< 1 Wakorintho 10 >
1 Nataka ninyi mjue kaka na dada zangu, ya kuwa baba zetu walikuwa chini ya wingu na wote walipita katika bahari.
੧ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਕਿ ਸਾਡੇ ਪਿਉ-ਦਾਦੇ ਬੱਦਲ ਦੇ ਹੇਠ ਸਨ ਅਤੇ ਉਹ ਸਾਰੇ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ।
2 Wote walibatizwa wawe wa Musa ndani ya wingu na ndani ya bahari,
੨ਅਤੇ ਸਭਨਾਂ ਨੂੰ ਉਸ ਬੱਦਲ ਅਤੇ ਉਸ ਸਮੁੰਦਰ ਵਿੱਚ ਮੂਸਾ ਦਾ ਬਪਤਿਸਮਾ ਮਿਲਿਆ।
3 na wote walikula chakula kile kile cha roho.
੩ਸਭਨਾਂ ਨੇ ਇੱਕੋ ਆਤਮਿਕ ਭੋਜਨ ਖਾਧਾ।
4 Wote walikunywa kinywaji kile kile cha roho. Maana walikunywa kutoka katika mwamba wa roho uliowafuata, na mwamba ule ulikuwa ni Kristo.
੪ਅਤੇ ਸਭਨਾਂ ਨੇ ਇੱਕੋ ਆਤਮਿਕ ਜਲ ਪੀਤਾ ਕਿਉਂ ਜੋ ਉਹਨਾਂ ਨੇ ਉਸ ਆਤਮਿਕ ਚੱਟਾਨ ਤੋਂ ਜਲ ਪੀਤਾ, ਜਿਹੜਾ ਉਹਨਾਂ ਦੇ ਮਗਰ-ਮਗਰ ਚੱਲਦਾ ਸੀ ਅਤੇ ਉਹ ਚੱਟਾਨ ਮਸੀਹ ਸੀ।
5 Lakini Mungu hakupendezwa sana na wengi wao, na maiti zao zilisambazwa jangwani.
੫ਪਰੰਤੂ ਪਰਮੇਸ਼ੁਰ ਉਹਨਾਂ ਵਿੱਚੋਂ ਬਹੁਤਿਆਂ ਨਾਲ ਖੁਸ਼ ਨਹੀਂ ਸੀ, ਇਸ ਲਈ ਉਹ ਉਜਾੜ ਵਿੱਚ ਹੀ ਮਰ ਗਏ।
6 Basi mambo haya yote yalikuwa mifano kwetu, ili sisi tusiwe watu wa kutamani mabaya kama na wao walivyofanya.
੬ਅਤੇ ਇਹ ਗੱਲਾਂ ਸਾਡੇ ਲਈ ਨਸੀਹਤ ਬਣੀਆਂ ਕਿ ਅਸੀਂ ਮਾੜੀਆਂ ਗੱਲਾਂ ਦੀਆਂ ਕਾਮਨਾਂ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀਆਂ ਸਨ।
7 Msiwe waabudu sanamu, kama wengine wao walivyokuwa. Hii ni kama ilivyoandikwa, “Watu walikaa chini wakila na kunywa, na waliinuka kucheza kwa tamaa za mapenzi.”
੭ਅਤੇ ਤੁਸੀਂ ਮੂਰਤੀ ਪੂਜਕ ਨਾ ਹੋਵੇ ਜਿਵੇਂ ਉਹਨਾਂ ਵਿੱਚੋਂ ਕਈ ਬਣ ਗਏ ਸਨ। ਜਿਸ ਪ੍ਰਕਾਰ ਲਿਖਿਆ ਹੋਇਆ ਹੈ “ਜੋ ਉਹ ਲੋਕ ਖਾਣ-ਪੀਣ ਨੂੰ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ।”
8 Tusifanye uasherati kama wengi wao walivyofanya. Wakafa siku moja watu ishirini na tatu elfu kwa sababu hiyo.
੮ਅਤੇ ਅਸੀਂ ਹਰਾਮਕਾਰੀ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀ ਅਤੇ ਇੱਕੋ ਦਿਨ ਵਿੱਚ ਤੇਈ ਹਜ਼ਾਰ ਮਰ ਗਏ।
