< Sefania 2 >
1 Kusanyikeni pamoja, kusanyikeni pamoja, enyi taifa lisilo na aibu,
੧ਹੇ ਨਿਰਲੱਜ ਕੌਮ, ਆਪਣੇ ਆਪ ਨੂੰ ਇਕੱਠੇ ਕਰੋ, ਹਾਂ, ਇਕੱਠੇ ਹੋ ਜਾਓ,
2 kabla ya wakati ulioamriwa haujafika na siku ile inayopeperusha kama makapi, kabla hasira kali ya Bwana haijaja juu yenu, kabla siku ya ghadhabu ya Bwana haijaja juu yenu.
੨ਇਸ ਤੋਂ ਪਹਿਲਾਂ ਕਿ ਦੰਡ ਦਾ ਹੁਕਮ ਕਾਇਮ ਹੋਵੇ ਅਤੇ ਦਿਨ ਤੂੜੀ ਵਾਂਗੂੰ ਲੰਘ ਜਾਵੇ, ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਭੜਕਿਆ ਹੋਇਆ ਕ੍ਰੋਧ ਤੁਹਾਡੇ ਉੱਤੇ ਆਵੇ, ਇਸ ਤੋਂ ਪਹਿਲਾਂ ਕਿ ਯਹੋਵਾਹ ਦੇ ਕ੍ਰੋਧ ਦਾ ਦਿਨ ਤੁਹਾਡੇ ਉੱਤੇ ਆ ਪਵੇ!
3 Mtafuteni Bwana, enyi nyote wanyenyekevu wa nchi, ninyi ambao hufanya lile analoamuru. Tafuteni haki, tafuteni unyenyekevu; labda mtahifadhiwa siku ya hasira ya Bwana.
੩ਹੇ ਧਰਤੀ ਦੇ ਸਾਰੇ ਦੀਨ ਲੋਕੋ, ਤੁਸੀਂ ਯਹੋਵਾਹ ਨੂੰ ਭਾਲੋ, ਤੁਸੀਂ ਜਿਨ੍ਹਾਂ ਨੇ ਉਹ ਦੇ ਨਿਯਮਾਂ ਨੂੰ ਮੰਨਿਆ ਹੈ, ਧਰਮ ਨੂੰ ਭਾਲੋ, ਦੀਨਤਾ ਨੂੰ ਭਾਲੋ, ਸ਼ਾਇਦ ਤੁਸੀਂ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਲੁਕੇ ਰਹੋ!
4 Gaza utaachwa na Ashkeloni utaachwa magofu. Wakati wa adhuhuri Ashdodi utaachwa mtupu na Ekroni utangʼolewa.
੪ਅੱਜ਼ਾਹ ਸ਼ਹਿਰ ਤਾਂ ਤਿਆਗਿਆ ਜਾਵੇਗਾ, ਅਤੇ ਸ਼ਹਿਰ ਅਸ਼ਕਲੋਨ ਵਿਰਾਨ ਹੋ ਜਾਵੇਗਾ, ਉਹ ਦਿਨ-ਦੁਪਹਿਰੇ ਅਸ਼ਦੋਦ ਦੇ ਸ਼ਹਿਰ ਨੂੰ ਧੱਕ ਦੇਣਗੇ ਅਤੇ ਅਕਰੋਨ ਸ਼ਹਿਰ ਪੁੱਟਿਆ ਜਾਵੇਗਾ।
5 Ole wenu ninyi ambao mnaishi kando ya bahari, enyi Wakerethi; neno la Bwana liko dhidi yenu, ee Kanaani, nchi ya Wafilisti. “Mimi nitawaangamiza, na hakuna atakayebaki.”
੫ਸਮੁੰਦਰੀ ਕੰਢੇ ਦੇ ਵਾਸੀਆਂ ਉੱਤੇ ਹਾਏ, ਕਰੇਤੀਆਂ ਦੀ ਕੌਮ ਉੱਤੇ ਹਾਏ! ਹੇ ਕਨਾਨ, ਫ਼ਲਿਸਤੀਆਂ ਦੇ ਦੇਸ਼, ਯਹੋਵਾਹ ਦਾ ਬਚਨ ਤੇਰੇ ਵਿਰੁੱਧ ਹੈ, ਮੈਂ ਤੈਨੂੰ ਅਜਿਹਾ ਨਾਸ ਕਰਾਂਗਾ ਕਿ ਤੇਰਾ ਕੋਈ ਵਾਸੀ ਨਾ ਬਚੇਗਾ!
