< Kutoka 20 >
1 Mungu alisema maneno yote haya:
੧ਫਿਰ ਪਰਮੇਸ਼ੁਰ ਇਹ ਸਾਰੀਆਂ ਗੱਲਾਂ ਬੋਲਿਆ ਕਿ
2 Ndimi Bwana Mungu wenu, niliyewatoa katika ardhi Misri, nje ya nyumba ya utumwa.
੨ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ਼ ਤੋਂ ਅਰਥਾਤ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।
3 Msiwe na miungu mingine ila mimi tu.
੩ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ।
4 Msijitengenezee sanamu za kuchonga kufananisha na kitu chochote kilichopo juu ya mbingu, chini ya ardhi, au ndani ya maji.
੪ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ।
5 Msipinde na kuabudu sanamu, mimi Yahweh Mungu wenu, ni Mungu mwenye wivu. Nitaadhibu uovu wa mabubu kwa kuleta adhabu juu ya kizazi, cha tatu hadi kizazi cha nne kwa wale wanao nichukia.
੫ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ।
6 Ila nitaweka agano la uaminifu kwa maelfu watakao nipenda na kushika amri zangu.
੬ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪ੍ਰੇਮ ਰੱਖਦੇ ਅਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ।
7 Usilitaje bure jina la Yahweh Mungu wako, sitkuwa na hatia kwa yeyote atakaye taja jina langu bure.
੭ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂਕਿ ਜੋ ਕੋਈ ਉਹ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਨਿਰਦੋਸ਼ ਨਾ ਠਹਿਰਾਵੇਗਾ।
8 Ikumbuke siku ya Sabato, na kunitengea.
੮ਤੂੰ ਸਬਤ ਦੇ ਦਿਨ ਨੂੰ ਪਵਿੱਤਰ ਜਾਣ ਕੇ ਯਾਦ ਰੱਖ।
9 lazima ufanye kazi zako zote kwa siku sita.
੯ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ-ਧੰਦਾ ਕਰ
10 Ila siku ya saba ni Sabato kwaajili ya Yahweh Mungu wako. Siku hiyo usifanye kazi yoyote, wewe, au mwana wako, au binti yako, au mtumishi wako wakiume, au mtumishi wako mwanamke, au ng'ombe zako, au mgeni aliye ndani ya malango yako.
੧੦ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਉਸ ਦਿਨ ਵਿੱਚ ਤੂੰ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਪਸ਼ੂ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ।
11 Kwa siku sita Yahweh aliumba mbingu na nchi, bahari, na vitu vyote vilivyomo, na siku ya saba alipumzika. Kwa hiyo Yahweh aliibariki siku ya Sabato na kuitenga.
੧੧ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸ਼ਰਾਮ ਕੀਤਾ। ਇਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ।
12 Waheshimu baba na mama yako, ili uweze kuishi miaka mingi duniani Yahweh Mungu wako ametoa.
੧੨ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।
14 Usifanye uasherati (usizini).
੧੪ਤੂੰ ਵਿਭਚਾਰ ਨਾ ਕਰ।
15 Usiibe kwa mtu yoyote.
੧੫ਤੂੰ ਚੋਰੀ ਨਾ ਕਰ।
16 Usishuhudie uongo dhidi ya jirani yako.
੧੬ਤੂੰ ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ।
17 Usitaman nyumba ya jirani yako; usitamani mke wa jirani yako, wala mtumishi wake wakiume, mtumishi wake mwanamke, ng'ombe wake, punda wake, au chochote cha jirani yako.
੧੭ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ। ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਨਾ ਉਹ ਦੇ ਦਾਸ ਦੀ, ਨਾ ਉਹ ਦੀ ਦਾਸੀ ਦੀ, ਨਾ ਉਹ ਦੇ ਬਲ਼ਦ ਦੀ, ਨਾ ਉਹ ਦੇ ਗਧੇ ਦੀ, ਨਾ ਕਿਸੇ ਚੀਜ਼ ਦੀ ਜਿਹੜੀ ਤੇਰੇ ਗੁਆਂਢੀ ਦੀ ਹੈ।
18 Watu wote waliona radi na umeme, na kusikia sauti ya mbiu, na mlima ukitoa moshi. Watu walipoona hivo, walitetemeka na kusimama mbali.
੧੮ਸਾਰੀ ਪਰਜਾ ਗੱਜਾਂ, ਲਸ਼ਕਾਂ ਅਤੇ ਤੁਰ੍ਹੀ ਦੀ ਅਵਾਜ਼ ਅਤੇ ਪਰਬਤ ਤੋਂ ਧੂੰਆਂ ਵੇਖ ਰਹੀ ਸੀ ਅਤੇ ਜਦ ਪਰਜਾ ਨੇ ਵੇਖਿਆ ਤਾਂ ਕੰਬ ਉੱਠੀ ਅਤੇ ਦੂਰ ਜਾ ਖੜੀ ਹੋਈ।
19 Wakamwambia Musa, ongea na sisi, na tutakusikiliza; lakini usiruhusu Mungu kuongea nasi, ama tutakufa.
੧੯ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੂੰ ਸਾਡੇ ਨਾਲ ਗੱਲਾਂ ਕਰ ਤਾਂ ਅਸੀਂ ਸੁਣਾਂਗੇ। ਪਰ ਪਰਮੇਸ਼ੁਰ ਸਾਡੇ ਨਾਲ ਗੱਲਾਂ ਨਾ ਕਰੇ ਕਿ ਅਸੀਂ ਕਿਤੇ ਮਰ ਨਾ ਜਾਈਏ।
