪੧ਅਤੇ ਜੋ ਕੋਈ ਤੈਨੂੰ ਬੇਗ਼ਾਰੀ ਵਿੱਚ ਇੱਕ ਮੀਲ ਲੈ ਜਾਵੇ ਤਾਂ ਉਹ ਦੇ ਨਾਲ ਦੋ ਮੀਲ ਚੱਲਿਆ ਜਾ।
42 Mpe yeye akuombaye, wala usimgeuzie kisogo yeye atakaye kukukopa.
੪੨ਜਿਹੜਾ ਤੇਰੇ ਕੋਲੋਂ ਮੰਗੇ ਉਹ ਨੂੰ ਦੇ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਤਾਂ ਉਸ ਤੋਂ ਮੂੰਹ ਨਾ ਮੋੜ।
43 “Mmesikia kwamba ilinenwa, ‘Mpende jirani yako na umchukie adui yako.’
੪੩ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ।
44 Lakini ninawaambia: Wapendeni adui zenu na waombeeni wanaowatesa ninyi,
੪੪ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।
45 ili mpate kuwa watoto wa Baba yenu aliye mbinguni. Kwa maana yeye huwaangazia jua lake watu waovu na watu wema, naye huwanyeshea mvua wenye haki na wasio haki.
੪੫ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ।
46 Kama mkiwapenda tu wale wanaowapenda, mtapata thawabu gani? Je, hata watoza ushuru hawafanyi hivyo?
੪੬ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਕੀ ਫਲ ਮਿਲੇਗਾ? ਭਲਾ, ਚੂੰਗੀ ਲੈਣ ਵਾਲੇ ਵੀ ਇਹੋ ਨਹੀਂ ਕਰਦੇ?
47 Nanyi kama mkiwasalimu ndugu zenu tu, je, mnafanya nini zaidi ya wengine? Je, hata watu wasiomjua Mungu, hawafanyi hivyo?
੪੭ਅਤੇ ਜੇਕਰ ਤੁਸੀਂ ਸਿਰਫ਼ ਆਪਣੇ ਭਰਾਵਾਂ ਨੂੰ ਹੀ ਪ੍ਰਣਾਮ ਕਰੋ, ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ, ਪਰਾਈ ਕੌਮ ਦੇ ਲੋਕ ਵੀ ਇਹੋ ਨਹੀਂ ਕਰਦੇ?
48 Kwa hiyo kuweni wakamilifu kama Baba yenu wa mbinguni alivyo mkamilifu.
੪੮ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ।