< Zaburi 55 >

1 Kwa mwimbishaji. Na ala za uimbaji. Utenzi wa Daudi. Ee Mungu, sikiliza maombi yangu, wala usidharau hoja yangu.
ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਦਾਊਦ ਦਾ ਮਸ਼ਕੀਲ। ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਉੱਤੇ ਕੰਨ ਲਗਾ, ਮੇਰੀ ਬੇਨਤੀ ਤੋਂ ਆਪਣੇ ਆਪ ਨੂੰ ਨਾ ਲੁਕਾ,
2 Nisikie na unijibu. Mawazo yangu yananisumbua na nimehangaishwa
ਮੇਰੀ ਵੱਲ ਧਿਆਨ ਕਰ ਅਤੇ ਮੈਨੂੰ ਉੱਤਰ ਦੇ! ਮੈਂ ਆਪਣੀ ਪਰੇਸ਼ਾਨੀ ਵਿੱਚ ਬੇਚੈਨ ਰਹਿੰਦਾ ਹਾਂ, ਅਤੇ ਮੈਂ ਹੂੰਗਦਾ ਰਹਿੰਦਾ ਹਾਂ,
3 kwa sauti ya adui, kwa kukaziwa macho na waovu, kwa sababu wananiletea mateso juu yangu na kunitukana kwa hasira zao.
ਵੈਰੀ ਦੀ ਅਵਾਜ਼ ਦੇ ਕਾਰਨ, ਅਤੇ ਦੁਸ਼ਟ ਦੇ ਦਬਾਓ ਦੇ ਕਾਰਨ, ਕਿਉਂ ਜੋ ਉਹ ਮੇਰੀਆਂ ਮੁਸੀਬਤਾਂ ਵਧਾਉਂਦੇ ਹਨ, ਅਤੇ ਕ੍ਰੋਧ ਨਾਲ ਮੈਨੂੰ ਸਤਾਉਂਦੇ ਹਨ।
4 Moyo wangu umejaa uchungu, hofu ya kifo imenishambulia.
ਮੇਰਾ ਦਿਲ ਬਹੁਤ ਦੁੱਖੀ ਹੈ, ਅਤੇ ਮੌਤ ਦਾ ਡਰ ਮੇਰੇ ਉੱਤੇ ਆ ਪਿਆ ਹੈ।
5 Woga na kutetemeka vimenizunguka, hofu kuu imenigharikisha.
ਡਰ ਅਤੇ ਥਰ-ਥਰਾਹਟ ਮੇਰੇ ਉੱਤੇ ਆ ਪਏ, ਅਤੇ ਘਬਰਾਹਟ ਨੇ ਮੈਨੂੰ ਦਬਾ ਲਿਆ ਹੈ।
6 Nilisema, “Laiti ningekuwa na mbawa za njiwa! Ningeruka niende mbali kupumzika.
ਤਾਂ ਮੈਂ ਆਖਿਆ, ਕਾਸ਼ ਕਿ ਮੈਨੂੰ ਕਬੂਤਰ ਜਿਹੇ ਖੰਭ ਮਿਲਦੇ, ਤਾਂ ਮੈਂ ਉੱਡ ਜਾਂਦਾ ਤੇ ਅਰਾਮ ਪਾਉਂਦਾ!
7 Ningalitorokea mbali sana na kukaa jangwani,
ਵੇਖੋ, ਮੈਂ ਦੂਰ ਵਾਟ ਉੱਡ ਜਾਂਦਾ, ਅਤੇ ਉਜਾੜ ਵਿੱਚ ਵਸੇਰਾ ਕਰਦਾ! ਸਲਹ।
8 ningaliharakisha kwenda mahali pa salama, mbali na tufani kali na dhoruba.”
ਮੈਂ ਅਨ੍ਹੇਰੀ ਅਤੇ ਤੂਫਾਨ ਤੋਂ ਛੇਤੀ ਓਟ ਲੈਂਦਾ।
9 Ee Bwana, uwatahayarishe waovu na uwachanganyishie semi zao, maana nimeona jeuri na ugomvi mjini.
ਹੇ ਪ੍ਰਭੂ, ਉਨ੍ਹਾਂ ਨੂੰ ਨਿਗਲ ਲੈ, ਉਨ੍ਹਾਂ ਦੀਆਂ ਜੀਭਾਂ ਵੱਖੋ-ਵੱਖਰੀਆਂ ਕਰ ਦੇ, ਕਿਉਂ ਜੋ ਮੈਂ ਨਗਰ ਵਿੱਚ ਅਨ੍ਹੇਰ ਅਤੇ ਝਗੜਾ ਵੇਖਿਆ ਹੈ!