20 Musa akawaambia watu, “msiogope, Mungu alikuja kuwajaribu ili heshima yake iwe ndani yenu, kwa hiyo msitende dhambi.”
੨੦ਤਦ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ ਕਿਉਂ ਜੋ ਪਰਮੇਸ਼ੁਰ ਇਸ ਲਈ ਆਇਆ ਹੈ ਕਿ ਤੁਹਾਨੂੰ ਪਰਤਾਵੇ ਅਤੇ ਉਸ ਦਾ ਭੈਅ ਤੁਹਾਡੇ ਅੱਗੇ ਰਹੇ ਤਾਂ ਜੋ ਤੁਸੀਂ ਪਾਪ ਨਾ ਕਰੋ।
21 hivyo watu walisimama mbali, na Musa alikaribia giza nene Mungu alipokuwa.
੨੧ਤਾਂ ਪਰਜਾ ਦੂਰ ਖੜੀ ਰਹੀ ਪਰ ਮੂਸਾ ਉਸ ਘੁੱਪ ਹਨੇਰ ਦੇ ਕੋਲ ਢੁੱਕਾ ਜਿੱਥੇ ਪਰਮੇਸ਼ੁਰ ਸੀ।
22 Yahweh alimwambia Musa, “Ni lazima uwaambie hili Waisraeli: 'Wewe mwenyewe umeona niliongea na wewe kutoka mbinguni.
੨੨ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਇਸਰਾਏਲੀਆਂ ਨੂੰ ਇਸ ਤਰ੍ਹਾਂ ਫ਼ਰਮਾ, ਤੁਸੀਂ ਵੇਖਿਆ ਕਿ ਮੈਂ ਤੁਹਾਡੇ ਨਾਲ ਅਕਾਸ਼ ਤੋਂ ਬੋਲਿਆ ਹਾਂ।
23 Misjitengenezee miungu mingine pamoja nami, miungu ya fedha au miungu ya dhahabu.
੨੩ਤੁਸੀਂ ਮੇਰੇ ਸ਼ਰੀਕ ਨਾ ਬਣਾਓ, ਨਾ ਚਾਂਦੀ ਦੇ ਦੇਵਤੇ, ਨਾ ਸੋਨੇ ਦੇ ਦੇਵਤੇ ਆਪਣੇ ਲਈ ਬਣਾਓ।
24 Tengenezeni madhabahu ya udongo kwa ajili yangu, na lazima mtoe sadaka ya kuteketeza, sadaka ya ushirika, kondoo, na ng'ombe. kila sehemu ntakapotaka jina langu liheshimiwe, nitakuja kwenu na kuwabariki.
੨੪ਤੁਸੀਂ ਮੇਰੇ ਲਈ ਮਿੱਟੀ ਦੀ ਇੱਕ ਜਗਵੇਦੀ ਬਣਾਓ ਅਤੇ ਉਸ ਉੱਤੇ ਆਪਣੀਆਂ ਹੋਮ ਦੀਆਂ ਬਲੀਆਂ ਅਤੇ ਆਪਣੀਆਂ ਸੁੱਖ-ਸਾਂਦ ਦੀਆਂ ਬਲੀਆਂ ਅਰਥਾਤ ਆਪਣੀਆਂ ਭੇਡਾਂ ਅਤੇ ਆਪਣੇ ਬਲ਼ਦ ਚੜ੍ਹਾਓ ਅਤੇ ਹਰ ਸਥਾਨ ਉੱਤੇ ਜਿੱਥੇ ਮੈਂ ਆਪਣਾ ਨਾਮ ਚੇਤੇ ਕਰਾਉਂਦਾ ਹਾਂ ਮੈਂ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਬਰਕਤ ਦੇਵਾਂਗਾ।
25 Kama mtatengeneza madhabahu ya mawe, msijenge na mawe yaiyokatika, na kama mtatumia vyombo vyenu juu yake, mtaweka unajisi.
੨੫ਜੇ ਤੁਸੀਂ ਮੇਰੇ ਲਈ ਪੱਥਰਾਂ ਦੀ ਜਗਵੇਦੀ ਬਣਾਵੋ ਤਾਂ ਉਹ ਨੂੰ ਘੜਿਆਂ ਹੋਇਆਂ ਪੱਥਰਾਂ ਨਾਲ ਨਾ ਬਣਾਓ। ਜੇ ਤੁਸੀਂ ਆਪਣੀ ਤੇਸੀ ਉਨ੍ਹਾਂ ਉੱਤੇ ਚੁੱਕੀ ਤਾਂ ਤੁਸੀਂ ਉਸ ਨੂੰ ਭਰਿਸ਼ਟ ਕੀਤਾ।
26 msije juu ya madhabahu yangu kwa hatua zenu; hii ni ili msioneshe sehemu zenu za siri.”
੨੬ਤੁਸੀਂ ਮੇਰੀ ਜਗਵੇਦੀ ਉੱਤੇ ਪੌੜੀਆਂ ਨਾਲ ਨਾ ਚੜ੍ਹੋ ਕਿ ਕਿਤੇ ਤੁਹਾਡਾ ਨੰਗੇਜ਼ ਉਸ ਉੱਤੇ ਖੁੱਲ੍ਹ ਨਾ ਜਾਵੇ।