< Mithali 22 >

1 Heri kuchagua jina jema kuliko utajiri mwingi, kuheshimiwa ni bora kuliko fedha au dhahabu.
ਵੱਡੇ ਧਨ ਨਾਲੋਂ ਨੇਕਨਾਮੀ ਚੁਣਨੀ ਚਾਹੀਦੀ ਹੈ, ਅਤੇ ਸੋਨੇ ਚਾਂਦੀ ਨਾਲੋਂ ਕਿਰਪਾ ਚੰਗੀ ਹੈ।
2 Tajiri na maskini wanafanana kwa hili: Bwana ni Muumba wao wote.
ਧਨੀ ਅਤੇ ਕੰਗਾਲ ਇੱਕ ਸਮਾਨਤਾ ਹੈ, ਕਿ ਉਨ੍ਹਾਂ ਸਭਨਾਂ ਦਾ ਸਿਰਜਣਹਾਰ ਯਹੋਵਾਹ ਹੈ।
3 Mtu mwenye busara huona hatari na kujificha, bali mjinga huendelea mbele kama kipofu nayo ikamtesa.
ਸਿਆਣਾ ਤਾਂ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵਧ ਕੇ ਕਸ਼ਟ ਭੋਗਦੇ ਹਨ।
4 Unyenyekevu na kumcha Bwana huleta utajiri, heshima na uzima.
ਨਮਰਤਾ ਅਤੇ ਯਹੋਵਾਹ ਦਾ ਭੈਅ ਮੰਨਣ ਦਾ ਫਲ ਧਨ, ਆਦਰ ਅਤੇ ਜੀਵਨ ਹੈ।
5 Katika mapito ya waovu kuna miiba na mitego, bali yeye ailindaye nafsi yake hukaa mbali nayo.
ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ, ਜਿਹੜਾ ਆਪਣੀ ਜਾਨ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।
6 Mfundishe mtoto njia impasayo kuiendea, naye hataiacha hata akiwa mzee.
ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।
7 Matajiri huwatawala maskini naye akopaye ni mtumwa wa akopeshaye.
ਧਨਵਾਨ ਕੰਗਾਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ।
8 Yeye aupandaye uovu huvuna taabu, nayo fimbo ya ghadhabu yake itaangamizwa.
ਜਿਹੜਾ ਬੁਰਾਈ ਬੀਜਦਾ ਹੈ ਉਹ ਬਿਪਤਾ ਹੀ ਵੱਢੇਗਾ, ਅਤੇ ਉਹ ਦੇ ਕਹਿਰ ਦੀ ਲਾਠੀ ਟੁੱਟ ਜਾਵੇਗੀ।
9 Mtu mkarimu yeye mwenyewe atabarikiwa kwa kuwa hushiriki chakula chake na maskini.
ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।
10 Mfukuze mwenye dhihaka, na mvutano utatoweka; ugomvi na matukano vitakoma.
੧੦ਠੱਠਾ ਕਰਨ ਵਾਲੇ ਨੂੰ ਕੱਢ ਦੇ ਤਾਂ ਝਗੜਾ ਮੁੱਕ ਜਾਵੇਗਾ, ਨਾਲੇ ਬਹਿਸ ਅਤੇ ਨਿਰਾਦਰ ਮਿਟ ਜਾਣਗੇ।
11 Yeye apendaye moyo safi na yeye ambaye maneno yake ni ya neema, mfalme atakuwa rafiki yake.
੧੧ਜਿਹੜਾ ਮਨ ਦੀ ਸ਼ੁੱਧਤਾ ਨਾਲ ਪ੍ਰੇਮ ਰੱਖਦਾ ਹੈ, ਜਿਹ ਦੇ ਬੁੱਲ ਦਯਾਵਾਨ ਹਨ, ਰਾਜਾ ਉਹ ਦਾ ਮਿੱਤਰ ਹੋਵੇਗਾ।
12 Macho ya Bwana hulinda maarifa, bali huyapinga maneno ya asiye mwaminifu.
੧੨ਯਹੋਵਾਹ ਦੀ ਨਿਗਾਹ ਗਿਆਨ ਦੀ ਰੱਖਿਆ ਕਰਦੀ ਹੈ, ਪਰ ਧੋਖੇਬਾਜ਼ ਦੀਆਂ ਗੱਲਾਂ ਨੂੰ ਉਹ ਉਲਟ ਪੁਲਟ ਕਰ ਦਿੰਦਾ ਹੈ।
13 Mvivu husema, “Yuko simba nje!” au, “Nitauawa katika mitaa!”
੧੩ਆਲਸੀ ਆਖਦਾ ਹੈ ਭਈ ਬਾਹਰ ਤਾਂ ਸ਼ੇਰ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਂਵਾਂਗਾ!
14 Kinywa cha mwanamke kahaba ni shimo refu; yeye aliye chini ya ghadhabu ya Bwana atatumbukia ndani yake.
੧੪ਪਰਾਈ ਔਰਤ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਉੱਤੇ ਯਹੋਵਾਹ ਕ੍ਰੋਧਿਤ ਹੈ।
15 Upumbavu umefungwa ndani ya moyo wa mtoto, bali fimbo ya adhabu itaufukuzia mbali naye.
੧੫ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜਨ ਦੀ ਸੋਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ।
16 Yeye amwoneaye maskini ili kujiongezea mali, naye ampaye tajiri zawadi, wote huwa maskini.
੧੬ਜਿਹੜਾ ਆਪਣਾ ਧਨ ਵਧਾਉਣ ਲਈ ਗਰੀਬ ਉੱਤੇ ਅਨ੍ਹੇਰ ਕਰਦਾ, ਅਤੇ ਜੋ ਧਨਵਾਨ ਨੂੰ ਭੇਂਟ ਦਿੰਦਾ ਹੈ ਉਹਨਾਂ ਨੂੰ ਘਾਟਾ ਹੀ ਹੁੰਦਾ ਹੈ।
17 Tega sikio na usikie misemo ya wenye hekima, elekeza moyo wako kwenye yale nifundishayo,
੧੭ਕੰਨ ਲਾ ਕੇ ਬੁੱਧਵਾਨਾਂ ਦੇ ਬਚਨ ਸੁਣ, ਅਤੇ ਮੇਰੇ ਗਿਆਨ ਵੱਲ ਆਪਣਾ ਮਨ ਲਾ,
18 kwa maana inapendeza unapoyahifadhi moyoni mwako na kuwa nayo yote tayari midomoni mwako.
੧੮ਜੇ ਤੂੰ ਆਪਣੇ ਮਨ ਵਿੱਚ ਉਹਨਾਂ ਦੀ ਪਾਲਣਾ ਕਰੇਂ ਅਤੇ ਓਹ ਸਭ ਤੇਰੇ ਮੂੰਹ ਵਿੱਚੋਂ ਨਿੱਕਲਣ, ਤਾਂ ਇਹ ਮਨ ਭਾਉਣੀ ਗੱਲ ਹੈ।
19 Ili tumaini lako liwe katika Bwana, hata wewe, ninakufundisha leo.
੧੯ਮੈਂ ਅੱਜ ਦੇ ਦਿਨ ਓਹ ਤੈਨੂੰ, ਹਾਂ, ਤੈਨੂੰ ਹੀ ਸਿਖਾ ਦਿੱਤੀਆਂ ਹਨ, ਭਈ ਤੇਰਾ ਭਰੋਸਾ ਯਹੋਵਾਹ ਉੱਤੇ ਹੋਵੇ।
20 Je, sijakuandikia misemo thelathini, misemo ya mashauri na maarifa,
੨੦ਭਲਾ, ਮੈਂ ਤੇਰੇ ਲਈ ਤੀਹ ਕਹਾਉਤਾਂ ਉਪਦੇਸ਼ ਅਤੇ ਗਿਆਨ ਲਈ ਨਹੀਂ ਲਿਖੀਆਂ,
21 kukufundisha maneno ya kweli na ya kuaminika, ili uweze kutoa majibu sahihi kwake yeye aliyekutuma?
੨੧ਭਈ ਮੈਂ ਤੈਨੂੰ ਸਚਿਆਈ ਦੇ ਬਚਨਾਂ ਦੀ ਖਰਿਆਈ ਸਿਖਾਵਾਂ, ਕਿ ਤੂੰ ਸਚਿਆਈ ਦੇ ਬਚਨ ਆਪਣੇ ਘੱਲਣ ਵਾਲਿਆਂ ਕੋਲ ਲੈ ਜਾਵੇਂ?
22 Usiwadhulumu maskini kwa sababu ni maskini, wala kumdhulumu mhitaji mahakamani,
੨੨ਕੰਗਾਲ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ,
23 kwa sababu Bwana atalichukua shauri lao naye atawateka wao waliowateka.
੨੩ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ, ਅਤੇ ਉਹਨਾਂ ਦੇ ਲੁੱਟਣ ਵਾਲਿਆਂ ਦੀ ਜਾਨ ਨੂੰ ਲੁੱਟੇਗਾ।
24 Usifanye urafiki na mtu mwenye hasira ya haraka, usishirikiane na yule aliye mwepesi kukasirika,
੨੪ਕ੍ਰੋਧੀ ਦਾ ਸਾਥੀ ਨਾ ਬਣੀਂ ਅਤੇ ਛੇਤੀ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ,
25 la sivyo utajifunza njia zake na kujiingiza mwenyewe kwenye mtego.
੨੫ਕਿਤੇ ਅਜਿਹਾ ਨਾ ਹੋਵੇ ਜੋ ਤੂੰ ਉਹ ਦੀ ਚਾਲ ਸਿੱਖ ਲਵੇਂ, ਅਤੇ ਤੇਰੀ ਜਾਨ ਫਾਹੀ ਵਿੱਚ ਫਸ ਜਾਵੇ।
26 Usiwe mwenye kupana mikono katika rehani, au kuweka dhamana kwa ajili ya madeni.
੨੬ਜਿਹੜੇ ਹੱਥ ਤੇ ਹੱਥ ਮਾਰਦੇ ਅਤੇ ਕਰਜ਼ਾਈ ਦੇ ਜ਼ਮਾਨਤੀ ਬਣਦੇ ਹਨ, ਤੂੰ ਉਹਨਾਂ ਦੇ ਵਿੱਚ ਨਾ ਹੋ।
27 Kama ukikosa njia ya kulipa, kitanda chako kitachukuliwa ukiwa umekilalia.
੨੭ਜੇ ਤੇਰੇ ਕੋਲ ਭਰਨ ਨੂੰ ਕੁਝ ਨਾ ਹੋਵੇ, ਤਾਂ ਉਹ ਤੇਰੇ ਵਿਛਾਉਣੇ ਨੂੰ ਤੇਰੇ ਹੇਠੋਂ ਖਿੱਚ ਲੈ ਜਾਵੇਗਾ।
28 Usisogeze jiwe la mpaka wa zamani lililowekwa na baba zako.
੨੮ਜਿਹੜੇ ਪੁਰਾਣੇ ਬੰਨੇ ਤੇਰੇ ਵੱਡਿਆਂ ਨੇ ਲਾਏ ਸਨ, ਉਹਨਾਂ ਨੂੰ ਤੂੰ ਨਾ ਸਰਕਾ।
29 Je, unamwona mtu stadi katika kazi yake? Atahudumu mbele ya wafalme; hatahudumu mbele ya watu duni.
੨੯ਜੇ ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਨਿਪੁੰਨ ਵੇਖਦਾ ਹੈਂ? ਉਹ ਰਾਜੇ ਦੇ ਸਨਮੁਖ ਖੜ੍ਹਾ ਹੋਵੇਗਾ, ਉਹ ਛੋਟਿਆਂ ਦੇ ਅੱਗੇ ਖੜ੍ਹਾ ਨਾ ਹੋਵੇਗਾ।

< Mithali 22 >