< Mika 6 >

1 Sikiliza asemalo Bwana: “Simama, tetea shauri lako mbele ya milima; vilima na visikie lile unalotaka kusema.
ਸੁਣੋ ਕਿ ਹੁਣ ਯਹੋਵਾਹ ਕੀ ਆਖਦਾ ਹੈ, ਉੱਠ, ਪਹਾੜਾਂ ਦੇ ਅੱਗੇ ਮੁਕੱਦਮਾ ਲੜ, ਅਤੇ ਟਿੱਲੇ ਤੇਰੀ ਅਵਾਜ਼ ਸੁਣਨ!
2 Sikilizeni, ee milima, mashtaka ya Bwana, sikilizeni, enyi misingi ya milele ya dunia. Kwa kuwa Bwana ana shauri dhidi ya watu wake; anatoa mashtaka dhidi ya Israeli.
ਹੇ ਪਰਬਤੋਂ, ਯਹੋਵਾਹ ਦਾ ਮੁਕੱਦਮਾ ਸੁਣੋ, ਤੁਸੀਂ ਵੀ, ਹੇ ਧਰਤੀ ਦੀਓ ਅਟੱਲ ਨੀਂਹੋ! ਕਿਉਂ ਜੋ ਯਹੋਵਾਹ ਦਾ ਮੁਕੱਦਮਾ ਆਪਣੀ ਪਰਜਾ ਦੇ ਨਾਲ ਹੈ, ਅਤੇ ਉਹ ਇਸਰਾਏਲ ਨਾਲ ਝਗੜੇਗਾ।
3 “Watu wangu, nimewatendea nini? Nimewalemea kwa jinsi gani? Mnijibu.
ਹੇ ਮੇਰੀ ਪਰਜਾ, ਮੈਂ ਤੇਰਾ ਕੀ ਵਿਗਾੜਿਆ ਹੈ? ਮੈਂ ਕਿਵੇਂ ਤੈਨੂੰ ਥਕਾ ਦਿੱਤਾ ਹੈ? ਮੈਨੂੰ ਉੱਤਰ ਦੇ!
4 Nimewatoa kutoka Misri na kuwakomboa kutoka nchi ya utumwa. Nilimtuma Mose awaongoze, pia Aroni na Miriamu.
ਮੈਂ ਤਾਂ ਤੈਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਅਤੇ ਤੈਨੂੰ ਗੁਲਾਮੀ ਦੇ ਘਰ ਤੋਂ ਛੁਡਾ ਲਿਆ, ਮੈਂ ਤੇਰੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਭੇਜਿਆ।
5 Watu wangu, kumbukeni jinsi Balaki mfalme wa Moabu alivyofanya shauri na kile Balaamu mwana wa Beori alichojibu. Kumbukeni safari yenu kutoka Shitimu mpaka Gilgali, ili mfahamu matendo ya haki ya Bwana.”
ਹੇ ਮੇਰੀ ਪਰਜਾ, ਯਾਦ ਕਰ ਕਿ ਮੋਆਬ ਦੇ ਰਾਜੇ ਬਾਲਾਕ ਨੇ ਤੇਰੇ ਵਿਰੁੱਧ ਕੀ ਜੁਗਤੀ ਕੀਤੀ, ਅਤੇ ਬਓਰ ਦੇ ਪੁੱਤਰ ਬਿਲਆਮ ਨੇ ਉਹ ਨੂੰ ਕੀ ਉੱਤਰ ਦਿੱਤਾ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੱਕ ਕੀ ਹੋਇਆ, ਤਾਂ ਜੋ ਤੁਸੀਂ ਯਹੋਵਾਹ ਦੇ ਧਰਮ ਦੇ ਕੰਮਾਂ ਨੂੰ ਜਾਣੋ!
6 Nimjie Bwana na kitu gani na kusujudu mbele za Mungu aliyetukuka? Je, nije mbele zake na sadaka za kuteketezwa, nije na ndama za mwaka mmoja?