10 Usiku na mchana wanazunguka juu ya kuta zake, uovu na dhuluma vimo ndani yake.
੧੦ਓਹ ਵੈਰੀ ਦਿਨ ਰਾਤ ਉਸ ਦੀਆਂ ਕੰਧਾਂ ਉੱਤੇ ਉਸ ਦੇ ਚਾਰ ਚੁਫ਼ੇਰੇ ਘੁੰਮਦੇ ਹਨ, ਬਦੀ ਅਤੇ ਸ਼ਰਾਰਤ ਉਸ ਦੇ ਅੰਦਰ ਹੈ।
11 Nguvu za uharibifu zinatenda kazi mjini, vitisho na uongo haviondoki mitaani mwake.
੧੧ਤਬਾਹੀ ਉਸ ਦੇ ਅੰਦਰ ਹੈ, ਧੱਕੇ ਸ਼ਾਹੀ ਅਤੇ ਹੇਰਾਫੇਰੀ ਉਸ ਦੇ ਬਜ਼ਾਰਾਂ ਤੋਂ ਅਲੱਗ ਨਹੀਂ ਹੁੰਦੀ।
12 Kama aliyenitukana ni adui yangu, ningevumilia, kama mtu mwovu angejiinua dhidi yangu, ningejificha asinione.
੧੨ਜਿਹੜਾ ਮੇਰੇ ਉੱਤੇ ਇਲਜ਼ਾਮ ਲਾਉਂਦਾ ਹੈ, ਉਹ ਤਾਂ ਮੇਰਾ ਵੈਰੀ ਨਹੀਂ ਸੀ, ਨਹੀਂ ਤਾਂ ਮੈਂ ਸਹਿ ਲੈਂਦਾ, ਅਤੇ ਜੋ ਮੇਰੇ ਵਿਰੁੱਧ ਫੁੱਲਦਾ ਸੀ, ਉਹ ਮੇਰਾ ਦੁਸ਼ਮਣ ਨਹੀਂ ਸੀ, ਨਹੀਂ ਤਾਂ ਮੈਂ ਉਸ ਤੋਂ ਲੁੱਕ ਜਾਂਦਾ,
13 Kumbe ni wewe, mwenzangu, mshiriki na rafiki yangu wa karibu,
੧੩ਪਰ ਤੂੰ ਹੀ ਸੀ ਜੋ ਮੇਰੇ ਬਰਾਬਰ ਦਾ ਮਨੁੱਖ, ਮੇਰੇ ਨਾਲ ਦਾ ਅਤੇ ਮੇਰੀ ਜਾਣ-ਪਹਿਚਾਣ ਦਾ ਸੀ!
14 ambaye awali tulifurahia ushirika mzuri, tulipokuwa tukienda na umati hekaluni mwa Mungu.
੧੪ਅਸੀਂ ਆਪਸ ਵਿੱਚ ਮਿੱਠੀਆਂ-ਮਿੱਠੀਆਂ ਗੱਲਾਂ ਕਰਦੇ ਹੁੰਦੇ ਸੀ, ਅਤੇ ਸੰਗਤ ਦੇ ਨਾਲ ਪਰਮੇਸ਼ੁਰ ਦੇ ਭਵਨ ਵਿੱਚ ਫਿਰਦੇ ਹੁੰਦੇ ਸੀ।
15 Kifo na kiwajie adui zangu ghafula, na washuke kuzimu wangali hai, kwa maana uovu upo ndani yao. (Sheol h7585)
੧੫ਮੌਤ ਉਨ੍ਹਾਂ ਉੱਤੇ ਅਚਾਨਕ ਆ ਪਵੇ, ਉਹ ਜਿਉਂਦੇ ਜੀਅ ਪਤਾਲ ਵਿੱਚ ਉਤਰ ਜਾਣ, ਕਿਉਂ ਜੋ ਉਨ੍ਹਾਂ ਦੇ ਨਿਵਾਸ ਸਥਾਨਾਂ ਵਿੱਚ ਸਗੋਂ ਉਨ੍ਹਾਂ ਦੇ ਅੰਦਰ ਬੁਰਿਆਈ ਹੈ! (Sheol h7585)