9 Wala tusimjaribu Kristo, kama wengi wao walivyofanya na wakaharibiwa kwa nyoka.
੯ਅਤੇ ਅਸੀਂ ਪ੍ਰਭੂ ਨੂੰ ਨਾ ਪਰਤਾਈਏ ਜਿਵੇਂ ਉਹਨਾਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ।
10 Na pia msinung'unike, kama wengi wao walivyonung'unika na kuharibiwa na malaika wa mauti.
੧੦ਅਤੇ ਤੁਸੀਂ ਬੁੜ-ਬੁੜ ਵੀ ਨਾ ਕਰੋ ਜਿਵੇਂ ਉਹਨਾਂ ਵਿੱਚੋਂ ਕਈਆਂ ਨੇ ਬੁੜ-ਬੁੜ ਕੀਤੀ ਅਤੇ ਮੌਤ ਦੇ ਦੂਤ ਦੁਆਰਾ ਨਸ਼ਟ ਕੀਤੇ ਗਏ।
11 Basi mambo hayo yalitendeka kama mifano kwetu. Yakaandikwa ili kutuonya sisi - tuliofikiliwa na miisho ya zamani. (aiōn )
੧੧ਇਹ ਗੱਲਾਂ ਉਹਨਾਂ ਉੱਤੇ ਨਸੀਹਤ ਦੇ ਲਈ ਵਾਪਰੀਆਂ ਅਤੇ ਸਾਨੂੰ ਮੱਤ ਦੇਣ ਲਈ ਲਿਖੀਆਂ ਹੋਈਆਂ ਹਨ, ਅਸੀਂ ਸੰਸਾਰ ਦੇ ਅੰਤ ਵਿੱਚ ਰਹਿ ਰਹੇ ਹਾਂ। (aiōn )
12 Kwa hiyo kila ajionaye amesimama awe makini asije akaanguka.
੧੨ਗੱਲ ਇਹ ਹੈ ਜੋ ਕੋਈ ਆਪਣੇ ਆਪ ਨੂੰ ਮਜ਼ਬੂਤ ਸਮਝਦਾ ਹੈ, ਸੋ ਸੁਚੇਤ ਰਹੇ ਜੋ ਉਹ ਕਿਤੇ ਡਿੱਗ ਨਾ ਪਵੇ।
13 Hakuna jaribu lililowapata ninyi lisilo kawaida ya wanadamu. Ila Mungu ni mwaminifu. Hatawaacha mjaribiwe kupita uwezo wenu. Pamoja na jaribu yeye atawapa mlango wa kutokea, ili mweze kustahimili.
੧੩ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।
14 Kwa hiyo, wapendwa wangu, ikimbieni ibada ya sanamu.
੧੪ਇਸ ਕਰਕੇ ਮੇਰੇ ਪਿਆਰਿਓ, ਤੁਸੀਂ ਮੂਰਤੀ ਪੂਜਾ ਤੋਂ ਦੂਰ ਰਹੋ।
15 Nasema nanyi kama watu wenye akili, ili muamue juu ya ninalosema.
੧੫ਮੈਂ ਤੁਹਾਨੂੰ ਬੁੱਧਵਾਨ ਸਮਝ ਕੇ ਤੁਹਾਡੇ ਨਾਲ ਬੋਲਦਾ ਹਾਂ। ਜੋ ਮੈਂ ਆਖਦਾ ਹਾਂ ਸੋ ਤੁਸੀਂ ਉਹ ਦੀ ਜਾਂਚ ਕਰੋ।
16 Kikombe cha baraka tubarikicho, si ushirika wa damu ya Kristo? Mkate ule tuumegao, si ushirika wa mwili wa Kristo?
੧੬ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਵਿੱਚ ਸਾਂਝ ਨਹੀਂ? ਉਹ ਰੋਟੀ ਜਿਸ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਵਿੱਚ ਸਾਂਝ ਨਹੀਂ?