ਮੈਂ ਕੀ ਲੈ ਕੇ ਯਹੋਵਾਹ ਦੇ ਹਜ਼ੂਰ ਆਵਾਂ, ਅਤੇ ਮਹਾਨ ਪਰਮੇਸ਼ੁਰ ਦੇ ਅੱਗੇ ਝੁਕਾਂ? ਕੀ ਮੈਂ ਹੋਮ ਬਲੀਆਂ ਲਈ ਇੱਕ-ਇੱਕ ਸਾਲ ਦੇ ਵੱਛੇ ਲੈ ਕੇ ਉਹ ਦੇ ਹਜ਼ੂਰ ਆਵਾਂ?
7 Je, Bwana atafurahishwa na kondoo dume elfu, au mito elfu kumi ya mafuta? Je, nimtoe mzaliwa wangu wa kwanza kwa ajili ya kosa langu, mtoto wangu mwenyewe kwa ajili ya dhambi ya nafsi yangu?
ਭਲਾ, ਯਹੋਵਾਹ ਹਜ਼ਾਰਾਂ ਭੇਡੂਆਂ ਨਾਲ, ਜਾਂ ਤੇਲ ਦੀਆਂ ਲੱਖਾਂ ਨਦੀਆਂ ਨਾਲ ਖੁਸ਼ ਹੋਵੇਗਾ? ਕੀ ਮੈਂ ਆਪਣੇ ਪਹਿਲੌਠੇ ਨੂੰ ਆਪਣੇ ਅਪਰਾਧ ਦੇ ਬਦਲੇ ਦਿਆਂ, ਅਤੇ ਮੇਰੇ ਸਰੀਰ ਦੇ ਫਲ ਨੂੰ ਮੇਰੇ ਮਨ ਦੇ ਪਾਪ ਲਈ?
8 Amekuonyesha yaliyo mema, ee mwanadamu. Bwana anataka nini kwako? Ila kutenda kwa haki na kupenda rehema, na kwenda kwa unyenyekevu na Mungu wako.
ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ?
9 Sikiliza! Bwana anauita mji: kulicha jina lako ni hekima: “Tii hiyo fimbo na yeye aliyeiamuru.
ਯਹੋਵਾਹ ਦੀ ਅਵਾਜ਼ ਸ਼ਹਿਰ ਨੂੰ ਪੁਕਾਰਦੀ ਹੈ, ਅਤੇ ਬੁੱਧ ਤੇਰੇ ਨਾਮ ਦਾ ਭੈਅ ਮੰਨੇਗੀ, ਰਾਜ-ਡੰਡੇ ਦੀ ਅਤੇ ਉਹ ਦੀ ਜਿਸ ਨੇ ਉਸ ਨੂੰ ਠਹਿਰਾਇਆ, ਸੁਣੋ!
10 Je, bado nisahau, ee nyumba ya uovu, hazina yako uliyopata kwa udanganyifu na vipimo vilivyopunguka, ambavyo vimelaaniwa?
੧੦ਕੀ ਦੁਸ਼ਟ ਦੇ ਘਰ ਵਿੱਚ ਹੁਣ ਤੱਕ ਦੁਸ਼ਟਪੁਣੇ ਦੇ ਖ਼ਜ਼ਾਨੇ ਹਨ? ਨਾਲੇ ਏਫ਼ਾਹ ਦੇ ਘੱਟ ਨਾਪ ਜੋ ਸਰਾਪੀ ਹਨ?
11 Je, naweza kuhukumu kuwa mtu mwenye mizani ya udanganyifu hana hatia, aliye na mfuko wa mawe ya kupimia ya uongo?
੧੧ਭਲਾ, ਮੈਂ ਪਵਿੱਤਰ ਠਹਿਰ ਸਕਦਾ ਹਾਂ, ਜਦ ਮੇਰੇ ਕੋਲ ਕਾਣੀ ਡੰਡੀ, ਅਤੇ ਮੇਰੀ ਥੈਲੀ ਵਿੱਚ ਖੋਟੇ ਵੱਟੇ ਹਨ?