16 Lakini ninamwita Mungu, naye Bwana huniokoa.
੧੬ਪਰ ਮੈਂ ਪਰਮੇਸ਼ੁਰ ਨੂੰ ਪੁਕਾਰਾਂਗਾ, ਅਤੇ ਯਹੋਵਾਹ ਮੈਨੂੰ ਬਚਾ ਲਵੇਗਾ।
17 Jioni, asubuhi na adhuhuri ninalia kwa huzuni, naye husikia sauti yangu.
੧੭ਸ਼ਾਮ, ਸਵੇਰ ਅਤੇ ਦੁਪਹਿਰ ਨੂੰ ਮੈਂ ਸ਼ਿਕਾਇਤ ਕਰਾਂਗਾ ਅਤੇ ਮੈਂ ਹੂੰਗਾਂਗਾ, ਅਤੇ ਉਹ ਮੇਰੀ ਅਵਾਜ਼ ਸੁਣੇਗਾ।
18 Huniokoa nikawa salama katika vita vilivyopangwa dhidi yangu, ingawa watu wengi hunipinga.
੧੮ਉਹ ਨੇ ਮੇਰੀ ਜਾਨ ਨੂੰ ਹੱਲੇ ਵਿੱਚੋਂ ਅਸਾਨੀ ਨਾਲ ਛੁਡਾ ਲਿਆ, ਕਿਉਂ ਜੋ ਮੇਰੇ ਵਿਰੋਧੀ ਬਹੁਤ ਸਨ।
19 Mungu anayemiliki milele, atawasikia na kuwaadhibu, watu ambao hawabadilishi njia zao, wala hawana hofu ya Mungu.
੧੯ਪਰਮੇਸ਼ੁਰ ਸੁਣੇਗਾ ਅਤੇ ਉਨ੍ਹਾਂ ਨੂੰ ਉੱਤਰ ਦੇਵੇਗਾ, ਉਹ ਆਦ ਤੋਂ ਬਿਰਾਜਮਾਨ ਹੈ। ਸਲਹ। ਇਹ ਓਹ ਹਨ ਜਿਨ੍ਹਾਂ ਲਈ ਅਦਲ-ਬਦਲ ਨਹੀਂ, ਅਤੇ ਜਿਹੜੇ ਪਰਮੇਸ਼ੁਰ ਦਾ ਭੈਅ ਨਹੀਂ ਮੰਨਦੇ।
20 Mwenzangu hushambulia rafiki zake, naye huvunja agano lake.
੨੦ਉਹ ਨੇ ਆਪਣੇ ਸਾਥੀਆਂ ਉੱਤੇ ਹੱਥ ਚੁੱਕੇ ਹਨ, ਉਹ ਨੇ ਆਪਣੇ ਨੇਮ ਨੂੰ ਭਰਿਸ਼ਟ ਕੀਤਾ।
21 Mazungumzo yake ni laini kama siagi, hata hivyo vita vimo moyoni mwake. Maneno yake ni mororo kuliko mafuta, hata hivyo ni upanga mkali uliofutwa.
੨੧ਉਹ ਦਾ ਮੂੰਹ ਮੱਖਣ ਨਾਲੋਂ ਵੀ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ!
22 Mtwike Bwana fadhaa zako, naye atakutegemeza, hatamwacha kamwe mwenye haki wake aanguke.
੨੨ਆਪਣਾ ਭਾਰ ਯਹੋਵਾਹ ਉੱਤੇ ਸੁੱਟ, ਅਤੇ ਉਹ ਤੈਨੂੰ ਸੰਭਾਲੇਗਾ, ਓਹ ਧਰਮੀ ਨੂੰ ਕਦੇ ਨਾ ਡੋਲਣ ਦੇਵੇਗਾ।
23 Lakini wewe, Ee Mungu, utawashusha waovu katika shimo la uharibifu. Wenye kiu ya kumwaga damu na wenye hila, hawataishi nusu ya siku zao. Lakini mimi ninakutumaini wewe.
੨੩ਪਰ ਤੂੰ, ਹੇ ਪਰਮੇਸ਼ੁਰ, ਉਨ੍ਹਾਂ ਨੂੰ ਬਰਬਾਦੀ ਦੇ ਟੋਏ ਵਿੱਚ ਡੇਗ ਦੇਵੇਂਗਾ, ਹਤਿਆਰੇ ਅਤੇ ਕਪਟੀ ਮਨੁੱਖ ਆਪਣੀ ਅੱਧੀ ਉਮਰ ਤੱਕ ਵੀ ਨਾ ਪਹੁੰਚਣਗੇ, ਪਰ ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।

< Zaburi 55 >