17 Kwa kuwa mkate ni mmoja, sisi tulio wengi tu mwili mmoja. Sisi sote twapokea mkate mmoja kwa pamoja.
੧੭ਰੋਟੀ ਇੱਕੋ ਹੈ ਇਸ ਲਈ ਅਸੀਂ ਜੋ ਬਹੁਤੇ ਹਾਂ ਸੋ ਮਿਲ ਕੇ ਇੱਕ ਸਰੀਰ ਹਾਂ ਕਿਉਂ ਅਸੀਂ ਸਾਰੇ ਇੱਕ ਰੋਟੀ ਵਿੱਚ ਸਾਂਝੀ ਹਾਂ।
18 Watazameni watu wa Israeli: Je! Wale wote walao dhabihu si washiriki katika madhabahu?
੧੮ਤੁਸੀਂ ਉਹਨਾਂ ਵੱਲ ਧਿਆਨ ਕਰੋ ਜਿਹੜੇ ਸਰੀਰ ਦੇ ਸਬੰਧ ਕਰਕੇ ਇਸਰਾਏਲੀ ਹਨ। ਜੋ ਚੜ੍ਹਾਵੇ ਦੇ ਖਾਣ ਵਾਲੇ ਹਨ ਕੀ ਉਹ ਜਗਵੇਦੀ ਵਿੱਚ ਸਾਂਝ ਨਹੀਂ ਰੱਖਦੇ?
19 Nasema nini basi? Ya kuwa sanamu ni kitu? Au ya kuwa chakula kilichotolewa sadaka kwa sanamu ni kitu?
੧੯ਸੋ ਮੈਂ ਕੀ ਆਖਦਾ ਹਾਂ? ਕੀ ਮੂਰਤੀ ਦਾ ਚੜ੍ਹਾਵਾ ਕੁਝ ਹੈ? ਅਥਵਾ ਮੂਰਤੀ ਕੁਝ ਹੈ?
20 Lakini nasema juu ya vitu vile wavitoavyo sadaka watu wapagani wa Mataifa, ya kuwa wanatoa vitu hivi kwa mapepo na sio kwa Mungu. Nami sitaki ninyi kushirikiana na mapepo!
੨੦ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਵੇ ਚੜ੍ਹਾਂਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਵੇ ਚੜ੍ਹਾਂਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ!
21 Hamwezi kunywea kikombe cha Bwana na kikombe cha mapepo. Hamwezi kuwa na ushirika katika meza ya Bwana na katika meza ya mapepo.
੨੧ਤੁਸੀਂ ਪ੍ਰਭੂ ਦਾ ਪਿਆਲਾ ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸਕਦੇ। ਤੁਸੀਂ ਪ੍ਰਭੂ ਦੀ ਮੇਜ਼ ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ।
22 Au twamtia Bwana wivu? Tuna nguvu zaidi yake?
੨੨ਅਥਵਾ ਕੀ ਅਸੀਂ ਪ੍ਰਭੂ ਦਾ ਕ੍ਰੋਧ ਭੜਕਾਉਂਦੇ ਹਾਂ? ਕੀ ਅਸੀਂ ਉਸ ਨਾਲੋਂ ਜਿਆਦਾ ਬਲਵਾਨ ਹਾਂ?।
23 “Vitu vyote ni halali,” lakini si vyote vifaavyo. “Vitu vyote ni halali,” lakini si vyote viwajengavyo watu.
੨੩ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਗੁਣਕਾਰ ਨਹੀਂ।
24 Hakuna hata mmoja angetafuta mazuri yake tu. Badala yake, kila mmoja angetafuta mazuri ya mwenzake.
੨੪ਕੋਈ ਆਪਣੇ ਹੀ ਨਹੀਂ, ਸਗੋਂ ਦੂਜੇ ਦੇ ਭਲੇ ਲਈ ਜਤਨ ਕਰੋ।
25 Mnaweza kula kila kitu kiuzwacho sokoni bila kuuliza -uliza kwa ajili ya dhamiri.
੨੫ਜੋ ਕੁਝ ਕਸਾਈਆਂ ਦੀ ਹੱਟੀ ਵਿੱਚ ਵਿਕਦਾ ਹੈ, ਸੋ ਖਾਓ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁੱਛੋ।