12 Matajiri wake ni wajeuri; watu wake ni waongo na ndimi zao zinazungumza kwa udanganyifu.
੧੨ਉਸ ਦੇ ਧਨੀ ਲੋਕ ਅਨ੍ਹੇਰ ਨਾਲ ਭਰੇ ਹੋਏ ਹਨ, ਉਸ ਦੇ ਵਾਸੀ ਝੂਠ ਬੋਲਦੇ ਹਨ, ਅਤੇ ਉਨ੍ਹਾਂ ਦੀ ਜੀਭ ਫ਼ਰੇਬ ਦੀਆਂ ਗੱਲਾਂ ਬਕਦੀ ਹੈ।
13 Kwa hiyo, nimeanza kukuharibu, kuwaangamiza kwa sababu ya dhambi zenu.
੧੩ਇਸ ਲਈ ਮੈਂ ਤੈਨੂੰ ਦੁੱਖਦਾਈ ਜ਼ਖਮਾਂ ਨਾਲ ਮਾਰਿਆ ਹੈ, ਅਤੇ ਤੈਨੂੰ ਤੇਰੇ ਪਾਪਾਂ ਦੇ ਕਾਰਨ ਵਿਰਾਨ ਕੀਤਾ ਹੈ।
14 Mtakula lakini hamtashiba; matumbo yenu bado yatakuwa matupu. Mtaweka akiba lakini hamtaokoa chochote, kwa sababu mtakachoweka akiba nitatoa kwa upanga.
੧੪ਤੂੰ ਖਾਵੇਂਗਾ ਪਰ ਰੱਜੇਂਗਾ ਨਹੀਂ, ਅਤੇ ਤੇਰੇ ਅੰਦਰ ਭੁੱਖ ਰਹੇਗੀ, ਤੂੰ ਜਮਾਂ ਤਾਂ ਕਰੇਂਗਾ ਪਰ ਬਚਾਵੇਂਗਾ ਨਹੀਂ, ਅਤੇ ਜੋ ਤੂੰ ਬਚਾਵੇਂ ਉਹ ਮੈਂ ਤਲਵਾਰ ਨੂੰ ਦੇ ਦਿਆਂਗਾ।
15 Mtapanda lakini hamtavuna; mtakamua zeituni lakini hamtatumia mafuta yake. Mtakamua zabibu lakini hamtakunywa hiyo divai.
੧੫ਤੂੰ ਬੀਜੇਂਗਾ ਪਰ ਵੱਢੇਂਗਾ ਨਹੀਂ, ਤੂੰ ਜ਼ੈਤੂਨ ਦਾ ਤੇਲ ਕੱਢੇਂਗਾ ਪਰ ਉਸ ਨੂੰ ਮਲੇਂਗਾ ਨਹੀਂ, ਤੂੰ ਅੰਗੂਰ ਮਿੱਧੇਂਗਾ ਪਰ ਦਾਖਰਸ ਨਾ ਪੀਵੇਂਗਾ।
16 Mmezishika sheria za Omri na matendo yote ya nyumba ya Ahabu, tena umefuata desturi zao. Kwa hiyo nitakutoa kwa maangamizi na watu wako kuwa dhihaka; mtachukua dharau za mataifa.”
੧੬ਕਿਉਂ ਜੋ ਆਮਰੀ ਦੀਆਂ ਬਿਧੀਆਂ ਮਨਾਈਆਂ ਜਾਂਦੀਆਂ ਹਨ, ਨਾਲੇ ਅਹਾਬ ਦੇ ਘਰਾਣੇ ਦੇ ਸਾਰੇ ਕੰਮ, ਅਤੇ ਤੁਸੀਂ ਉਨ੍ਹਾਂ ਦੀਆਂ ਮੱਤਾਂ ਅਨੁਸਾਰ ਚੱਲਦੇ ਹੋ, ਇਸ ਲਈ ਮੈਂ ਤੈਨੂੰ ਵਿਰਾਨ ਕਰ ਦਿਆਂਗਾ, ਅਤੇ ਉਸ ਦੇ ਵਾਸੀਆਂ ਨੂੰ ਮਖ਼ੌਲ ਦਾ ਕਾਰਨ ਬਣਾਵਾਂਗਾ, ਅਤੇ ਤੁਸੀਂ ਮੇਰੀ ਪਰਜਾ ਦੀ ਨਿੰਦਿਆ ਚੁੱਕੋਗੇ।

< Mika 6 >