6 Nchi kando ya bahari, mahali ambapo wanaishi Wakerethi, patakuwa mahali pa wachungaji na mazizi ya kondoo.
੬ਸਮੁੰਦਰੀ ਕੰਢਾ ਚਾਰਗਾਹ ਹੋਵੇਗਾ, ਜਿੱਥੇ ਅਯਾਲੀਆਂ ਦੇ ਨਿਵਾਸ ਅਤੇ ਇੱਜੜਾਂ ਦੇ ਵਾੜੇ ਹੋਣਗੇ।
7 Itakuwa mali ya mabaki ya nyumba ya Yuda, hapo watapata malisho. Wakati wa jioni watajilaza chini katika nyumba za Ashkeloni. Bwana Mungu wao atawatunza, naye atawarudishia wafungwa wao.
੭ਉਹੋ ਕੰਢਾ ਯਹੂਦਾਹ ਦੇ ਘਰਾਣੇ ਦੇ ਬਚੇ ਹੋਏ ਲੋਕਾਂ ਲਈ ਹੋਵੇਗਾ, ਉਹ ਆਪਣੇ ਇੱਜੜਾਂ ਨੂੰ ਉੱਥੇ ਚਾਰਨਗੇ, ਉਹ ਅਸ਼ਕਲੋਨ ਦੇ ਘਰਾਂ ਵਿੱਚ ਸ਼ਾਮ ਨੂੰ ਲੇਟਣਗੇ, ਕਿਉਂ ਜੋ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਦੀ ਸੁੱਧ ਲਵੇਗਾ ਅਤੇ ਉਹਨਾਂ ਨੂੰ ਗੁਲਾਮੀ ਤੋਂ ਮੋੜ ਲਿਆਵੇਗਾ।
8 “Nimeyasikia matukano ya Moabu nazo dhihaka za Waamoni, ambao waliwatukana watu wangu na kutoa vitisho dhidi ya nchi yao.
੮ਮੈਂ ਮੋਆਬ ਦਾ ਉਲਾਹਮਾ ਅਤੇ ਅੰਮੋਨੀਆਂ ਦੀ ਨਿੰਦਾ ਨੂੰ ਸੁਣਿਆ ਹੈ ਕਿ ਉਹ ਮੇਰੀ ਪਰਜਾ ਨੂੰ ਕਿਵੇਂ ਉਲਾਹਮੇ ਦਿੰਦੇ ਹਨ ਅਤੇ ਉਹਨਾਂ ਦੀਆਂ ਹੱਦਾਂ ਉੱਤੇ ਸ਼ੇਖੀ ਮਾਰਦੇ ਹਨ।
9 Hakika, kama niishivyo,” asema Bwana Mwenye Nguvu Zote, Mungu wa Israeli, “hakika Moabu itakuwa kama Sodoma, Waamoni kama Gomora: mahali pa magugu na mashimo ya chumvi, nchi ya ukiwa milele. Mabaki ya watu wangu watawateka nyara; mabaki ya taifa langu watarithi nchi yao.”
੯ਮੇਰੇ ਜੀਵਨ ਦੀ ਸਹੁੰ! ਇਸਰਾਏਲ ਦੇ ਪਰਮੇਸ਼ੁਰ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੋਆਬ ਜ਼ਰੂਰ ਸਦੂਮ ਵਰਗਾ ਹੋ ਜਾਵੇਗਾ ਅਤੇ ਅੰਮੋਨੀ ਅਮੂਰਾਹ ਵਰਗੇ, ਉਹ ਬਿੱਛੂ ਬੂਟੀਆਂ ਅਤੇ ਲੂਣ ਦੇ ਟੋਇਆਂ ਦੀ ਖਾਣ ਬਣ ਜਾਣਗੇ ਅਤੇ ਸਦਾ ਵਿਰਾਨ ਰਹਿਣਗੇ, - ਮੇਰੀ ਪਰਜਾ ਦੇ ਬਚੇ ਹੋਏ ਲੋਕ ਉਹਨਾਂ ਨੂੰ ਲੁੱਟਣਗੇ ਅਤੇ ਮੇਰੀ ਕੌਮ ਦੇ ਬਚੇ ਹੋਏ ਉਹਨਾਂ ਉੱਤੇ ਕਬਜ਼ਾ ਕਰਨਗੇ।
10 Hiki ndicho watarudishiwa kwa ajili ya kiburi chao, kwa kutukana na kudhihaki watu wa Bwana Mwenye Nguvu Zote.
੧੦ਇਹ ਉਹਨਾਂ ਦੇ ਹੰਕਾਰ ਦਾ ਬਦਲਾ ਹੋਵੇਗਾ, ਕਿਉਂ ਜੋ ਉਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਪਰਜਾ ਨੂੰ ਉਲਾਹਮਾ ਦਿੱਤਾ ਅਤੇ ਉਹਨਾਂ ਦੇ ਅੱਗੇ ਆਪਣੀ ਵਡਿਆਈ ਕੀਤੀ।
11 Bwana atakuwa wa kuhofisha kwao atakapoangamiza miungu yote ya nchi. Mataifa katika kila pwani yatamwabudu, kila moja katika nchi yake.