26 Maana “dunia ni mali ya Bwana, na vyote viijazavyo.”
੨੬ਕਿਉਂ ਜੋ ਧਰਤੀ ਅਤੇ ਉਸ ਦੀ ਭਰਪੂਰੀ ਪ੍ਰਭੂ ਦੀ ਹੈ।
27 Na mtu asiyeamini akiwaalika kula, na mnataka kwenda, kuleni chochote awapacho pasipo kuuliza maswali ya dhamiri.
੨੭ਜੇ ਅਵਿਸ਼ਵਾਸੀਆਂ ਵਿੱਚੋਂ ਕੋਈ ਤੁਹਾਨੂੰ ਘਰ ਸੱਦਾ ਦੇਵੇ ਅਤੇ ਤੁਹਾਡਾ ਮਨ ਜਾਣ ਨੂੰ ਕਰੇ ਤਾਂ ਜੋ ਕੁਝ ਤੁਹਾਡੇ ਅੱਗੇ ਰੱਖਿਆ ਜਾਵੇ ਖਾ ਲਵੋ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁਛੋ।
28 Lakini mtu akiwaambia, “Chakula hiki kimetokana na sadaka ya wapagani,” msile. Hii ni kwa ajili yake aliyewaambia, na kwa ajili ya dhamiri.
੨੮ਪਰ ਜੇ ਕੋਈ ਤੁਹਾਨੂੰ ਆਖੇ ਕਿ ਇਹ ਚੜ੍ਹਾਵੇ ਕਰਕੇ ਚੜਾਈ ਗਈ ਸੀ ਤਾਂ ਉਸ ਦੱਸਣ ਵਾਲੇ ਦੇ ਕਾਰਨ ਅਤੇ ਵਿਵੇਕ ਦੇ ਕਾਰਨ ਨਾ ਖਾਓ।
29 Nami simaanishi dhamiri zenu, bali dhamiri ya yule mwingine. Maana kwanini uhuru wangu uhukumiwe na dhamiri ya mtu mwingine?
੨੯ਵਿਵੇਕ ਜੋ ਮੈਂ ਕਹਿੰਦਾ ਹਾਂ ਸੋ ਤੇਰਾ ਨਹੀਂ ਸਗੋਂ ਦੂਜੇ ਦਾ ਇਸ ਲਈ ਜੋ ਮੇਰੀ ਅਜ਼ਾਦੀ ਦੂਜੇ ਦੇ ਵਿਵੇਕ ਤੋਂ ਕਿਉਂ ਜਾਂਚੀ ਜਾਂਦੀ ਹੈ?
30 Ikiwa mimi natumia chakula kwa shukrani, kwanini nitukanwe kwa kitu ambacho nimeshukuru kwacho?
੩੦ਜੇ ਮੈਂ ਧੰਨਵਾਦ ਕਰ ਕੇ ਭੋਜਨ ਖਾਂਦਾ ਹਾਂ ਤਾਂ ਜਿਸ ਦੇ ਲਈ ਮੈਂ ਧੰਨਵਾਦ ਕਰਦਾ ਹਾਂ ਉਸ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ?
31 Kwa hiyo, chochote mnachokula au kunywa, au chochote mfanyacho, fanyeni yote kwa ajili ya utukufu wa Mungu.
੩੧ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।
32 Msiwakoseshe Wayahudi au Wayunani, au kanisa la Mungu.
੩੨ਤੁਸੀਂ ਨਾ ਯਹੂਦੀਆਂ, ਨਾ ਯੂਨਾਨੀਆਂ, ਨਾ ਪਰਮੇਸ਼ੁਰ ਦੀ ਕਲੀਸਿਯਾ ਦੇ ਲਈ ਠੋਕਰ ਦੇ ਕਾਰਨ ਬਣੋ।
33 Jaribuni kama mimi ninavyojaribu kuwapendeza watu wote kwa mambo yote. Sitafuti faida yangu mwenyewe, bali ya wengi. Nami nafanya hivi ili wapate kuokolewa.
੩੩ਜਿਵੇਂ ਮੈਂ ਸਭਨਾਂ ਗੱਲਾਂ ਵਿੱਚ ਸਭਨਾਂ ਨੂੰ ਪਰਸੰਨ ਰੱਖਦਾ ਹਾਂ ਅਤੇ ਆਪਣੇ ਹੀ ਨਹੀਂ ਸਗੋਂ ਬਹੁਤਿਆਂ ਦੇ ਭਲੇ ਲਈ ਜਤਨ ਕਰਦਾ ਹਾਂ, ਜੋ ਉਹ ਬਚਾਏ ਜਾਣ ਤੁਸੀਂ ਮੇਰੀ ਰੀਸ ਕਰੋ ਜਿਵੇਂ ਮੈਂ ਵੀ ਮਸੀਹ ਦੀ ਰੀਸ ਕਰਦਾ ਹਾਂ।