੧੧ਯਹੋਵਾਹ ਉਹਨਾਂ ਦੇ ਵਿਰੁੱਧ ਭਿਆਨਕ ਹੋਵੇਗਾ, ਜਦ ਉਹ ਧਰਤੀ ਦੇ ਸਾਰੇ ਦੇਵਤਿਆਂ ਨੂੰ ਭੁੱਖਾ ਮਾਰੇਗਾ ਅਤੇ ਮਨੁੱਖ ਆਪੋ ਆਪਣੇ ਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ, ਸਾਰੀਆਂ ਕੌਮਾਂ ਦੇ ਟਾਪੂ ਵੀ।
12 “Ninyi pia, ee Wakushi, mtauawa kwa upanga wangu.”
੧੨ਹੇ ਕੂਸ਼ੀਓ, ਤੁਸੀਂ ਵੀ ਮੇਰੀ ਤਲਵਾਰ ਨਾਲ ਵੱਢੇ ਜਾਓਗੇ,
13 Mungu atanyoosha mkono wake dhidi ya kaskazini na kuangamiza Waashuru, akiiacha Ninawi ukiwa na pakame kama jangwa.
੧੩ਉਹ ਆਪਣਾ ਹੱਥ ਉੱਤਰ ਵੱਲ ਵੀ ਚੁੱਕੇਗਾ ਅਤੇ ਅੱਸ਼ੂਰ ਨੂੰ ਬਰਬਾਦ ਕਰੇਗਾ ਅਤੇ ਨੀਨਵਾਹ ਨੂੰ ਵਿਰਾਨ ਬਣਾਵੇਗਾ ਅਤੇ ਉਜਾੜ ਵਾਂਗੂੰ ਸੁਕਾ ਦੇਵੇਗਾ।
14 Makundi ya kondoo na ngʼombe yatajilaza pale, viumbe vya kila aina. Bundi wa jangwani na bundi waliao kwa sauti nyembamba wataishi juu ya nguzo zake. Mwangwi wa kuita kwao utapita madirishani, kifusi kitakuwa milangoni, boriti za mierezi zitaachwa wazi.
੧੪ਵੱਗ ਉਸ ਦੇ ਵਿੱਚ ਲੇਟਣਗੇ, ਸਾਰੀਆਂ ਪ੍ਰਜਾਤੀਆਂ ਦੇ ਜੰਗਲੀ ਜਾਨਵਰ ਉੱਥੇ ਝੁੰਡ ਬਣਾ ਕੇ ਬੈਠਣਗੇ, ਲੰਮਢੀਂਗ ਅਤੇ ਕੰਡੈਲਾ ਉਸ ਦੇ ਥੰਮ੍ਹਾਂ ਦੀਆਂ ਦਰਾਰਾਂ ਵਿੱਚ ਟਿਕਣਗੇ, ਉਹ ਦੀਆਂ ਖਿੜਕੀਆਂ ਵਿੱਚ ਉਨ੍ਹਾਂ ਦੀ ਅਵਾਜ਼ ਗੂੰਜੇਗੀ, ਉਹ ਦੀਆਂ ਚੌਖਟਾਂ ਤਬਾਹ ਹੋ ਜਾਣਗੀਆਂ, ਕਿਉਂਕਿ ਦਿਆਰ ਦੀ ਲੱਕੜੀ ਨੰਗੀ ਹੋ ਜਾਵੇਗੀ।
15 Huu ndio mji uliotukuka na kuishi kwa furaha wakijisikia salama. Ulisema moyoni mwako, “Mimi ndimi, na wala hapana mwingine ila mimi.” Jinsi gani umekuwa gofu, mahali pa kulala wanyama pori! Wote wanaopita kando yake wanauzomea na kutikisa mkono kwa dharau.
੧੫ਇਹ ਉਹੋ ਮਗਨ ਰਹਿਣ ਵਾਲਾ ਸ਼ਹਿਰ ਹੈ, ਜਿਹੜਾ ਨਿਸ਼ਚਿੰਤ ਰਿਹਾ, ਜਿਸ ਨੇ ਆਪਣੇ ਮਨ ਵਿੱਚ ਆਖਿਆ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਹੈ ਹੀ ਨਹੀਂ, - ਉਹ ਕਿਵੇਂ ਵਿਰਾਨ ਹੋ ਗਿਆ, ਉਹ ਜੰਗਲੀ ਜਾਨਵਰਾਂ ਦੇ ਬੈਠਣ ਦਾ ਸਥਾਨ ਬਣ ਗਿਆ! ਜੋ ਕੋਈ ਉਸ ਦੇ ਕੋਲੋਂ ਲੰਘੇਗਾ, ਉਹ ਉਸ ਦਾ ਮਖ਼ੌਲ ਉਡਾਵੇਗਾ ਅਤੇ ਉਸ ਵੱਲ ਉਂਗਲ ਕਰੇਗਾ।